AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਰਾਜੋਆਣਾ ਦੀ ਜਥੇਦਾਰ ਨੂੰ ਚਿੱਠੀ, ਭਾਜਪਾ ਦੇ ਸਿੱਖ ਲੀਡਰਾਂ ਨੂੰ ਤਲਬ ਕਰਨ ਦੀ ਬੇਨਤੀ

ਰਾਜੋਆਣਾ ਨੇ ਲਿਖਿਆ ਹੈ ਕਿ ਮੈਨੂੰ ਜੇਲ੍ਹ 'ਚ 31ਵਾਂ ਸਾਲ ਹੋ ਗਿਆ ਹੈ ਤੇ ਫਾਂਸੀ ਦੀ ਚੱਕੀ 'ਚ 31 ਜੁਲਾਈ ਨੂੰ 19 ਸਾਲ ਪੂਰੇ ਹੋ ਜਾਣਗੇ। ਉਨ੍ਹਾਂ ਨੇ ਲਿਖਿਆ ਕਿ ਮੈਨੂੰ ਇਨ੍ਹਾਂ ਸਾਜ਼ਿਸ਼ੀ ਹੁਕਮਰਾਨਾਂ ਦੀਆਂ ਰਾਜਨੀਤੀ ਦੀਆਂ ਸਾਜ਼ਿਸ਼ਾਂ ਤੋਂ ਮੁਕਤ ਕਰ ਦੇਵੋ ਜਾਂ ਫਿਰ ਦੇਸ਼ 'ਤੇ ਰਾਜ ਕਰ ਹੀ ਭਾਜਾਪਾ ਦੇ ਪ੍ਰਮੁੱਖ ਸਿੱਖ ਆਗੂਆਂ ਨੂੰ ਤਲਬ ਕਰਕੇ ਇਹ ਪੁੱਛੋ ਕਿ ਫੈਸਲਾ 6 ਮਹੀਨੇ 'ਚ ਹੋ ਜਾਣਾ ਚਾਹੀਦਾ ਸੀ, ਉਸ ਫੈਸਲੇ ਨੂੰ 15 ਸਾਲ ਬਾਅਦ ਵੀ ਕਿਉਂ ਨਹੀਂ ਲਿਆ ਜਾ ਰਿਹਾ।

ਰਾਜੋਆਣਾ ਦੀ ਜਥੇਦਾਰ ਨੂੰ ਚਿੱਠੀ, ਭਾਜਪਾ ਦੇ ਸਿੱਖ ਲੀਡਰਾਂ ਨੂੰ ਤਲਬ ਕਰਨ ਦੀ ਬੇਨਤੀ
lalit-sharma
| Updated On: 22 Jul 2026 11:00 AM IST
Share

ਬਲਵੰਤ ਸਿੰਘ ਰਾਜੋਆਣਾ ਨੇ ਭਾਰਤੀ ਜਨਤਾ ਪਾਰਟੀ ਦੀ ਸਿੱਖ ਲੀਡਰਸ਼ਿਪ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕਰਨ ਦੀ ਬੇਨਤੀ ਕੀਤੀ ਹੈ। ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਇੱਕ ਪੱਤਰ ਲਿੱਖ ਕੇ ਇਹ ਮੰਗ ਕੀਤੀ ਹੈ। ਉਨ੍ਹਾਂ ਨੇ ਲਿਖਿਆ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਦੀ ਫਾਂਸੀ ਨੂੰ ਟਾਲਣ ਲਈ ਕੀਤੀ ਗਈ, ਅਪੀਲ ਨੂੰ ਇੰਨ੍ਹਾਂ ਸਮਾਂ ਹੋ ਚੁੱਕਿਆ ਹੈ ਤੇ ਇਸ ‘ਤੇ ਕੋਈ ਫੈਸਲਾ ਨਹੀਂ ਲਿਆ ਜਾ ਰਿਹਾ। ਉਨ੍ਹਾਂ ਨੇ ਕਿਹਾ ਕਿ ਜਾਂ ਤਾਂ ਫਿਰ ਐਸਜੀਪੀਸੀ ਨੂੰ ਆਪਣੀ ਅਪੀਲ ਵਾਪਸ ਲੈ ਲੈਣੀ ਚਾਹੀਦੀ ਹੈ ਜਾਂ ਫੈਸਲਾ ਲੈਣ ਲਈ ਇੰਨੀ ਦੇਰੀ ਲਈ ਭਾਜਪਾ ਲੀਡਰਸ਼ਿਪ ਤੋਂ ਤਲਬ ਕਰਕੇ ਜਵਾਬ ਮੰਗਿਆ ਜਾਵੇ।

ਰਾਜੋਆਣਾ ਨੇ ਲਿਖਿਆ ਹੈ ਕਿ ਮੈਨੂੰ ਜੇਲ੍ਹ ‘ਚ 31ਵਾਂ ਸਾਲ ਹੋ ਗਿਆ ਹੈ ਤੇ ਫਾਂਸੀ ਦੀ ਚੱਕੀ ‘ਚ 31 ਜੁਲਾਈ ਨੂੰ 19 ਸਾਲ ਪੂਰੇ ਹੋ ਜਾਣਗੇ। ਉਨ੍ਹਾਂ ਨੇ ਲਿਖਿਆ ਕਿ ਮੈਨੂੰ ਇਨ੍ਹਾਂ ਸਾਜ਼ਿਸ਼ੀ ਹੁਕਮਰਾਨਾਂ ਦੀਆਂ ਰਾਜਨੀਤੀ ਦੀਆਂ ਸਾਜ਼ਿਸ਼ਾਂ ਤੋਂ ਮੁਕਤ ਕਰ ਦੇਵੋ ਜਾਂ ਫਿਰ ਦੇਸ਼ ‘ਤੇ ਰਾਜ ਕਰ ਹੀ ਭਾਜਪਾ ਦੇ ਪ੍ਰਮੁੱਖ ਸਿੱਖ ਆਗੂਆਂ ਨੂੰ ਤਲਬ ਕਰਕੇ ਇਹ ਪੁੱਛੋ ਕਿ ਫੈਸਲਾ 6 ਮਹੀਨੇ ‘ਚ ਹੋ ਜਾਣਾ ਚਾਹੀਦਾ ਸੀ, ਉਸ ਫੈਸਲੇ 15 ਸਾਲ ਬਾਅਦ ਵੀ ਕਿਉਂ ਨਹੀਂ ਲਿਆ ਜਾ ਰਿਹਾ।

ਰਾਜੋਆਣਾ ਨੇ ਲਿੱਖਿਆ ਕਿ ਚੰਡੀਗੜ੍ਹ ਦੇ ਸੈਸ਼ਨ ਕੋਰਟ ਨੇ 31 ਮਾਰਚ, 2012 ਨੂੰ ਮੈਨੂੰ ਫਾਂਸੀ ਦੀ ਸਜ਼ਾ ਦੇਣ ਲਈ ਮੇਰੇ ਡੈੱਥ ਵਰੰਟ ਜਾਰੀ ਕਰ ਦਿੱਤੇ ਸਨ। ਉਸ ਸਮੇਂ ਮੈਂ ਆਪਣਾ ਸੰਘਰਸ਼ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੂੰ ਸਮਰਪਿਤ ਕਰ ਦਿੱਤਾ ਤੇ ਇਸ ਫੈਸਲੇ ਨੂੰ ਹੱਸ ਕੇ ਸਵੀਕਾਰ ਕਰ ਲਿਆ। ਉਸ ਸਮੇਂ ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਨਾਂ ਤਾਂ ਕਿਹਾ ਸੀ ਕਿ ਮੇਰੀ ਫਾਂਸੀ ਦੀ ਸਜ਼ਾ ਰਕਵਾਉਣ ਲਈ ਕੋਈ ਆਦੇਸ਼ ਜਾਰੀ ਕਰੋ ਤੇ ਨਾ ਹੀ ਮੈਂ ਐਸਜੀਪੀਸੀ ਨੂੰ ਕਿਹਾ ਸੀ ਕਿ ਫਾਂਸੀ ਨੂੰ ਰੁਕਵਾਉਣ ਲਈ ਰਾਸ਼ਟਰਪਤੀ ਅੱਗੇ ਅਪੀਲ ਕਰੋ। ਉਨ੍ਹਾਂ ਅੱਗੇ ਲਿਖਿਆ ਨਾ ਹੀ ਮੈਂ ਕੇਂਦਰ ਗ੍ਰਹਿ ਮੰਤਰਾਲੇ ਨੂੰ ਇਹ ਕਿਹਾ ਕਿ ਮੇਰੀ ਸਜ਼ਾ ‘ਤੇ ਰੋਕ ਲਗਾ ਦੇਵੋ। ਮੈਂ ਅੱਜ ਵੀ 19 ਸਾਲਾਂ ਤੋਂ ਫਾਂਸੀ ਦੀ ਚੱਕੀ ‘ਤੇ ਬੈਠਾ ਆਪਣੇ ਹੋਣ ਵਾਲੇ ਫੈਸਲੇ ਦਾ ਇੰਤਜ਼ਾਰ ਕਰ ਰਿਹਾ ਹਾਂ।

Follow Us
ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਮੀਂਹ ਨੇ ਮਚਾਈ ਤਬਾਹੀ, ਚੰਬਾ 'ਚ ਹੜ੍ਹ ਚ ਫਸੀ ਬਰਾਤ, ਲਾੜੇ ਦਾ ਰੈਸਿਕਿਊ
ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਮੀਂਹ ਨੇ ਮਚਾਈ ਤਬਾਹੀ, ਚੰਬਾ 'ਚ ਹੜ੍ਹ ਚ ਫਸੀ ਬਰਾਤ, ਲਾੜੇ ਦਾ ਰੈਸਿਕਿਊ...
UGC NET 'ਤੇ ਮੁੜ ਘਿਰੀ NTA, ਰਾਹੁਲ ਗਾਂਧੀ ਨੇ ਮੰਗਿਆ ਜਵਾਬ
UGC NET 'ਤੇ ਮੁੜ ਘਿਰੀ NTA, ਰਾਹੁਲ ਗਾਂਧੀ ਨੇ ਮੰਗਿਆ ਜਵਾਬ...
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ...
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ...
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ...
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼...
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ...
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ...
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!...