ਲਹਿਰਾਗਾਗਾ ‘ਚ ਮੰਤਰੀ ਬਰਿੰਦਰ ਗੋਇਲ ਨੇ ਵੰਡੇ 3 ਕਰੋੜ ਦੇ ਚੈੱਕ, ਹੜ੍ਹਾਂ ਦੇ ਪ੍ਰਬੰਧਾਂ ‘ਤੇ ਦਿੱਤੀ ਅਹਿਮ ਜਾਣਕਾਰੀ

Updated On: 

03 Aug 2026 18:16 PM IST

ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਗਾਗਾ ਵਿਖੇ ਆਪਣੇ ਵਿਧਾਨ ਸਭਾ ਹਲਕੇ ਦੀਆਂ 40 ਪੰਚਾਇਤਾਂ ਨੂੰ ਲਗਭਗ 3 ਕਰੋੜ ਰੁਪਏ ਦੇ ਚੈੱਕ ਵੰਡੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਇਹ ਰਾਸ਼ੀ ਪੰਚਾਇਤਾਂ ਵਿੱਚ ਛੋਟੇ-ਛੋਟੇ ਵਿਕਾਸ ਕਾਰਜਾਂ ਨੂੰ ਤੇਜ਼ੀ ਦੇਣ ਦੇ ਮਕਸਦ ਨਾਲ ਦਿੱਤੀ ਗਈ ਹੈ।

ਲਹਿਰਾਗਾਗਾ ਚ ਮੰਤਰੀ ਬਰਿੰਦਰ ਗੋਇਲ ਨੇ ਵੰਡੇ 3 ਕਰੋੜ ਦੇ ਚੈੱਕ, ਹੜ੍ਹਾਂ ਦੇ ਪ੍ਰਬੰਧਾਂ ਤੇ ਦਿੱਤੀ ਅਹਿਮ ਜਾਣਕਾਰੀ

ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਗਾਗਾ ਵਿਖੇ ਆਪਣੇ ਵਿਧਾਨ ਸਭਾ ਹਲਕੇ ਦੀਆਂ 40 ਪੰਚਾਇਤਾਂ ਨੂੰ ਲਗਭਗ 3 ਕਰੋੜ ਰੁਪਏ ਦੇ ਚੈੱਕ ਵੰਡੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਇਹ ਰਾਸ਼ੀ ਪੰਚਾਇਤਾਂ ਵਿੱਚ ਛੋਟੇ-ਛੋਟੇ ਵਿਕਾਸ ਕਾਰਜਾਂ ਨੂੰ ਤੇਜ਼ੀ ਦੇਣ ਦੇ ਮਕਸਦ ਨਾਲ ਦਿੱਤੀ ਗਈ ਹੈ।

ਮੰਤਰੀ ਨੇ ਹੜ੍ਹ ਰੋਕੂ ਪ੍ਰਬੰਧਾਂ ਬਾਰੇ ਵੀ ਦਿੱਤੀ ਜਾਣਕਾਰੀ

ਮੰਤਰੀ ਗੋਇਲ ਨੇ ਹੜ੍ਹਾਂ ਤੋਂ ਬਚਾਅ ਲਈ ਕੀਤੇ ਗਏ ਇੰਤਜ਼ਾਮਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਜਲ ਸਰੋਤ ਵਿਭਾਗ ਦੀ ਪੂਰੀ ਟੀਮ ਦਿਨ-ਰਾਤ ਮੁਸਤੈਦੀ ਨਾਲ ਕੰਮ ਕਰ ਰਹੀ ਹੈ ਅਤੇ ਸੂਬੇ ਵਿੱਚ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਸਾਰੇ ਜ਼ਰੂਰੀ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਲੋਕਾਂ ਨੂੰ ਪੂਰਾ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ।

ਪੇਪਰ ਲੀਕ ਮਾਮਲੇ ‘ਤੇ ਦਿੱਤਾ ਸਪੱਸ਼ਟੀਕਰਨ

ਪੇਪਰ ਲੀਕ ਮਾਮਲੇ ਬਾਰੇ ਪੁੱਛੇ ਗਏ ਇੱਕ ਸਵਾਲ ਦਾ ਜਵਾਬ ਦਿੰਦਿਆਂ ਮੰਤਰੀ ਨੇ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਕੋਈ ਵੀ ਪੇਪਰ ਲੀਕ ਨਹੀਂ ਹੋਇਆ ਹੈ। ਉਨ੍ਹਾਂ ਦੇ ਅਨੁਸਾਰ ਹਾਲ ਹੀ ਵਿੱਚ ਵਾਪਰੀ ਘਟਨਾ ਪੇਪਰ ਲੀਕ ਦੀ ਨਹੀਂ, ਸਗੋਂ ਨਕਲ ਕਰਨ ਦਾ ਮਾਮਲਾ ਸੀ। ਇਸ ‘ਤੇ ਤੁਰੰਤ ਕਾਰਵਾਈ ਕਰਦਿਆਂ ਪ੍ਰਸ਼ਾਸਨ ਨੇ 15 ਮਿੰਟਾਂ ਦੇ ਅੰਦਰ-ਅੰਦਰ ਮੌਕੇ ਤੋਂ ਹੀ 21 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ।

Loading...
Unable to load recommendations.
Follow Us
Related Stories
ਕੰਮ ਦੀ ਰਾਜਨੀਤੀ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ‘ਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: CM ਭਗਵੰਤ ਸਿੰਘ ਮਾਨ
ਲੁਧਿਆਣਾ ‘ਚ ਸਾਬਕਾ ਸਰਪੰਚ ਦੀ ਗੋਲੀ ਮਾਰ ਕੇ ਹੱਤਿਆ, ਬਾਈਕ ਸਵਾਰ ਨੌਜਵਾਨਾਂ ਨੇ ਚਲਾਈਆਂ 10 ਗੋਲੀਆਂ
AAP ਪੰਜਾਬ ਨੇ MLA ਸੁਖਵੀਰ ਸਿੰਘ ਮਾਈਸਰਖਾਨਾ ਨੂੰ ਪਾਰਟੀ ‘ਚੋਂ ਕੱਢਿਆ, ਪਾਰਟੀ ਵਿਰੋਧੀ ਗਤੀਵਿਧੀਆਂ ਦੇ ਇਲਜ਼ਾਮ
‘ਖੇਡਾਂ ਵਤਨ ਪੰਜਾਬ ਦੀਆਂ’ ‘ਚ ਪੱਟੀ ਦੀਆਂ ਧੀਆਂ ਦਾ ਸ਼ਾਨਦਾਰ ਪ੍ਰਦਰਸ਼ਨ, ਤਰਨਤਾਰਨ ਜ਼ਿਲ੍ਹਾ ਮੁਕਾਬਲੇ ‘ਚ 6 ਗੋਲਡ, 2 ਸਿਲਵਰ ਤੇ 1 ਕਾਂਸੀ ਦਾ ਤਗਮਾ ਜਿੱਤਿਆ
ਇੰਫਲੂਐਂਸਰ ​​​​​​​ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਫਰਾਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ
ਪੰਜਾਬ ਪ੍ਰਧਾਨ ਬਦਲਣ ਤੋਂ ਬਾਅਦ ਹਰਕਤ ‘ਚ ਕਾਂਗਰਸ, ਸਚਿਨ ਪਾਇਲਟ ਨੇ ਦਿੱਲੀ ‘ਚ ਪਰਗਟ ਸਿੰਘ ਨਾਲ ਕੀਤੀ ਮੁਲਾਕਾਤ