ਹੈੱਡ ਕਾਂਸਟੇਬਲ ਦੇ ਕਤਲ ਦੇ ਚਾਰੇ ਮੁਲਜ਼ਮ ਗ੍ਰਿਫ਼ਤਾਰ, ਇੱਕ ਨੂੰ ਮੁਕਾਬਲੇ ‘ਚ ਲੱਗੀ ਗੋਲੀ, ਹਸਪਤਾਲ ਦਾਖ਼ਲ

Updated On: 

24 Oct 2023 16:59 PM

ਹੌਲਦਾਰ ਦਰਸ਼ਨ ਸਿੰਘ ਦਾ ਕਤਲ ਕਰਨ ਵਾਲੇ 4 ਮੁਲਜ਼ਮਾਂ ਨੂੰ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇੱਕ ਚਿਕਨ ਕਾਰਨਰ 'ਤੇ ਲੜਾਈ ਹੋਣ ਦੀ ਖਬਰ ਮਿਲੀ। ਜਦੋਂ ਉਹ ਵਾਰਦਾਤ ਵਾਲੀ ਥਾਂ 'ਤੇ ਪਹੁੰਚਿਆ ਤਾਂ ਉਥੇ ਬੈਠੇ ਕਬੱਡੀ ਖਿਡਾਰੀਆਂ ਦੀ ਉਸ ਨਾਲ ਲੜਾਈ ਹੋ ਗਈ। ਜਿਸ ਤੋਂ ਬਾਅਦ ਮੁਲਜ਼ਮਾਂ ਨੇ ਦਰਸ਼ਨ ਸਿੰਘ ਦੀ ਕੁੱਟਮਾਰ ਕਰਕੇ ਹੱਤਿਆ ਕਰ ਦਿੱਤੀ। ਪੁਲਿਸ ਇਨ੍ਹਾਂ ਮੁਲਜ਼ਮਾਂ ਦੀ ਭਾਲ ਕਰ ਰਹੀ ਸੀ।

ਹੈੱਡ ਕਾਂਸਟੇਬਲ ਦੇ ਕਤਲ ਦੇ ਚਾਰੇ ਮੁਲਜ਼ਮ ਗ੍ਰਿਫ਼ਤਾਰ, ਇੱਕ ਨੂੰ ਮੁਕਾਬਲੇ ਚ ਲੱਗੀ ਗੋਲੀ, ਹਸਪਤਾਲ ਦਾਖ਼ਲ

(Photo Credit: Twitter- @DGPPunjabPolice)

Follow Us On

ਪੰਜਾਬ ਨਿਊਜ਼। ਬਰਨਾਲਾ ਵਿੱਚ ਹੌਲਦਾਰ ਦਰਸ਼ਨ ਸਿੰਘ ਦਾ ਕਤਲ ਕਰਨ ਵਾਲੇ 4 ਮੁਲਜ਼ਮਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੌਰਾਨ ਪੁਲਿਸ ਦਾ ਮੁਲਜ਼ਮਾਂ ਨਾਲ ਮੁਕਾਬਲਾ ਹੋਇਆ ਸੀ। ਪੁਲਿਸ ਦੀ ਜਵਾਬੀ ਗੋਲੀਬਾਰੀ ਵਿੱਚ ਇੱਕ ਮੁਲਜ਼ਮ ਨੂੰ ਗੋਲੀ ਮਾਰ ਦਿੱਤੀ ਗਈ। ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰ ਦੱਸਿਆ ਕਿ ਬਰਨਾਲਾ ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਨ੍ਹਾਂ ਕੋਲੋਂ ਇੱਕ ਪਿਸਤੌਲ ਅਤੇ 2 ਜਿੰਦਾ ਕਾਰਤੂਸ ਬਰਾਮਦ ਹੋਏ ਹਨ। ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਬਾਰੇ ਪੂਰੀ ਜਾਣਕਾਰੀ ਜਲਦੀ ਹੀ ਦਿੱਤੀ ਜਾਵੇਗੀ।

ਝਗੜੇ ਤੋਂ ਬਾਅਦ ਹੌਲਦਾਰ ਦਾ ਕੀਤਾ ਕਤਲ

ਬਰਨਾਲਾ ਦੇ ਥਾਣਾ ਸਿਟੀ ਇੱਕ ਵਿੱਚ ਤਾਇਨਾਤ ਹੌਲਦਾਰ ਦਰਸ਼ਨ ਸਿੰਘ ਐਤਵਾਰ ਦੇਰ ਰਾਤ 25 ਏਕੜ ਰਕਬੇ ਵਿੱਚ ਗਿਆ ਸੀ। ਇੱਕ ਚਿਕਨ ਕਾਰਨਰ ‘ਤੇ ਲੜਾਈ ਹੋਣ ਦੀ ਖਬਰ ਮਿਲੀ। ਜਦੋਂ ਉਹ ਵਾਰਦਾਤ ਵਾਲੀ ਥਾਂ ‘ਤੇ ਪਹੁੰਚਿਆ ਤਾਂ ਉਥੇ ਬੈਠੇ ਕਬੱਡੀ ਖਿਡਾਰੀਆਂ ਦੀ ਉਸ ਨਾਲ ਲੜਾਈ ਹੋ ਗਈ। ਜਿਸ ਤੋਂ ਬਾਅਦ ਮੁਲਜ਼ਮਾਂ ਨੇ ਦਰਸ਼ਨ ਸਿੰਘ ਦੀ ਕੁੱਟਮਾਰ ਕਰਕੇ ਹੱਤਿਆ ਕਰ ਦਿੱਤੀ।

ਮੁੱਖ ਮੰਤਰੀ ਨੇ 2 ਕਰੋੜ ਰੁਪਏ ਦੇਣ ਦਾ ਕੀਤਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੌਲਦਾਰ ਦਰਸ਼ਨ ਸਿੰਘ ਦੇ ਕਤਲ ‘ਤੇ ਦੁੱਖ ਪ੍ਰਗਟਾਇਆ। ਉਨ੍ਹਾਂ ਨੇ ਹੌਲਦਾਰ ਦਰਸ਼ ਸਿੰਘ ਦੇ ਪਰਿਵਾਰ ਲਈ 2 ਕਰੋੜ ਰੁਪਏ ਦੀ ਰਾਹਤ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ 1 ਕਰੋੜ ਰੁਪਏ ਪੰਜਾਬ ਸਰਕਾਰ ਵੱਲੋਂ ਦਿੱਤੀ ਜਾਵੇਗੀ। ਜਦਕਿ 1 ਕਰੋੜ ਰੁਪਏ ਬੈਂਕ ਵੱਲੋਂ ਬੀਮੇ ਵਜੋਂ ਪ੍ਰਾਪਤ ਕੀਤੇ ਜਾਣਗੇ।