By Election: ਜ਼ਿਮਨੀ ਚੋਣਾਂ ਚ 63 ਫ਼ੀਸਦੀ ਹੋਈ ਵੋਟਿੰਗ, ਮੁੱਖ ਚੋਣ ਅਧਿਕਾਰੀ ਨੇ ਦਿੱਤੀ ਜਾਣਕਾਰੀ
Election Data: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੱਤੀ ਕਿ ਸ਼ਾਮ 6 ਵਜੇ ਤੱਕ ਪ੍ਰਾਪਤ ਹੋਏ ਅੰਕੜਿਆਂ ਅਨੁਸਾਰ 84-ਗਿੱਦੜਬਾਹਾ ਵਿੱਚ ਸਭ ਤੋਂ ਵੱਧ 81 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਜਦੋਂਕਿ ਦੂਜੇ ਨੰਬਰ ਤੇ ਡੇਰਾ ਬਾਬਾ ਨਾਨਕ ਰਿਹਾ। ਜਿੱਥੇ ਸਭ ਤੋਂ ਜ਼ਿਆਦਾ ਵੋਟਿੰਗ ਹੋਈ ਹੈ।

ਸੰਕੇਤਕ ਤਸਵੀਰ
ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਤੇ ਹੋਈਆਂ ਜ਼ਿਮਨੀ ਚੋਣਾਂ ਅਮਨ ਅਮਾਨ ਨਾਲ ਸਪੰਨ ਹੋਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬੇ ਦੇ ਮੁੱਖ ਚੋਣ ਅਧਿਕਾਰੀ ਸਿਵਿਨ ਸੀ ਨੇ ਦੱਸਿਆ ਕਿ ਸ਼ਾਮ 6 ਵਜੇ ਤੱਕ 63 ਫੀਸਦੀ ਵੋਟਰਾਂ ਨੇ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕੀਤੀ। ਹਾਲਾਂਕਿ ਅਜੇ ਫਾਇਨਲ ਅੰਕੜੇ 21 ਨਵੰਬਰ ਸਵੇਰ ਤੱਕ ਜਾਰੀ ਕੀਤੇ ਜਾਣਗੇ। ਜਦੋਂ ਪੋਲਿੰਗ ਪਾਰਟੀਆਂ ਵਾਪਿਸ ਕਲੈਕਸ਼ਨ ਸੈਂਟਰਾਂ ‘ਤੇ ਪਹੁੰਚ ਜਾਣਗੀਆਂ ਅਤੇ ਅੰਤਿਮ ਅੰਕੜੇ ਇਕੱਠੇ ਕਰ ਲਏ ਜਾਣਗੇ।
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੱਤੀ ਕਿ ਸ਼ਾਮ 6 ਵਜੇ ਤੱਕ ਪ੍ਰਾਪਤ ਹੋਏ ਅੰਕੜਿਆਂ ਅਨੁਸਾਰ 84-ਗਿੱਦੜਬਾਹਾ ਵਿੱਚ ਸਭ ਤੋਂ ਵੱਧ 81 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਜਦੋਂਕਿ ਦੂਜੇ ਨੰਬਰ ਤੇ ਡੇਰਾ ਬਾਬਾ ਨਾਨਕ ਰਿਹਾ। ਜਿੱਥੇ ਸਭ ਤੋਂ ਜ਼ਿਆਦਾ ਵੋਟਿੰਗ ਹੋਈ ਹੈ।
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਡੇਰਾ ਬਾਬਾ ਨਾਨਕ ਵਿੱਚ ਸ਼ਾਮ 6 ਵਜੇ ਤੱਕ 63 ਫ਼ੀਸਦੀ, ਬਰਨਾਲਾ ਵਿੱਚ 54 ਫ਼ੀਸਦੀ ਅਤੇ ਚੱਬੇਵਾਲ ਵਿੱਚ 53 ਫ਼ੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਉਨ੍ਹਾਂ ਵੋਟ ਦੇ ਜਮਹੂਰੀ ਹੱਕ ਦੀ ਵਰਤੋਂ ਲਈ ਚੋਣਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਵੋਟਰਾਂ ਦਾ ਧੰਨਵਾਦ ਕੀਤਾ ਹੈ।
ਮੁਲਾਜ਼ਮਾਂ ਦੀ ਸ਼ਲਾਘਾ
ਸਿਬਿਨ ਸੀ ਨੇ ਡਿਪਟੀ ਕਮਿਸ਼ਨਰਾਂ ਕਮ ਜ਼ਿਲ੍ਹਾ ਚੋਣ ਅਧਿਕਾਰੀਆਂ ਅਤੇ ਰਿਟਰਨਿੰਗ ਅਫ਼ਸਰਾਂ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਚੋਣ ਪ੍ਰਕਿਰਿਆ ਦੇ ਸੁਚਾਰੂ ਪ੍ਰਬੰਧਨ ਅਤੇ ਮੁਕੰਮਲ ਨਿਗਰਾਨੀ ਨੂੰ ਯਕੀਨੀ ਬਣਾਇਆ। ਸਿਬਿਨ ਸੀ ਨੇ ਪੋਲਿੰਗ ਸਟੇਸ਼ਨਾਂ ‘ਤੇ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਅਤੇ ਚੋਣ ਪ੍ਰਬੰਧਾਂ ਨੂੰ ਨੇਪਰੇ ਚਾੜ੍ਹਨ ਲਈ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ, ਕੇਂਦਰੀ ਹਥਿਆਰਬੰਦ ਪੁਲਿਸ ਬਲਾਂ, ਪੋਲਿੰਗ ਅਫ਼ਸਰਾਂ, ਵਲੰਟੀਅਰਾਂ ਅਤੇ ਚੋਣ ਪ੍ਰਕਿਰਿਆ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਸਮੇਤ ਸਮੁੱਚੇ ਚੋਣ ਅਮਲੇ ਦੀ ਮਿਹਨਤ ਅਤੇ ਸਮਰਪਣ ਦੀ ਵੀ ਪ੍ਰਸ਼ੰਸਾ ਕੀਤੀ ਹੈ। ਉਨ੍ਹਾਂ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਚੋਣ ਪ੍ਰਕਿਰਿਆ ਵਿੱਚ ਦਿੱਤੇ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਮੀਡੀਆ ਵੱਲੋਂ ਸਾਰਥਕ ਭੂਮਿਕਾ ਨਿਭਾਉਣ ਲਈ ਸਾਰੇ ਮੀਡੀਆ ਕਰਮੀਆਂ ਦਾ ਵੀ ਸ਼ੁਕਰੀਆ ਕੀਤਾ ਹੈ।ਕੈਮਰਿਆਂ ਨਾਲ ਰੱਖੀ ਗਈ ਨਿਗਰਾਨੀ
ਇਸ ਵਾਰ ਚੋਣ ਕਮਿਸ਼ਨ ਨੇ ਹਰ ਇੱਕ ਬੂਥ ਤੋਂ ਚੋਣ ਪ੍ਰੀਕ੍ਰਿਆ ਤੇ ਨਜ਼ਰ ਰੱਖੀ ਸੀ। ਇਸ ਦੇ ਲਈ ਮੁੱਖ ਚੋਣ ਅਧਿਕਾਰੀ ਵੀ ਚੰਡੀਗੜ੍ਹ ਤੋਂ ਹਰ ਹਲਕੇ ਦੀਆਂ ਗਤੀਵਿਧੀਆਂ ਤੇ ਨਜ਼ਰ ਰੱਖ ਰਹੇ ਸਨ।#ByeElections2024 Ensuring Transparent & Fair Elections! CEO, Punjab, Sh. Sibin C., IAS closely monitoring the live streaming of the bye-election proceedings across four Assembly Constituencies to ensure smooth, transparent, and accountable voting.#TheCEOPunjab @ECISVEEP pic.twitter.com/eIJcbWZEI7
— Chief Electoral Officer, Punjab (@TheCEOPunjab) November 20, 2024ਇਹ ਵੀ ਪੜ੍ਹੋ