ਬੰਬੀਹਾ ਗੈਂਗ ਨਾਲ ਜੁੜੇ 3 ਵਾਂਟੇਡ ਮੁਲਜ਼ਮ ਮਲੇਸ਼ੀਆ ਤੋਂ ਡਿਪੋਰਟ, ਪੰਜਾਬ ਪੁਲਿਸ ਨੇ ਕੀਤਾ ਗ੍ਰਿਫ਼ਤਾਰ

Published: 

19 Aug 2026 10:00 AM IST

ਪੁਲਿਸ ਮੁਤਾਬਕ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਪੰਜਾਬ 'ਚ ਕਈ ਗੰਭੀਰ ਅਪਰਾਧਿਕ ਮਾਮਲੇ ਦਰਜ ਹਨ। ਇਨ੍ਹਾਂ 'ਚ ਕਤਲ, ਜਬਰਨ ਵਸੂਲੀ, ਵਿਸਫੋਟਕ ਪਦਾਰਥ ਰੱਖਣ ਤੇ ਹੈਂਡ ਗ੍ਰਨੇਡ ਹਮਲੇ ਵਰਗੇ ਮਾਮਲੇ ਸ਼ਾਮਲ ਹਨ।

ਬੰਬੀਹਾ ਗੈਂਗ ਨਾਲ ਜੁੜੇ 3 ਵਾਂਟੇਡ ਮੁਲਜ਼ਮ ਮਲੇਸ਼ੀਆ ਤੋਂ ਡਿਪੋਰਟ, ਪੰਜਾਬ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਬੰਬੀਹਾ ਗੈਂਗ ਨਾਲ ਜੁੜੇ 3 ਵਾਂਟੇਡ ਮੁਲਜ਼ਮ ਮਲੇਸ਼ੀਆ ਤੋਂ ਡਿਪੋਰਟ, ਪੰਜਾਬ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਨੂੰ ਅੰਤਰਰਾਸ਼ਟਰੀ ਸੰਗਠਿਤ ਅਪਰਾਧ ਖ਼ਿਲਾਫ਼ ਵੱਡੀ ਸਫਲਤਾ ਮਿਲੀ ਹੈ। ਕਾਊਂਟਰ ਇੰਟੈਲੀਜੈਂਸ ਵਿੰਗ ਦੀ ਓਵਰਸੀਜ਼ ਫਿਊਜਿਟਿਵ ਟ੍ਰੈਕਿੰਗ ਐਂਡ ਐਕਸਟ੍ਰੈਡੀਸ਼ਨ ਸੈੱਲ (OFTEC) ਨੇ ਦਵਿੰਦਰ ਬੰਬੀਹਾ ਗੈਂਗ ਨਾਲ ਜੁੜੇ 3 ਵਾਂਟੇਡ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਨੂੰ ਕੇਂਦਰੀ ਏਜੰਸੀਆਂ ਦੀ ਮਦਦ ਨਾਲ ਮਲੇਸ਼ੀਆ ਤੋਂ ਭਾਰਤ ਡਿਪੋਰਟ ਕਰਵਾਇਆ ਗਿਆ ਹੈ।

ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ

ਜਾਣਕਾਰੀ ਮੁਤਾਬਕ ਤਿੰਨੇ ਮੁਲਜ਼ਮ ਮਲੇਸ਼ੀਆ ਤੋਂ ਡਿਪੋਰਟ ਹੋ ਕੇ ਨਵੀਂ ਦਿੱਲੀ ਦੇ ਆਈਜੀਆਈ ਏਅਰਪੋਰਟ ਤੇ ਪਹੁੰਚੇ। ਇਸ ਤੋਂ ਬਾਅਦ ਪੰਜਾਬ ਪੁਲਿਸ ਨੇ ਏਅਰਪੋਰਟ ਤੇ ਉਤਰਦੇ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮਾਂ ਦੀ ਪਛਾਣ ਜਸਪ੍ਰੀਤ ਸਿੰਘ ਉਰਫ਼ ਜਸ ਬੇਹਬਲ, ਅਜੇ ਸਿੰਘ ਤੇ ਪਵਨਦੀਪ ਸਿੰਘ ਵਜੋਂ ਹੋਈ ਹੈ। ਪੁਲਿਸ ਅਗਲੀ ਕਾਰਵਾਈ ਤੇ ਪੁੱਛਗਿੱਛ ਲਈ ਤਿੰਨਾਂ ਨੂੰ ਪੰਜਾਬ ਲੈ ਕੇ ਰਵਾਨਾ ਹੋ ਗਈ ਹੈ।

ਕਤਲ, ਜਬਰਨ ਵਸੂਲੀ ਤੇ ਧਮਾਕਿਆਂ ਸਮੇਤ ਕਈ ਮਾਮਲੇ

ਪੁਲਿਸ ਮੁਤਾਬਕ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਪੰਜਾਬ ‘ਚ ਕਈ ਗੰਭੀਰ ਅਪਰਾਧਿਕ ਮਾਮਲੇ ਦਰਜ ਹਨ। ਇਨ੍ਹਾਂ ‘ਚ ਕਤਲ, ਜਬਰਨ ਵਸੂਲੀ, ਵਿਸਫੋਟਕ ਪਦਾਰਥ ਰੱਖਣ ਤੇ ਹੈਂਡ ਗ੍ਰਨੇਡ ਹਮਲੇ ਵਰਗੇ ਮਾਮਲੇ ਸ਼ਾਮਲ ਹਨ।

ਜਾਂਚ ਏਜੰਸੀਆਂ ਦੇ ਅਨੁਸਾਰ, ਇਨ੍ਹਾਂ ਮੁਲਜ਼ਮਾਂ ਦੇ ਸਬੰਧ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਨਾਲ ਜੁੜੇ ਨੈੱਟਵਰਕ ਨਾਲ ਹੋਣ ਦੇ ਦਾਅਵੇ ਵੀ ਸਾਹਮਣੇ ਆਏ ਹਨ। ਪੁਲਿਸ ਮੁਤਾਬਕ ਇਹ ਮੁਲਜ਼ਮ ਲੁਧਿਆਣਾ ‘ਚ ਹੋਏ ਇੱਕ ਯੋਜਨਾਬੱਧ ਹੈਂਡ ਗ੍ਰਨੇਡ ਧਮਾਕੇ ਦੀ ਸਾਜ਼ਿਸ਼ ‘ਚ ਕਥਿਤ ਤੌਰ ਤੇ ਮੁੱਖ ਭੂਮਿਕਾ ‘ਚ ਰਹੇ ਹਨ। ਪੁਲਿਸ ਹੁਣ ਇਸ ਮਾਮਲੇ ‘ਚ ਮੁਲਜ਼ਮਾਂ ਦੀ ਭੂਮਿਕਾ ਤੇ ਉਨ੍ਹਾਂ ਦੇ ਅਪਰਾਧਿਕ ਨੈੱਟਵਰਕ ਨਾਲ ਜੁੜੇ ਕਨੈਕਸ਼ਨਾਂ ਦੀ ਵੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।

ਪੁੱਛਗਿੱਛ ਲਈ ਪੰਜਾਬ ਲਿਆਂਦਾ ਜਾ ਰਿਹਾ

ਤਿੰਨਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਨੂੰ ਅਗਲੀ ਪੁੱਛਗਿੱਛ ਤੇ ਕਾਨੂੰਨੀ ਕਾਰਵਾਈ ਲਈ ਪੰਜਾਬ ਲਿਆਂਦਾ ਜਾ ਰਿਹਾ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਰਿਮਾਂਡ ਦੌਰਾਨ ਮੁਲਜ਼ਮਾਂ ਤੋਂ ਵਿਦੇਸ਼ਾਂ ‘ਚ ਬੈਠੇ ਬੰਬੀਹਾ ਗੈਂਗ ਦੇ ਹੋਰ ਨੈੱਟਵਰਕ, ਹਥਿਆਰਾਂ ਦੀ ਤਸਕਰੀ ਤੇ ਫੰਡਿੰਗ ਸਬੰਧੀ ਵਿਸਥਾਰ ਨਾਲ ਪੁੱਛਗਿੱਛ ਕੀਤੀ ਜਾਵੇਗੀ।

Loading...
Unable to load recommendations.
Follow Us