MLA ਕਾਲਾ ਢਿੱਲੋਂ ਨੇ ਦੱਸਿਆ ਸਹੁੰ ਨਾ ਚੁੱਕਣ ਦਾ ਕਾਰਨ, ਕਹੀਆਂ ਇਹ ਗੱਲਾਂ

Updated On: 

02 Dec 2024 19:32 PM

ਬਰਨਾਲਾ ਤੋਂ ਨਵੇਂ ਚੁਣੇ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਕਿਹਾ ਕਿ ਉਨ੍ਹਾਂ ਨੂੰ ਸਹੁੰ ਚੁੱਕ ਸਮਾਗਮ ਸਬੰਧੀ ਵਿਧਾਨ ਸਭਾ ਦਫ਼ਤਰ ਜਾਂ ਉਨ੍ਹਾਂ ਦੇ ਸੀਐਲਪੀ ਆਗੂ ਵੱਲੋਂ ਕੋਈ ਸੁਨੇਹਾ ਨਹੀਂ ਮਿਲਿਆ। ਇਹ ਜਾਣਕਾਰੀ ਉਨ੍ਹਾਂ ਨੂੰ ਮੀਡੀਆ ਤੋਂ ਹੀ ਮਿਲੀ। ਉਨ੍ਹਾਂ ਨੂੰ 4 ਦਸੰਬਰ ਨੂੰ ਸਵੇਰੇ 11.30 ਵਜੇ ਕਾਂਗਰਸ ਦੇ ਸੀਐਲਪੀ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਦਫ਼ਤਰ ਤੋਂ ਸਹੁੰ ਚੁੱਕ ਸਮਾਗਮ ਲਈ ਸੱਦਾ ਪੱਤਰ ਮਿਲਿਆ ਹੈ ਅਤੇ ਉਹ ਉਸ ਦਿਨ ਆਪਣੇ ਸਾਥੀਆਂ ਨਾਲ ਜਾ ਰਹੇ ਹਨ।

MLA ਕਾਲਾ ਢਿੱਲੋਂ ਨੇ ਦੱਸਿਆ ਸਹੁੰ ਨਾ ਚੁੱਕਣ ਦਾ ਕਾਰਨ, ਕਹੀਆਂ ਇਹ ਗੱਲਾਂ
Follow Us On

ਬਰਨਾਲਾ ਵਿਧਾਨ ਸਭਾ ਦੀ ਉਪ ਚੋਣ ਜਿੱਤਣ ਵਾਲੇ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਅੱਜ ਵਿਧਾਨ ਸਭਾ ਵਿੱਚ ਸਹੁੰ ਨਹੀਂ ਚੁੱਕੀ। ਇਸ ਦਾ ਕਾਰਨ ਕਾਲਾ ਢਿੱਲੋਂ ਨੇ ਮੀਡੀਆ ਨਾਲ ਸਾਂਝਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਅੱਜ ਵਿਧਾਨ ਸਭਾ ਵਿੱਚ ਉਨ੍ਹਾਂ ਨੂੰ ਅਧਿਕਾਰਤ ਤੌਰ ਤੇ ਸਹੁੰ ਚੁੱਕਣ ਲਈ ਨਹੀਂ ਬੁਲਾਇਆ ਗਿਆ, ਜਿਸ ਕਾਰਨ ਉਹ ਸਹੁੰ ਚੁੱਕਣ ਨਹੀਂ ਗਏ।

ਬਰਨਾਲਾ ਤੋਂ ਨਵੇਂ ਚੁਣੇ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਕਿਹਾ ਕਿ ਉਨ੍ਹਾਂ ਨੂੰ ਸਹੁੰ ਚੁੱਕ ਸਮਾਗਮ ਸਬੰਧੀ ਵਿਧਾਨ ਸਭਾ ਦਫ਼ਤਰ ਜਾਂ ਉਨ੍ਹਾਂ ਦੇ ਸੀਐਲਪੀ ਆਗੂ ਵੱਲੋਂ ਕੋਈ ਸੁਨੇਹਾ ਨਹੀਂ ਮਿਲਿਆ। ਇਹ ਜਾਣਕਾਰੀ ਉਨ੍ਹਾਂ ਨੂੰ ਮੀਡੀਆ ਤੋਂ ਹੀ ਮਿਲੀ। ਉਨ੍ਹਾਂ ਨੂੰ 4 ਦਸੰਬਰ ਨੂੰ ਸਵੇਰੇ 11.30 ਵਜੇ ਕਾਂਗਰਸ ਦੇ ਸੀਐਲਪੀ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਦਫ਼ਤਰ ਤੋਂ ਸਹੁੰ ਚੁੱਕ ਸਮਾਗਮ ਲਈ ਸੱਦਾ ਪੱਤਰ ਮਿਲਿਆ ਹੈ ਅਤੇ ਉਹ ਉਸ ਦਿਨ ਆਪਣੇ ਸਾਥੀਆਂ ਨਾਲ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਵਿਧਾਨ ਸਭਾ ਵਿੱਚ ਪਹੁੰਚ ਕੇ ਸਭ ਤੋਂ ਪਹਿਲਾਂ ਬਰਨਾਲਾ ਵਾਸੀਆਂ ਦਾ ਧੰਨਵਾਦ ਕਰਨਾ ਬਣਦਾ ਹੈ। ਬਰਨਾਲਾ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਵਿਧਾਨ ਸਭਾ ਵਿੱਚ ਉਠਾਉਣਾ ਪਵੇਗਾ। ਇਸ ਲਈ ਬਕਾਇਦਾ ਰੋਡ ਮੈਪ ਬਣਾ ਕੇ ਸਮੱਸਿਆਵਾਂ ਨੂੰ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਉਹ ਬਰਨਾਲਾ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮੁੱਖ ਮੰਤਰੀ ਅਤੇ ਸਬੰਧਤ ਵਿਭਾਗ ਦੇ ਮੰਤਰੀ ਨੂੰ ਮਿਲਣ ਤੋਂ ਵੀ ਗੁਰੇਜ਼ ਨਹੀਂ ਕਰਨਗੇ। ਇਸ ਤੋਂ ਬਾਅਦ ਵੀ ਜੇਕਰ ਸਮੱਸਿਆ ਦਾ ਹੱਲ ਨਾ ਹੋਇਆ ਤਾਂ ਉਹ ਵਿਧਾਨ ਸਭਾ ‘ਚ ਆਵਾਜ਼ ਉਠਾਉਣਗੇ। ਇਸ ਤੋਂ ਇਲਾਵਾ ਉਹ ਸੜਕਾਂ ‘ਤੇ ਉਤਰਨ ਤੋਂ ਵੀ ਗੁਰੇਜ਼ ਨਹੀਂ ਕਰਨਗੇ।

ਉਨ੍ਹਾਂ ਕਿਹਾ ਕਿ ਬਰਨਾਲਾ ਦੇ ਲੋਕ 2014 ਤੋਂ ਲੈ ਕੇ ਹੁਣ ਤੱਕ ਆਮ ਆਦਮੀ ਪਾਰਟੀ ਨੂੰ ਜਿਤਾਉਂਦੇ ਆ ਰਹੇ ਹਨ ਅਤੇ ਹੁਣ ਤੱਕ ਇਸ ਪਾਰਟੀ ਨੂੰ ਪੰਜ ਵਾਰ ਜਿਤਾਉਣ ਦੀ ਕੀਮਤ ਬਰਨਾਲਾ ਦੇ ਲੋਕਾਂ ਨੂੰ ਚੁਕਾਉਣੀ ਪਵੇਗੀ। ਕਾਲਾ ਢਿੱਲੋਂ ਨੇ ਕਿਹਾ ਕਿ ਬਰਨਾਲਾ ਦੇ ਲੋਕਾਂ ਦਾ ਕੋਈ ਵੀ ਕੰਮ ਰੁਕਣ ਨਹੀਂ ਦਿੱਤਾ ਜਾਵੇਗਾ। ਬਰਨਾਲਾ ਦੇ ਲੋਕਾਂ ਦੀ ਲੜਾਈ ਹਰ ਪੱਧਰ ‘ਤੇ ਲੜੀ ਜਾਵੇਗੀ।

Exit mobile version