AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਬਰਗਾੜੀ ਬੇਅਦਬੀ ਮਾਮਲਾ: ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਗੁਰਦੁਆਰਿਆਂ ‘ਚ ਪਹੁੰਚੀ SIT, ਰਿਕ੍ਰਏਟ ਕਰੇਗੀ ਸੀਨ

Bargari Beadbi Case: ਬਹਿਬਲ ਕਲਾਂ ਗੋਲੀ ਕਾਂਡ ਅਤੇ ਬਰਗਾੜੀ ਕਾਂਡ ਨਾਲ ਜੁੜੀ ਵੱਡੀ ਅਪਡੇਟ ਹੈ। ਬਹਿਬਲ ਕਲਾਂ ਗੋਲੀ ਕਾਂਡ ਅਤੇ ਬਰਗਾੜੀ ਬੇਅਦਬੀ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਇਸ ਕੇਸ ਦੀ ਜਾਂਚ ਲਈ SIT ਅੱਜ ਤਿੰਨੋਂ ਘਟਨਾ ਸਥਾਨਾਂ ਦਾ ਦੌਰਾ ਕਰ ਰਹੀ ਹੈ। ਸਭਤੋਂ ਪਹਿਲਾਂ ਗੁਰਦੁਆਰਾ ਬੁਰਜ ਜਵਾਹਰ ਸਿੰਘ ਵਾਲਾ ਜਾ ਕੇ ਜਾਇਜਾ ਲਿਆ ਗਿਆ ਹੈ।

ਬਰਗਾੜੀ ਬੇਅਦਬੀ ਮਾਮਲਾ:  ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਗੁਰਦੁਆਰਿਆਂ 'ਚ ਪਹੁੰਚੀ SIT, ਰਿਕ੍ਰਏਟ ਕਰੇਗੀ ਸੀਨ
sukhjinder-sahota-faridkot
| Updated On: 02 Jul 2026 14:17 PM IST
Share

Bargari Sacrilege Case: ਬਹਿਬਲ ਕਲਾਂ ਗੋਲੀ ਕਾਂਡ ਅਤੇ ਬਰਗਾੜੀ ਬੇਅਦਬੀ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਇਸ ਕੇਸ ਦੀ ਜਾਂਚ ਲਈ SIT ਅੱਜ ਘਟਨਾ ਸਥਾਨਾਂ ਦਾ ਦੌਰਾ ਕਰ ਰਹੀ ਹੈ। ਇਸੇ ਦੇ ਤਹਿਤ ਡੀਆਈਜੀ ਹਰਜੀਤ ਸਿੰਘ ਦੀ ਅਗਵਾਈ ਵਿੱਚ ਐਸਆਈਟੀ ਬੁਰਜ ਜਵਾਹਰ ਸਿੰਘ ਵਾਲਾ ਗੁਰਦੁਆਰਾ ਸਾਹਿਬ ਪਹੁੰਚੀ। ਇਸ ਤੋਂ ਬਾਅਦ ਬਰਗਾੜੀ ਅਤੇ ਫਿਰ ਬਹਿਬਲ ਕਲਾਂ ਵੀ ਜਾ ਕੇ ਮੌਕੇ ਦਾ ਜਾਇਜ਼ਾ ਲਿਆ ਜਾਵੇਗਾ। ਇਸੇ ਗੁਰਦੁਆਰਾ ਸਾਹਿਬ ਦੇ ਬਾਹਰ ਗਲੀਆਂ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਵਿਖਰੇ ਹੋਏ ਮਿਲੇ ਸਨ। ਸਾਰੇ ਘਟਨਾ ਸਥਾਨਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਐਸਆਈਟੀ ਵੱਲੋਂ ਦੁਪਹਿਰ 3 ਵਜੇ ਦੇ ਕਰੀਬ ਪ੍ਰੈਸ ਬ੍ਰੀਫਿੰਗ ਕੀਤੀ ਜਾਵੇਗੀ।

ਦਰਅਸਲ ਗਿਆਨੀ ਰਘਬੀਰ ਸਿੰਘ ਦੇ ਬਿਆਨ ਤੋਂ ਬਾਅਦ SIT ਐਕਸ਼ਨ ਮੋਡ ‘ਚ ਆ ਗਈ ਹੈ। ਇਸ ਮਾਮਲੇ ਦੀ ਜਾਂਚ ਨੂੰ ਅੱਗ ਵਧਾਉਣ ਲਈ SIT ਪਹਿਲਾਂ ਹੀ ਵਿਜੇ ਸਾਂਪਲਾ, ਗਗਨਦੀਪ ਸਿੰਘ ਬਰਾੜ ਅਤੇ ਮਾਲਵਿੰਦਰ ਸਿੰਘ ਜੱਗੀ ਤੋਂ ਪੁੱਛਗਿੱਛ ਕਰ ਚੁੱਕੀ ਹੈ।

ਮੁੱਖ ਸਾਜਿਸ਼ਕਰਤਾ ਨੂੰ ਮਿਲ ਚੁੱਕੀ ਹੈ ਜ਼ਮਾਨਤ

ਬੇਅਦਬੀ ਮਾਮਲੇ ਵਿੱਚ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਡੇਰਾ ਪ੍ਰੇਮੀ ਪ੍ਰਦੀਪ ਕਲੇਰ ਨੂੰ ਅਪ੍ਰੈਲ 2024 ਵਿੱਚ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਸੀ। ਉਸ ਨੂੰ ਪੰਜਾਬ ਪੁਲਿਸ ਵੱਲੋਂ ਬਣਾਈ ਗਈ ਐਸਆਈਟੀ ਨੇ ਇਸੇ ਸਾਲ ਫਰਵਰੀ ਵਿੱਚ ਗੁਰੂਗ੍ਰਾਮ ਤੋਂ ਗ੍ਰਿਫ਼ਤਾਰ ਕੀਤਾ ਸੀ। ਉਸ ਨੂੰ ਫਰੀਦਕੋਟ ਅਦਾਲਤ ਨੇ ਤਿੰਨ ਵੱਖ-ਵੱਖ ਕੇਸਾਂ ਵਿੱਚ ਭਗੌੜਾ ਕਰਾਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਉਸ ਨੂੰ ਐਸਆਈਟੀ ਨੇ ਗ੍ਰਿਫ਼ਤਾਰ ਕਰ ਲਿਆ ਸੀ।

ਐਸਆਈਟੀ ਦੀ ਅਰਜ਼ੀ ਤੇ ਇਹ ਕੇਸ ਫ਼ਰੀਦਕੋਟ ਤੋਂ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਸਾਲ 2015 ‘ਚ SIT ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਤਿੰਨ ਵੱਖ-ਵੱਖ ਮਾਮਲਿਆਂ ਵਿੱਚ ਮੁੱਖ ਸਾਜ਼ਿਸ਼ਕਰਤਾ ਦੇ ਰੂਪ ਵਿੱਚ ਉਸ ਦੀ ਭਾਲ ਕਰ ਰਹੀ ਸੀ। ਉਸ ਨੂੰ ਅਦਾਲਤ ਨੇ 2020 ਵਿੱਚ ਭਗੌੜਾ ਕਰਾਰ ਦਿੱਤਾ ਸੀ।

ਕੀ ਹੈ ਪੂਰਾ ਮਾਮਲਾ?

ਦਰਅਸਲ 12 ਅਕਤੂਬਰ 2015 ਨੂੰ ਫਰੀਦਕੋਟ ਦੇ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਵਾਪਰੀ ਸੀ। ਇਸ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਰੋਸ ਮੁਜ਼ਾਹਰੇ ਕੀਤੇ ਸਨ, ਜਿਨ੍ਹਾਂ ਨੂੰ ਖਤਮ ਕਰਨ ਲਈ ਪੁਲੀਸ ਨੇ ਬਲ ਦਾ ਪ੍ਰਯੋਗ ਕਰਕੇ ਇਨ੍ਹਾਂ ਧਰਨਿਆਂ ਨੂੰ ਜਬਰਨ ਉੱਠਾਉਣ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਬਹਿਬਲ ਕਲਾਂ ਵਿੱਚ ਪੁਲਿਸ ਨੇ ਧਰਨੇ ਵਿੱਚ ਬੈਠੇ ਸਿੱਖ ਸ਼ਰਧਾਲੂਆਂ ਤੇ ਗੋਲੀ ਚਲਾ ਦਿੱਤੀ, ਜਿਸ ਵਿੱਚ 2 ਸਿੱਖ ਨੌਜਵਾਨ ਦੀ ਮੌਤ ਹੋ ਗਈ। ਕੋਟਕਪੂਰਾ ਵਿੱਚ ਵੀ ਗੋਲੀਬਾਰੀ ਹੋਈ, ਜਿਸ ਵਿੱਚ 100 ਦੇ ਕਰੀਬ ਪ੍ਰਦਰਸ਼ਨਕਾਰੀ ਜ਼ਖ਼ਮੀ ਹੋ ਗਏ ਸਨ। ਪੁਲਿਸ ਨੇ 7 ਅਗਸਤ 2018 ਨੂੰ ਅਣਪਛਾਤੇ ਲੋਕਾਂ ਖਿਲਾਫ ਇਰਾਦੇ ਨਾਲ ਕਤਲ ਕਰਨ ਦਾ ਮਾਮਲਾ ਦਰਜ ਕੀਤਾ ਸੀ।

Follow Us
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ...
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP...
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ...