ਬਲਵੰਤ ਸਿੰਘ ਰਾਜੋਆਣਾ ਭਲਕੇ ਜੇਲ੍ਹ ਤੋਂ ਬਾਹਰ ਆਉਣਗੇ, HC ਨੇ ਇਜਾਜ਼ਤ ਦਿੱਤੀ

Updated On: 

19 Nov 2024 15:38 PM

ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲਕਾਂਡ ਦੇ ਦੋਸ਼ੀ ਰਾਜੋਆਣਾ ਭਲਕੇ ਜੇਲ੍ਹ ਤੋਂ ਬਾਹਰ ਆਉਣਗੇ। ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਬਲਵੰਤ ਸਿੰਘ ਰਾਜੋਆਣਾ ਨੂੰ ਪੈਰੋਲ ਦਿੱਤੀ ਗਈ ਹੈ। ਰਾਜੋਆਣਾ ਨੁੂੰ ਹਾਈਕੋਰਟ ਨੇ ਸਵੇਰੇ 11 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਪੈਰੋਲ ਦਿੱਤੀ ਹੈ। ਦੱਸ ਦਈਏ ਕਿ ਬਲਵੰਤ ਸਿੰਘ ਰਾਜੋਆਣਾ ਬੀਤੇ ਤਿੰਨ ਦਹਾਰਿਆਂ ਤੋਂ ਜੇਲ੍ਹ 'ਚ ਬੰਦ ਹਨ।

ਬਲਵੰਤ ਸਿੰਘ ਰਾਜੋਆਣਾ ਭਲਕੇ ਜੇਲ੍ਹ ਤੋਂ ਬਾਹਰ ਆਉਣਗੇ, HC ਨੇ  ਇਜਾਜ਼ਤ ਦਿੱਤੀ

ਬਲਵੰਤ ਸਿੰਘ ਰਾਜੋਆਣਾ

Follow Us On

ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਬਲਵੰਤ ਸਿੰਘ ਰਾਜੋਆਣਾ ਨੂੰ ਪੈਰੋਲ ਦਿੱਤੀ ਗਈ ਹੈ। ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲਕਾਂਡ ਦੇ ਦੋਸ਼ੀ ਰਾਜੋਆਣਾ ਭਲਕੇ ਜੇਲ੍ਹ ਤੋਂ ਬਾਹਰ ਆਉਣਗੇ। ਹਾਈਕੋਰਟ ਨੇ ਰਾਜੋਆਣਾ ਨੂੰ ਸਵੇਰੇ 11 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਦੀ ਪੈਰੋਲ ਦਿੱਤੀ ਹੈ। ਬੰਦੀ ਸਿੰਘ ਬਲਵੰਤ ਸਿੰਘ ਰਾਜੋਆਣਾ ਨੂੰ ਜਸਟਿਸ ਗੁਰਵਿੰਦਰ ਸਿੰਘ ਗਿੱਲ ਦੀ ਕੋਰਟ ਵੱਲੋਂ ਤਿੰਨ ਘੰਟੀਆਂ ਲਈ ਪੈਰੋਲ ਦਿੱਤੀ ਗਈ ਹੈ।

ਦੱਸ ਦਈਏ ਕਿ ਬਲਵੰਤ ਸਿੰਘ ਰਾਜੋਆਣਾ ਬੀਤੇ ਤਿੰਨ ਦਹਾਰਿਆਂ ਤੋਂ ਜੇਲ੍ਹ ‘ਚ ਬੰਦ ਹਨ। ਦੱਸ ਦਈਏ ਕਿ ਬਲਵੰਤ ਸਿੰਘ ਰਾਜੋਆਣਾ ਦੇ ਵੱਡੇ ਭਰਾ ਕੁਲਵੰਤ ਸਿੰਘ ਦੀ 4 ਨਵੰਬਰ ਨੂੰ ਕੈਨੇਡਾ ਵਿੱਚ ਬੇਵਕਤੀ ਮੌਤ ਹੋ ਜਾਂਦੀ ਹੈ। ਕੁਲਵੰਤ ਸਿੰਘ ਦਾ ਜਨਮ 27 ਜੁਲਾਈ 1965 ਨੂੰ ਹੋਇਆ ਸੀ। ਕੋਰਟ ਵੱਲੋਂ ਭਰਾ ਦੇ ਭੋਗ ‘ਤੇ ਜਾਣ ਲਈ ਤਿੰਨ ਘੰਟੀਆਂ ਦੀ ਪੈਰੋਲ ਦਿੱਤੀ ਗਈ ਹੈ।

ਬਲਵੰਤ ਸਿੰਘ ਰਾਜੋਆਣਾ ਵੱਲੋਂ ਸੁਪਰੀਮ ਕੋਰਟ ਚ ਦਾਇਰ ਕੀਤੀ ਗਈ ਪਟੀਸ਼ਨ ਤੇ ਸੁਪਰੀਮ ਕੋਰਟ ਨੇ ਇਹ ਮੁੱਦਾ ਹੁਣ ਰਾਸ਼ਟਰਪਤੀ ਅੱਗੇ ਰੱਖਣ ਦੀ ਮੰਗ ਕੀਤੀ ਹੈ। ਸੁਪਰੀਮ ਕੋਰਟ ਨੇ ਭਾਰਤ ਦੇ ਰਾਸ਼ਟਰਪਤੀ ਦੇ ਸਕੱਤਰ ਨੂੰ ਹੁਕਮ ਦਿੱਤਾ ਹੈ ਕਿ ਉਹ ਸਜ਼ਾ-ਏ-ਮੌਤ ਦੀ ਸਜ਼ਾ ਵਾਲੇ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਪਟੀਸ਼ਨ ਦਾ ਮਾਮਲਾ ਰਾਸ਼ਟਰਪਤੀ ਅੱਗੇ ਰੱਖਣ। ਇਸ ਮਾਮਲੇ ‘ਤੇ ਦੋ ਹਫ਼ਤਿਆਂ ਅੰਦਰ ਫੈਸਲਾ ਲੈਣ ਦੀ ਬੇਨਤੀ ਵੀ ਕੀਤੀ ਹੈ। ਇਸ ਮਾਮਲੇ ‘ਤੇ 5 ਦਸੰਬਰ ਨੂੰ ਫੈਸਲ ਆ ਸਕਦਾ ਹੈ।

ਰਾਜੋਆਣਾ ਤੇ ਸਾਬਕਾ ਸੀਐਮ ਦੇ ਕਤਲ ਦਾ ਦੋਸ਼

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ 31 ਅਗਸਤ 1995 ਨੂੰ ਕਤਲ ਕਰ ਦਿੱਤਾ ਗਿਆ ਸੀ। ਬਲਵੰਤ ਸਿੰਘ ਰਾਜੋਆਣਾ ਦੇ ਬਿਆਨ ਮੁਤਾਬਕ ਉਸ ਨੇ ਤੇ ਉਸ ਦੇ ਸਾਥੀ ਪੰਜਾਬ ਪੁਲਿਸ ਦੇ ਮੁਲਾਜ਼ਮ ਦਿਲਾਵਰ ਸਿੰਘ ਨੇ ਬੇਅੰਤ ਸਿੰਘ ਨੂੰ ਮਨੁੱਖੀ ਬੰਬ ਨਾਲ ਉਡਾਉਣ ਦੀ ਪਲਾਨਿੰਗ ਕੀਤੀ ਸੀ। ਦਿਲਾਵਰ ਸਿੰਘ ਨੇ ਬੇਅੰਤ ਸਿੰਘ ਨੂੰ ਮਨੁੱਖੀ ਬੰਬ ਉਡਾ ਦਿੱਤਾ ਸੀ। ਸਾਜ਼ਿਸ਼ ਇਸ ਤਰ੍ਹਾਂ ਰਚੀ ਗਈ ਸੀ ਕਿ ਜੇਕਰ ਦਿਲਾਵਰ ਨਾਕਾਮ ਹੋ ਜਾਂਦਾ ਤਾਂ ਹਮਲਾ ਰਾਜੋਆਣਾ ਨੇ ਕਰਨਾ ਸੀ। ਅਦਾਲਤ ਨੇ ਰਾਜੋਆਣਾ ਨੂੰ ਮੌਤ ਦੀ ਸਜ਼ਾ ਸੁਣਾਈ ਸੀ।

Exit mobile version