ਮਿਲਾਵਟਖੋਰੀ ਵਿਰੁੱਧ ਬਰਨਾਲਾ ਪ੍ਰਸ਼ਾਸਨ ਸਖ਼ਤ, 7 ਕੇਸਾਂ ਵਿੱਚ 2 ਲੱਖ 25 ਹਜ਼ਾਰ ਰੁਪਏ ਦਾ ਲਗਾਇਆ ਜੁਰਮਾਨਾ

Published: 

11 Apr 2026 21:02 PM IST

ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵੱਲੋਂ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਮਿਲਾਵਟਖੋਰਾਂ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਵੱਡੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ (IAS) ਦੀ ਅਗਵਾਈ ਹੇਠ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਨੂੰ ਰੋਕਣ ਲਈ ਚਲਾਈ ਜਾ ਰਹੀ ਇਸ ਮੁਹਿੰਮ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਿਵੇਕ ਕੁਮਾਰ ਮੋਦੀ ਦੀ ਅਦਾਲਤ ਵੱਲੋਂ 7 ਅਹਿਮ ਕੇਸਾਂ ਦਾ ਨਿਪਟਾਰਾ ਕਰਦਿਆਂ ਵੱਖ-ਵੱਖ ਫਰਮਾਂ ਅਤੇ ਉਨ੍ਹਾਂ ਦੇ ਮਾਲਕਾਂ ਨੂੰ ਕੁੱਲ 2 ਲੱਖ 25 ਹਜ਼ਾਰ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ।

ਮਿਲਾਵਟਖੋਰੀ ਵਿਰੁੱਧ ਬਰਨਾਲਾ ਪ੍ਰਸ਼ਾਸਨ ਸਖ਼ਤ, 7 ਕੇਸਾਂ ਵਿੱਚ 2 ਲੱਖ 25 ਹਜ਼ਾਰ ਰੁਪਏ ਦਾ ਲਗਾਇਆ ਜੁਰਮਾਨਾ

ਬਰਨਾਲਾ ਪ੍ਰਸ਼ਾਸਨ ਸਖ਼ਤ, ਮਿਲਾਵਟਖੋਰੀ ਦੇ 7 ਕੇਸਾਂ 'ਚ 2.25 ਲੱਖ ਰੁਪਏ ਜੁਰਮਾਨਾ

ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵੱਲੋਂ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਮਿਲਾਵਟਖੋਰਾਂ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਵੱਡੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ (IAS) ਦੀ ਅਗਵਾਈ ਹੇਠ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਨੂੰ ਰੋਕਣ ਲਈ ਚਲਾਈ ਜਾ ਰਹੀ ਇਸ ਮੁਹਿੰਮ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਿਵੇਕ ਕੁਮਾਰ ਮੋਦੀ ਦੀ ਅਦਾਲਤ ਵੱਲੋਂ 7 ਅਹਿਮ ਕੇਸਾਂ ਦਾ ਨਿਪਟਾਰਾ ਕਰਦਿਆਂ ਵੱਖ-ਵੱਖ ਫਰਮਾਂ ਅਤੇ ਉਨ੍ਹਾਂ ਦੇ ਮਾਲਕਾਂ ਨੂੰ ਕੁੱਲ 2 ਲੱਖ 25 ਹਜ਼ਾਰ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ।

ਸਿਹਤ ਵਿਭਾਗ ਨੂੰ ਨਿਰੰਤਰ ਚੈਕਿੰਗ ਦੇ ਨਿਰਦੇਸ਼

ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੁੱਧ, ਪਨੀਰ, ਖੋਆ ਅਤੇ ਖਾਣਾ ਬਣਾਉਣ ਵਾਲੇ ਤੇਲ ਸਮੇਤ ਹਰ ਤਰ੍ਹਾਂ ਦੇ ਖਾਧ ਅਤੇ ਡੇਅਰੀ ਪਦਾਰਥਾਂ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਸਿਹਤ ਵਿਭਾਗ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਵਿਭਾਗ ਨੂੰ ਲਗਾਤਾਰ ਚੈਕਿੰਗ ਕਰਨ ਅਤੇ ਸ਼ੱਕੀ ਪਦਾਰਥਾਂ ਦੇ ਨਮੂਨੇ ਭਰਨ ਲਈ ਕਿਹਾ ਗਿਆ ਹੈ। ਇਹ ਨਮੂਨੇ ਲੈਣ ਉਪਰੰਤ ਜਾਂਚ ਲਈ ਖਰੜ ਸਥਿਤ ਸਟੇਟ ਲੈਬਾਰਟਰੀ ਵਿੱਚ ਭੇਜੇ ਜਾਂਦੇ ਹਨ। ਜੇਕਰ ਕੋਈ ਨਮੂਨਾ ਮਾਪਦੰਡਾਂ ‘ਤੇ ਖਰਾ ਨਹੀਂ ਉਤਰਦਾ (ਸਬ-ਸਟੈਂਡਰਡ), ਤਾਂ ਉਸ ਵਿਰੁੱਧ ਵਧੀਕ ਡਿਪਟੀ ਕਮਿਸ਼ਨਰ (ਜ) ਦੀ ਅਦਾਲਤ ਵਿੱਚ ਕੇਸ ਚਲਾਇਆ ਜਾਂਦਾ ਹੈ।

9 ਅਪ੍ਰੈਲ ਨੂੰ ਅਦਾਲਤ ਵੱਲੋਂ ਸੁਣਾਇਆ ਗਿਆ ਫੈਸਲਾ

ਵਧੀਕ ਡਿਪਟੀ ਕਮਿਸ਼ਨਰ (ਜ) ਵਿਵੇਕ ਕੁਮਾਰ ਮੋਦੀ (IAS) ਨੇ ਦੱਸਿਆ ਕਿ 9 ਅਪ੍ਰੈਲ ਨੂੰ ਉਨ੍ਹਾਂ ਦੀ ਅਦਾਲਤ ਵਿੱਚ ਪੇਸ਼ ਹੋਏ 7 ਕੇਸਾਂ ਵਿੱਚ ਦੋਸ਼ੀ ਫਰਮਾਂ ਨੂੰ ਭਾਰੀ ਜੁਰਮਾਨਾ ਲਾਇਆ ਗਿਆ ਹੈ। ਜਿਨ੍ਹਾਂ ਮਾਮਲਿਆਂ ਵਿੱਚ ਇਹ ਕਾਰਵਾਈ ਹੋਈ ਹੈ, ਉਨ੍ਹਾਂ ਵਿੱਚ ਸ਼ਾਮਲ ਹਨ:

ਬਰਨਾਲਾ ਦੀ ਇੱਕ ਫਰਮ ਦੇ ਮਿਲਕ ਕੇਕ ਦੇ ਨਮੂਨੇ ਫੇਲ ਹੋਣਾ।

ਧਨੌਲਾ ਦੇ ਖੋਏ ਅਤੇ ਇੱਕ ਹੋਰ ਫਰਮ ਦੇ ਪਨੀਰ ਦੇ ਨਮੂਨੇ।

ਘੁੰਨਸ ਦੀਆਂ ਦੋ ਵੱਖ-ਵੱਖ ਫਰਮਾਂ ਦੇ ਸਰ੍ਹੋਂ ਦੇ ਤੇਲ।

ਹੰਡਿਆਇਆ ਦੇ ਖਾਣਾ ਬਣਾਉਣ ਵਾਲੇ ਤੇਲ ਦੇ ਨਮੂਨੇ।

ਤਪਾ ਦੇ ਸਰ੍ਹੋਂ ਦੇ ਤੇਲ ਦੇ ਨਮੂਨੇ ਦਾ ਸਬ-ਸਟੈਂਡਰਡ ਹੋਣਾ।

ਮੋਦੀ ਨੇ ਸਪੱਸ਼ਟ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਅਜਿਹੇ ਮਾਮਲਿਆਂ ਵਿੱਚ ਹੋਰ ਵੀ ਸਖ਼ਤੀ ਵਰਤੀ ਜਾਵੇਗੀ ਤਾਂ ਜੋ ਲੋਕਾਂ ਨੂੰ ਸ਼ੁੱਧ ਖਾਧ ਪਦਾਰਥ ਮਿਲ ਸਕਣ।

ਤਿੰਨ ਮਹੀਨਿਆਂ ਦੀ ਰਿਪੋਰਟ

ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ, ਜਨਵਰੀ ਤੋਂ ਮਾਰਚ 2026 ਤੱਕ ਜ਼ਿਲ੍ਹੇ ਭਰ ਵਿੱਚੋਂ ਸਰ੍ਹੋਂ ਦੇ ਤੇਲ, ਦੁੱਧ, ਘਿਓ, ਪਨੀਰ, ਖੋਏ, ਮਠਿਆਈਆਂ ਅਤੇ ਕੁਕਿੰਗ ਤੇਲ ਦੇ ਕੁੱਲ 29 ਨਮੂਨੇ ਲਏ ਗਏ ਸਨ। ਜਾਂਚ ਰਿਪੋਰਟ ਮੁਤਾਬਕ ਇਨ੍ਹਾਂ ਵਿੱਚੋਂ 18 ਨਮੂਨੇ ਪਾਸ ਹੋਏ ਹਨ, ਜਦਕਿ 11 ਨਮੂਨੇ ਮਾਪਦੰਡਾਂ ‘ਤੇ ਖਰੇ ਨਾ ਉਤਰਨ ਕਾਰਨ ਫੇਲ ਕਰਾਰ ਦਿੱਤੇ ਗਏ ਹਨ। ਪ੍ਰਸ਼ਾਸਨ ਦੀ ਇਸ ਕਾਰਵਾਈ ਨਾਲ ਮਿਲਾਵਟਖੋਰਾਂ ਵਿੱਚ ਹੜਕੰਪ ਮਚਿਆ ਹੋਇਆ ਹੈ।

Follow Us
Related Stories
ਬਟਾਲਾ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤੇ ਹਥਿਆਰਾਂ ਦਾ ਨੈੱਟਵਰਕ ਕੀਤਾ ਤਬਾਹ, 6.5 ਕਿਲੋ ਹੈਰੋਇਨ ਸਮੇਤ 2 ਮੁਲਜ਼ਮ ਕਾਬੂ
ਬੇਅਦਬੀ ਖਿਲਾਫ ਸਖ਼ਤ ਕਾਨੂੰਨ ਬਣਾਉਣ ‘ਤੇ ਲੱਗੀ ਮੋਹਰ, ਪੰਜਾਬ ਕੈਬਨਿਟ ਦਾ ਫੈਸਲਾ; ਹੋਵੇਗਾ ਏਸ਼ੀਆ ਦਾ ਸਭ ਤੋਂ ਵੱਡਾ ਹਾਕੀ ਟੂਰਨਾਮੈਂਟ
ਅੰਮ੍ਰਿਤਸਰ ‘ਚ ਅਕਾਲੀ ਬੁਲਾਰਾ ਦਾ ਨਵਜੋਤ ਕੌਰ ਸਿੱਧੂ ‘ਤੇ ਪਲਟਵਾਰ, ਆਰੋਪਾਂ ਦੇ ਮੰਗੇ ਸਬੂਤ; ਘਿਰਾਓ ਦੀ ਚੇਤਾਵਨੀ
ਮੋਗਾ ਪੁਲਿਸ ਨੇ ਅਪ੍ਰੇਸ਼ਨ ਪ੍ਰਹਾਰ’ ਤਹਿਤ ਨਜਾਇਜ਼ ਹਥਿਆਰ ਸਮੇਤ 2 ਮੁਲਜ਼ਮ ਕੀਤੇ ਕਾਬੂ, 5 ਪਿਸਤੌਲ, 4 ਮੈਗਜ਼ੀਨ ਤੇ 10 ਕਾਰਤੂਸ ਹੋਏ ਬਰਾਮਦ
ਵ੍ਰਿੰਦਾਵਨ ਹਾਦਸੇ ਦੇ ਮ੍ਰਿਤਕਾਂ ਦਾ ਗਮਗੀਨ ਮਾਹੌਲ ‘ਚ ਸਸਕਾਰ, CM ਮਾਨ ਨੇ ਸ਼ਰਧਾਂਜਲੀ ਭੇਟ ਕੀਤੀ, ਬੋਲੇ- ਪਰਿਵਾਰ ਦੀ ਹਰ ਸੰਭਵ ਮਦਦ ਕਰਾਂਗੇ
ਵ੍ਰਿੰਦਾਵਨ ਹਾਦਸੇ ਦੀਆਂ 9 ਮ੍ਰਿਤਕ ਦੇਹਾਂ ਪੰਜਾਬ ਪਹੁੰਚੀਆਂ, CM ਮਾਨ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਜਗਰਾਓਂ ਪਹੁੰਚੇ