Rajoana on Jathedar: ਰਾਜੋਆਣਾ ਦਾ ਜੱਥੇਦਾਰ ‘ਤੇ ਤਿੱਖਾ ਹਮਲਾ, ਭੈਣ ਨੇ ਪਾਈ ਪੋਸਟ, ਕਿਹਾ – ਭੰਗੜੇ ਪਾਓ, ਲੱਡੂ ਖਾਓ ਤੇ ਜ਼ੈੱਡ ਸੁਰੱਖਿਆ ਲੈ ਕੇ ਆਨੰਦ ਲਵੋ
1995 ਵਿੱਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਸਾਬਕਾ ਕਾਂਸਟੇਬਲ ਬਲਵੰਤ ਸਿੰਘ ਰਾਜੋਆਣਾ ਨੂੰ ਇਸ ਕੇਸ ਵਿੱਚ ਦੋਸ਼ੀ ਪਾਇਆ ਗਿਆ ਸੀ ਅਤੇ ਉਸ ਨੂੰ ਜੁਲਾਈ 2007 ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਸੀ।
ਰਾਜੋਆਣਾ ਦਾ ਤਿੱਖਾ ਹਮਲਾ
ਇਸ ਲਈ ਤੁਸੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੂੰ ਆਦੇਸ਼ ਜਾਰੀ ਕਰ ਦਿਓ ਕਿ 2012 ਵਿਚ ਆਪਣੀ ਕੀਤੀ ਹੋਈ ਅਪੀਲ ਨੂੰ ਵਾਪਸ ਲੈ ਲਿਆ ਜਾਵੇ। ਕਿਉਂਕਿ ਤੁਸੀਂ ਕਿਹਾ ਹੈ ਸਰਕਾਰਾਂ ਤੋਂ ਇਨਸਾਫ ਮੰਗਨ ਦੀ ਲੋੜ ਨਹੀਂ ਹੈ। ਇਸ ਲਈ ਵੀਰਜੀ ਰਾਜੋਆਣਾ ਦਾ ਕਹਿਣਾ ਹੈ ਕਿ ਜੇਕਰ ਅਸੀਂ ਕੌਮ ਲਈ ਇਨਸਾਫ਼ ਮੰਗਣਾ ਹੀ ਨਹੀਂ ਹੈ ਤਾਂ ਹੁਕਮਰਾਨਾਂ ਦੀਆਂ ਵਿਆਹ ਸ਼ਾਦੀਆਂ ਵਿੱਚ ਜਾ ਕੇ ਲੱਡੂ ਖਾਓ, ਭੰਗੜੇ ਪਾਓ, ਜ਼ੋੱਡ ਸੁਰੱਖਿਆ ਲੈ ਕੇ ਆਨੰਦ ਲਵੋ।ਕਦੋਂ ਤੋਂ ਜੇਲ੍ਹ ਵਿੱਚ ਹੈ ਰਾਜੋਆਣਾ?
ਬਲਵੰਤ ਸਿੰਘ ਰਾਜੋਆਣਾ (Balwant Singh Rajoana) ਜਨਵਰੀ 1996 ਤੋਂ ਜੇਲ੍ਹ ਵਿੱਚ ਹੈ ਅਤੇ ਉਸ ਵੱਲੋਂ ਮਾਰਚ 2012 ਵਿੱਚ ਰਹਿਮ ਦੀ ਅਪੀਲ ਦਾਇਰ ਕੀਤੀ ਗਈ ਸੀ। ਰਾਜੋਆਣਾ ਦੀ ਫਾਂਸੀ ਨੂੰ ਉਮਰਕੈਦ ਵਿੱਚ ਬਦਲਣ ਨਾਲ ਜੁੜੇ ਮਾਮਲੇ ਦੀ ਸੁਣਵਾਈ ਸੁਪਰੀਮ ਕੋਰਟ ਕਰ ਰਹੀ ਹੈ। ਰਾਜੋਆਣਾ ਵੱਲੋਂ ਰਹਿਮ ਦੀ ਅਪੀਲ ਸਰਕਾਰ ਕੋਲ ਪੈਂਡਿੰਗ ਪਏ ਨੂੰ ਇੱਕ ਦਹਾਕਾ ਬੀਤ ਚੁੱਕਾ ਹੈ। 2007 ਤੋਂ ਉਹ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਿਹਾ ਹੈ।ਕਦੋਂ ਹੋਈ ਸੀ ਸਜ਼ਾ?
ਰਾਜੋਆਣਾ ਨੂੰ ਜੁਲਾਈ 2007 ਵਿੱਚ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ। ਉਹ ਪੰਜਾਬ ਪੁਲਿਸ ਦਾ ਇੱਕ ਸਾਬਕਾ ਕਾਂਸਟੇਬਲ ਸੀ । 31 ਅਗਸਤ 1995 ਨੂੰ ਪੰਜਾਬ ਸਿਵਲ ਸਕੱਤਰੇਤ ਦੇ ਬਾਹਰ ਹੋਏ ਧਮਾਕੇ ਵਿੱਚ ਉਸਦੀ ਸ਼ਮੂਲੀਅਤ ਲਈ ਦੋਸ਼ੀ ਠਹਿਰਾਇਆ ਗਿਆ ਸੀ। ਦੱਸ ਦੇਈਏ ਕਿ ਇਸ ਧਮਾਕੇ ਵਿੱਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਸਮੇਤ 16 ਹੋਰ ਲੋਕ ਮਾਰੇ ਗਏ ਸਨ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂTV9 ਪੰਜਾਬੀਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋLoading...
Unable to load recommendations.
Follow Us
