ਬਰਨਾਲਾ ਬਣਿਆ ਨਗਰ ਨਿਗਮ, ਸ਼ਹਿਰ ਵਾਸੀਆਂ ‘ਚ ਖੁਸ਼ੀ ਦੀ ਲਹਿਰ, MP ਗੁਰਮੀਤ ਹੇਅਰ ਨੇ ਲੱਡੂ ਵੰਡ ਕੇ ਮਨਾਇਆ ਜਸ਼ਨ
Barnala expanded to Municipal Corporation: ਪੰਜਾਬ ਸਰਕਾਰ ਨੇ ਬਰਨਾਲਾ ਨਗਰ ਕੌਂਸਲ ਨੂੰ ਨਗਰ ਨਿਗਮ ਵਿੱਚ ਤਬਦੀਲ ਕਰ ਦਿੱਤਾ ਹੈ। ਜਿਸ ਨਾਲ ਸ਼ਹਿਰ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਹੈ। ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਵਿੱਚ ਲੱਡੂ ਵੰਡ ਕੇ ਜਸ਼ਨ ਮਨਾਇਆ ਗਿਆ। ਉਨ੍ਹਾਂ ਨੇ ਕਿਹਾ ਕਿ ਇਸ ਫੈਸਲੇ ਨਾਲ ਬਰਨਾਲਾ ਦੇ ਵਿਕਾਸ ਕਾਰਜਾਂ ਨੂੰ ਵੱਡਾ ਹੁਲਾਰਾ ਮਿਲੇਗਾ।
ਬਰਨਾਲਾ ਨਗਰ ਕੌਂਸਲ ਨੂੰ ਨਗਰ ਨਿਗਮ ਵਿੱਚ ਤਬਦੀਲ ਕਰਨ ਤੋਂ ਬਾਅਦ ਬਰਨਾਲਾ ਦੇ ਸ਼ਹਿਰ ਵਾਸੀਆਂ ਵਿੱਚ ਖੁਸ਼ੀ ਦਾ ਮਾਹੌਲ ਹੈ। ਬਰਨਾਲਾ ਵਿੱਚ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮੀਤ ਹੇਅਰ ਦੀ ਅਗਵਾਈ ਵਿੱਚ ਮਠਿਆਈਆਂ ਵੰਡ ਕੇ ਜਸ਼ਨ ਮਨਾਇਆ। ਬਰਨਾਲਾ ਨਗਰ ਕੌਂਸਲ ਨੂੰ ਨਗਰ ਨਿਗਮ ਵਿੱਚ ਤਰੱਕੀ ਦੇ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕੈਬਨਿਟ ਨੇ ਅੱਜ ਇਹ ਦਰਜਾ ਦਿੱਤਾ ਗਿਆ ਹੈ। ਪੰਜਾਬ ਸਰਕਾਰ ਦੇ ਇਸ ਫੈਸਲੇ ‘ਤੇ ਬਰਨਾਲਾ ਵਾਸੀਆਂ ਵਿੱਚ ਵੀ ਖੁਸ਼ੀ ਹੈ।
MP ਗੁਰਮੀਤ ਹੇਅਰ ਨੇ ਲੱਡੂ ਵੰਡ ਕੇ ਮਨਾਇਆ ਜਸ਼ਨ
ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਬਰਨਾਲਾ ਵਿੱਚ ਮਠਿਆਈਆਂ ਵੰਡ ਕੇ ਜਸ਼ਨ ਮਨਾਇਆ। ਇਸ ਮੌਕੇ ਸੰਸਦ ਮੈਂਬਰ ਮੀਤ ਹੇਅਰ ਨੇ ਕਿਹਾ ਕਿ ਬਰਨਾਲਾ ਨੂੰ ਨਗਰ ਨਿਗਮ ਵਿੱਚ ਤਬਦੀਲ ਕਰਨਾ ਵਿਕਾਸ ਕਾਰਜਾਂ ਲਈ ਇੱਕ ਨਵਾਂ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਬਰਨਾਲਾ ਦੇ ਵਿਕਾਸ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਬਰਨਾਲਾ ਨਗਰ ਕੌਂਸਲ ਨੇ ਕੁਝ ਦਿਨ ਪਹਿਲਾਂ ਸ਼ਹਿਰ ਨੂੰ ਨਗਰ ਨਿਗਮ ਵਿੱਚ ਤਬਦੀਲ ਕਰਨ ਦਾ ਪ੍ਰਸਤਾਵ ਪਾਸ ਕਰਕੇ ਸਰਕਾਰ ਨੂੰ ਭੇਜਿਆ ਸੀ।
ਨਗਰ ਨਿਗਮ ਦੇ ਗਠਨ ਲਈ ਜਲਦ ਜਾਰੀ ਹੋਵੇਗਾ ਨੋਟੀਫਿਕੇਸ਼ਨ
ਪੰਜਾਬ ਦੇ ਮੁੱਖ ਮੰਤਰੀ ਨੇ ਕੁਝ ਦਿਨ ਪਹਿਲਾਂ ਹੀ ਬਰਨਾਲਾ ਨੂੰ ਨਗਰ ਨਿਗਮ ਬਣਾਉਣ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਕਿ ਬਰਨਾਲਾ ਨਗਰ ਨਿਗਮ ਦੇ ਗਠਨ ਦਾ ਸ਼ਹਿਰ ਦੇ ਵਿਕਾਸ ‘ਤੇ ਵੱਡਾ ਪ੍ਰਭਾਵ ਪਵੇਗਾ। ਮੀਤ ਹੇਅਰ ਨੇ ਕਿਹਾ ਕਿ ਨਗਰ ਨਿਗਮ ਦੇ ਗਠਨ ਲਈ ਨੋਟੀਫਿਕੇਸ਼ਨ ਕੁਝ ਦਿਨਾਂ ਦੇ ਅੰਦਰ ਪਾਸ ਹੋ ਜਾਵੇਗਾ ਅਤੇ ਇਸ ਤੋਂ ਬਾਅਦ ਵਾਰਡ ਵੰਡ ਕੀਤੀ ਜਾਵੇਗੀ। ਜਿਸ ਨਾਲ ਵਾਰਡਾਂ ਦੀ ਗਿਣਤੀ 31 ਤੋਂ ਵਧਾ ਕੇ 50 ਕੀਤੀ ਜਾਵੇਗੀ।
ਬਰਨਾਲਾ ਦੇ ਵਿਕਾਸ ਨੂੰ ਮਿਲੇਗਾ ਹੋਰ ਹੁਲਾਰਾ
ਬਰਨਾਲਾ ਦੇ ਵਸਨੀਕ ਵੀ ਨਗਰ ਨਿਗਮ ਦੇ ਗਠਨ ਤੋਂ ਖੁਸ਼ ਹਨ। ਨਗਰ ਕੌਸ਼ਲ ਬਰਨਾਲਾ ਦੇ ਪ੍ਰਧਾਨ ਅਤੇ ਇੱਕ ਵਪਾਰਕ ਆਗੂ ਨੇ ਇਸ ਪ੍ਰਾਪਤੀ ਲਈ ਪੰਜਾਬ ਸਰਕਾਰ ਅਤੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਨਗਰ ਨਿਗਮ ਦੇ ਗਠਨ ਨਾਲ ਬਰਨਾਲਾ ਦੇ ਵਿਕਾਸ ਨੂੰ ਹੋਰ ਹੁਲਾਰਾ ਮਿਲੇਗਾ।


