AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਬਰਨਾਲਾ: 47 ਮਹਿਲਾਵਾਂ ਨੂੰ ਮਿਲੇ ਨਿਯੁਕਤੀ ਪੱਤਰ, 44 ਆਂਗਣਵਾੜੀ ਵਰਕਰ ਤੇ 3 ਹੈਲਪਰ ਸ਼ਾਮਲ

ਮੀਤ ਹੇਅਰ ਨੇ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵਧਾਈ ਦਿੱਤੀ ਤੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਬਰਨਾਲਾ ਬਾਲ ਵਿਕਾਸ ਵਿਭਾਗ ਦੇ ਅਧੀਨ ਅੱਜ 47 ਮਹਿਲਾਵਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ, ਜਿਨ੍ਹਾਂ 'ਚ 44 ਆਂਗਣਵਾੜੀ ਵਰਕਰ ਤੇ 3 ਹੈਲਪਰ ਸ਼ਾਮਲ ਹਨ।

ਬਰਨਾਲਾ: 47 ਮਹਿਲਾਵਾਂ ਨੂੰ ਮਿਲੇ ਨਿਯੁਕਤੀ ਪੱਤਰ, 44 ਆਂਗਣਵਾੜੀ ਵਰਕਰ ਤੇ 3 ਹੈਲਪਰ ਸ਼ਾਮਲ
ਬਰਨਾਲਾ: 47 ਮਹਿਲਾਵਾਂ ਨੂੰ ਮਿਲੇ ਨਿਯੁਕਤੀ ਪੱਤਰ, 44 ਆਂਗਣਵਾੜੀ ਵਰਕਰ ਤੇ 3 ਹੈਲਪਰ ਸ਼ਾਮਲ
pradeepkumar
| Published: 02 Aug 2026 11:51 AM IST
Share

ਬਰਨਾਲਾ ‘ਚ 47 ਮਹਿਲਾਵਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਨ੍ਹਾਂ ‘ਚ 44 ਆਂਗਣਵਾੜੀ ਵਰਕਰ ਤੇ 3 ਹੈਲਪਰ ਸ਼ਾਮਲ ਹਨ। ਨਿਯੁਕਤੀ ਪੱਤਰ ਵੰਡ ਸਮਾਰੋਹ ‘ਚ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵਿਸ਼ੇਸ਼ ਤੌਰ ਤੇ ਪਹੁੰਚੇ।

ਮੀਤ ਹੇਅਰ ਨੇ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵਧਾਈ ਦਿੱਤੀ ਤੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਬਰਨਾਲਾ ਬਾਲ ਵਿਕਾਸ ਵਿਭਾਗ ਦੇ ਅਧੀਨ ਅੱਜ 47 ਮਹਿਲਾਵਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ, ਜਿਨ੍ਹਾਂ ‘ਚ 44 ਆਂਗਣਵਾੜੀ ਵਰਕਰ ਤੇ 3 ਹੈਲਪਰ ਸ਼ਾਮਲ ਹਨ।

ਪੰਜਾਬ ਸਰਕਾਰ ਨੇ ਦਿੱਤੀਆਂ 67 ਹਜ਼ਾਰ ਸਰਕਾਰੀ ਨੌਕਰੀਆਂ: ਮੀਤ ਹੇਅਰ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਨੇ ਹੁਣ ਤੱਕ ਕਰੀਬ 67 ਹਜ਼ਾਰ ਪੱਕੀਆਂ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪਿਛਲੇ 25 ਸਾਲਾਂ ਦੇ ਰਿਕਾਰਡ ਨੂੰ ਦੇਖਿਆ ਜਾਵੇ ਤਾਂ ਕਿਸੇ ਵੀ ਸਰਕਾਰ ਨੇ ਇੰਨੀ ਵੱਡੀ ਗਿਣਤੀ ‘ਚ ਸਰਕਾਰੀ ਨੌਕਰੀਆਂ ਨਹੀਂ ਦਿੱਤੀਆਂ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਸਰਕਾਰੀ ਨੌਕਰੀਆਂ ਦੀ ਗਿਣਤੀ ਆਮ ਤੌਰ ਤੇ 15 ਤੋਂ 20 ਹਜ਼ਾਰ ਦੇ ਵਿਚਕਾਰ ਰਹੀ, ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ 67 ਹਜ਼ਾਰ ਸਰਕਾਰੀ ਨੌਕਰੀਆਂ ਦੇ ਕੇ ਇੱਕ ਵੱਡਾ ਰਿਕਾਰਡ ਬਣਾਇਆ ਹੈ।

‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਖਾਤਿਆਂ ‘ਚ ਪਹੁੰਚ ਰਹੀ ਰਕਮ

‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਬਾਰੇ ਗੱਲ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਯੋਜਨਾ ਤਹਿਤ ਜਿਨ੍ਹਾਂ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਦੇਰੀ ਨਾਲ ਹੋਈ ਸੀ, ਉਨ੍ਹਾਂ ਦੇ ਖਾਤਿਆਂ ‘ਚ ਵੀ ਹੁਣ ਰਕਮ ਪਹੁੰਚਾਈ ਜਾ ਰਹੀ ਹੈ। ਉਨ੍ਹਾਂ ਪੰਜਾਬ ਦੀਆਂ ਸਾਰੀਆਂ ਮਹਿਲਾਵਾਂ ਨੂੰ ਵਧਾਈ ਦਿੱਤੀ ਤੇ ਇਸ ਯੋਜਨਾ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ।

ਨਵ-ਨਿਯੁਕਤ ਵਰਕਰਾਂ ਨੇ ਸਰਕਾਰ ਦਾ ਕੀਤਾ ਧੰਨਵਾਦ

ਇਸ ਮੌਕੇ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਵੀ ਪੰਜਾਬ ਸਰਕਾਰ ਦੇ ਇਸ ਕਦਮ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਉਨ੍ਹਾਂ ਨੂੰ ਰੋਜ਼ਗਾਰ ਦਾ ਮੌਕਾ ਦਿੱਤਾ ਗਿਆ ਹੈ, ਜਿਸ ਲਈ ਉਹ ਪੰਜਾਬ ਸਰਕਾਰ ਦਾ ਧੰਨਵਾਦ ਕਰਦੀਆਂ ਹਨ।

Follow Us
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ...
Lawrence Bishnoi ਦਾ ਸਭ ਤੋਂ ਵੱਡਾ ਦੁਸ਼ਮਣ ਕੌਣ? Digital Don Shahzad Bhatti ਦੀ ਪੂਰੀ ਕਹਾਣੀ
Lawrence Bishnoi ਦਾ ਸਭ ਤੋਂ ਵੱਡਾ ਦੁਸ਼ਮਣ ਕੌਣ? Digital Don Shahzad Bhatti ਦੀ ਪੂਰੀ ਕਹਾਣੀ...
ਗਰਲਫਰੈਂਡ ਦੀ Kiss ਨਾਲ ਸੱਜੀ ਕਾਰ, ਵਾਇਰਲ ਹੋਈਆਂ ਤਸਵੀਰਾਂ ਤਾਂ ਪੁਲਿਸ ਨੇ ਕੱਟਿਆ ਚਾਲਾਨ
ਗਰਲਫਰੈਂਡ ਦੀ Kiss ਨਾਲ ਸੱਜੀ ਕਾਰ, ਵਾਇਰਲ ਹੋਈਆਂ ਤਸਵੀਰਾਂ ਤਾਂ ਪੁਲਿਸ ਨੇ ਕੱਟਿਆ ਚਾਲਾਨ...
2027 ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਸਾਣ... ਪਰ MP ਅਮਰ ਸਿੰਘ ਕਰ ਰਹੇ ਕੁਝ ਹੋਰ ਹੀ ਦਾਅਵੇ
2027 ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਸਾਣ... ਪਰ MP ਅਮਰ ਸਿੰਘ ਕਰ ਰਹੇ ਕੁਝ ਹੋਰ ਹੀ ਦਾਅਵੇ...
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ...
ਚੰਡੀਗੜ੍ਹ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, ਬੱਸ ਸਟੈਂਡ 'ਤੇ ਮਿਲਿਆ IED, 3 ਕਾਬੂ
ਚੰਡੀਗੜ੍ਹ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, ਬੱਸ ਸਟੈਂਡ 'ਤੇ ਮਿਲਿਆ IED, 3 ਕਾਬੂ...
ਸਵਾਮੀ ਰਾਮਦੇਵ ਦਾ ਵਨ ਨੇਸ਼ਨ, ਵਨ ਇਲੈਕਸ਼ਨ ਨੂੰ ਸਮਰਥਨ, ਬੋਲੇ- ਰਾਸ਼ਟਰੀ ਹਿੱਤ ਵਿੱਚ ਜ਼ਰੂਰੀ
ਸਵਾਮੀ ਰਾਮਦੇਵ ਦਾ ਵਨ ਨੇਸ਼ਨ, ਵਨ ਇਲੈਕਸ਼ਨ ਨੂੰ ਸਮਰਥਨ, ਬੋਲੇ- ਰਾਸ਼ਟਰੀ ਹਿੱਤ ਵਿੱਚ ਜ਼ਰੂਰੀ...
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...