AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਬਰਨਾਲਾ ‘ਚ ਮਕਾਨ ਡਿੱਗਣ ਕਾਰਨ 3 ਮਜ਼ਦੂਰਾਂ ਦੀ ਦਰਦਨਾਕ ਮੌਤ, ਮਾਂ ਨੇ ਠੇਕੇਦਾਰ ‘ਤੇ ਲਾਏ ਨਸ਼ਾ ਪਿਲਾਉਣ ਦੇ ਗੰਭੀਰ ਇਲਜ਼ਾਮ!

ਬਰਨਾਲਾ ਦੇ ਪਿੰਡ ਫਰਵਾਹੀ ਵਿੱਚ ਅੱਜ (ਐਤਵਾਰ) ਸਵੇਰੇ ਇੱਕ ਨਿਰਮਾਣ ਅਧੀਨ ਮਕਾਨ ਡਿੱਗਣ ਕਾਰਨ ਵਾਪਰੇ ਭਿਆਨਕ ਹਾਦਸੇ ਵਿੱਚ 3 ਮਜ਼ਦੂਰਾਂ ਦੀ ਦਰਦਨਾਕ ਮੌਤ ਹੋ ਗਈ। ਹਾਦਸੇ ਦੇ ਸਮੇਂ ਇਹ ਮਜ਼ਦੂਰ ਮਕਾਨ ਦੇ ਅੰਦਰ ਸੁੱਤੇ ਹੋਏ ਸਨ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪ੍ਰਸ਼ਾਸਨਿਕ ਟੀਮਾਂ ਨੇ ਮੌਕੇ 'ਤੇ ਪਹੁੰਚ ਕੇ ਜੇਸੀਬੀ ਮਸ਼ੀਨਾਂ ਦੀ ਮਦਦ ਨਾਲ ਬਚਾਅ ਕਾਰਜ ਸ਼ੁਰੂ ਕੀਤਾ ਅਤੇ ਮਲਬੇ ਵਿੱਚੋਂ ਤਿੰਨੋਂ ਲੋਕਾਂ ਨੂੰ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਬਰਨਾਲਾ 'ਚ ਮਕਾਨ ਡਿੱਗਣ ਕਾਰਨ 3 ਮਜ਼ਦੂਰਾਂ ਦੀ ਦਰਦਨਾਕ ਮੌਤ, ਮਾਂ ਨੇ ਠੇਕੇਦਾਰ 'ਤੇ ਲਾਏ ਨਸ਼ਾ ਪਿਲਾਉਣ ਦੇ ਗੰਭੀਰ ਇਲਜ਼ਾਮ!
ਬਰਨਾਲਾ ‘ਚ ਮਕਾਨ ਡਿੱਗਣ ਨਾਲ 3 ਦੀ ਮੌਤ, ਠੇਕੇਦਾਰ ‘ਤੇ ਨਸ਼ਾ ਦੇਣ ਦੇ ਲੱਗੇ ਦੋਸ਼
pradeepkumar
| Updated On: 29 Mar 2026 19:51 PM IST

ਬਰਨਾਲਾ ਦੇ ਪਿੰਡ ਫਰਵਾਹੀ ਵਿੱਚ ਅੱਜ (ਐਤਵਾਰ) ਸਵੇਰੇ ਇੱਕ ਨਿਰਮਾਣ ਅਧੀਨ ਮਕਾਨ ਡਿੱਗਣ ਕਾਰਨ ਵਾਪਰੇ ਭਿਆਨਕ ਹਾਦਸੇ ਵਿੱਚ 3 ਮਜ਼ਦੂਰਾਂ ਦੀ ਦਰਦਨਾਕ ਮੌਤ ਹੋ ਗਈ। ਹਾਦਸੇ ਦੇ ਸਮੇਂ ਇਹ ਮਜ਼ਦੂਰ ਮਕਾਨ ਦੇ ਅੰਦਰ ਸੁੱਤੇ ਹੋਏ ਸਨ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪ੍ਰਸ਼ਾਸਨਿਕ ਟੀਮਾਂ ਨੇ ਮੌਕੇ ‘ਤੇ ਪਹੁੰਚ ਕੇ ਜੇਸੀਬੀ ਮਸ਼ੀਨਾਂ ਦੀ ਮਦਦ ਨਾਲ ਬਚਾਅ ਕਾਰਜ ਸ਼ੁਰੂ ਕੀਤਾ ਅਤੇ ਮਲਬੇ ਵਿੱਚੋਂ ਤਿੰਨੋਂ ਲੋਕਾਂ ਨੂੰ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਜੈਕ ਲਗਾ ਕੇ ਚੁੱਕਿਆ ਜਾ ਰਿਹਾ ਸੀ ਮਕਾਨ

ਮੁੱਢਲੀ ਜਾਣਕਾਰੀ ਅਨੁਸਾਰ, ਇਹ ਹਾਦਸਾ ਉਦੋਂ ਵਾਪਰਿਆ ਜਦੋਂ ਮਕਾਨ ਦੀ ਨੀਂਹ ਬੈਠ ਜਾਣ ਤੋਂ ਬਾਅਦ ਉਸ ਨੂੰ ਜੈਕ ਦੀ ਮਦਦ ਨਾਲ ਉੱਪਰ ਚੁੱਕਣ ਦਾ ਕੰਮ ਚੱਲ ਰਿਹਾ ਸੀ। ਮਾਰੇ ਗਏ ਤਿੰਨੋਂ ਨੌਜਵਾਨ ਇਸੇ ਕੰਮ ਵਿੱਚ ਲੱਗੇ ਹੋਏ ਸਨ। ਦੱਸਿਆ ਜਾ ਰਿਹਾ ਹੈ ਕਿ ਕੁੱਲ 4 ਮਜ਼ਦੂਰ ਇੱਥੇ ਕੰਮ ਕਰਦੇ ਸਨ, ਪਰ ਚੌਥਾ ਮਜ਼ਦੂਰ ਸ਼ਨੀਵਾਰ ਰਾਤ ਹੀ ਆਪਣੇ ਘਰ ਚਲਾ ਗਿਆ ਸੀ, ਜਿਸ ਕਾਰਨ ਉਸ ਦੀ ਜਾਨ ਬਚ ਗਈ।

ਸਰਪੰਚ ਨੇ ਪ੍ਰਸ਼ਾਸਨਿਕ ਮਦਦ ‘ਤੇ ਚੁੱਕੇ ਸਵਾਲ

ਪਿੰਡ ਦੇ ਸਰਪੰਚ ਨੇ ਦੱਸਿਆ ਕਿ ਸ਼ੁਰੂ ਵਿੱਚ 4 ਮਜ਼ਦੂਰਾਂ ਦੇ ਦੱਬੇ ਹੋਣ ਦੀ ਅਫਵਾਹ ਸੀ, ਪਰ ਬਾਅਦ ਵਿੱਚ ਪਤਾ ਲੱਗਾ ਕਿ ਚੌਥਾ ਮਜ਼ਦੂਰ ਰਾਤ 10 ਵਜੇ ਹੀ ਘਰ ਪਹੁੰਚ ਗਿਆ ਸੀ। ਸਰਪੰਚ ਨੇ ਪ੍ਰਸ਼ਾਸਨ ‘ਤੇ ਦੋਸ਼ ਲਾਉਂਦਿਆਂ ਕਿਹਾ ਕਿ ਮੌਕੇ ‘ਤੇ ਅਧਿਕਾਰੀ ਤਾਂ ਪਹੁੰਚੇ ਪਰ ਮਲਬਾ ਹਟਾਉਣ ਵਿੱਚ ਪਿੰਡ ਵਾਸੀਆਂ ਨੇ ਹੀ ਵੱਧ ਮਦਦ ਕੀਤੀ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਢੁਕਵਾਂ ਮੁਆਵਜ਼ਾ ਦਿੱਤਾ ਜਾਵੇ ਅਤੇ ਨੁਕਸਾਨੇ ਗਏ ਮਕਾਨ ਦੇ ਮਾਲਕ ਨੂੰ ਵੀ ਮੁੱਖ ਮੰਤਰੀ ਫੰਡ ਵਿੱਚੋਂ ਰਾਸ਼ੀ ਜਾਰੀ ਕੀਤੀ ਜਾਵੇ।

ਪੁਲਿਸ ਅਤੇ ਵਿਧਾਇਕ ਦੀ ਪ੍ਰਤੀਕਿਰਿਆ

ਬਰਨਾਲਾ ਦੇ ਡੀਐਸਪੀ ਸਤਵੀਰ ਸਿੰਘ ਨੇ ਦੱਸਿਆ ਕਿ ਪਿੰਡ ਫਰਵਾਹੀ ਦੇ ਵਿਸ਼ਾਲ ਨਾਮਕ ਵਿਅਕਤੀ ਦੇ ਘਰ ਦੀ ਮੁਰੰਮਤ ਮੋਗਾ ਦਾ ਠੇਕੇਦਾਰ ਰਣਜੀਤ ਕਰਵਾ ਰਿਹਾ ਸੀ। ਸੀਵਰੇਜ ਦਾ ਪਾਣੀ ਵੜਨ ਕਾਰਨ ਦੀਵਾਰਾਂ ਇੱਕ ਪਾਸੇ ਝੁਕ ਗਈਆਂ ਸਨ। ਮ੍ਰਿਤਕਾਂ ਦੀ ਪਛਾਣ ਬੌਬੀ ਸਿੰਘ, ਪ੍ਰਿੰਸ ਅਤੇ ਗੁਰਜੀਤ ਸਿੰਘ ਵਜੋਂ ਹੋਈ ਹੈ, ਜੋ ਕਿ ਮੋਗਾ ਦੇ ਰਹਿਣ ਵਾਲੇ ਸਨ। ਉਨ੍ਹਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਬਰਨਾਲਾ ਵਿਖੇ ਰੱਖਵਾ ਦਿੱਤਾ ਗਿਆ ਹੈ।

ਮੌਕੇ ‘ਤੇ ਪਹੁੰਚੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਪਰਿਵਾਰਾਂ ਨਾਲ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਉਹ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਗੱਲ ਕਰਕੇ ਪੀੜਤ ਪਰਿਵਾਰਾਂ ਲਈ ਮੁਆਵਜ਼ੇ ਦੀ ਮੰਗ ਕਰਨਗੇ ਅਤੇ ਇਸ ਸਬੰਧੀ ਸਰਕਾਰ ਨੂੰ ਪੱਤਰ ਲਿਖਣਗੇ।

ਮ੍ਰਿਤਕ ਦੀ ਮਾਂ ਨੇ ਲਾਏ ਠੇਕੇਦਾਰ ‘ਤੇ ਸਨਸਨੀਖੇਜ਼ ਦੋਸ਼

ਇਸ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਬਰਿੰਦਰ ਸਿੰਘ ਬੌਬੀ ਦੀ ਮਾਂ ਚਰਨਜੀਤ ਕੌਰ ਨੇ ਰੋਂਦੇ ਹੋਏ ਠੇਕੇਦਾਰ ਰਣਜੀਤ ‘ਤੇ ਗੰਭੀਰ ਦੋਸ਼ ਲਗਾਏ। ਉਸ ਨੇ ਦੱਸਿਆ ਕਿ ਬੌਬੀ ਉਸਦਾ ਇਕਲੌਤਾ ਸਹਾਰਾ ਸੀ ਅਤੇ ਉਸਦੇ 3 ਛੋਟੇ ਬੱਚੇ ਹਨ। ਚਰਨਜੀਤ ਕੌਰ ਨੇ ਦੋਸ਼ ਲਾਇਆ ਕਿ ਠੇਕੇਦਾਰ ਰਣਜੀਤ ਮਜ਼ਦੂਰਾਂ ਨੂੰ ਨਸ਼ਾ (ਚਿੱਟਾ) ਅਤੇ ਨਸ਼ੀਲੇ ਕੈਪਸੂਲ ਖੁਆ ਕੇ ਕੰਮ ਕਰਵਾਉਂਦਾ ਸੀ। ਉਸ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਠੇਕੇਦਾਰ ਨੇ ਉਨ੍ਹਾਂ ਨੂੰ ਸੂਚਿਤ ਤੱਕ ਨਹੀਂ ਕੀਤਾ। ਪੀੜਤ ਮਾਂ ਨੇ ਸਰਕਾਰ ਤੋਂ ਇਨਸਾਫ਼ ਅਤੇ ਮਦਦ ਦੀ ਗੁਹਾਰ ਲਗਾਈ ਹੈ।

Follow Us
Jammu Accident: ਜੰਮੂ ਦੇ ਉਧਮਪੁਰ 'ਚ ਬੇਕਾਬੂ ਬੱਸ ਪਲਟੀ, 21 ਦੀ ਮੌਤ; 31 ਜ਼ਖਮੀ
Jammu Accident: ਜੰਮੂ ਦੇ ਉਧਮਪੁਰ 'ਚ ਬੇਕਾਬੂ ਬੱਸ ਪਲਟੀ, 21 ਦੀ ਮੌਤ; 31 ਜ਼ਖਮੀ...
ਅਮਰੀਕਾ ਵਿੱਚ ਅੰਨ੍ਹੇਵਾਹ ਗੋਲੀਬਾਰੀ, 8 ਬੱਚਿਆਂ ਸਮੇਤ 10 ਲੋਕਾਂ ਦੀ ਮੌਤ
ਅਮਰੀਕਾ ਵਿੱਚ ਅੰਨ੍ਹੇਵਾਹ ਗੋਲੀਬਾਰੀ, 8 ਬੱਚਿਆਂ ਸਮੇਤ 10 ਲੋਕਾਂ ਦੀ ਮੌਤ...
ਬੰਗਾਲ ਵਿੱਚ ਚੋਣ ਪ੍ਰਚਾਰ ਦੌਰਾਨ PM ਮੋਦੀ ਨੇ ਖਰੀਦੀ 10 ਰੁਪਏ ਦੀ ਝਾਲਮੁੜੀ, 24 ਘੰਟਿਆਂ ਚ ਮਿਲੇ 100 ਮਿਲੀਅਨ ਵਿਊਜ਼
ਬੰਗਾਲ ਵਿੱਚ ਚੋਣ ਪ੍ਰਚਾਰ ਦੌਰਾਨ PM ਮੋਦੀ ਨੇ ਖਰੀਦੀ 10 ਰੁਪਏ ਦੀ ਝਾਲਮੁੜੀ, 24 ਘੰਟਿਆਂ ਚ ਮਿਲੇ 100 ਮਿਲੀਅਨ ਵਿਊਜ਼...
ਵੱਢਿਆ ਜਾ ਰਿਹਾ ਲੋਕਤੰਤਰ ਦਾ ਗਲਾ, ਮੰਤਰੀ ਅਰੋੜਾ 'ਤੇ ED ਰੇਡ 'ਤੇ ਬੋਲੇ CM ਮਾਨ
ਵੱਢਿਆ ਜਾ ਰਿਹਾ ਲੋਕਤੰਤਰ ਦਾ ਗਲਾ, ਮੰਤਰੀ ਅਰੋੜਾ 'ਤੇ ED ਰੇਡ 'ਤੇ ਬੋਲੇ CM ਮਾਨ...
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ...
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ...
Womens Reservation Bill: "543 ਸੀਟਾਂ 'ਤੇ 33% ਰਾਖਵਾਂਕਰਨ ਦੇਣ ਵਿੱਚ ਕੀ ਸਮੱਸਿਆ?" CM ਮਾਨ ਦਾ BJP ਤੇ ਹਮਲਾ
Womens Reservation Bill:
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ...
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ...