ਬਰਨਾਲਾ: ਸ੍ਰੀ ਗੁਰੂ ਤੇਗ ਬਹਾਦੁਰ ਜੀ ਨੂੰ ਸਮਰਪਿਤ ਹਿੰਦ ਦੀ ਚਾਦਰ ਲਾਈਟ ਐਂਡ ਸਾਊਂਡ ਸ਼ੋਅ, ਹਜ਼ਾਰਾਂ ਦੀ ਗਿਣਤੀ ਚ ਸੰਗਤ ਨੇ ਕੀਤੀ ਸ਼ਿਰਕਤ

Updated On: 

15 Nov 2025 09:02 AM IST

Barnala Hind Di Chadar Light and Sound Show: ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵਿਸ਼ੇਸ਼ ਤੌਰ 'ਤੇ ਪਹੁੰਚੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੁਰੂ ਸਾਹਿਬਾਨ ਦੀਆਂ ਕੁਰਬਾਨੀਆਂ ਅਤੇ ਸ਼ਹਾਦਤ ਨੂੰ ਸਮਰਪਿਤ 350 ਸਾਲਾ ਸ਼ਹੀਦੀ ਦਿਹਾੜਾ ਸੰਮੇਲਨ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਪੂਰੇ ਪੰਜਾਬ ਵਿੱਚ ਵਿਸ਼ਾਲ ਨਗਰ ਕੀਰਤਨ ਕੱਢੇ ਜਾ ਰਹੇ ਹਨ।

ਬਰਨਾਲਾ: ਸ੍ਰੀ ਗੁਰੂ ਤੇਗ ਬਹਾਦੁਰ ਜੀ ਨੂੰ ਸਮਰਪਿਤ ਹਿੰਦ ਦੀ ਚਾਦਰ ਲਾਈਟ ਐਂਡ ਸਾਊਂਡ ਸ਼ੋਅ, ਹਜ਼ਾਰਾਂ ਦੀ ਗਿਣਤੀ ਚ ਸੰਗਤ ਨੇ ਕੀਤੀ ਸ਼ਿਰਕਤ

ਬਰਨਾਲਾ 'ਚ ਹਿੰਦ ਦੀ ਚਾਦਰ ਲਾਈਟ ਐਂਡ ਸਾਊਂਡ ਸ਼ੋਅ

Follow Us On

ਬਰਨਾਲਾ ਦੇ ਕਾਲਾ ਮਹਿਰ ਸਟੇਡੀਅਮ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀਦਾਸ, ਭਾਈ ਸਤੀ ਦਾਸ, ਭਾਈ ਦਿਆਲਾ ਨੂੰ ਸਮਰਪਿਤ 350 ਸਾਲਾ ਸ਼ਹੀਦੀ ਦਿਵਸ “ਹਿੰਦ ਦੀ ਚਾਦਰ” “ਲਾਈਟ ਐਂਡ ਸਾਊਂਡ ਸ਼ੋਅ” ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸਕੂਲੀ ਬੱਚਿਆਂ ਨੂੰ ਵੀ ਇਸ ਪ੍ਰੋਗਰਾਮ ਵਿੱਚ ਵਿਸ਼ੇਸ਼ ਤੌਰ ‘ਤੇ ਸ਼ਾਮਲ ਕੀਤਾ ਗਿਆ ਤਾਂ ਜੋ ਉਹ ਆਪਣੇ ਗੁਰੂਆਂ ਦੇ ਇਤਿਹਾਸ ਬਾਰੇ ਵਿਸ਼ੇਸ਼ ਜਾਣਕਾਰੀ ਪ੍ਰਾਪਤ ਕਰ ਸਕਣ।

ਇਸ ਮੌਕੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵਿਸ਼ੇਸ਼ ਤੌਰ ‘ਤੇ ਪਹੁੰਚੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੁਰੂ ਸਾਹਿਬਾਨ ਦੀਆਂ ਕੁਰਬਾਨੀਆਂ ਅਤੇ ਸ਼ਹਾਦਤ ਨੂੰ ਸਮਰਪਿਤ 350 ਸਾਲਾ ਸ਼ਹੀਦੀ ਦਿਹਾੜਾ ਸੰਮੇਲਨ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਪੂਰੇ ਪੰਜਾਬ ਵਿੱਚ ਵਿਸ਼ਾਲ ਨਗਰ ਕੀਰਤਨ ਕੱਢੇ ਜਾ ਰਹੇ ਹਨ।

ਤਰਨਤਾਰਨ ਜ਼ਿਮਨੀ ਚੋਣ ਦੀ ਸ਼ਾਨਦਾਰ ਜਿੱਤ ‘ਤੇ ਧੰਨਵਾਦ

ਤਰਨਤਾਰਨ ਜ਼ਿਮਨੀ ਚੋਣ ਦੀ ਸ਼ਾਨਦਾਰ ਜਿੱਤ ‘ਤੇ, ਤਰਨਤਾਰਨ ਵਾਸੀਆਂ ਅਤੇ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦੀ ਸਖ਼ਤ ਮਿਹਨਤ ਨੂੰ ਇਸ ਜਿੱਤ ਦਾ ਸਿਹਰਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ 2027 ਵਿੱਚ ਆਮ ਆਦਮੀ ਪਾਰਟੀ ਇੱਕ ਵਾਰ ਫਿਰ ਪੰਜਾਬ ਦੇ ਵਿਕਾਸ ਕਾਰਜਾਂ ਦੇ ਨਾਮ ‘ਤੇ ਵੱਡੀ ਜਿੱਤ ਪ੍ਰਾਪਤ ਕਰੇਗੀ।

“ਲਾਈਟ ਐਂਡ ਸਾਊਂਡ ਸ਼ੋਅ” ਦਾ ਆਯੋਜਨ

ਬਰਨਾਲਾ ਦੇ ਕਾਲਾ ਮਹਿਰ ਸਟੇਡੀਅਮ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀਦਾਸ, ਭਾਈ ਸਤੀ ਦਾਸ, ਭਾਈ ਦਿਆਲਾ ਨੂੰ ਸਮਰਪਿਤ 350 ਸਾਲਾ ਸ਼ਹੀਦੀ ਦਿਵਸ “ਹਿੰਦ ਦੀ ਚਾਦਰ” “ਲਾਈਟ ਐਂਡ ਸਾਊਂਡ ਸ਼ੋਅ” ਦਾ ਆਯੋਜਨ ਕੀਤਾ ਗਿਆ। ਪੰਜਾਬ ਸਰਕਾਰ ਵੱਲੋਂ ਫਿਰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਇਸ ਸ਼ਹੀਦੀ ਦਿਵਸ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਤਹਿਤ ਬਰਨਾਲਾ ਵਿੱਚ ਵੀ ਇੱਕ ਵਿਸ਼ੇਸ਼ “ਲਾਈਟ ਐਂਡ ਸਾਊਂਡ ਸ਼ੋਅ” ਦਾ ਆਯੋਜਨ ਕੀਤਾ ਗਿਆ।

ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪਹੁੰਚੇ ਅਤੇ ਕਿਹਾ ਕਿ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਗੁਰੂਆਂ ਦੀਆਂ ਕੁਰਬਾਨੀਆਂ ਅਤੇ ਸ਼ਹਾਦਤਾਂ ਨੂੰ ਸਮਰਪਿਤ 350 ਸਾਲਾ ਸ਼ਹੀਦੀ ਦਿਵਸ ਸਮਾਗਮ ਪੰਜਾਬ ਸਰਕਾਰ ਵੱਲੋਂ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਪੂਰੇ ਪੰਜਾਬ ਵਿੱਚ ਵਿਸ਼ਾਲ ਨਗਰ ਕੀਰਤਨ ਕੱਢੇ ਜਾ ਰਹੇ ਹਨ।

ਵਿਕਾਸ ਕਾਰਜਾਂ ਦੇ ਨਾਮ ‘ਤੇ ਫਿਰ ਜਿੱਤੇਗੀ AAP

ਜ਼ਿਮਨੀ ਚੋਣ ਵਿੱਚ ਤਰਨਤਾਰਨ ਦੀ ਸ਼ਾਨਦਾਰ ਜਿੱਤ ‘ਤੇ ਤਰਨਤਾਰਨ ਵਾਸੀਆਂ ਅਤੇ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦੀ ਮਿਹਨਤ ਦੀ ਪ੍ਰਸ਼ੰਸਾ ਕੀਤੀ ਗਈ ਅਤੇ ਇਸ ਜਿੱਤ ਨੂੰ ਵੱਡੀ ਜਿੱਤ ਕਿਹਾ ਗਿਆ। ਉਨ੍ਹਾਂ ਕਿਹਾ ਕਿ 2027 ਵਿੱਚ ਆਮ ਆਦਮੀ ਪਾਰਟੀ ਇੱਕ ਵਾਰ ਫਿਰ ਪੰਜਾਬ ਦੇ ਵਿਕਾਸ ਕਾਰਜਾਂ ਦੇ ਨਾਮ ‘ਤੇ ਵੱਡੀ ਜਿੱਤ ਪ੍ਰਾਪਤ ਕਰੇਗੀ।