AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸਸਤੇ ਆਫਰ ਦੇ ਨਾਂ ਤੇ ਘੀ ਦੀ ਵਿਕਰੀ ਤੇ ਸਵਾਲ, ਫੂਡ ਸੇਫਟੀ ਵਿਭਾਗ ਨੇ 36 ਲੀਟਰ ਸਟਾਕ ਕੀਤਾ ਸੀਲ

ਫੂਡ ਸੇਫਟੀ ਅਧਿਕਾਰੀ ਚਰਨਜੀਤ ਸਿੰਘ ਨੇ ਦੱਸਿਆ ਕਿ ਜਾਂਚ ਦੌਰਾਨ ਸਬੰਧਤ ਬ੍ਰਾਂਡ ਦੇ ਲਾਇਸੈਂਸ ਨਾਲ ਜੁੜੀਆਂ ਕੁਝ ਅਨਿਯਮਿਤਤਾਵਾਂ ਸਾਹਮਣੇ ਆਈਆਂ। ਵਿਭਾਗ ਮੁਤਾਬਕ ਕੰਪਨੀ ਵੱਲੋਂ ਵੈਧ ਲਾਇਸੈਂਸ ਸਬੰਧੀ ਲੋੜੀਂਦੇ ਦਸਤਾਵੇਜ਼ ਪੇਸ਼ ਨਹੀਂ ਕੀਤੇ ਜਾ ਸਕੇ। ਇਸ ਤੋਂ ਬਾਅਦ 36 ਲੀਟਰ ਘੀ ਦਾ ਸਟਾਕ ਸੀਲ ਕੀਤਾ ਗਿਆ, ਜਦਕਿ ਹੋਰ ਸਬੰਧਤ ਸਟਾਕ ਦੀ ਵਿਕਰੀ ਵੀ ਜਾਂਚ ਪੂਰੀ ਹੋਣ ਤੱਕ ਰੋਕ ਦਿੱਤੀ ਗਈ ਹੈ।

ਸਸਤੇ ਆਫਰ ਦੇ ਨਾਂ ਤੇ ਘੀ ਦੀ ਵਿਕਰੀ ਤੇ ਸਵਾਲ, ਫੂਡ ਸੇਫਟੀ ਵਿਭਾਗ ਨੇ 36 ਲੀਟਰ ਸਟਾਕ ਕੀਤਾ ਸੀਲ
pradeepkumar
| Published: 27 Sep 2026 15:18 PM IST
Share

ਬਰਨਾਲਾ ਦੇ ਨਾਨਕਸਰ ਰੋਡ ਸਥਿਤ ਇੱਕ ਮਾਲ ‘ਚ ਦੇਸੀ ਘੀ ਦੀ ਵਿਕਰੀ ਨੂੰ ਲੈ ਕੇ ਫੂਡ ਸੇਫਟੀ ਵਿਭਾਗ ਵੱਲੋਂ ਕਾਰਵਾਈ ਕੀਤੀ ਗਈ ਹੈ। ਵਿਭਾਗ ਨੇ ਲਾਇਸੈਂਸ ਨਾਲ ਜੁੜੇ ਦਸਤਾਵੇਜ਼ਾਂ ‘ਚ ਕਥਿਤ ਅਨਿਯਮਿਤਤਾਵਾਂ ਸਾਹਮਣੇ ਆਉਣ ਤੋਂ ਬਾਅਦ ਮੌਕੇ ਤੇ ਮੌਜੂਦ 36 ਲੀਟਰ ਘੀ ਦਾ ਸਟਾਕ ਜ਼ਬਤ ਕਰਕੇ ਸੀਲ ਕਰ ਦਿੱਤਾ। ਘੀ ਦੇ ਸੈਂਪਲ ਲੈਬ ਜਾਂਚ ਲਈ ਭੇਜੇ ਗਏ ਹਨ ਤੇ ਰਿਪੋਰਟ ਆਉਣ ਤੋਂ ਬਾਅਦ ਹੀ ਉਤਪਾਦ ਦੀ ਗੁਣਵੱਤਾ ਸਬੰਧੀ ਅਗਲੀ ਕਾਰਵਾਈ ਤੈਅ ਹੋਵੇਗੀ।

ਫੂਡ ਸੇਫਟੀ ਅਧਿਕਾਰੀ ਚਰਨਜੀਤ ਸਿੰਘ ਨੇ ਦੱਸਿਆ ਕਿ ਜਾਂਚ ਦੌਰਾਨ ਸਬੰਧਤ ਬ੍ਰਾਂਡ ਦੇ ਲਾਇਸੈਂਸ ਨਾਲ ਜੁੜੀਆਂ ਕੁਝ ਅਨਿਯਮਿਤਤਾਵਾਂ ਸਾਹਮਣੇ ਆਈਆਂ। ਵਿਭਾਗ ਮੁਤਾਬਕ ਕੰਪਨੀ ਵੱਲੋਂ ਵੈਧ ਲਾਇਸੈਂਸ ਸਬੰਧੀ ਲੋੜੀਂਦੇ ਦਸਤਾਵੇਜ਼ ਪੇਸ਼ ਨਹੀਂ ਕੀਤੇ ਜਾ ਸਕੇ। ਇਸ ਤੋਂ ਬਾਅਦ 36 ਲੀਟਰ ਘੀ ਦਾ ਸਟਾਕ ਸੀਲ ਕੀਤਾ ਗਿਆ, ਜਦਕਿ ਹੋਰ ਸਬੰਧਤ ਸਟਾਕ ਦੀ ਵਿਕਰੀ ਵੀ ਜਾਂਚ ਪੂਰੀ ਹੋਣ ਤੱਕ ਰੋਕ ਦਿੱਤੀ ਗਈ ਹੈ। ਅਧਿਕਾਰੀ ਨੇ ਸਪੱਸ਼ਟ ਕੀਤਾ ਕਿ ਘੀ ਦੀ ਗੁਣਵੱਤਾ ਬਾਰੇ ਹਾਲੇ ਕੋਈ ਅੰਤਿਮ ਨਤੀਜਾ ਸਾਹਮਣੇ ਨਹੀਂ ਆਇਆ। ਸੈਂਪਲ ਲੈਬ ‘ਚ ਭੇਜੇ ਗਏ ਹਨ ਅਤੇ ਰਿਪੋਰਟ ਮਿਲਣ ਤੋਂ ਬਾਅਦ ਹੀ ਗੁਣਵੱਤਾ ਸਬੰਧੀ ਸਥਿਤੀ ਸਪੱਸ਼ਟ ਹੋਵੇਗੀ।

ਲੋਕਾਂ ਨੇ ਵੀ ਚੁੱਕੇ ਸਵਾਲ

ਮਾਮਲੇ ਨੂੰ ਲੈ ਕੇ ਸਥਾਨਕ ਲੋਕਾਂ ਤੇ ਸਮਾਜਿਕ ਕਾਰਕੁਨਾਂ ਨੇ ਵੀ ਸਵਾਲ ਖੜ੍ਹੇ ਕੀਤੇ ਹਨ। ਸਥਾਨਕ ਵਸਨੀਕ ਮਹਿਲਾ ਸੁਖਜੀਤ ਸੁੱਖੀ ਨੇ ਦੱਸਿਆ ਕਿ ਉਹ ਹੋਰ ਔਰਤਾਂ ਨਾਲ ਮਾਲ ‘ਚ ਸਸਤੇ ਆਫਰ ਨੂੰ ਦੇਖਦਿਆਂ ਸਮਾਨ ਖਰੀਦਣ ਲਈ ਗਈਆਂ ਸਨ, ਪਰ ਉਨ੍ਹਾਂ ਨੂੰ ਘੀ ਦੀ ਗੁਣਵੱਤਾ ਸੰਤੋਸ਼ਜਨਕ ਨਹੀਂ ਲੱਗੀ। ਉਨ੍ਹਾਂ ਪ੍ਰਸ਼ਾਸਨ ਤੋਂ ਮਾਮਲੇ ਦੀ ਜਾਂਚ ਕਰਕੇ ਬਣਦੀ ਕਾਰਵਾਈ ਦੀ ਮੰਗ ਕੀਤੀ।

ਉੱਥੇ ਹੀ ਦਮਨਜੋਤ ਕੌਰ ਨੇ ਕਿਹਾ ਕਿ ਬਾਜ਼ਾਰ’ਚ ਦੇਸੀ ਘੀ ਦੀਆਂ ਕੀਮਤਾਂ ਅਤੇ ਮਾਲ ਵੱਲੋਂ ਦਿੱਤੇ ਜਾ ਰਹੇ ਆਫਰ ‘ਚ ਕਾਫ਼ੀ ਅੰਤਰ ਸੀ। ਉਨ੍ਹਾਂ ਕਿਹਾ ਕਿ ਗਾਹਕਾਂ ਨੂੰ ਸਿਰਫ਼ ਸਸਤੇ ਆਫਰ ਨੂੰ ਦੇਖ ਕੇ ਖਰੀਦਦਾਰੀ ਨਹੀਂ ਕਰਨੀ ਚਾਹੀਦੀ, ਸਗੋਂ ਉਤਪਾਦ ਦੀ ਗੁਣਵੱਤਾ, ਪੈਕਿੰਗ ਤੇ ਮਿਆਦ ਪੁੱਗਣ ਦੀ ਤਾਰੀਖ ਵੀ ਜ਼ਰੂਰ ਜਾਂਚਣੀ ਚਾਹੀਦੀ ਹੈ।

ਵਕੀਲ ਨੇ ਕੀਤੀ ਸਖ਼ਤ ਕਾਰਵਾਈ ਦੀ ਮੰਗ

ਮਾਮਲੇ ਸਬੰਧੀ ਐਡਵੋਕੇਟ ਦੀਪਕ ਜਿੰਦਲ ਨੇ ਵੀ ਪ੍ਰਸ਼ਾਸਨ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਖਾਦ ਪਦਾਰਥਾਂ ਦੀ ਗੁਣਵੱਤਾ ਤੇ ਲਾਇਸੈਂਸ ਨਾਲ ਸਬੰਧਤ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਪ੍ਰਸ਼ਾਸਨ ਨੂੰ ਵੱਡੇ ਮਾਲਾਂ ਤੇ ਦੁਕਾਨਾਂ ‘ਚ ਖਾਦ ਪਦਾਰਥਾਂ ਦੀ ਜਾਂਚ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਜੁੜੇ ਮਾਮਲਿਆਂ ਵਿੱਚ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਣੀ ਚਾਹੀਦੀ ਹੈ।

ਮੀਤ ਹੇਅਰ ਨੇ ਵੀ ਜਾਂਚ ਦੀ ਕੀਤੀ ਮੰਗ

ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਫੂਡ ਸੇਫਟੀ ਵਿਭਾਗ ਦੀ ਕਾਰਵਾਈ ਦਾ ਨੋਟਿਸ ਲੈਂਦਿਆਂ ਕਿਹਾ ਕਿ ਵਿਭਾਗ ਵੱਲੋਂ ਕੀਤੀ ਗਈ ਕਾਰਵਾਈ ਸ਼ਲਾਘਾਯੋਗ ਹੈ। ਉਨ੍ਹਾਂ ਵੱਡੇ ਮਾਲਾਂ ਤੇ ਦੁਕਾਨਾਂ ‘ਚ ਖਾਦ ਪਦਾਰਥਾਂ ਦੀ ਜਾਂਚ ਹੋਰ ਵਧਾਉਣ ਦੀ ਮੰਗ ਕੀਤੀ। ਮੀਤ ਹੇਅਰ ਨੇ ਗਾਹਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਿਰਫ਼ ਸਸਤੇ ਆਫਰ ਦੇਖ ਕੇ ਖਰੀਦਦਾਰੀ ਨਾ ਕਰਨ, ਸਗੋਂ ਉਤਪਾਦ ਦੀ ਐਕਸਪਾਇਰੀ ਡੇਟ, ਪੈਕਿੰਗ ਅਤੇ ਗੁਣਵੱਤਾ ਸਬੰਧੀ ਜਾਣਕਾਰੀ ਦੀ ਵੀ ਜਾਂਚ ਕਰਨ।

ਫਿਲਹਾਲ ਫੂਡ ਸੇਫਟੀ ਵਿਭਾਗ ਵੱਲੋਂ ਭੇਜੇ ਗਏ ਘੀ ਦੇ ਸੈਂਪਲ ਦੀ ਲੈਬ ਰਿਪੋਰਟ ਦੀ ਉਡੀਕ ਕੀਤੀ ਜਾ ਰਹੀ ਹੈ। ਰਿਪੋਰਟ ਆਉਣ ਤੋਂ ਬਾਅਦ ਹੀ ਘੀ ਦੀ ਗੁਣਵੱਤਾ ਸਬੰਧੀ ਸਥਿਤੀ ਸਪੱਸ਼ਟ ਹੋਵੇਗੀ ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ ਲੋਕਾਂ ਨੂੰ ਖਾਦ ਪਦਾਰਥ ਖਰੀਦਣ ਸਮੇਂ ਐਕਸਪਾਇਰੀ ਡੇਟ, ਪੈਕਿੰਗ, ਲੇਬਲ ਅਤੇ ਉਤਪਾਦ ਦੀ ਗੁਣਵੱਤਾ ਦੀ ਜਾਂਚ ਕਰਨ ਦੀ ਅਪੀਲ ਕੀਤੀ ਗਈ ਹੈ।

Follow Us
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ...
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?...
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?...
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP...
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ...
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ...
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ...
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?...
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ...