ਬਰਨਾਲਾ ਜ਼ਿਮਨੀ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਝਟਕਾ, ਮਿਉਂਸਪਲ ਕਮੇਟੀ ਪ੍ਰਧਾਨ 'AAP' 'ਚ ਸ਼ਾਮਿਲ | barnala Municipal Committee President Joined AAP bhagwant mann meet hayer know full in punjabi Punjabi news - TV9 Punjabi

ਬਰਨਾਲਾ ਜ਼ਿਮਨੀ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਝਟਕਾ, ਮਿਉਂਸਪਲ ਕਮੇਟੀ ਪ੍ਰਧਾਨ ‘AAP’ ‘ਚ ਸ਼ਾਮਿਲ

Updated On: 

20 Sep 2024 19:10 PM

Join AAP: ਗੁਰਜੀਤ ਸਿੰਘ ਰਾਮਾਂਵਾਸੀਆ ਦੇ ਪਾਰਟੀ ਵਿੱਚ ਸ਼ਾਮਿਲ ਹੋਣ ਸਮੇਂ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵੀ ਮੌਜੂਦ ਸਨ। ਇਸ ਦੇ ਨਾਲ ਹੀ ਸਮਾਜ ਸੇਵੀ ਕੁਲਵੰਤ ਸਿੰਘ ਵੀ ਆਪ ਵਿੱਚ ਸ਼ਾਮਲ ਹੋ ਗਏ ਹਨ। ਆਮ ਆਦਮੀ ਪਾਰਟੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ।

ਬਰਨਾਲਾ ਜ਼ਿਮਨੀ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਝਟਕਾ, ਮਿਉਂਸਪਲ ਕਮੇਟੀ ਪ੍ਰਧਾਨ AAP ਚ ਸ਼ਾਮਿਲ

ਬਰਨਾਲਾ ਜ਼ਿਮਨੀ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਝਟਕਾ, ਮਿਉਂਸਪਲ ਕਮੇਟੀ ਪ੍ਰਧਾਨ 'AAP' 'ਚ ਸ਼ਾਮਿਲ

Follow Us On

ਬਰਨਾਲਾ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਤੋਂ ਠੀਕ ਪਹਿਲਾਂ ਆਮ ਆਦਮੀ ਪਾਰਟੀ (AAP) ਨੂੰ ਵੱਡੀ ਮਜ਼ਬੂਤੀ ਹੱਥ ਲੱਗੀ ਹੈ। ਸੀਨੀਅਰ ਕਾਂਗਰਸੀ ਆਗੂ ਅਤੇ ਬਰਨਾਲਾ ਮਿਉਂਸਪਲ ਕਮੇਟੀ ਦੇ ਪ੍ਰਧਾਨ ਗੁਰਜੀਤ ਸਿੰਘ ਰਾਮਾਂਵਾਸੀਆ ਅੱਜ AAP ਵਿੱਚ ਸ਼ਾਮਲ ਹੋ ਗਏ। ਸੀਐਮ ਭਗਵੰਤ ਮਾਨ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ।

ਗੁਰਜੀਤ ਸਿੰਘ ਰਾਮਾਂਵਾਸੀਆ ਦੇ ਪਾਰਟੀ ਵਿੱਚ ਸ਼ਾਮਿਲ ਹੋਣ ਸਮੇਂ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵੀ ਮੌਜੂਦ ਸਨ। ਇਸ ਦੇ ਨਾਲ ਹੀ ਸਮਾਜ ਸੇਵੀ ਕੁਲਵੰਤ ਸਿੰਘ ਵੀ ਆਪ ਵਿੱਚ ਸ਼ਾਮਲ ਹੋ ਗਏ ਹਨ। ਆਮ ਆਦਮੀ ਪਾਰਟੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ।

ਬਰਨਾਲਾ ਦੇ ਵਿਧਾਇਕ ਰਹੇ ਹਨ ਮੀਤ

ਇਸ ਤੋਂ ਪਹਿਲਾਂ ਗੁਰਮੀਤ ਸਿੰਘ ਮੀਤ ਹੇਅਰ ਬਰਨਾਲਾ ਵਿਧਾਨ ਸਭਾ ਦੇ ਵਿਧਾਇਕ ਸਨ। ਉਹ ਲਗਾਤਾਰ ਦੋ ਵਾਰ ਇਸ ਸੀਟ ਤੋਂ ਚੋਣ ਜਿੱਤੇ ਹਨ। ਉਹ ਮੌਜੂਦਾ ਪੰਜਾਬ ਸਰਕਾਰ ਵਿੱਚ ਮੰਤਰੀ ਸਨ। ਪਰ 2024 ਦੀਆਂ ਲੋਕ ਸਭਾ ਚੋਣਾਂ ਵਿੱਚ AAP ਨੇ ਉਨ੍ਹਾਂ ਨੂੰ ਸੰਗਰੂਰ ਤੋਂ ਉਮੀਦਵਾਰ ਬਣਾਇਆ। ਉਨ੍ਹਾਂ ਨੇ 1 ਲੱਖ 72 ਹਜ਼ਾਰ 560 ਵੋਟਾਂ ਨਾਲ ਚੋਣ ਜਿੱਤੀ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਮੀਤ ਦੇ ਸਾਂਸਦ ਮੈਂਬਰ ਬਣਨ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਹੈ। ਜਿਸ ਤੇ ਅਗਲੇ ਕੁੱਝ ਕੁ ਮਹੀਨਿਆਂ ਵਿੱਚ ਜ਼ਿਮਨੀ ਚੋਣ ਹੋਣ ਵਾਲੀ ਹੈ।

4 ਵਿਧਾਨ ਸਭਾ ਸੀਟਾਂ ਤੇ ਹੋਵੇਗੀ ਜ਼ਿਮਨੀ ਚੋਣ

ਹਾਲਾਂਕਿ ਲੋਕ ਸਭਾ ਚੋਣਾਂ ਤੋਂ ਬਾਅਦ ਬਰਨਾਲਾ ਤੋਂ ਇਲਾਵਾ 3 ਹੋਰ ਵਿਧਾਨ ਸਭਾ ਸੀਟਾਂ ਖਾਲੀ ਹੋ ਗਈਆਂ ਸਨ। ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਲੁਧਿਆਣਾ ਤੋਂ ਸੰਸਦ ਮੈਂਬਰ ਬਣ ਗਏ ਹਨ। ਉਹ ਇਸ ਤੋਂ ਪਹਿਲਾਂ ਗਿੱਦੜਬਾਹਾ ਦੇ ਵਿਧਾਇਕ ਸਨ। ਡੇਰਾ ਬਾਬਾ ਨਾਨਕ ਦੇ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਗੁਰਦਾਸਪੁਰ ਤੋਂ ਸੰਸਦ ਮੈਂਬਰ ਬਣ ਗਏ ਹਨ। ਜਦਕਿ ਚੱਬੇਵਾਲ ਵਿਧਾਨ ਸਭਾ ਹਲਕਾ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਹੁਸ਼ਿਆਰਪੁਰ ਤੋਂ ਸਾਂਸਦ ਚੁਣੇ ਗਏ। ਅਜਿਹੇ ਵਿੱਚ ਅਗਲੇ ਕੁੱਝ ਮਹੀਨਿਆਂ ਵਿੱਚ ਉਹਨਾਂ ਸਾਰੀਆਂ ਸੀਟਾਂ ਤੇ ਜ਼ਿਮਨੀ ਚੋਣ ਹੋਵੇਗੀ। ਜਿਸ ਦੇ ਲਈ ਸਾਰੀਆਂ ਸਿਆਸੀ ਪਾਰਟੀਆਂ ਨੇ ਤਿਆਰੀਆਂ ਖਿੱਚ ਲਈਆਂ ਗਈਆਂ ਹਨ।

Exit mobile version