AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੁਲਿਸ ਦੀ ਵਰਦੀ ਤੇ ਫਰਜ਼ੀ ਪਛਾਣ ਦਾ ਸਹਾਰਾ ਲੈ ਕੇ ਵਸੂਲੀ, ਦੋ ਗ੍ਰਿਫ਼ਤਾਰ

ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਕਮਲਦੀਪ ਤੇ ਉਸ ਦੇ ਸਾਥੀ ਵਿੱਕੀ ਵਜੋਂ ਹੋਈ ਹੈ। ਦੋਵੇਂ ਜ਼ਿਲ੍ਹਾ ਮਾਨਸਾ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ 'ਚੋਂ ਇੱਕ ਮੋਟਰਸਾਈਕਲ ਤੇ ਇੱਕ ਪਛਾਣ ਪੱਤਰ ਵੀ ਬਰਾਮਦ ਕੀਤਾ ਹੈ।

ਪੁਲਿਸ ਦੀ ਵਰਦੀ ਤੇ ਫਰਜ਼ੀ ਪਛਾਣ ਦਾ ਸਹਾਰਾ ਲੈ ਕੇ ਵਸੂਲੀ, ਦੋ ਗ੍ਰਿਫ਼ਤਾਰ
ਪੁਲਿਸ ਦੀ ਵਰਦੀ ਤੇ ਫਰਜ਼ੀ ਪਛਾਣ ਦਾ ਸਹਾਰਾ ਲੈ ਕੇ ਵਸੂਲੀ, ਦੋ ਗ੍ਰਿਫ਼ਤਾਰ
pradeepkumar
| Published: 11 Oct 2026 15:02 PM IST
Share

ਬਰਨਾਲਾ ‘ਚ ਖ਼ੁਦ ਨੂੰ ਪੁਲਿਸ ਦਾ ਸਬ-ਇੰਸਪੈਕਟਰ ਦੱਸ ਕੇ ਲੋਕਾਂ ਤੋਂ ਨਾਜਾਇਜ਼ ਵਸੂਲੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਥਾਣਾ ਸਿਟੀ ਬਰਨਾਲਾ ਦੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਮੁਲਜ਼ਮ ਮੋਟਰਸਾਈਕਲ ਤੇ ਘੁੰਮ ਕੇ ਟਰਿਪਲ ਰਾਈਡਿੰਗ, ਫਰਜ਼ੀ ਨੰਬਰ ਪਲੇਟ ਤੇ ਬਿਨਾਂ ਨੰਬਰ ਪਲੇਟ ਵਾਲੇ ਵਾਹਨਾਂ ਦੇ ਚਲਾਨ ਕਰਨ ਦੇ ਨਾਂ ਤੇ ਲੋਕਾਂ ਤੋਂ 1,500 ਤੋਂ 2,500 ਰੁਪਏ ਤੱਕ ਵਸੂਲਦੇ ਸਨ।

ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਕਮਲਦੀਪ ਤੇ ਉਸ ਦੇ ਸਾਥੀ ਵਿੱਕੀ ਵਜੋਂ ਹੋਈ ਹੈ। ਦੋਵੇਂ ਜ਼ਿਲ੍ਹਾ ਮਾਨਸਾ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ‘ਚੋਂ ਇੱਕ ਮੋਟਰਸਾਈਕਲ ਤੇ ਇੱਕ ਪਛਾਣ ਪੱਤਰ ਵੀ ਬਰਾਮਦ ਕੀਤਾ ਹੈ।

ਮੁਖ਼ਬਰ ਦੀ ਸੂਚਨਾ ਤੇ ਪੁਲਿਸ ਨੇ ਕੀਤੀ ਕਾਰਵਾਈ

ਥਾਣਾ ਸਿਟੀ ਬਰਨਾਲਾ ਦੇ ਐੱਸਐੱਚਓ ਲਖਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਮੁਖ਼ਬਰ ਰਾਹੀਂ ਸੂਚਨਾ ਮਿਲੀ ਸੀ ਕਿ ਇੱਕ ਨੌਜਵਾਨ ਖ਼ੁਦ ਨੂੰ ਸਬ-ਇੰਸਪੈਕਟਰ ਦੱਸ ਕੇ ਬਰਨਾਲਾ ‘ਚ ਲੋਕਾਂ ਨੂੰ ਨਿਸ਼ਾਨਾ ਬਣਾ ਰਿਹਾ ਹੈ। ਉਹ ਪੁਲਿਸ ਮੁਲਾਜ਼ਮ ਵਾਂਗ ਕਾਰਵਾਈ ਕਰਨ ਦਾ ਦਿਖਾਵਾ ਕਰਦਾ ਸੀ ਤੇ ਵਾਹਨਾਂ ਦੇ ਚਲਾਨ ਕਰਨ ਦੇ ਨਾਂ ਤੇ ਲੋਕਾਂ ਤੋਂ ਪੈਸੇ ਵਸੂਲਦਾ ਸੀ। ਸੂਚਨਾ ਦੇ ਆਧਾਰ ਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਤੇ ਕਾਰਵਾਈ ਕਰਦਿਆਂ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ।

ਫਰਜ਼ੀ ਪਛਾਣ ਪੱਤਰ ਰਾਹੀਂ ਸਰਕਾਰੀ ਮੁਲਾਜ਼ਮ ਬਣਨ ਦਾ ਦਿਖਾਵਾ

ਪੁਲਿਸ ਅਨੁਸਾਰ, ਮੁਲਜ਼ਮਾਂ ਨੇ ਕਥਿਤ ਤੌਰ ਤੇ ਫਰਜ਼ੀ ਪਛਾਣ ਪੱਤਰ ਤਿਆਰ ਕਰਵਾਇਆ ਹੋਇਆ ਸੀ, ਜਿਸ ਦੇ ਆਧਾਰ ਤੇ ਉਹ ਖ਼ੁਦ ਨੂੰ ਸਰਕਾਰੀ ਮੁਲਾਜ਼ਮ ਵਜੋਂ ਪੇਸ਼ ਕਰਦੇ ਸਨ। ਇਸ ਮਾਮਲੇ ‘ਚ ਧੋਖਾਧੜੀ, ਜਾਅਲਸਾਜ਼ੀ, ਫਰਜ਼ੀ ਪਛਾਣ ਤੇ ਸਰਕਾਰੀ ਮੁਲਾਜ਼ਮ ਬਣ ਕੇ ਲੋਕਾਂ ਨੂੰ ਗੁੰਮਰਾਹ ਕਰਨ ਨਾਲ ਸਬੰਧਤ ਧਾਰਾਵਾਂ ਤਹਿਤ ਕਾਰਵਾਈ ਕੀਤੀ ਗਈ ਹੈ। ਪੁਲਿਸ ਨੇ ਦੱਸਿਆ ਕਿ ਮੁਲਜ਼ਮ ਕਮਲਦੀਪ ਦੇ ਪਿਤਾ ਬਲਦੇਵ ਸਿੰਘ ਪੰਜਾਬ ਹੋਮਗਾਰਡ ‘ਚ ਮੁਲਾਜ਼ਮ ਹਨ ਤੇ ਮਾਨਸਾ ਵਿਖੇ ਡਿਊਟੀ ਨਿਭਾ ਰਹੇ ਹਨ।

ਅਦਾਲਤ ਤੋਂ ਪੁਲਿਸ ਰਿਮਾਂਡ ਹਾਸਲ, ਜਾਂਚ ਜਾਰੀ

ਐੱਸਐੱਚਓ ਲਖਬੀਰ ਸਿੰਘ ਮੁਤਾਬਕ, ਮੁਲਜ਼ਮਾਂ ਨੂੰ ਅਦਾਲਤ ‘ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਹੁਣ ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਫਰਜ਼ੀ ਪਛਾਣ ਪੱਤਰ ਕਿਵੇਂ ਤਿਆਰ ਕਰਵਾਇਆ ਗਿਆ ਤੇ ਪੁਲਿਸ ਮੁਲਾਜ਼ਮ ਹੋਣ ਦਾ ਦਿਖਾਵਾ ਕਰਨ ਲਈ ਵਰਤੇ ਜਾਣ ਵਾਲੇ ਹੋਰ ਸਾਮਾਨ, ਜਿਵੇਂ ਜੁੱਤੇ ਤੇ ਬੈਲਟ, ਕਿੱਥੋਂ ਖਰੀਦੇ ਗਏ ਸਨ।

ਪੁਲਿਸ ਨੂੰ ਬਰਨਾਲਾ ਦੀ ਸਬਜ਼ੀ ਮੰਡੀ ਦੇ ਆਲੇ-ਦੁਆਲੇ ਅਜਿਹੀਆਂ ਗਤੀਵਿਧੀਆਂ ਹੋਣ ਦੀ ਜਾਣਕਾਰੀ ਮਿਲੀ ਹੈ। ਇਸ ਸਬੰਧੀ ਹੋਰ ਸੰਭਾਵਿਤ ਘਟਨਾਵਾਂ ਤੇ ਪੀੜਤਾਂ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜੇਕਰ ਕੋਈ ਹੋਰ ਪੀੜਤ ਸਾਹਮਣੇ ਆਉਂਦਾ ਹੈ ਤਾਂ ਉਸ ਦੇ ਬਿਆਨ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Follow Us
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ...
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!...
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ...
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ...
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼...
ਪੰਜਾਬੀ ਨੂੰ ਮਿਲੇ ਸਰਕਾਰੀ ਭਾਸ਼ਾ ਦਾ ਦਰਜਾ.... ਜੰਮੂ-ਕਸ਼ਮੀਰ 'ਚ ਧਰਨੇ 'ਤੇ ਬੈਠਾ ਸਿੱਖ ਭਾਈਚਾਰਾ
ਪੰਜਾਬੀ ਨੂੰ ਮਿਲੇ ਸਰਕਾਰੀ ਭਾਸ਼ਾ ਦਾ ਦਰਜਾ.... ਜੰਮੂ-ਕਸ਼ਮੀਰ 'ਚ ਧਰਨੇ 'ਤੇ ਬੈਠਾ ਸਿੱਖ ਭਾਈਚਾਰਾ...
"ਇਲੈਕਸ਼ਨ ਨੇੜੇ ਆ ਰਹੇ ਹਨ", ਪੰਜਾਬ 'ਚ CBI ਰੇਡ 'ਤੇ ਸੀਐਮ ਮਾਨ ਦਾ ਨਿਸ਼ਾਨਾ
ਪੀਐਮ ਮੋਦੀ ਦਾ ਸੰਕਲਪ, ਅਸੀਂ ਕਰਕੇ ਰਹਾਂਗੇ ਤੋਂ ਵਿਕਸਤ ਭਾਰਤ ਵੱਲ
ਪੀਐਮ ਮੋਦੀ ਦਾ ਸੰਕਲਪ, ਅਸੀਂ ਕਰਕੇ ਰਹਾਂਗੇ ਤੋਂ ਵਿਕਸਤ ਭਾਰਤ ਵੱਲ...
RBI ਨੇ ਵਧਾਇਆ ਰੇਪੋ ਰੇਟ, ਮਹਿੰਗੀ ਹੋਵੇਗੀ ਤੁਹਾਡੀ EMI?
RBI ਨੇ ਵਧਾਇਆ ਰੇਪੋ ਰੇਟ, ਮਹਿੰਗੀ ਹੋਵੇਗੀ ਤੁਹਾਡੀ EMI?...