Rajoana Case: ਬਲਵੰਤ ਸਿੰਘ ਰਾਜੋਆਣਾ ਨੂੰ SC ਤੋਂ ਨਹੀਂ ਮਿਲੀ ਰਾਹਤ, ਫਾਂਸੀ ਦੀ ਸਜਾ ਨੂੰ ਉਮਰ ਕੈਦ ਵਿੱਚ ਬਦਲਣ ਦਾ ਮਾਮਲਾ

tv9-punjabi
Updated On: 

03 May 2023 12:07 PM

ਸੁਪਰੀਮ ਕੋਰਟ ਨੇ ਸੁਣਵਾਈ ਕਰਦੇ ਹੋਏ ਗ੍ਰਹਿ ਮੰਤਰਾਲੇ ਨੂੰ ਇਸ ਮਾਮਲੇ ਤੇ ਜਲਦੀ ਫੈਸਲਾ ਲੈਣ ਲਈ ਕਿਹਾ। ਇਹ ਮਾਮਲਾ 2012 ਤੋਂ ਸੁਪਰੀਮ ਕੋਰਟ ਵਿੱਚ ਲਟਕ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਬਲਵੰਤ ਸਿੰਘ ਰਾਜੋਆਣਾ ਨੇ 1995 ਵਿੱਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਕਰ ਦਿੱਤੀ ਸੀ। ਜੁਲਾਈ 2007 ਵਿੱਚ ਰਾਜੋਆਣਾ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਸੀ।

Rajoana Case: ਬਲਵੰਤ ਸਿੰਘ ਰਾਜੋਆਣਾ ਨੂੰ SC ਤੋਂ ਨਹੀਂ ਮਿਲੀ ਰਾਹਤ, ਫਾਂਸੀ ਦੀ ਸਜਾ ਨੂੰ ਉਮਰ ਕੈਦ ਵਿੱਚ ਬਦਲਣ ਦਾ ਮਾਮਲਾ

ਬਲਵੰਤ ਸਿੰਘ ਰਾਜੋਆਣਾ ਨੂੰ SC ਤੋਂ ਨਹੀਂ ਮਿਲੀ ਰਾਹਤ, ਫਾਂਸੀ ਦੀ ਸਜਾ ਨੂੰ ਉਮਰ ਕੈਦ ਵਿੱਚ ਬਦਲਣ ਦਾ ਮਾਮਲਾ।

Follow Us On

Rajoana Case: ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ (Beant Singh) ਦੇ 1995 ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਨਾਲ ਜੁੜੇ ਮਾਮਲੇ ਦੀ ਸੁਣਵਾਈ ਸੁਪਰੀਮ ਕੋਰਟ ਕਰ ਰਹੀ ਹੈ। ਤੇ ਬੁੱਧਵਾਰ ਨੂੰ ਵੀ ਸੁਪਰੀਮ ਵਿੱਚ ਕੋਰਟ ਵਿੱਚ ਇਸ ਮਾਮਲੇ ਵਿੱਚ ਸੁਣਵਾਈ ਹੋਈ। ਜਿਸਦੇ ਤਹਿਤ ਹਾਲੇ ਬਲਵੰਤ ਸਿੰਘ ਰਾਜੋਆਣਾ ਨੂੰ ਫਾਂਸੀ ਦੀ ਸਜਾ ਉਮਰ ਕੈਦ ਵਿੱਤ ਬਦਲਣ ਦੇ ਮਾਮਲੇ ਵਿੱਚ ਰਾਹਤ ਨਹੀਂ ਮਿਲੀ। ਸੁਪਰੀਮ ਕੋਰਚ ਦੇ ਤਿੰਨ ਜੱਜਾਂ ਨੇ ਇਸ ਮਾਮਲੇ ਵਿੱਚ ਸੁਣਵਾਈ ਕੀਤੀ। ਜਾਣਖਾਰੀ ਅਨੂਸਾਰ ਰਾਜੋਆਣਾ ਵੱਲੋਂ ਰਹਿਮ ਦੀ ਅਪੀਲ ਸਰਕਾਰ ਕੋਲ ਪੈਂਡਿੰਗ ਹੋਏ ਨੂੰ ਇੱਕ ਦਹਾਕਾ ਬੀਤ ਚੁੱਕਾ ਹੈ।

ਰਾਜੋਆਣਾ ਦੇ ਵਕੀਲ ਮੁਕੁਲ ਰੋਹਤਗੀ ਨੇ ਸੁਪਰੀਮ ਕੋਰਟ (Supreme Court) ਦੇ ਚੀਫ਼ ਜਸਟਿਸ ਦੀ ਅਗਵਾਈ ਵਾਲੇ ਬੈਂਚ ਨੂੰ ਦੱਸਿਆ ਗਿਆ ਹੈ ਕਿ ਉਸ ਦਾ ਮੁਵੱਕਿਲ 27 ਸਾਲਾਂ ਤੋਂ ਜੇਲ੍ਹ ਵਿੱਚ ਹੈ। ਅਜਿਹੀ ਸਥਿਤੀ ਵਿੱਚ ਇਹ ਸੰਵਿਧਾਨ ਦੀ ਧਾਰਾ 21 (ਜੀਵਨ ਦੀ ਆਜ਼ਾਦੀ ਦੀ ਸੁਰੱਖਿਆ ਦੇ ਅਧਿਕਾਰ) ਦੀ ਉਲੰਘਣਾ ਹੈ।

ਰਾਜੋਆਣਾ ਕਦੋਂ ਤੋਂ ਜੇਲ੍ਹ ਵਿੱਚ ਹੈ?

ਬਲਵੰਤ ਸਿੰਘ ਰਾਜੋਆਣਾ (Balwant Singh Rajoana) ਜਨਵਰੀ 1996 ਤੋਂ ਜੇਲ੍ਹ ਵਿੱਚ ਹੈ ਅਤੇ ਉਸ ਵੱਲੋਂ ਮਾਰਚ 2012 ਵਿੱਚ ਰਹਿਮ ਦੀ ਅਪੀਲ ਦਾਇਰ ਕੀਤੀ ਗਈ ਸੀ। ਇਹ ਜਾਣਕਾਰੀ ਰਾਜੋਆਣਾ ਦੇ ਵਕੀਲ ਮੁਕੁਲ ਰੋਹਤਗੀ ਨੇ ਦਿੱਤੀ ਹੈ। ਰੋਹਤਗੀ ਨੇ ਕਿਹਾ ਕਿ ਉਨ੍ਹਾਂ ਦਾ ਮੁਵੱਕਿਲ 2007 ਤੋਂ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਿਹਾ ਹੈ।

ਕਦੋਂ ਹੋਈ ਸੀ ਸਜ਼ਾ

ਰਾਜੋਆਣਾ ਨੂੰ ਜੁਲਾਈ 2007 ਵਿੱਚ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ। ਉਹ ਪੰਜਾਬ ਪੁਲਿਸ ਦਾ ਇੱਕ ਸਾਬਕਾ ਕਾਂਸਟੇਬਲ ਹੈ ਅਤੇ ਉਸਨੂੰ 31 ਅਗਸਤ 1995 ਨੂੰ ਪੰਜਾਬ ਸਿਵਲ ਸਕੱਤਰੇਤ ਦੇ ਬਾਹਰ ਹੋਏ ਧਮਾਕੇ ਵਿੱਚ ਉਸਦੀ ਸ਼ਮੂਲੀਅਤ ਲਈ ਦੋਸ਼ੀ ਠਹਿਰਾਇਆ ਗਿਆ ਸੀ। ਦੱਸ ਦੇਈਏ ਕਿ ਇਸ ਧਮਾਕੇ ਵਿੱਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਸਮੇਤ 16 ਹੋਰ ਲੋਕ ਮਾਰੇ ਗਏ ਸਨ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ