AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਬਰਨਾਲਾ ‘ਚ ਮਨੁੱਖੀ ਅਧਿਕਾਰ ਕਮਿਸ਼ਨ ਦੀ ਲੋਕ ਮਿਲਣੀ, ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ਸੁਣੀਆਂ ਸਮੱਸਿਆਵਾਂ

ਪੰਜਾਬ ਰਾਜ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਆਮ ਲੋਕਾਂ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕ ਕਰਨ ਅਤੇ ਜ਼ਮੀਨੀ ਪੱਧਰ ਤੇ ਦਰਪੇਸ਼ ਮੁਸ਼ਕਲਾਂ ਦਾ ਹੱਲ ਕੱਢਣ ਲਈ ਪਿੰਡਾਂ ਤੇ ਤਹਿਸੀਲਾਂ ਵਿੱਚ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਬਰਨਾਲਾ ਜ਼ਿਲ੍ਹੇ ਦੇ ਪਿੰਡ ਚੰਨਣਵਾਲ ਖੇਤਰ ਵਿੱਚ ਅਤੇ ਇਸ ਤੋਂ ਪਹਿਲਾਂ ਤਪਾ ਵਿਖੇ ਸਫ਼ਲ 'ਲੋਕ ਮਿਲਣੀ' ਸਮਾਗਮਾਂ ਦਾ ਆਯੋਜਨ ਕੀਤਾ ਗਿਆ।

ਬਰਨਾਲਾ 'ਚ ਮਨੁੱਖੀ ਅਧਿਕਾਰ ਕਮਿਸ਼ਨ ਦੀ ਲੋਕ ਮਿਲਣੀ, ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ਸੁਣੀਆਂ ਸਮੱਸਿਆਵਾਂ
pradeepkumar
| Updated On: 28 Sep 2026 11:58 AM IST
Share

ਪੰਜਾਬ ਰਾਜ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਆਮ ਲੋਕਾਂ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕ ਕਰਨ ਅਤੇ ਜ਼ਮੀਨੀ ਪੱਧਰ ਤੇ ਦਰਪੇਸ਼ ਮੁਸ਼ਕਲਾਂ ਦਾ ਹੱਲ ਕੱਢਣ ਲਈ ਪਿੰਡਾਂ ਤੇ ਤਹਿਸੀਲਾਂ ਵਿੱਚ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਬਰਨਾਲਾ ਜ਼ਿਲ੍ਹੇ ਦੇ ਪਿੰਡ ਚੰਨਣਵਾਲ ਖੇਤਰ ਵਿੱਚ ਅਤੇ ਇਸ ਤੋਂ ਪਹਿਲਾਂ ਤਪਾ ਵਿਖੇ ਸਫ਼ਲ ‘ਲੋਕ ਮਿਲਣੀ’ ਸਮਾਗਮਾਂ ਦਾ ਆਯੋਜਨ ਕੀਤਾ ਗਿਆ। ਇਨ੍ਹਾਂ ਲੋਕ ਮਿਲਣੀ ਸਮਾਗਮਾਂ ਦੀ ਅਗਵਾਈ ਕਮਿਸ਼ਨ ਦੇ ਮੈਂਬਰ ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ਕੀਤੀ। ਇਸ ਦੌਰਾਨ 500 ਤੋਂ ਵੱਧ ਲੋਕਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਅਤੇ ਪ੍ਰਸ਼ਾਸਨ ਦੇ ਸਾਹਮਣੇ ਆਪਣੀਆਂ ਦੁੱਖ-ਤਕਲੀਫ਼ਾਂ ਰੱਖੀਆਂ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ADC), ਐੱਸ.ਡੀ.ਐੱਮ. (SDM), ਤਹਿਸੀਲਦਾਰ, ਸਿਵਲ ਸਰਜਨ, ਡੀ.ਐੱਸ.ਪੀ. (DSP), ਜੇਲ੍ਹ ਸੁਪਰਡੈਂਟ ਸਮੇਤ ਵੱਖ-ਵੱਖ ਪ੍ਰਸ਼ਾਸਨਿਕ ਵਿਭਾਗਾਂ ਦੇ ਉੱਚ ਅਧਿਕਾਰੀ ਵਿਸ਼ੇਸ਼ ਤੌਰ ਤੇ ਮੌਜੂਦ ਰਹੇ। ਸਮਾਗਮ ਦੌਰਾਨ ਇਲਾਕਾ ਨਿਵਾਸੀਆਂ ਵੱਲੋਂ ਆਪਣੀਆਂ 40 ਤੋਂ ਵੱਧ ਗੰਭੀਰ ਸਮੱਸਿਆਵਾਂ ਅਤੇ ਸ਼ਿਕਾਇਤਾਂ ਰਸਮੀ ਤੌਰ ਤੇ ਕਮਿਸ਼ਨ ਦੇ ਸਾਹਮਣੇ ਪੇਸ਼ ਕੀਤੀਆਂ ਗਈਆਂ। ਅਧਿਕਾਰੀਆਂ ਦੀ ਹਾਜ਼ਰੀ ਵਿੱਚ ਇਨ੍ਹਾਂ ਸਮੱਸਿਆਵਾਂ ਦੇ ਨਿਪਟਾਰੇ ਲਈ ਵਿਸਥਾਰਤ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਫ਼ੌਰੀ ਹੱਲ ਦੇ ਹੁਕਮ ਦਿੱਤੇ ਗਏ।

ਫ਼ਰਜ਼ੀ ਵੀਜ਼ਾ ਤੇ ਇਮੀਗ੍ਰੇਸ਼ਨ ਧੋਖਾਧੜੀ ਵਿਰੁੱਧ ਸਖ਼ਤ ਚੇਤਾਵਨੀ

ਲੋਕ ਮਿਲਣੀ ਦੌਰਾਨ ਫ਼ਰਜ਼ੀ ਵੀਜ਼ਾ ਅਤੇ ਇਮੀਗ੍ਰੇਸ਼ਨ ਦੇ ਨਾਂ ਤੇ ਭੋਲੇ-ਭਾਲੇ ਨੌਜਵਾਨਾਂ ਤੇ ਪਰਿਵਾਰਾਂ ਨਾਲ ਠੱਗੀ ਮਾਰਨ ਵਾਲੇ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਚੇਤਾਵਨੀ ਦਿੱਤੀ ਗਈ। ਜਤਿੰਦਰ ਸਿੰਘ ਸ਼ੰਟੀ ਨੇ ਕਿਹਾ ਕਿ ਕਮਿਸ਼ਨ ਦਾ ਮੁੱਖ ਉਦੇਸ਼ ਸੂਬੇ ਵਿੱਚ ਚੱਲ ਰਹੇ ਅਜਿਹੇ ਗ਼ੈਰ-ਕਾਨੂੰਨੀ ਅਤੇ ਜਾਅਲੀ ਇਮੀਗ੍ਰੇਸ਼ਨ ਕਾਰੋਬਾਰ ਨੂੰ ਪੂਰੀ ਤਰ੍ਹਾਂ ਨੱਥ ਪਾਉਣਾ ਹੈ। ਉਨ੍ਹਾਂ ਦੱਸਿਆ ਕਿ ਸਾਲ 2012 ਵਿੱਚ ਬਣੇ ਕਾਨੂੰਨ ਨੂੰ ਜ਼ਮੀਨੀ ਪੱਧਰ ਤੇ ਸਖ਼ਤੀ ਨਾਲ ਲਾਗੂ ਕਰਵਾਉਣ ਦੀ ਦਿਸ਼ਾ ਵਿੱਚ ਠੋਸ ਕੰਮ ਕੀਤਾ ਜਾ ਰਿਹਾ ਹੈ। ਪੰਜਾਬ ਅਤੇ ਚੰਡੀਗੜ੍ਹ ਵਿੱਚ ਵੀਜ਼ਾ ਤੇ ਵਿਦੇਸ਼ ਭੇਜਣ ਦੇ ਨਾਂ ਤੇ ਧੋਖਾਧੜੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਧਾਰਾਵਾਂ ਤਹਿਤ ਐੱਫ.ਆਈ.ਆਰ. (FIR) ਦਰਜ ਕਰਵਾਈਆਂ ਜਾਣਗੀਆਂ।

ਉਨ੍ਹਾਂ ਲੋਕਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਵਿਅਕਤੀ ਨਾਲ ਇਮੀਗ੍ਰੇਸ਼ਨ ਜਾਂ ਵੀਜ਼ੇ ਦੇ ਨਾਂ ਤੇ ਕੋਈ ਠੱਗੀ ਹੋਈ ਹੈ, ਤਾਂ ਉਹ ਬਿਨਾਂ ਕਿਸੇ ਡਰ ਤੋਂ ਸਿੱਧਾ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਏ। ਕਮਿਸ਼ਨ ਅਜਿਹੇ ਸਾਰੇ ਮਾਮਲਿਆਂ ਵਿੱਚ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਦਮ ਚੁੱਕੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਅਤੇ ਚੰਡੀਗੜ੍ਹ ਵਿੱਚ ਜਾਅਲੀ ਇਮੀਗ੍ਰੇਸ਼ਨ ਦਾ ਕੰਮ ਕਰਨ ਵਾਲਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਹੁਣ ਤੱਕ ਲਗਭਗ 700 ਅਰਜ਼ੀਆਂ ਪ੍ਰਾਪਤ ਹੋ ਚੁੱਕੀਆਂ ਹਨ, ਜਿਨ੍ਹਾਂ ਤੇ ਪਰਚੇ ਦਰਜ ਕਰਵਾਏ ਜਾ ਰਹੇ ਹਨ। ਇਸੇ ਕਾਰਵਾਈ ਤਹਿਤ ਮੋਹਾਲੀ ਦੇ ਇੱਕ ਵੱਡੇ ਏਜੰਟ ਨੂੰ ਠੱਗੀ ਦੇ ਮਾਮਲੇ ਵਿੱਚ ਜੇਲ੍ਹ ਭੇਜਿਆ ਜਾ ਚੁੱਕਾ ਹੈ।

ਸਿਹਤ ਸੇਵਾਵਾਂ ਅਤੇ ਸਫ਼ਾਈ ਪ੍ਰਬੰਧਾਂ ਦੀਆਂ ਖ਼ਾਮੀਆਂ ਤੇ ਸਖ਼ਤ ਰੁਖ਼

ਲੋਕ ਮਿਲਣੀ ਦੌਰਾਨ ਇਲਾਕੇ ਦੀਆਂ ਸਿਹਤ ਸੇਵਾਵਾਂ ਅਤੇ ਸਰਕਾਰੀ ਹਸਪਤਾਲਾਂ ਦੇ ਮਾੜੇ ਪ੍ਰਬੰਧਾਂ ਨਾਲ ਜੁੜੇ ਮੁੱਦੇ ਵੀ ਜ਼ੋਰ-ਸ਼ੋਰ ਨਾਲ ਉੱਠੇ। ਜਤਿੰਦਰ ਸਿੰਘ ਸ਼ੰਟੀ ਨੇ ਦੱਸਿਆ ਕਿ ਕਈ ਪੇਂਡੂ ਖੇਤਰਾਂ ਦੀਆਂ ਡਿਸਪੈਂਸਰੀਆਂ ਵਿੱਚ ਡਾਕਟਰਾਂ ਦੀ ਭਾਰੀ ਘਾਟ ਹੈ ਅਤੇ ਬੱਚਿਆਂ ਦੀ ਨਰਸਰੀ ਸ਼ੁਰੂ ਨਾ ਹੋਣ ਸਬੰਧੀ ਵੀ ਲੋਕਾਂ ਨੇ ਸ਼ਿਕਾਇਤਾਂ ਦਰਜ ਕਰਵਾਈਆਂ ਹਨ।

ਉਨ੍ਹਾਂ ਜ਼ਿਕਰ ਕੀਤਾ ਕਿ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਖੇ ਪਖਾਨਿਆਂ ਦੀ ਮਾੜੀ ਹਾਲਤ ਅਤੇ ਗੰਦਗੀ ਦੀ ਸ਼ਿਕਾਇਤ ਮਿਲਣ ਤੇ ਉਨ੍ਹਾਂ ਨੇ ਖ਼ੁਦ ਉੱਥੇ ਜਾ ਕੇ ਜ਼ਮੀਨੀ ਹਕੀਕਤ ਦਾ ਜਾਇਜ਼ਾ ਲਿਆ ਸੀ ਅਤੇ ਤੁਰੰਤ ਸਫ਼ਾਈ ਕਰਵਾਉਣ ਦੇ ਨਿਰਦੇਸ਼ ਜਾਰੀ ਕੀਤੇ ਸਨ। ਇਸ ਤੋਂ ਇਲਾਵਾ ਤਪਾ ਦੇ ਸਿਵਲ ਹਸਪਤਾਲ ਵਿੱਚ ਵੀ ਸਫ਼ਾਈ ਪ੍ਰਬੰਧ ਤਸੱਲੀਬਖ਼ਸ਼ ਨਹੀਂ ਪਾਏ ਗਏ। ਕਮਿਸ਼ਨ ਵੱਲੋਂ ਲਾਪਰਵਾਹੀ ਵਰਤਣ ਵਾਲੇ ਸਬੰਧਤ ਅਧਿਕਾਰੀਆਂ ਨੂੰ ਨੋਟਿਸ ਜਾਰੀ ਕਰਕੇ ਨਿਰਧਾਰਿਤ ਸਮੇਂ ਅੰਦਰ ਕਾਰਵਾਈ ਅਮਲ ਵਿੱਚ ਲਿਆਉਣ ਦੇ ਹੁਕਮ ਦਿੱਤੇ ਗਏ ਹਨ।

ਕਮਿਸ਼ਨ ਮੈਂਬਰ ਨੇ ਸਪੱਸ਼ਟ ਕੀਤਾ ਕਿ ਛੋਟੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਸਬੰਧਤ ਵਿਭਾਗਾਂ ਨੂੰ ਇੱਕ ਹਫ਼ਤੇ ਤੋਂ ਦਸ ਦਿਨਾਂ ਦਾ ਸਮਾਂ ਦਿੱਤਾ ਜਾਂਦਾ ਹੈ, ਜਦਕਿ ਵੱਡੇ ਪ੍ਰਸ਼ਾਸਨਿਕ ਮਸਲਿਆਂ ਤੇ ਨਿਯਮਾਂ ਅਨੁਸਾਰ ਤੇਜ਼ੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ।

ਹੈਲਪਲਾਈਨ ਤੇ ਵਟਸਐਪ ਸੁਵਿਧਾ ਜਾਰੀ

ਆਮ ਨਾਗਰਿਕਾਂ ਦੀਆਂ ਸਮੱਸਿਆਵਾਂ ਤੇ ਸ਼ਿਕਾਇਤਾਂ ਨੂੰ ਕਮਿਸ਼ਨ ਤੱਕ ਪਹੁੰਚਾਉਣਾ ਹੋਰ ਸੁਖਾਲਾ ਬਣਾਉਣ ਲਈ ਵਿਸ਼ੇਸ਼ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਹੈ। ਕਮਿਸ਼ਨ ਦੇ ਮੈਂਬਰ ਨੇ ਦੱਸਿਆ ਕਿ ਲੋਕ ਆਪਣੀਆਂ ਸ਼ਿਕਾਇਤਾਂ ਵਟਸਐਪ (WhatsApp) ਰਾਹੀਂ ਵੀ ਭੇਜ ਸਕਦੇ ਹਨ। ਇਸ ਤੋਂ ਇਲਾਵਾ ਕੋਈ ਵੀ ਪੀੜਤ ਵਿਅਕਤੀ ਚੰਡੀਗੜ੍ਹ ਸਥਿਤ ਮਨੁੱਖੀ ਅਧਿਕਾਰ ਕਮਿਸ਼ਨ ਦੇ ਦਫ਼ਤਰ ਵਿਖੇ ਨਿੱਜੀ ਤੌਰ ਤੇ ਪਹੁੰਚ ਕੇ ਵੀ ਆਪਣੀ ਲਿਖਤੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ। ਕਮਿਸ਼ਨ ਹਰ ਨਾਗਰਿਕ ਦੇ ਹੱਕਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Follow Us
"ਇਲੈਕਸ਼ਨ ਨੇੜੇ ਆ ਰਹੇ ਹਨ", ਪੰਜਾਬ 'ਚ CBI ਰੇਡ 'ਤੇ ਸੀਐਮ ਮਾਨ ਦਾ ਨਿਸ਼ਾਨਾ
ਪੀਐਮ ਮੋਦੀ ਦਾ ਸੰਕਲਪ, ਅਸੀਂ ਕਰਕੇ ਰਹਾਂਗੇ ਤੋਂ ਵਿਕਸਤ ਭਾਰਤ ਵੱਲ
ਪੀਐਮ ਮੋਦੀ ਦਾ ਸੰਕਲਪ, ਅਸੀਂ ਕਰਕੇ ਰਹਾਂਗੇ ਤੋਂ ਵਿਕਸਤ ਭਾਰਤ ਵੱਲ...
RBI ਨੇ ਵਧਾਇਆ ਰੇਪੋ ਰੇਟ, ਮਹਿੰਗੀ ਹੋਵੇਗੀ ਤੁਹਾਡੀ EMI?
RBI ਨੇ ਵਧਾਇਆ ਰੇਪੋ ਰੇਟ, ਮਹਿੰਗੀ ਹੋਵੇਗੀ ਤੁਹਾਡੀ EMI?...
ਚੰਡੀਗੜ੍ਹ 'ਚ ਯੂਥ ਕਾਂਗਰਸ ਦਾ ਪ੍ਰਦਰਸ਼ਨ, CEC ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ
ਚੰਡੀਗੜ੍ਹ 'ਚ ਯੂਥ ਕਾਂਗਰਸ ਦਾ ਪ੍ਰਦਰਸ਼ਨ, CEC ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ...
ਹੁਣ ਲੱਗਣ ਜਾ ਰਿਹਾ iPhone18pro Max ਦਾ ਲੰਗਰ, 12 ਸ਼ਹਿਰਾਂ ਦੇ ਲੱਕੀ ਲੋਕਾਂ ਦੀ ਨਿੱਕਲੇਗੀ ਲਾਟਰੀ!
ਹੁਣ ਲੱਗਣ ਜਾ ਰਿਹਾ iPhone18pro Max ਦਾ ਲੰਗਰ, 12 ਸ਼ਹਿਰਾਂ ਦੇ ਲੱਕੀ ਲੋਕਾਂ ਦੀ ਨਿੱਕਲੇਗੀ ਲਾਟਰੀ!...
ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ... LPG, CNG ਤੋਂ ਲੈ ਕੇ ਹਵਾਈ ਸਫਰ ਤਕ ਮਹਿੰਗਾ
ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ... LPG, CNG ਤੋਂ ਲੈ ਕੇ ਹਵਾਈ ਸਫਰ ਤਕ ਮਹਿੰਗਾ...
BJP-SAD ਦਾ ਗਠਜੋੜ ਹੋਣਾ ਤੈਅ... ਕੀ ਕਹਿੰਦੇ ਹਨ ਅਕਾਲੀ ਦਲ ਦੇ 3 ਸਰਵੇ? ਵੇਖੋ...
BJP-SAD ਦਾ ਗਠਜੋੜ ਹੋਣਾ ਤੈਅ... ਕੀ ਕਹਿੰਦੇ ਹਨ ਅਕਾਲੀ ਦਲ ਦੇ 3 ਸਰਵੇ? ਵੇਖੋ......
ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ! ਕਿਉਂ ਮਿਲ ਰਹੇ ਸੰਕੇਤ? ਜਾਣੋ...
ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ! ਕਿਉਂ ਮਿਲ ਰਹੇ ਸੰਕੇਤ? ਜਾਣੋ......
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ...