ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Rajoana on Jathedar: ਰਾਜੋਆਣਾ ਦਾ ਜੱਥੇਦਾਰ ‘ਤੇ ਤਿੱਖਾ ਹਮਲਾ, ਭੈਣ ਨੇ ਪਾਈ ਪੋਸਟ, ਕਿਹਾ – ਭੰਗੜੇ ਪਾਓ, ਲੱਡੂ ਖਾਓ ਤੇ ਜ਼ੈੱਡ ਸੁਰੱਖਿਆ ਲੈ ਕੇ ਆਨੰਦ ਲਵੋ

1995 ਵਿੱਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਸਾਬਕਾ ਕਾਂਸਟੇਬਲ ਬਲਵੰਤ ਸਿੰਘ ਰਾਜੋਆਣਾ ਨੂੰ ਇਸ ਕੇਸ ਵਿੱਚ ਦੋਸ਼ੀ ਪਾਇਆ ਗਿਆ ਸੀ ਅਤੇ ਉਸ ਨੂੰ ਜੁਲਾਈ 2007 ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਸੀ।

Rajoana on Jathedar: ਰਾਜੋਆਣਾ ਦਾ ਜੱਥੇਦਾਰ ‘ਤੇ ਤਿੱਖਾ ਹਮਲਾ, ਭੈਣ ਨੇ ਪਾਈ ਪੋਸਟ, ਕਿਹਾ – ਭੰਗੜੇ ਪਾਓ, ਲੱਡੂ ਖਾਓ ਤੇ ਜ਼ੈੱਡ ਸੁਰੱਖਿਆ ਲੈ ਕੇ ਆਨੰਦ ਲਵੋ
Follow Us
kusum-chopra
| Updated On: 07 Jun 2023 21:46 PM

Rajoana Sister Post on FB: ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ (Beant Singh) ਦੇ 1995 ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਵੱਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ (Gyani Harpreet Singh) ਉੱਤੇ ਵੱਡਾ ਹਮਲਾ ਬੋਲਿਆ ਗਿਆ ਹੈ। ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ (Balwant Singh Rajoana) ਨੇ ਆਪਣੀ ਭੈਣ ਕਮਲਦੀਪ ਕੌਰ ਕੋਲੋਂ ਸੋਸ਼ਲ ਮੀਡੀਆ ਤੇ ਇੱਕ ਪੋਸਟ ਪੁਆਈ ਹੈ, ਜਿਸ ਵਿੱਚ ਉਨ੍ਹਾਂ ਨੇ ਜੱਥੇਦਾਰ ਨੂੰ ਖਰੀਆਂ-ਖਰੀਆਂ ਸੁਣਾਈਆਂ ਹਨ।

ਜਥੇਦਾਰ ਨੂੰ ਸੰਬੋਧਿਤ ਕਰਦਿਆਂ ਪੋਸਟ ਵਿੱਚ ਕਿਹਾ ਹੈ ਕਿ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਰਾਜੋਆਣਾ ਨੇ ਕਿਹਾ ਕਿ 6 ਜੂਨ ਨੂੰ ਘੱਲੂਘਾਰਾ ਦਿਵਸ ‘ਤੇ ਜਥੇਦਾਰ ਸਾਹਿਬ ਵੱਲੋਂ ਜੋ ਕੌਮ ਦੇ ਨਾਂ ਸੰਦੇਸ਼ ਦਿੱਤਾ ਗਿਆ ਹੈ, ਉਸ ਵਿੱਚ ਉਨ੍ਹਾਂ ਕਿਹਾ ਹੈ ਕਿ ਸਾਨੂੰ ਸਰਕਾਰਾਂ ਤੋਂ ਝੋਲੀ ਅੱਡ ਕੇ ਇਨਸਾਫ਼ ਮੰਗਣ ਦੀ ਲੋੜ ਨਹੀਂ। ਹੁਣ ਜੇਕਰ ਸਰਕਾਰਾਂ ਤੋਂ ਇਨਸਾਫ਼ ਮੰਗਣਾ ਹੀ ਨਹੀਂ ਤਾਂ ਇਹ ਬਹੁਤ ਜ਼ਰੂਰੀ ਹੈ ਕਿ ਇਨਸਾਫ ਲਈ ਕਿਤੇ ਵੀ ਕੋਈ ਅਪੀਲ ਨਾ ਕੀਤੀ ਜਾਵੇ।

ਰਾਜੋਆਣਾ ਦਾ ਤਿੱਖਾ ਹਮਲਾ

ਇਸ ਲਈ ਤੁਸੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੂੰ ਆਦੇਸ਼ ਜਾਰੀ ਕਰ ਦਿਓ ਕਿ 2012 ਵਿਚ ਆਪਣੀ ਕੀਤੀ ਹੋਈ ਅਪੀਲ ਨੂੰ ਵਾਪਸ ਲੈ ਲਿਆ ਜਾਵੇ। ਕਿਉਂਕਿ ਤੁਸੀਂ ਕਿਹਾ ਹੈ ਸਰਕਾਰਾਂ ਤੋਂ ਇਨਸਾਫ ਮੰਗਨ ਦੀ ਲੋੜ ਨਹੀਂ ਹੈ। ਇਸ ਲਈ ਵੀਰਜੀ ਰਾਜੋਆਣਾ ਦਾ ਕਹਿਣਾ ਹੈ ਕਿ ਜੇਕਰ ਅਸੀਂ ਕੌਮ ਲਈ ਇਨਸਾਫ਼ ਮੰਗਣਾ ਹੀ ਨਹੀਂ ਹੈ ਤਾਂ ਹੁਕਮਰਾਨਾਂ ਦੀਆਂ ਵਿਆਹ ਸ਼ਾਦੀਆਂ ਵਿੱਚ ਜਾ ਕੇ ਲੱਡੂ ਖਾਓ, ਭੰਗੜੇ ਪਾਓ, ਜ਼ੋੱਡ ਸੁਰੱਖਿਆ ਲੈ ਕੇ ਆਨੰਦ ਲਵੋ।

ਕਦੋਂ ਤੋਂ ਜੇਲ੍ਹ ਵਿੱਚ ਹੈ ਰਾਜੋਆਣਾ?

ਬਲਵੰਤ ਸਿੰਘ ਰਾਜੋਆਣਾ (Balwant Singh Rajoana) ਜਨਵਰੀ 1996 ਤੋਂ ਜੇਲ੍ਹ ਵਿੱਚ ਹੈ ਅਤੇ ਉਸ ਵੱਲੋਂ ਮਾਰਚ 2012 ਵਿੱਚ ਰਹਿਮ ਦੀ ਅਪੀਲ ਦਾਇਰ ਕੀਤੀ ਗਈ ਸੀ। ਰਾਜੋਆਣਾ ਦੀ ਫਾਂਸੀ ਨੂੰ ਉਮਰਕੈਦ ਵਿੱਚ ਬਦਲਣ ਨਾਲ ਜੁੜੇ ਮਾਮਲੇ ਦੀ ਸੁਣਵਾਈ ਸੁਪਰੀਮ ਕੋਰਟ ਕਰ ਰਹੀ ਹੈ। ਰਾਜੋਆਣਾ ਵੱਲੋਂ ਰਹਿਮ ਦੀ ਅਪੀਲ ਸਰਕਾਰ ਕੋਲ ਪੈਂਡਿੰਗ ਪਏ ਨੂੰ ਇੱਕ ਦਹਾਕਾ ਬੀਤ ਚੁੱਕਾ ਹੈ। 2007 ਤੋਂ ਉਹ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਿਹਾ ਹੈ।

ਕਦੋਂ ਹੋਈ ਸੀ ਸਜ਼ਾ?

ਰਾਜੋਆਣਾ ਨੂੰ ਜੁਲਾਈ 2007 ਵਿੱਚ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ। ਉਹ ਪੰਜਾਬ ਪੁਲਿਸ ਦਾ ਇੱਕ ਸਾਬਕਾ ਕਾਂਸਟੇਬਲ ਸੀ । 31 ਅਗਸਤ 1995 ਨੂੰ ਪੰਜਾਬ ਸਿਵਲ ਸਕੱਤਰੇਤ ਦੇ ਬਾਹਰ ਹੋਏ ਧਮਾਕੇ ਵਿੱਚ ਉਸਦੀ ਸ਼ਮੂਲੀਅਤ ਲਈ ਦੋਸ਼ੀ ਠਹਿਰਾਇਆ ਗਿਆ ਸੀ। ਦੱਸ ਦੇਈਏ ਕਿ ਇਸ ਧਮਾਕੇ ਵਿੱਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਸਮੇਤ 16 ਹੋਰ ਲੋਕ ਮਾਰੇ ਗਏ ਸਨ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂTV9 ਪੰਜਾਬੀਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
Stories