Rajoana on Jathedar: ਰਾਜੋਆਣਾ ਦਾ ਜੱਥੇਦਾਰ ‘ਤੇ ਤਿੱਖਾ ਹਮਲਾ, ਭੈਣ ਨੇ ਪਾਈ ਪੋਸਟ, ਕਿਹਾ – ਭੰਗੜੇ ਪਾਓ, ਲੱਡੂ ਖਾਓ ਤੇ ਜ਼ੈੱਡ ਸੁਰੱਖਿਆ ਲੈ ਕੇ ਆਨੰਦ ਲਵੋ
1995 ਵਿੱਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਸਾਬਕਾ ਕਾਂਸਟੇਬਲ ਬਲਵੰਤ ਸਿੰਘ ਰਾਜੋਆਣਾ ਨੂੰ ਇਸ ਕੇਸ ਵਿੱਚ ਦੋਸ਼ੀ ਪਾਇਆ ਗਿਆ ਸੀ ਅਤੇ ਉਸ ਨੂੰ ਜੁਲਾਈ 2007 ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਸੀ।

Rajoana Sister Post on FB: ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ (Beant Singh) ਦੇ 1995 ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਵੱਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ (Gyani Harpreet Singh) ਉੱਤੇ ਵੱਡਾ ਹਮਲਾ ਬੋਲਿਆ ਗਿਆ ਹੈ। ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ (Balwant Singh Rajoana) ਨੇ ਆਪਣੀ ਭੈਣ ਕਮਲਦੀਪ ਕੌਰ ਕੋਲੋਂ ਸੋਸ਼ਲ ਮੀਡੀਆ ਤੇ ਇੱਕ ਪੋਸਟ ਪੁਆਈ ਹੈ, ਜਿਸ ਵਿੱਚ ਉਨ੍ਹਾਂ ਨੇ ਜੱਥੇਦਾਰ ਨੂੰ ਖਰੀਆਂ-ਖਰੀਆਂ ਸੁਣਾਈਆਂ ਹਨ।
ਜਥੇਦਾਰ ਨੂੰ ਸੰਬੋਧਿਤ ਕਰਦਿਆਂ ਪੋਸਟ ਵਿੱਚ ਕਿਹਾ ਹੈ ਕਿ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਰਾਜੋਆਣਾ ਨੇ ਕਿਹਾ ਕਿ 6 ਜੂਨ ਨੂੰ ਘੱਲੂਘਾਰਾ ਦਿਵਸ ‘ਤੇ ਜਥੇਦਾਰ ਸਾਹਿਬ ਵੱਲੋਂ ਜੋ ਕੌਮ ਦੇ ਨਾਂ ਸੰਦੇਸ਼ ਦਿੱਤਾ ਗਿਆ ਹੈ, ਉਸ ਵਿੱਚ ਉਨ੍ਹਾਂ ਕਿਹਾ ਹੈ ਕਿ ਸਾਨੂੰ ਸਰਕਾਰਾਂ ਤੋਂ ਝੋਲੀ ਅੱਡ ਕੇ ਇਨਸਾਫ਼ ਮੰਗਣ ਦੀ ਲੋੜ ਨਹੀਂ। ਹੁਣ ਜੇਕਰ ਸਰਕਾਰਾਂ ਤੋਂ ਇਨਸਾਫ਼ ਮੰਗਣਾ ਹੀ ਨਹੀਂ ਤਾਂ ਇਹ ਬਹੁਤ ਜ਼ਰੂਰੀ ਹੈ ਕਿ ਇਨਸਾਫ ਲਈ ਕਿਤੇ ਵੀ ਕੋਈ ਅਪੀਲ ਨਾ ਕੀਤੀ ਜਾਵੇ।