AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਬਰਨਾਲਾ ‘ਚ ਖੇਤ ‘ਚੋਂ ਮਿਲੀ 40 ਸਾਲਾ ਨੌਜਵਾਨ ਦੀ ਸੱਕੀ ਹਾਲਾਤਾਂ ‘ਚ ਮਿਲੀ ਲਾਸ਼, ਪਰਿਵਾਰ ਨੇ ਲਾਇਆ ਕਤਲ ਦਾ ਆਰੋਪ

ਬਰਨਾਲਾ ਦੇ ਅਧੀਨ ਆਉਂਦੇ ਕਸਬਾ ਧਨੌਲਾ ਖੇਤਰ ਵਿੱਚ ਸ਼ਨੀਵਾਰ ਸਵੇਰੇ ਉਸ ਵੇਲੇ ਭਾਰੀ ਤਣਾਅ ਫੈਲ ਗਿਆ, ਜਦੋਂ ਇੱਕ ਖੇਤ ਵਿੱਚੋਂ 40 ਸਾਲਾ ਨੌਜਵਾਨ ਦੀ ਸ਼ੱਕੀ ਹਾਲਤ ਵਿੱਚ ਲਾਸ਼ ਬਰਾਮਦ ਹੋਈ। ਮ੍ਰਿਤਕ ਦੀ ਪਛਾਣ ਤੇਜਿੰਦਰ ਦਾਸ ਵਜੋਂ ਹੋਈ ਹੈ, ਜਿਸਦੀ ਲਾਸ਼ ਸਵੇਰੇ ਖੇਤ ਵਿੱਚ ਟਰੈਕਟਰ ਦੇ ਹਲ਼ ਕੋਲ ਪਈ ਮਿਲੀ।

ਬਰਨਾਲਾ 'ਚ ਖੇਤ 'ਚੋਂ ਮਿਲੀ 40 ਸਾਲਾ ਨੌਜਵਾਨ ਦੀ ਸੱਕੀ ਹਾਲਾਤਾਂ 'ਚ ਮਿਲੀ ਲਾਸ਼, ਪਰਿਵਾਰ ਨੇ ਲਾਇਆ ਕਤਲ ਦਾ ਆਰੋਪ
sukhjinder-sahota-faridkot
| Published: 06 Jun 2026 19:52 PM IST
Share

ਬਰਨਾਲਾ ਦੇ ਅਧੀਨ ਆਉਂਦੇ ਕਸਬਾ ਧਨੌਲਾ ਖੇਤਰ ਵਿੱਚ ਸ਼ਨੀਵਾਰ ਸਵੇਰੇ ਉਸ ਵੇਲੇ ਭਾਰੀ ਤਣਾਅ ਫੈਲ ਗਿਆ, ਜਦੋਂ ਇੱਕ ਖੇਤ ਵਿੱਚੋਂ 40 ਸਾਲਾ ਨੌਜਵਾਨ ਦੀ ਸ਼ੱਕੀ ਹਾਲਤ ਵਿੱਚ ਲਾਸ਼ ਬਰਾਮਦ ਹੋਈ। ਮ੍ਰਿਤਕ ਦੀ ਪਛਾਣ ਤੇਜਿੰਦਰ ਦਾਸ ਵਜੋਂ ਹੋਈ ਹੈ, ਜਿਸਦੀ ਲਾਸ਼ ਸਵੇਰੇ ਖੇਤ ਵਿੱਚ ਟਰੈਕਟਰ ਦੇ ਹਲ਼ ਕੋਲ ਪਈ ਮਿਲੀ। ਘਟਨਾ ਤੋਂ ਗੁੱਸੇ ਵਿੱਚ ਆਏ ਪਰਿਵਾਰਕ ਮੈਂਬਰਾਂ ਅਤੇ ਸਥਾਨਕ ਵਪਾਰੀਆਂ ਨੇ ਇਸ ਨੂੰ ਹਾਦਸਾ ਮੰਨਣ ਤੋਂ ਸਾਫ਼ ਇਨਕਾਰ ਕਰਦਿਆਂ ਕਤਲ ਦਾ ਗੰਭੀਰ ਆਰੋਪ ਲਗਾਇਆ ਹੈ।

ਇਲਾਕੇ ਵਿੱਚ ਤਣਾਅ ਵਧਦਾ ਦੇਖ ਕੇ ਡੀ.ਐੱਸ.ਪੀ. ਸਤਵੀਰ ਸਿੰਘ ਤੁਰੰਤ ਭਾਰੀ ਪੁਲਿਸ ਫੋਰਸ ਸਮੇਤ ਪਹਿਲਾਂ ਘਟਨਾ ਸਥਾਨ ‘ਤੇ ਅਤੇ ਫਿਰ ਧਰਨਾ ਸਥਾਨ ‘ਤੇ ਪਹੁੰਚੇ। ਉਨ੍ਹਾਂ ਨੇ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤ ਕਰਨ ਅਤੇ ਮਾਮਲੇ ਦੀ ਨਿਰਪੱਖ ਜਾਂਚ ਦਾ ਭਰੋਸਾ ਦੇਣ ਦੀ ਕੋਸ਼ਿਸ਼ ਕੀਤੀ।ਪੁਲਿਸ ਕਾਰਵਾਈ ਤੋਂ ਅਸੰਤੁਸ਼ਟ ਪੀੜਤ ਪਰਿਵਾਰ ਅਤੇ ਸਥਾਨਕ ਵਪਾਰ ਮੰਡਲ ਨੇ ਇਨਸਾਫ਼ ਦੀ ਮੰਗ ਨੂੰ ਲੈ ਕੇ ਪੂਰਾ ਧਨੌਲਾ ਬਾਜ਼ਾਰ ਮੁਕੰਮਲ ਤੌਰ ‘ਤੇ ਬੰਦ ਕਰ ਦਿੱਤਾ ਹੈ ਅਤੇ ਧਨੌਲਾ ਥਾਣੇ ਦੇ ਮੁੱਖ ਗੇਟ ਦੇ ਬਾਹਰ ਹਜ਼ਾਰਾਂ ਦੀ ਗਿਣਤੀ ਵਿੱਚ ਇਕੱਠੇ ਹੋ ਕੇ ਇੱਕ ਵਿਸ਼ਾਲ ਧਰਨਾ ਸ਼ੁਰੂ ਕਰ ਦਿੱਤਾ ਹੈ।

ਰਾਤ ਨੂੰ ਖੇਤ ਗਿਆ ਸੀ ਤੇਜਿੰਦਰ, ਸਵੇਰੇ ਮਿਲੀ ਲਾਸ

ਮਿਲੀ ਜਾਣਕਾਰੀ ਅਨੁਸਾਰ, ਤੇਜਿੰਦਰ ਦਾਸ ਸ਼ੁੱਕਰਵਾਰ ਦੀ ਰਾਤ ਨੂੰ ਆਪਣੇ ਟਰੈਕਟਰ ਸਮੇਤ ਖੇਤਾਂ ਦੀ ਵਾਹੀ ਕਰਨ ਲਈ ਘਰੋਂ ਨਿਕਲਿਆ ਸੀ। ਪਰ ਜਦੋਂ ਉਹ ਦੇਰ ਰਾਤ ਤੱਕ ਵੀ ਵਾਪਸ ਘਰ ਨਹੀਂ ਪਰਤਿਆ, ਤਾਂ ਪਰਿਵਾਰ ਵੱਲੋਂ ਭਾਲ ਸ਼ੁਰੂ ਕੀਤੀ ਗਈ। ਸ਼ਨੀਵਾਰ ਸਵੇਰੇ ਖੇਤ ਵਿੱਚ ਟਰੈਕਟਰ ਦੇ ਹਲ਼ ਦੇ ਬਿਲਕੁਲ ਕੋਲ ਉਸ ਦੀ ਬੇਜਾਨ ਲਾਸ਼ ਮਿਲੀ। ਜਿਵੇਂ ਹੀ ਇਹ ਖ਼ਬਰ ਪੂਰੇ ਇਲਾਕੇ ਵਿੱਚ ਫੈਲੀ, ਤਾਂ ਚਾਰੇ ਪਾਸੇ ਸਨਸਨੀ ਫੈਲ ਗਈ। ਦੇਖਦੇ ਹੀ ਦੇਖਦੇ ਵੱਡੀ ਗਿਣਤੀ ਵਿੱਚ ਸਥਾਨਕ ਲੋਕ ਅਤੇ ਵਪਾਰੀ ਪਹਿਲਾਂ ਮ੍ਰਿਤਕ ਦੇ ਘਰ ਅਤੇ ਫਿਰ ਧਨੌਲਾ ਥਾਣੇ ਦੇ ਬਾਹਰ ਇਕੱਠੇ ਹੋਣਾ ਸ਼ੁਰੂ ਹੋ ਗਏ।

ਪੁਰਾਣੀ ਰੰਜਿਸ਼ ਅਤੇ ਕਤਲ ਦੀ ਡੂੰਘੀ ਸਾਜ਼ਿਸ਼ ਦਾ ਖ਼ਦਸ਼ਾ

ਥਾਣੇ ਦੇ ਬਾਹਰ ਧਰਨੇ ‘ਤੇ ਬੈਠੇ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਪੁਲਿਸ ਪ੍ਰਸ਼ਾਸਨ ਦੇ ਖ਼ਿਲਾਫ਼ ਤਿੱਖੇ ਤੇ ਗੰਭੀਰ ਆਰੋਪ ਲਗਾਏ ਹਨ। ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਬੀਤੀ ਰਾਤ ਤੇਜਿੰਦਰ ਦਾ ਗੁਆਂਢੀਆਂ ਦੇ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ। ਇਸ ਤੋਂ ਇਲਾਵਾ ਜ਼ਮੀਨ ਨਾਲ ਸਬੰਧਿਤ ਇੱਕ ਮਾਮਲੇ ਨੂੰ ਲੈ ਕੇ ਦੋਵਾਂ ਧਿਰਾਂ ਵਿਚਾਲੇ ਕਾਫੀ ਲੰਮੇ ਸਮੇਂ ਤੋਂ ਪੁਰਾਣੀ ਰੰਜਿਸ਼ ਵੀ ਚੱਲ ਰਹੀ ਸੀ। ਪਰਿਵਾਰ ਦਾ ਦਾਅਵਾ ਹੈ ਕਿ ਇਹ ਕੋਈ ਆਮ ਹਾਦਸਾ ਨਹੀਂ ਹੈ, ਬਲਕਿ ਇੱਕ ਸੋਚੀ-ਸਮਝੀ ਸਾਜ਼ਿਸ਼ ਦੇ ਤਹਿਤ ਤੇਜਿੰਦਰ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ।

ਪੁਲਿਸ ‘ਤੇ ਮਾਮਲੇ ਨੂੰ ਰਫ਼ਾ-ਦਫ਼ਾ ਕਰਨ ਦੇ ਆਰੋਪ

ਪ੍ਰਦਰਸ਼ਨਕਾਰੀ ਵਪਾਰੀਆਂ ਅਤੇ ਪਰਿਵਾਰ ਨੇ ਦੋਸ਼ ਲਾਇਆ ਕਿ ਪੁਲਿਸ ਇਸ ਸੰਗੀਨ ਮਾਮਲੇ ਦੀ ਗੰਭੀਰਤਾ ਨੂੰ ਨਜ਼ਰਅੰਦਾਜ਼ ਕਰ ਰਹੀ ਹੈ ਅਤੇ ਇਸ ਨੂੰ ਮਹਿਜ਼ ‘ਖੇਤ ਵਿੱਚ ਵਾਪਰਿਆ ਇੱਕ ਹਾਦਸਾ’ ਸਾਬਤ ਕਰਨ ਦੀ ਨਾਕਾਮ ਕੋਸ਼ਿਸ਼ ਕਰ ਰਹੀ ਹੈ। ਵਪਾਰ ਮੰਡਲ ਦੇ ਆਗੂਆਂ ਨੇ ਸਪੱਸ਼ਟ ਚੇਤਾਵਨੀ ਦਿੰਦਿਆਂ ਕਿਹਾ ਕਿ ਜਦੋਂ ਤੱਕ ਪੁਲਿਸ ਪ੍ਰਸ਼ਾਸਨ ਕਥਿਤ ਮੁਲਜ਼ਮਾਂ ਦੇ ਖ਼ਿਲਾਫ਼ ਕਤਲ ਦਾ ਮੁਕੱਦਮਾ ਦਰਜ ਕਰਕੇ ਉਨ੍ਹਾਂ ਨੂੰ ਤੁਰੰਤ ਗ੍ਰਿਫ਼ਤਾਰ ਨਹੀਂ ਕਰਦਾ, ਉਦੋਂ ਤੱਕ ਨਾ ਤਾਂ ਇਹ ਪ੍ਰਦਰਸ਼ਨ ਖ਼ਤਮ ਕੀਤਾ ਜਾਵੇਗਾ ਅਤੇ ਨਾ ਹੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।

ਡੀ.ਐੱਸ.ਪੀ. ਦਾ ਬਿਆਨ

ਦੂਜੇ ਪਾਸੇ ਮਾਮਲੇ ਦੀ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਸਤਵੀਰ ਸਿੰਘ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਅਤੇ ਘਟਨਾ ਸਥਾਨ ਦੇ ਨਿਰੀਖਣ ਤੋਂ ਮਾਮਲਾ ਪਹਿਲੀ ਨਜ਼ਰੇ ਹਾਦਸੇ ਦਾ ਪ੍ਰਤੀਤ ਹੁੰਦਾ ਹੈ। ਹਾਲਾਂਕਿ, ਉਨ੍ਹਾਂ ਕਿਹਾ ਕਿ ਪੁਲਿਸ ਪਰਿਵਾਰ ਵੱਲੋਂ ਲਗਾਏ ਗਏ ਆਰੋਪਾਂ ਨੂੰ ਬਿਲਕੁਲ ਵੀ ਖਾਰਜ ਨਹੀਂ ਕਰ ਰਹੀ ਹੈ। ਮਾਮਲੇ ਦੀ ਤਫ਼ਤੀਸ਼ ਪੂਰੀ ਤਰ੍ਹਾਂ ਵਿਗਿਆਨਕ ਅਤੇ ਤਕਨੀਕੀ ਤਰੀਕਿਆਂ ਨਾਲ ਕੀਤੀ ਜਾ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪੋਸਟਮਾਰਟਮ ਦੀ ਰਿਪੋਰਟ ਅਤੇ ਜਾਂਚ ਦੌਰਾਨ ਜੋ ਵੀ ਪੁਖ਼ਤਾ ਸਬੂਤ ਸਾਹਮਣੇ ਆਉਣਗੇ, ਉਸ ਦੇ ਆਧਾਰ ‘ਤੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਮੁਕੰਮਲ ਬਾਜ਼ਾਰ ਬੰਦ

ਧਨੌਲਾ ਦੇ ਸਮੂਹ ਵਪਾਰੀਆਂ ਨੇ ਪੀੜਤ ਪਰਿਵਾਰ ਦੇ ਹੱਕ ਵਿੱਚ ਖੜ੍ਹਦਿਆਂ ਆਪਣੀਆਂ ਦੁਕਾਨਾਂ ਅਤੇ ਕਾਰੋਬਾਰ ਪੂਰੀ ਤਰ੍ਹਾਂ ਬੰਦ ਰੱਖੇ ਹਨ। ਵਪਾਰ ਮੰਡਲ ਦੇ ਅਹੁਦੇਦਾਰ ਅਤੇ ਦੁਕਾਨਦਾਰ ਵੀ ਪਰਿਵਾਰ ਨਾਲ ਥਾਣੇ ਦੇ ਬਾਹਰ ਧਰਨੇ ‘ਤੇ ਡਟੇ ਹੋਏ ਹਨ। ਪ੍ਰਦਰਸ਼ਨਕਾਰੀਆਂ ਵੱਲੋਂ ਪੁਲਿਸ ਪ੍ਰਸ਼ਾਸਨ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਕਸਬੇ ਦੇ ਮੌਜੂਦਾ ਹਾਲਾਤ ਅਤੇ ਤਣਾਅ ਨੂੰ ਮੁੱਖ ਰੱਖਦਿਆਂ ਅਮਨ-ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਇਲਾਕੇ ਵਿੱਚ ਵਾਧੂ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ।

Follow Us
Ketan Agrawal Murder Case: ਪੁਣੇ ਦਾ ਕੇਤਨ ਅਗਰਵਾਲ ਕਲਤਕਾਂਡ, ਲਵ, ਪਾਵਰ ਅਤੇ ਧੋਖੇ ਦੀ ਕਹਾਣੀ
Ketan Agrawal Murder Case: ਪੁਣੇ ਦਾ ਕੇਤਨ ਅਗਰਵਾਲ ਕਲਤਕਾਂਡ, ਲਵ, ਪਾਵਰ ਅਤੇ ਧੋਖੇ ਦੀ ਕਹਾਣੀ...
Mata Vaishno Devi Yatra: ਵੈਸ਼ਨੋ ਦੇਵੀ 'ਚ ਟੁੱਟੇ ਸਾਰੇ ਰਿਕਾਰਡ, ਭਾਰੀ ਗਿਣਤੀ 'ਚ ਪਹੁੰਚ ਰਹੇ ਸ਼ਰਧਾਲੂ
Mata Vaishno Devi Yatra: ਵੈਸ਼ਨੋ ਦੇਵੀ 'ਚ ਟੁੱਟੇ ਸਾਰੇ ਰਿਕਾਰਡ, ਭਾਰੀ ਗਿਣਤੀ 'ਚ ਪਹੁੰਚ ਰਹੇ ਸ਼ਰਧਾਲੂ...
LPG Cylinder New Rules 2026: 30 ਦਿਨ ਅਤੇ 90 ਦਿਨ ਦੇ ਨਿਯਮ ਕੀ ਹਨ? ਪੂਰਾ ਸੱਚ
LPG Cylinder New Rules 2026: 30 ਦਿਨ ਅਤੇ 90 ਦਿਨ ਦੇ ਨਿਯਮ ਕੀ ਹਨ? ਪੂਰਾ ਸੱਚ...
ਨਾਨਕ ਲੇਵਾ ਸੰਗਤ 'ਤੇ ਛੱਡਦਾ ਹਾਂ ਫੈਸਲਾ, ਕਥਿਤ ਵਾਇਰਲ ਵੀਡੀਓ 'ਤੇ ਬੋਲੇ CM ਭਗਵੰਤ ਮਾਨ
ਨਾਨਕ ਲੇਵਾ ਸੰਗਤ 'ਤੇ ਛੱਡਦਾ ਹਾਂ ਫੈਸਲਾ, ਕਥਿਤ ਵਾਇਰਲ ਵੀਡੀਓ 'ਤੇ ਬੋਲੇ CM ਭਗਵੰਤ ਮਾਨ...
Monsoon Alert: 22 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੂਫਾਨ ਦੀ ਚੇਤਾਵਨੀ, ਮੌਨਸੂਨ ਅਪਡੇਟ
Monsoon Alert: 22 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੂਫਾਨ ਦੀ ਚੇਤਾਵਨੀ, ਮੌਨਸੂਨ ਅਪਡੇਟ...
ਰਵਨੀਤ ਬਿੱਟੂ ਦਾ ਰਾਜਸਭਾ ਕਾਰਜਕਾਲ 6 ਮਹੀਨੇ ਵਧਿਆ, ਕੀ ਵਾਪਸ ਆਉਣਗੇ ਪੰਜਾਬ?
ਰਵਨੀਤ ਬਿੱਟੂ ਦਾ ਰਾਜਸਭਾ ਕਾਰਜਕਾਲ 6 ਮਹੀਨੇ ਵਧਿਆ, ਕੀ ਵਾਪਸ ਆਉਣਗੇ ਪੰਜਾਬ?...
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!
Punjab Congress: ਪੰਜਾਬ ਕਾਂਗਰਸ ਦੇ ਲੀਡਰ ਲਗਾ ਰਹੇ ਦਿੱਲੀ ਦੇ ਗੇੜੇ, ਬਦਲ ਸਕਦਾ ਹੈ ਪ੍ਰਧਾਨ!...
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ...
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ...