7 ਮੈਂਬਰੀ ਕਮੇਟੀ ਨੇ ਬਲਵਿੰਦਰ ਸਿੰਘ ਭੂੰਦੜ ‘ਤੇ ਲਿਆ ਫੈਸਲਾ, 11 ਫਰਵਰੀ ਨੂੰ ਅਗਲੀ ਮੀਟਿੰਗ
Shiromani Akali Dal Meeting: ਪ੍ਰਧਾਨ ਹਰਜਿੰਦਰ ਸਿੰਘ ਧਾਮੀ ਮੀਡੀਆ ਸਾਹਮਣੇ ਆਏ ਅਤੇ ਉਨ੍ਹਾਂ ਜਾਣਕਾਰੀ ਦਿੱਤੀ ਕੀ ਅੱਜ ਦੀ ਮੀਟਿੰਗ ਚੰਗੇ ਮਹੋਲ ਵਿੱਚ ਹੋਈ ਹੈ। ਇਸ ਮੀਟਿੰਗ 'ਚ ਫੈਸਲਾ ਲਿਆ ਗਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਪਾਰਟੀ ਚ ਸ਼ਾਮਿਲ ਕਰਨ ਦਾ ਫੈਸਲਾ ਹੋਇਆ ਹੈ।

Shiromani Akali Dal Meeting: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਬਣਾਈ ਗਈ 7 ਮੈਂਬਰੀ ਦੀ ਮੀਟਿੰਗ ਹੋਈ ਹੈ। ਇਸ ਮੀਟਿੰਗ ‘ਚ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਵੀ ਮੀਟਿੰਗ ਚ ਸ਼ਾਮਿਲ ਕਰਨ ਦੀ ਗੱਲ ਕਹੀ ਗਈ ਹੈ। ਮੀਟਿੰਗ ਤੋਂ ਬਾਅਦ ਇਹ ਜਾਣਕਾਰੀ ਕਮੇਟੀ ਦੀ ਪ੍ਰਧਾਨਗੀ ਕਰ ਕਹੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਤੀ ਹੈ।
ਮੀਟਿੰਗ ਤੋਂ ਬਾਅਦ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਮੀਡੀਆ ਸਾਹਮਣੇ ਆਏ ਅਤੇ ਉਨ੍ਹਾਂ ਜਾਣਕਾਰੀ ਦਿੱਤੀ ਕੀ ਅੱਜ ਦੀ ਮੀਟਿੰਗ ਚੰਗੇ ਮਹੋਲ ਵਿੱਚ ਹੋਈ ਹੈ। ਇਸ ਮੀਟਿੰਗ ‘ਚ ਫੈਸਲਾ ਲਿਆ ਗਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਪਾਰਟੀ ਚ ਸ਼ਾਮਿਲ ਕਰਨ ਦਾ ਫੈਸਲਾ ਹੋਇਆ ਹੈ।
ਨਾਲ ਹੀ ਐਡਵੋਕੇਟ ਧਾਮੀ ਨੇ ਕਿਹਾ ਹੈ ਕਿ ਇਸ ਕਮੇਟੀ ਦੀ ਅਗਲੀ ਮੀਟਿੰਗ 11 ਫਰਵਰੀ ਨੂੰ ਹੋਈ ਹੈ। ਇਸ ਮੀਟਿੰਗ ਚ ਪ੍ਰਧਾਨ ਬਲਵਿੰਦਰ ਭੂੰਦੜ ਨੂੰ ਸੱਦਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਅਕਾਲੀ ਦਲ ਦੇ ਸਾਰੇ ਲੀਡਰਾਂ ਨੂੰ ਇੱਕਠੇ ਹੋਣ ਦੀ ਗੱਲ ਕਹੀ ਹੈ।
ਇਸ ਤੋਂ ਬਾਅਦ ਜਦੋਂ ਪੱਤਰਕਾਰਾਂ ਨੇ ਮੀਟਿੰਗ ਸਬੰਧੀ ਹੋਰ ਜਾਣਕਾਰੀ ਲੈਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਜਵਾਬ ਦਿੱਤਾ ਕਿ ਇਸ ਸਬੰਧੀ ਹੋਰ ਜਾਣਕਾਰੀ ਨਹੀਂ ਦੇ ਸਕਦੇ। ਇਸ ਤੋਂ ਇਲਾਵਾ ਜੋ ਜਾਣਕਾਰੀ ਹੋਵੇਗੀ ਉਸ ਲਈ ਵੱਖਰੀ ਪ੍ਰੈਸ ਕਾਨਫਰੰਸ ਕੀਤਾ ਜਾਵੇਗੀ। ਇਸ ਦੌਰਾਨ ਉਹ ਮੀਡੀਆ ਦੇ ਸਵਾਲਾਂ ਤੋਂ ਕਿਨਾਰਾ ਕਰਦੇ ਹੋਏ ਨਜ਼ਰ ਆਏ।
ਕਮੇਟੀ ਦੇ ਹਨ ਇਹ ਮੈਂਬਰ
ਕਮੇਟੀ ਦੇ ਮੈਂਬਰਾਂ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ, ਇਕਬਾਲ ਸਿੰਘ ਝੂੰਢਾ, ਮਨਪ੍ਰੀਤ ਸਿੰਘ ਇਆਲੀ, ਗੁਰਪ੍ਰਤਾਪ ਸਿੰਘ ਵਡਾਲਾ, ਸੰਤਾ ਸਿੰਘ ਉਮੇਦਪੁਰੀ ਅਤੇ ਸਤਵੰਤ ਕੌਰ ਸ਼ਾਮਲ ਹਨ। ਇਸ 7 ਮੈਂਬਰੀ ਕਮੇਟੀ ਦਾ ਕੰਮ ਪਾਰਟੀ ਲਈ ਨਵੀਂ ਲੀਡਰਸ਼ਿਪ ਦੀ ਭਰਤੀ ਕਰਨਾ ਹੈ।