AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਬਰਨਾਲਾ: ਕਾਂਗਰਸ ਦੀ ਮੀਟਿੰਗ ਦੌਰਾਨ ਮੁੜ ਹੰਗਾਮਾ, ‘ਚੰਨੀ ਲਿਆਓ, ਕਾਂਗਰਸ ਬਚਾਓ’ ਦੇ ਲੱਗੇ ਨਾਅਰੇ

ਮੀਟਿੰਗ ਸ਼ੁਰੂ ਹੁੰਦੇ ਹੀ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਵੱਲੋਂ 'ਚੰਨੀ ਜ਼ਿੰਦਾਬਾਦ' ਤੇ 'ਚੰਨੀ ਲਿਆਓ, ਕਾਂਗਰਸ ਬਚਾਓ' ਦੇ ਨਾਅਰੇ ਲਗਾਏ ਗਏ। ਇਸ ਕਾਰਨ ਮੀਟਿੰਗ ਦਾ ਮਾਹੌਲ ਕੁਝ ਸਮੇਂ ਲਈ ਤਣਾਅਪੂਰਨ ਹੋ ਗਿਆ ਤੇ ਹੰਗਾਮਾ ਹੋ ਗਿਆ। ਬਾਅਦ 'ਚ ਵਰਕਰਾਂ ਨੂੰ ਸ਼ਾਂਤ ਕਰਵਾ ਕੇ ਬਿਠਾਇਆ ਗਿਆ।

ਬਰਨਾਲਾ: ਕਾਂਗਰਸ ਦੀ ਮੀਟਿੰਗ ਦੌਰਾਨ ਮੁੜ ਹੰਗਾਮਾ, 'ਚੰਨੀ ਲਿਆਓ, ਕਾਂਗਰਸ ਬਚਾਓ' ਦੇ ਲੱਗੇ ਨਾਅਰੇ
ਬਰਨਾਲਾ: ਕਾਂਗਰਸ ਦੀ ਮੀਟਿੰਗ ਦੌਰਾਨ ਮੁੜ ਹੰਗਾਮਾ, ‘ਚੰਨੀ ਲਿਆਓ, ਕਾਂਗਰਸ ਬਚਾਓ’ ਦੇ ਲੱਗੇ ਨਾਅਰੇ
pradeepkumar
| Updated On: 02 Aug 2026 15:04 PM IST
Share

2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਅੱਜ ਬਰਨਾਲਾ ‘ਚ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਕਾਂਗਰਸ ਅੰਦਰ ਚੱਲ ਰਹੀ ਧੜੇਬੰਦੀ ਇੱਕ ਵਾਰ ਫਿਰ ਸਾਹਮਣੇ ਆ ਗਈ।

ਮੀਟਿੰਗ ‘ਚ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਬਰਨਾਲਾ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ, ਸਾਬਕਾ ਮੰਤਰੀ ਰਾਜ ਕੁਮਾਰ ਵੇਰਕਾ ਅਤੇ ਸੀਨੀਅਰ ਆਗੂ ਰਜ਼ੀਆ ਸੁਲਤਾਨਾ ਸਮੇਤ ਕਈ ਕਾਂਗਰਸੀ ਆਗੂ ਮੌਜੂਦ ਰਹੇ।

ਮੀਟਿੰਗ ਸ਼ੁਰੂ ਹੁੰਦੇ ਹੀ ਲੱਗੇ ‘ਚੰਨੀ ਜ਼ਿੰਦਾਬਾਦ’ ਦੇ ਨਾਅਰੇ

ਮੀਟਿੰਗ ਸ਼ੁਰੂ ਹੁੰਦੇ ਹੀ ਸਾਬਕਾ ਮੁੱਖ ਮੰਤਰੀ ਤੇ ਮੌਜੂਦਾ ਸਾਂਸਦ ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਵੱਲੋਂ ‘ਚੰਨੀ ਜ਼ਿੰਦਾਬਾਦ’ ਤੇ ‘ਚੰਨੀ ਲਿਆਓ, ਕਾਂਗਰਸ ਬਚਾਓ’ ਦੇ ਨਾਅਰੇ ਲਗਾਏ ਗਏ। ਇਸ ਕਾਰਨ ਮੀਟਿੰਗ ਦਾ ਮਾਹੌਲ ਕੁਝ ਸਮੇਂ ਲਈ ਤਣਾਅਪੂਰਨ ਹੋ ਗਿਆ। ਬਾਅਦ ‘ਚ ਵਰਕਰਾਂ ਨੂੰ ਸ਼ਾਂਤ ਕਰਵਾ ਕੇ ਬਿਠਾਇਆ ਗਿਆ।

ਅਨੁਸ਼ਾਸਨ ਬਣਾਈ ਰੱਖਣ ਦੀ ਕੀਤੀ ਅਪੀਲ

ਕਾਂਗਰਸੀ ਆਗੂਆਂ ਨੇ ਪਾਰਟੀ ਅਨੁਸ਼ਾਸਨ ਕਾਇਮ ਰੱਖਣ ਦੀ ਅਪੀਲ ਕੀਤੀ। ਆਗੂਆਂ ਨੇ ਕਿਹਾ ਕਿ ਕਾਂਗਰਸ ਪਾਰਟੀ ਮਜ਼ਬੂਤੀ ਨਾਲ ਅੱਗੇ ਵਧ ਰਹੀ ਹੈ, ਪਰ ਕੁਝ ਲੋਕ ਜਾਣਬੁੱਝ ਕੇ ਪਾਰਟੀ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪੂਰੀ ਕਾਂਗਰਸ ਇੱਕ ਮੰਚ ‘ਤੇ ਇਕਜੁੱਟ ਹੈ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ ਪਾਰਟੀ ਵੱਡੀ ਜਿੱਤ ਹਾਸਲ ਕਰੇਗੀ।

ਸੰਗਰੂਰ ਤੇ ਪਟਿਆਲਾ ‘ਚ ਵੀ ਹੋਇਆ ਸੀ ਵਿਰੋਧ

ਇਸ ਤੋਂ ਪਹਿਲਾਂ ਸੰਗਰੂਰ ਤੇ ਪਟਿਆਲਾ ‘ਚ ਹੋਏ ਵੱਖ-ਵੱਖ ਪ੍ਰੋਗਰਾਮਾਂ ਦੌਰਾਨ ਵੀ ਚੰਨੀ ਤੇ ਰਾਜਾ ਵੜਿੰਗ ਗੁੱਟ ਆਹਮੋ-ਸਾਹਮਣੇ ਆ ਗਏ ਸਨ। ਪਟਿਆਲਾ ਦੇ ਪ੍ਰੋਗਰਾਮ ਦੌਰਾਨ ਚੰਨੀ ਸਮਰਥਕਾਂ ਨੇ ਰਾਜਾ ਵੜਿੰਗ ਦਾ ਵਿਰੋਧ ਕਰਦੇ ਹੋਏ ਚੰਨੀ ਦੇ ਹੱਕ ‘ਚ ਨਾਅਰੇਬਾਜ਼ੀ ਕੀਤੀ ਸੀ। ਇਸ ਤੋਂ ਬਾਅਦ ਸੰਗਰੂਰ ‘ਚ ਕਾਂਗਰਸੀ ਵਰਕਰਾਂ ਵਿਚਕਾਰ ਝੜਪ ਹੋਣ ਦੀ ਗੱਲ ਵੀ ਸਾਹਮਣੇ ਆਈ ਸੀ।

ਚੰਨੀ ਨੇ ਬਘੇਲ ਦੇ ਦੌਰੇ ਤੋਂ ਬਣਾਈ ਦੂਰੀ

ਚਰਨਜੀਤ ਸਿੰਘ ਚੰਨੀ ਨੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦੇ ਦੌਰੇ ਤੋਂ ਦੂਰੀ ਬਣਾਈ ਹੋਈ ਹੈ। ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਭੂਪੇਸ਼ ਬਘੇਲ ਤੇ ਰਾਜਾ ਵੜਿੰਗ ਦੀ ਅਗਵਾਈ ਹੇਠ ਚਲਾਈ ਜਾ ਰਹੀ ਹੈ, ਜਿਸ ਕਾਰਨ ਚੰਨੀ ਤੇ ਸੁਖਜਿੰਦਰ ਸਿੰਘ ਰੰਧਾਵਾ ਤੇ ਉਨ੍ਹਾਂ ਦੇ ਸਮਰਥਕ ਇਸ ਮੁਹਿੰਮ ਤੋਂ ਦੂਰ ਦਿਖਾਈ ਦੇ ਰਹੇ ਹਨ।

Follow Us
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ...
Lawrence Bishnoi ਦਾ ਸਭ ਤੋਂ ਵੱਡਾ ਦੁਸ਼ਮਣ ਕੌਣ? Digital Don Shahzad Bhatti ਦੀ ਪੂਰੀ ਕਹਾਣੀ
Lawrence Bishnoi ਦਾ ਸਭ ਤੋਂ ਵੱਡਾ ਦੁਸ਼ਮਣ ਕੌਣ? Digital Don Shahzad Bhatti ਦੀ ਪੂਰੀ ਕਹਾਣੀ...
ਗਰਲਫਰੈਂਡ ਦੀ Kiss ਨਾਲ ਸੱਜੀ ਕਾਰ, ਵਾਇਰਲ ਹੋਈਆਂ ਤਸਵੀਰਾਂ ਤਾਂ ਪੁਲਿਸ ਨੇ ਕੱਟਿਆ ਚਾਲਾਨ
ਗਰਲਫਰੈਂਡ ਦੀ Kiss ਨਾਲ ਸੱਜੀ ਕਾਰ, ਵਾਇਰਲ ਹੋਈਆਂ ਤਸਵੀਰਾਂ ਤਾਂ ਪੁਲਿਸ ਨੇ ਕੱਟਿਆ ਚਾਲਾਨ...
2027 ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਸਾਣ... ਪਰ MP ਅਮਰ ਸਿੰਘ ਕਰ ਰਹੇ ਕੁਝ ਹੋਰ ਹੀ ਦਾਅਵੇ
2027 ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਸਾਣ... ਪਰ MP ਅਮਰ ਸਿੰਘ ਕਰ ਰਹੇ ਕੁਝ ਹੋਰ ਹੀ ਦਾਅਵੇ...
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ...
ਚੰਡੀਗੜ੍ਹ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, ਬੱਸ ਸਟੈਂਡ 'ਤੇ ਮਿਲਿਆ IED, 3 ਕਾਬੂ
ਚੰਡੀਗੜ੍ਹ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, ਬੱਸ ਸਟੈਂਡ 'ਤੇ ਮਿਲਿਆ IED, 3 ਕਾਬੂ...
ਸਵਾਮੀ ਰਾਮਦੇਵ ਦਾ ਵਨ ਨੇਸ਼ਨ, ਵਨ ਇਲੈਕਸ਼ਨ ਨੂੰ ਸਮਰਥਨ, ਬੋਲੇ- ਰਾਸ਼ਟਰੀ ਹਿੱਤ ਵਿੱਚ ਜ਼ਰੂਰੀ
ਸਵਾਮੀ ਰਾਮਦੇਵ ਦਾ ਵਨ ਨੇਸ਼ਨ, ਵਨ ਇਲੈਕਸ਼ਨ ਨੂੰ ਸਮਰਥਨ, ਬੋਲੇ- ਰਾਸ਼ਟਰੀ ਹਿੱਤ ਵਿੱਚ ਜ਼ਰੂਰੀ...
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...