ਹੈੱਡ ਕਾਂਸਟੇਬਲ ਦੇ ਕਤਲ ਦੇ ਚਾਰੇ ਮੁਲਜ਼ਮ ਗ੍ਰਿਫ਼ਤਾਰ, ਇੱਕ ਨੂੰ ਮੁਕਾਬਲੇ ‘ਚ ਲੱਗੀ ਗੋਲੀ, ਹਸਪਤਾਲ ਦਾਖ਼ਲ
ਹੌਲਦਾਰ ਦਰਸ਼ਨ ਸਿੰਘ ਦਾ ਕਤਲ ਕਰਨ ਵਾਲੇ 4 ਮੁਲਜ਼ਮਾਂ ਨੂੰ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇੱਕ ਚਿਕਨ ਕਾਰਨਰ 'ਤੇ ਲੜਾਈ ਹੋਣ ਦੀ ਖਬਰ ਮਿਲੀ। ਜਦੋਂ ਉਹ ਵਾਰਦਾਤ ਵਾਲੀ ਥਾਂ 'ਤੇ ਪਹੁੰਚਿਆ ਤਾਂ ਉਥੇ ਬੈਠੇ ਕਬੱਡੀ ਖਿਡਾਰੀਆਂ ਦੀ ਉਸ ਨਾਲ ਲੜਾਈ ਹੋ ਗਈ। ਜਿਸ ਤੋਂ ਬਾਅਦ ਮੁਲਜ਼ਮਾਂ ਨੇ ਦਰਸ਼ਨ ਸਿੰਘ ਦੀ ਕੁੱਟਮਾਰ ਕਰਕੇ ਹੱਤਿਆ ਕਰ ਦਿੱਤੀ। ਪੁਲਿਸ ਇਨ੍ਹਾਂ ਮੁਲਜ਼ਮਾਂ ਦੀ ਭਾਲ ਕਰ ਰਹੀ ਸੀ।
ਪੰਜਾਬ ਨਿਊਜ਼। ਬਰਨਾਲਾ ਵਿੱਚ ਹੌਲਦਾਰ ਦਰਸ਼ਨ ਸਿੰਘ ਦਾ ਕਤਲ ਕਰਨ ਵਾਲੇ 4 ਮੁਲਜ਼ਮਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੌਰਾਨ ਪੁਲਿਸ ਦਾ ਮੁਲਜ਼ਮਾਂ ਨਾਲ ਮੁਕਾਬਲਾ ਹੋਇਆ ਸੀ। ਪੁਲਿਸ ਦੀ ਜਵਾਬੀ ਗੋਲੀਬਾਰੀ ਵਿੱਚ ਇੱਕ ਮੁਲਜ਼ਮ ਨੂੰ ਗੋਲੀ ਮਾਰ ਦਿੱਤੀ ਗਈ। ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰ ਦੱਸਿਆ ਕਿ ਬਰਨਾਲਾ ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਨ੍ਹਾਂ ਕੋਲੋਂ ਇੱਕ ਪਿਸਤੌਲ ਅਤੇ 2 ਜਿੰਦਾ ਕਾਰਤੂਸ ਬਰਾਮਦ ਹੋਏ ਹਨ। ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਬਾਰੇ ਪੂਰੀ ਜਾਣਕਾਰੀ ਜਲਦੀ ਹੀ ਦਿੱਤੀ ਜਾਵੇਗੀ।
.@BarnalaPolice has arrested all 4 accused involved in the killing of HC Darshan Singh after a brief encounter in which one of the accused got injured
1 pistol & 2 live cartridges have been recovered from the accused (1/2) pic.twitter.com/XwDsfEfebz
— DGP Punjab Police (@DGPPunjabPolice) October 24, 2023
ਇਹ ਵੀ ਪੜ੍ਹੋ
ਝਗੜੇ ਤੋਂ ਬਾਅਦ ਹੌਲਦਾਰ ਦਾ ਕੀਤਾ ਕਤਲ
ਬਰਨਾਲਾ ਦੇ ਥਾਣਾ ਸਿਟੀ ਇੱਕ ਵਿੱਚ ਤਾਇਨਾਤ ਹੌਲਦਾਰ ਦਰਸ਼ਨ ਸਿੰਘ ਐਤਵਾਰ ਦੇਰ ਰਾਤ 25 ਏਕੜ ਰਕਬੇ ਵਿੱਚ ਗਿਆ ਸੀ। ਇੱਕ ਚਿਕਨ ਕਾਰਨਰ ‘ਤੇ ਲੜਾਈ ਹੋਣ ਦੀ ਖਬਰ ਮਿਲੀ। ਜਦੋਂ ਉਹ ਵਾਰਦਾਤ ਵਾਲੀ ਥਾਂ ‘ਤੇ ਪਹੁੰਚਿਆ ਤਾਂ ਉਥੇ ਬੈਠੇ ਕਬੱਡੀ ਖਿਡਾਰੀਆਂ ਦੀ ਉਸ ਨਾਲ ਲੜਾਈ ਹੋ ਗਈ। ਜਿਸ ਤੋਂ ਬਾਅਦ ਮੁਲਜ਼ਮਾਂ ਨੇ ਦਰਸ਼ਨ ਸਿੰਘ ਦੀ ਕੁੱਟਮਾਰ ਕਰਕੇ ਹੱਤਿਆ ਕਰ ਦਿੱਤੀ।
ਮੁੱਖ ਮੰਤਰੀ ਨੇ 2 ਕਰੋੜ ਰੁਪਏ ਦੇਣ ਦਾ ਕੀਤਾ ਐਲਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੌਲਦਾਰ ਦਰਸ਼ਨ ਸਿੰਘ ਦੇ ਕਤਲ ‘ਤੇ ਦੁੱਖ ਪ੍ਰਗਟਾਇਆ। ਉਨ੍ਹਾਂ ਨੇ ਹੌਲਦਾਰ ਦਰਸ਼ ਸਿੰਘ ਦੇ ਪਰਿਵਾਰ ਲਈ 2 ਕਰੋੜ ਰੁਪਏ ਦੀ ਰਾਹਤ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ 1 ਕਰੋੜ ਰੁਪਏ ਪੰਜਾਬ ਸਰਕਾਰ ਵੱਲੋਂ ਦਿੱਤੀ ਜਾਵੇਗੀ। ਜਦਕਿ 1 ਕਰੋੜ ਰੁਪਏ ਬੈਂਕ ਵੱਲੋਂ ਬੀਮੇ ਵਜੋਂ ਪ੍ਰਾਪਤ ਕੀਤੇ ਜਾਣਗੇ।
ਬਰਨਾਲਾ ਚ ਬੀਤੀ ਸ਼ਾਮ ਬਹੁਤ ਹੀ ਮੰਦਭਾਗੀ ਘਟਨਾ ਵਾਪਰੀਜਿਸ ਵਿੱਚ ਪੰਜਾਬ ਪੁਲਸ ਦੇ ਹੈੱਡ ਕਾਂਸਟੇਬਲ ਦਰਸ਼ਨ ਸਿੰਘ ਜੀ ਦੀ ਮੌਤ ਹੋ ਗਈ…ਪ੍ਰਸ਼ਾਸਨ ਤੇ ਪੁਲਸ ਪੂਰੀ ਮੁਸਤੈਦੀ ਨਾਲ ਕੰਮ ਕਰ ਰਹੀ ਹੈਦੋਸ਼ੀਆਂ ਨੂੰ ਜਲਦ ਫੜ੍ਹ ਕੇ ਸਖ਼ਤ ਸਜ਼ਾ ਦਿੱਤੀ ਜਾਵੇਗੀ
ਦਰਸ਼ਨ ਸਿੰਘ ਜੀ ਦੇ ਪਰਿਵਾਰ ਵਾਲਿਆਂ ਨਾਲ ਦਿਲੋਂ ਹਮਦਰਦੀਸਰਕਾਰ ਵੱਲੋਂ ਸਹਾਇਤਾ pic.twitter.com/OSTV1vA3j7
— Bhagwant Mann (@BhagwantMann) October 23, 2023