‘ਸ੍ਰੀ ਅਕਾਲ ਤਖ਼ਤ ਜੀ ਦੀ ਆਵਾਜ਼ ਨੂੰ ਕਮਜ਼ੋਰ ਤੇ ਬੇਵੱਸ ਨਾ ਬਣਾਓ’… ਬਲਵੰਤ ਰਾਜੋਆਣਾ ਦੀ ਜਥੇਦਾਰ ਗੜਗੱਜ ਨੂੰ ਚਿੱਠੀ

Updated On: 

19 Dec 2025 15:30 PM IST

ਬਲਵੰਤ ਸਿੰਘ ਰਾਜੋਆਣਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਨੇ ਕਿਹਾ ਕਿ ਸੰਸਦ ਮੈਂਬਰਾਂ ਨੂੰ ਅਜਿਹਾ ਪੱਤਰ ਲਿਖਣਾ ਤਖ਼ਤ ਦੀ ਅਹਿਮੀਅਤ ਨੂੰ ਘਟਾਉਣ ਵਾਲਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਆਵਾਜ਼ ਇੰਨੀ ਕਮਜ਼ੋਰ ਹੋ ਗਈ ਹੈ ਕਿ ਜਿਹੜੀ ਦੇਸ਼ ਦੀ ਸੰਸਦ ਤੇ ਹੁਕਮਰਾਨਾਂ ਤੱਕ ਨਹੀਂ ਪਹੁੰਚਦੀ?

ਸ੍ਰੀ ਅਕਾਲ ਤਖ਼ਤ ਜੀ ਦੀ ਆਵਾਜ਼ ਨੂੰ ਕਮਜ਼ੋਰ ਤੇ ਬੇਵੱਸ ਨਾ ਬਣਾਓ... ਬਲਵੰਤ ਰਾਜੋਆਣਾ ਦੀ ਜਥੇਦਾਰ ਗੜਗੱਜ ਨੂੰ ਚਿੱਠੀ

ਰਾਜੋਆਣਾ ਦੀ ਜਥੇਦਾਰ ਨੂੰ ਚਿੱਠੀ

Follow Us On

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਨੇ ਜੇਲ੍ਹ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਇੱਕ ਚਿੱਠੀ ਲਿਖੀ ਹੈ। ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਇੱਕ ਫੈਸਲੇ ਤੇ ਇਤਰਾਜ਼ ਜਤਾਇਆ ਹੈ। ਦਰਅਸਲ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸਾਰੇ ਸਿੱਖ ਸੰਸਦ ਮੈਂਬਰਾਂ ਨੂੰ ਇੱਕ ਪੱਤਰ ਭੇਜਿਆ ਸੀ। ਇਸ ਪੱਤਰ ਚ ਕੇਂਦਰ ਸਰਕਾਰ ਵੱਲੋਂ ਮਨਾਏ ਜਾਣ ਵਾਲੇ ਵੀਰ ਬਾਲ ਦਿਵਸ ਨਾਮ ਤੇ ਇਤਰਾਜ਼ ਜਤਾਇਆ ਗਿਆ ਸੀ। ਉਨ੍ਹਾਂ ਨੇ ਪੱਤਰ ਚ ਲਿਖਿਆ ਸੀ ਕਿ ਇਸ ਨਾਮ ਤੇ ਸਿੱਖ ਪੰਥ ਨੂੰ ਇਤਰਾਜ਼ ਹੈ ਤੇ ਇਸ ਦਾ ਨਾਮ ਬਦਲ ਕੇ ਸਾਹਿਬਜ਼ਾਦੇ ਸ਼ਹਾਦਤ ਦਿਵਸ ਰੱਖਿਆ ਜਾਵੇ ਤੇ ਇਹ ਮੁੱਦਾ ਸਿੱਖ ਸੰਸਦ ਮੈਂਬਰ ਦੇਸ਼ ਦੀ ਸੰਸਦ ਚ ਚੁੱਕਣ।

ਬਲਵੰਤ ਸਿੰਘ ਰਾਜੋਆਣਾ ਨੇ ਹੁਣ ਇਸ ਸਬੰਧ ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਨੇ ਕਿਹਾ ਕਿ ਸੰਸਦ ਮੈਂਬਰਾਂ ਨੂੰ ਅਜਿਹਾ ਪੱਤਰ ਲਿਖਣਾ ਤਖ਼ਤ ਦੀ ਅਹਿਮੀਅਤ ਨੂੰ ਘਟਾਉਣ ਵਾਲਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਆਵਾਜ਼ ਇੰਨੀ ਕਮਜ਼ੋਰ ਹੋ ਗਈ ਹੈ ਕਿ ਜਿਹੜੀ ਦੇਸ਼ ਦੀ ਸੰਸਦ ਤੇ ਹੁਕਮਰਾਨਾਂ ਤੱਕ ਨਹੀਂ ਪਹੁੰਚਦੀ?

ਰਾਜੋਆਣਾ ਨੇ ਲਿਖਿਆ ਹੈ ਕਿ ਤੁਹਾਡੀ ਇਸ ਚਿੱਠੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਇਤਿਹਾਸ ਦੇ ਇੱਕ ਕਾਲੇ ਤੇ ਕਲੰਕਤ ਦਸਤਾਵੇਜ਼ ਦੇ ਤੌਰ ‘ਤੇ ਹੀ ਜਾਣਿਆ ਜਾਵੇਗਾ। ਸਿੰਘ ਸਾਹਿਬ ਜੀ ਇਹ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਅਕਾਲ ਪੁਰਖ ਦਾ ਤਖ਼ਤ ਹੈ। ਇਸ ਦੀ ਆਵਾਜ਼ ਦੇਸ਼ ਦੀ ਸੰਸਦ ਤੱਕ ਜਾਂ ਹੁਕਮਰਾਨਾਂ ਤਾਂ ਕੀ ਪੂਰੀ ਦੁਨੀਆਂ ਚ ਗੂੰਜਦੀ ਹੈ। ਆਪਣੀਆਂ ਮਜ਼ਬੂਰੀਆਂ, ਕਮਜ਼ੋਰੀਆਂ ਤੇ ਨਿੱਜੀ ਹਿੱਤਾਂ ਲਈ ਇਸ ਗੂੰਜਦੀ ਆਵਾਜ਼ ਨੂੰ ਕਮਜ਼ੋਰ ਤੇ ਬੇਵੱਸ ਨਾ ਬਣਾਓ।

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਿਖਿਆ ਗਿਆ ਸੀ ਪੱਤਰ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 8 ਦਸੰਬਰ ਨੂੰ ਲੋਕ ਸਭਾ ਤੇ ਰਾਜ ਸਭਾ ਦੇ ਕੁੱਲ 14 ਸਿੱਖ ਸੰਸਦ ਮੈਂਬਰਾਂ ਨੂੰ ਇੱਕ ਪੱਤਰ ਭੇਜਿਆ ਗਿਆ ਹੈ। ਇਨ੍ਹਾਂ ਚ ਡਾ. ਅਮਰ ਸਿੰਘ (ਫਤਿਹਗੜ੍ਹ ਸਾਹਿਬ), ਗੁਰਜੀਤ ਸਿੰਘ ਔਜਲਾ (ਅੰਮ੍ਰਿਤਸਰ), ਸਖਜਿੰਦਰ ਸਿੰਘ ਰੰਧਾਵਾ (ਗੁਰਦਾਸਪੁਰ), ਹਰਸਿਮਰਤ ਕੌਰ ਬਾਦਲ (ਬਠਿੰਡਾ), ਮਲਵਿੰਦਰ ਸਿੰਘ ਕੰਗ ( ਸ੍ਰੀ ਅਨੰਦਪੁਰ ਸਾਹਿਬ), ਸੰਤ ਬਲਬੀਰ ਸਿੰਘ ਸੀਚੇਵਾਲ (ਰਾਜ ਸਭਾ) ਹਰਭਜਨ ਸਿੰਘ (ਰਾਜ ਸਭਾ ਮੈਂਬਰ), ਹਰਦੀਪ ਸਿੰਘ ਪੂਰੀ (ਕੇਂਦਰੀ ਮੰਤਰੀ) ਸਮੇਤ ਹੋਰ ਸਿੱਖ ਸੰਸਦ ਮੈਂਬਰਾਂ ਦੇ ਨਾਮ ਸ਼ਾਮਲ ਸਨ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਾਰੇ ਹੀ ਸਿੱਖ ਸੰਸਦ ਮੈਂਬਰਾਂ ਨੂੰ ਅਪੀਲ ਕੀਤੀ ਸੀ ਕਿ ਉਹ ਸੰਸਦ ਚ ਇਸ ਮੁੱਦੇ ਨੂੰ ਮਜ਼ਬੂਤੀ ਨਾਲ ਚੁੱਕਣ। ਕੇਂਦਰ ਸਰਕਾਰ ਤੇ ਦਬਾਅ ਬਣਾ ਕੇ ਇਸ ਦਿਵਸ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਦੇ ਰੂਪ ਚ ਘੋਸ਼ਿਤ ਕੀਤਾ ਜਾਵੇ। ਪੱਤਰ ਚ ਇਹ ਵੀ ਕਿਹਾ ਗਿਆ ਹੈ ਕਿ ਇਹ ਮੰਗ ਸਿਰਫ਼ ਨਾਮ ਬਦਲਣ ਦੀ ਨਹੀਂ, ਸਗੋਂ ਸਿੱਖ ਇਤਿਹਾਸ ਤੇ ਭਾਵਨਾਵਾਂ ਦੇ ਸਨਮਾਨ ਦੀ ਮੰਗ ਹੈ।