ਅੱਜ ਵੀ ਸਹੁੰ ਨਹੀਂ ਚੁੱਕ ਸਕੇ ਬਰਨਾਲਾ ਵਿਧਾਇਕ, ਹੁਣ ਮਿਲੀ ਨਵੀਂ ਤਰੀਕ

Updated On: 

04 Dec 2024 18:50 PM

ਜਾਣਕਾਰੀ ਮੁਤਾਬਕ 23 ਨਵੰਬਰ ਨੂੰ ਚਾਰ ਵਿਧਾਨ ਸਭਾ ਸੀਟਾਂ 'ਤੇ ਹੋਈਆਂ ਉਪ ਚੋਣਾਂ ਦੇ ਨਤੀਜੇ ਐਲਾਨੇ ਗਏ ਸਨ। ਇਨ੍ਹਾਂ ਸੀਟਾਂ ਵਿੱਚ ਬਰਨਾਲਾ, ਡੇਰਾ ਬਾਬਾ ਨਾਨਕ, ਚੱਬੇਵਾਲ ਅਤੇ ਗਿੱਦੜਬਾਹਾ ਸੀਟਾਂ ਸ਼ਾਮਲ ਹਨ। ਬਰਨਾਲਾ ਸੀਟ ਤੋਂ ਕਾਂਗਰਸੀ ਉਮੀਦਵਾਰ ਕਾਲ ਢਿੱਲੋਂ ਨੇ ਜਿੱਤ ਦਰਜ ਕੀਤੀ ਸੀ, ਜਦਕਿ ਬਾਕੀ ਤਿੰਨ ਸੀਟਾਂ 'ਤੇ ਆਮ ਆਦਮੀ ਪਾਰਟੀ ਜੇਤੂ ਰਹੀ ਸੀ।

ਅੱਜ ਵੀ ਸਹੁੰ ਨਹੀਂ ਚੁੱਕ ਸਕੇ ਬਰਨਾਲਾ ਵਿਧਾਇਕ, ਹੁਣ ਮਿਲੀ ਨਵੀਂ ਤਰੀਕ

ਕੁਲਦੀਪ ਸਿੰਘ ਕਾਲਾ ਢਿੱਲੋਂ

Follow Us On

ਬਰਨਾਲਾ ਤੋਂ ਵਿਧਾਨ ਸਭਾ ਉਪ ਚੋਣ ਜਿੱਤਣ ਵਾਲੇ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਅਜੇ ਤੱਕ ਸਹੁੰ ਨਹੀਂ ਚੁੱਕੀ, ਜਦਕਿ ਉਨ੍ਹਾਂ ਨਾਲ ਜਿੱਤੇ ਆਮ ਆਦਮੀ ਪਾਰਟੀ (ਆਪ) ਦੇ ਤਿੰਨ ਵਿਧਾਇਕਾਂ ਨੇ ਸਹੁੰ ਚੁੱਕ ਲਈ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਵਿਧਾਨ ਸਭਾ ਵੱਲੋਂ 4 ਦਸੰਬਰ ਦਾ ਸਮਾਂ ਦਿੱਤਾ ਗਿਆ ਸੀ। ਪਰ ਉਨ੍ਹਾਂ ਦੇ ਰੁਝੇਵਿਆਂ ਕਾਰਨ ਵਿਧਾਨ ਸਭਾ ਸਪੀਕਰ ਨੇ ਹੁਣ ਉਨ੍ਹਾਂ ਨੂੰ 9 ਦਸੰਬਰ ਨੂੰ ਬੁਲਾਇਆ ਹੈ।

ਜਿਵੇਂ ਕੀ ਤੁਹਾਨੂੰ ਪਤਾ ਹੈ ਕਿ 23 ਨਵੰਬਰ ਨੂੰ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਈਆਂ ਉਪ ਚੋਣਾਂ ਦੇ ਨਤੀਜੇ ਐਲਾਨੇ ਗਏ ਸਨ। ਇਨ੍ਹਾਂ ਸੀਟਾਂ ਵਿੱਚ ਬਰਨਾਲਾ, ਡੇਰਾ ਬਾਬਾ ਨਾਨਕ, ਚੱਬੇਵਾਲ ਅਤੇ ਗਿੱਦੜਬਾਹਾ ਸੀਟਾਂ ਸ਼ਾਮਲ ਹਨ। ਬਰਨਾਲਾ ਸੀਟ ਤੋਂ ਕਾਂਗਰਸੀ ਉਮੀਦਵਾਰ ਕਾਲ ਢਿੱਲੋਂ ਨੇ ਜਿੱਤ ਦਰਜ ਕੀਤੀ ਸੀ, ਜਦਕਿ ਬਾਕੀ ਤਿੰਨ ਸੀਟਾਂ ‘ਤੇ ਆਮ ਆਦਮੀ ਪਾਰਟੀ ਜੇਤੂ ਰਹੀ ਸੀ।

4 ਦਸੰਬਰ ਨੂੰ ਚੁਕਣੀ ਸੀ ਸਹੁੰ

ਜਿੱਤ ਤੋਂ ਬਾਅਦ 2 ਦਸੰਬਰ ਨੂੰ ‘AAP’ ਦੇ ਤਿੰਨ ਵਿਧਾਇਕਾਂ ਨੇ ਸਹੁੰ ਚੁੱਕੀ ਸੀ। ਜਦੋਂਕਿ ਕਾਂਗਰਸੀ ਵਿਧਾਇਕ ਨੂੰ 4 ਦਸੰਬਰ ਤੱਕ ਦਾ ਸਮਾਂ ਦੇ ਦਿੱਤਾ ਗਿਆ ਸੀ। ਹਾਲਾਂਕਿ ਉਸ ਸਮੇਂ ਉਨ੍ਹਾਂ ਕਿਹਾ ਸੀ ਕਿ ਅੱਜ ਅਧਿਕਾਰਤ ਤੌਰ ‘ਤੇ ਵਿਧਾਨ ਸਭਾ ‘ਚ ਸਹੁੰ ਚੁੱਕਣ ਲਈ ਸੱਦਾ ਨਹੀਂ ਦਿੱਤਾ ਗਿਆ ਸੀ, ਜਿਸ ਕਾਰਨ ਉਹ ਸਹੁੰ ਚੁੱਕਣ ਨਹੀਂ ਗਏ।

ਚੋਣ ਨਤੀਜੇ ਐਲਾਨੇ ਜਾਣ ਤੋਂ ਬਾਅਦ ਇਹ ਤੈਅ ਹੈ ਕਿ ਵਿਧਾਇਕਾਂ ਨੂੰ ਜਲਦੀ ਤੋਂ ਜਲਦੀ ਸਹੁੰ ਚੁਕਾਈ ਜਾਵੇ। ਇਸ ਦੇ ਲਈ 10 ਤੋਂ 15 ਦਿਨ ਦਾ ਸਮਾਂ ਲੱਗਦਾ ਹੈ। ਜੇਕਰ ਕਿਸੇ ਕਾਰਨ ਸਹੁੰ ਚੁੱਕਣ ਵਿੱਚ ਦੇਰੀ ਹੁੰਦੀ ਹੈ ਤਾਂ ਇਹ ਸਬੰਧਤ ਰਾਜਪਾਲ ਅਤੇ ਵਿਧਾਨ ਸਭਾ ਪ੍ਰਸ਼ਾਸਨ ਦੀ ਸਥਿਤੀ ਅਤੇ ਫੈਸਲੇ ਉੱਤੇ ਨਿਰਭਰ ਕਰਦਾ ਹੈ ਕਿ ਸਹੁੰ ਕਦੋਂ ਚੁਕਾਈ ਜਾਵੇਗੀ।

Exit mobile version