14 ਤੋਂ 19 ਤੱਕ ਕਿਸਾਨ ਆਪ'-ਭਾਜਪਾ ਉਮੀਦਵਾਰਾਂ ਖਿਲਾਫ ਕਰਨਗੇ ਪ੍ਰਚਾਰ, BKU ਉਗਰਾਹਾਂ ਨੇ ਕੀਤਾ ਐਲਾਨ | barnala giddarwaha by election bku ugrahan protest dc office know full in punjabi Punjabi news - TV9 Punjabi

14 ਤੋਂ 19 ਤੱਕ ਕਿਸਾਨ ਆਪ’-ਭਾਜਪਾ ਉਮੀਦਵਾਰਾਂ ਖਿਲਾਫ ਕਰਨਗੇ ਪ੍ਰਚਾਰ, BKU ਉਗਰਾਹਾਂ ਨੇ ਕੀਤਾ ਐਲਾਨ

Updated On: 

10 Nov 2024 22:30 PM

Barnala Kisan Protest: ਜ਼ਿਮਨੀ ਚੋਣਾਂ ਲਈ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਮੈਦਾਨ ਵਿੱਚ ਉੱਤਰ ਗਈ ਹੈ। ਆਗੂਆਂ ਨੇ ਦੱਸਿਆ ਕਿ ਹੁਣ ਕਿਸਾਨਾਂ ਦੇ ਕਾਫਲੇ ਪੰਜਾਬ ਭਰ ਦੀਆਂ ਮੰਡੀਆਂ ਵਿੱਚ ਗਸ਼ਤ ਕਰਨਗੇ ਅਤੇ ਖਰੀਦ ਜਾਂ ਅਦਾਇਗੀ ਵਿੱਚ ਦੇਰੀ ਲਈ ਜ਼ਿੰਮੇਵਾਰ ਅਧਿਕਾਰੀਆਂ ਦਾ ਘਿਰਾਓ ਕੀਤਾ ਜਾਵੇਗਾ।

14 ਤੋਂ 19 ਤੱਕ ਕਿਸਾਨ ਆਪ-ਭਾਜਪਾ ਉਮੀਦਵਾਰਾਂ ਖਿਲਾਫ ਕਰਨਗੇ ਪ੍ਰਚਾਰ, BKU ਉਗਰਾਹਾਂ ਨੇ ਕੀਤਾ ਐਲਾਨ

14 ਤੋਂ 19 ਤੱਕ ਕਿਸਾਨ ਆਪ'-ਭਾਜਪਾ ਉਮੀਦਵਾਰਾਂ ਖਿਲਾਫ ਕਰਨਗੇ ਪ੍ਰਚਾਰ, BKU ਉਗਰਾਹਾਂ ਨੇ ਕੀਤਾ ਐਲਾਨ

Follow Us On

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਹੁਣ ਝੋਨੇ ਦੀ ਲਿਫਟਿੰਗ ਅਤੇ ਡੀਏਪੀ ਦੇ ਮੁੱਦੇ ਤੇ ਵਿਧਾਨ ਸਭਾ ਉਪ ਚੋਣਾਂ ਵਿੱਚ ਲੜ ਰਹੇ ਭਾਜਪਾ ਅਤੇ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰਾਂ ਖ਼ਿਲਾਫ਼ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਹੈ। ਕਿਸਾਨਾਂ ਨੇ ਫੈਸਲਾ ਕੀਤਾ ਹੈ ਕਿ 14 ਨਵੰਬਰ ਤੋਂ 19 ਨਵੰਬਰ ਤੱਕ ਗਿੱਦੜਬਾਹਾ ਅਤੇ ਬਰਨਾਲਾ ਦੇ ਪਿੰਡਾਂ ਵਿੱਚ ਜਾ ਕੇ ਦੋਵਾਂ ਪਾਰਟੀਆਂ ਦੇ ਉਮੀਦਵਾਰਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਨੇ ਜਾਣਕਾਰੀ ਦਿੱਤੀ ਹੈ। ਭਲਕੇ (ਸੋਮਵਾਰ) ਡੀਸੀ ਬਰਨਾਲਾ ਦਾ ਘਿਰਾਓ ਕਰਨ ਦੀ ਰਣਨੀਤੀ ਬਣਾਈ ਗਈ ਹੈ। ਇਸ ਦੇ ਨਾਲ ਹੀ ਪਹਿਲਾਂ ਦੀ ਤਰ੍ਹਾਂ ਟੋਲ ਫਰੀ ਰਹੇਗਾ।

ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਪੂਰੀ ਤਰ੍ਹਾਂ ਪੱਕੇ ਹੋਏ ਝੋਨੇ ਦੀ ਕਟਾਈ ਕਰਕੇ ਮੰਡੀਆਂ ਵਿੱਚ ਲਿਆ ਰਹੇ ਹਨ। ਹਾਲਾਂਕਿ ਉਨ੍ਹਾਂ ਕਿਹਾ ਕਿ ਅਜੇ ਵੀ ਨਮੀ ਜ਼ਿਆਦਾ ਹੋਣ ਦਾ ਮੁੱਖ ਕਾਰਨ ਲੇਟ ਵਾਢੀ ਕਾਰਨ ਠੰਡ ਅਤੇ ਤ੍ਰੇਲ ਵਿੱਚ ਵਾਧਾ ਹੈ। ਦੇਰੀ ਨਾਲ ਹੋਣ ਵਾਲੀ ਵਾਢੀ ਦੀ ਜ਼ਿੰਮੇਵਾਰੀ ਵੀ ਪੰਜਾਬ ਸਰਕਾਰ ਤੇ ਹੀ ਪੈਂਦੀ ਹੈ, ਜਿਸ ਕਾਰਨ ਕਿਸਾਨਾਂ ਨੂੰ ਬਿਜਲੀ ਸਪਲਾਈ ਵਿੱਚ ਦੇਰੀ ਕਰਕੇ ਬਿਜਾਈ ਕਰਨ ਲਈ ਮਜਬੂਰ ਹੋਣਾ ਪਿਆ।

ਅਧਿਕਾਰੀਆਂ ਦਾ ਕਰਨਗੇ ਘਿਰਾਓ

ਉਨ੍ਹਾਂ ਕਿਹਾ ਕਿ ਹੁਣ ਕਿਸਾਨਾਂ ਦੇ ਕਾਫਲੇ ਪੰਜਾਬ ਭਰ ਦੀਆਂ ਮੰਡੀਆਂ ਵਿੱਚ ਗਸ਼ਤ ਕਰਨਗੇ ਅਤੇ ਖਰੀਦ ਜਾਂ ਅਦਾਇਗੀ ਵਿੱਚ ਦੇਰੀ ਲਈ ਜ਼ਿੰਮੇਵਾਰ ਅਧਿਕਾਰੀਆਂ ਦਾ ਘਿਰਾਓ ਕੀਤਾ ਜਾਵੇਗਾ। ਇਸੇ ਤਰ੍ਹਾਂ ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT) ਦੇ ਫੈਸਲੇ ਅਨੁਸਾਰ ਸਰਕਾਰ ਵੱਲੋਂ ਪਰਾਲੀ ਦੇ ਨਿਪਟਾਰੇ ਲਈ ਲੋੜੀਂਦੀਆਂ ਮਸ਼ੀਨਾਂ ਕਿਸਾਨਾਂ ਨੂੰ ਉਪਲਬਧ ਨਹੀਂ ਕਰਵਾਈਆਂ ਗਈਆਂ ਹਨ। ਜਿਸ ਕਾਰਨ ਉਹ ਪਰਾਲੀ ਸਾੜਨ ਲਈ ਮਜਬੂਰ ਹਨ।

ਇਸ ਤੋਂ ਪਹਿਲਾਂ ਕਿਸਾਨਾਂ ਨੇ ਬਰਨਾਲਾ ਅਤੇ ਗਿੱਦੜਬਾਹਾ ਵਿੱਚ ਭਾਜਪਾ ਅਤੇ ਆਪ ਦੇ ਉਮੀਦਵਾਰਾਂ ਦੇ ਘਰਾਂ ਦੇ ਬਾਹਰ ਪੱਕਾ ਮੋਰਚਾ ਲਾਇਆ ਸੀ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਮਜਬੂਰੀ ‘ਚ ਸੰਘਰਸ਼ ਦੇ ਰਾਹ ‘ਤੇ ਆਏ ਹਾਂ। ਉਨ੍ਹਾਂ ਕਿਹਾ ਕਿ ਇਨ੍ਹਾਂ ਧਰਨਿਆਂ ਵਿੱਚ ਹੋਰਨਾਂ ਜ਼ਿਲ੍ਹਿਆਂ ਦੇ ਲੋਕ ਵੀ ਸ਼ਮੂਲੀਅਤ ਕਰਨਗੇ। ਇਸ ਤੋਂ ਪਹਿਲਾਂ ਭਾਜਪਾ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਆਗੂਆਂ ਦੇ ਘਰਾਂ ਦੇ ਬਾਹਰ ਪੱਕੇ ਮੋਰਚੇ ਲਗਾਏ ਗਏ ਸਨ।

Exit mobile version