AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਹਸਨਪ੍ਰੀਤ ਭਾਰਦਵਾਜ ਬਣੇ ਬਰਨਾਲਾ ਨਗਰ ਨਿਗਮ ਦੇ ਪਹਿਲੇ ਮੇਅਰ, ਚੀਮਾ ਅਤੇ ਮੀਤ ਹੇਅਰ ਨੇ ਕੀਤੀ ਤਾਜਪੋਸ਼ੀ

Hasanpreet Bhardwaj Mayor of Barnala Nagar Nigam: ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬਰਨਾਲਾ ਨਗਰ ਨਿਗਮ ਬਣਨ ਤੋਂ ਬਾਅਦ ਬਰਨਾਲਾ ਨੂੰ ਮਹੱਤਵਪੂਰਨ ਗ੍ਰਾਂਟਾਂ ਮਿਲਣਗੀਆਂ, ਜਿਸ ਨਾਲ ਸ਼ਹਿਰ ਦਾ ਹੋਰ ਵਿਕਾਸ ਹੋਵੇਗਾ।

ਹਸਨਪ੍ਰੀਤ ਭਾਰਦਵਾਜ ਬਣੇ ਬਰਨਾਲਾ ਨਗਰ ਨਿਗਮ ਦੇ ਪਹਿਲੇ ਮੇਅਰ, ਚੀਮਾ ਅਤੇ ਮੀਤ ਹੇਅਰ ਨੇ ਕੀਤੀ ਤਾਜਪੋਸ਼ੀ
pradeepkumar
| Updated On: 11 Jun 2026 17:23 PM IST
Share

ਨਵੇਂ ਬਣੇ ਬਰਨਾਲਾ ਨਗਰ ਨਿਗਮ ਦੇ ਮੇਅਰ ਦੀ ਚੋਣ ਹੋ ਗਈ ਹੈ। ਆਮ ਆਦਮੀ ਪਾਰਟੀ ਵੱਲੋਂ ਹਸਨਪ੍ਰੀਤ ਭਾਰਦਵਾਜ ਨੂੰ ਨਵੇਂ-ਨਵੇਲੇ ਨਗਰ ਨਿਗਮ ਦਾ ਪਹਿਲਾ ਮੇਅਰ ਥਾਪਿਆ ਗਿਆ ਹੈ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਸਮੇਤ ਕਈ ਵੱਡੇ ਆਗੂ ਮੌਜੂਦ ਰਹੇ। ਆਗੂਆਂ ਨੇ ਦੱਸਿਆ ਕਿ ਹਸਨ ਪ੍ਰੀਤ ਭਾਰਦਵਾਜ ਲੰਬੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ। ਉਨ੍ਹਾਂ ਦੀ ਮਿਹਨਤ ਅਤੇ ਸਮਰਪਣ ਭਾਵਨਾ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਇਹ ਮਹੱਤਵਪੂਰਨ ਅਹੁਦਾ ਦਿੱਤਾ ਗਿਆ ਹੈ।

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬਰਨਾਲਾ ਨਗਰ ਨਿਗਮ ਬਣਨ ਤੋਂ ਬਾਅਦ ਬਰਨਾਲਾ ਨੂੰ ਮਹੱਤਵਪੂਰਨ ਗ੍ਰਾਂਟਾਂ ਮਿਲਣਗੀਆਂ, ਜਿਸ ਨਾਲ ਸ਼ਹਿਰ ਦਾ ਹੋਰ ਵਿਕਾਸ ਹੋਵੇਗਾ। ਚੀਮਾ ਨੇ ਕਿਹਾ ਕਿ ਅਸੀਂ ਹਮੇਸ਼ਾ ਵਾਂਗ ਭ੍ਰਿਸ਼ਟਾਚਾਰ ਖਿਲਾਫ਼ ਜੀਰੋ ਟਾਲਰੇਂਸ ਨੀਤੀ ਅਪਣਾਵਾਂਗੇ। ਚੀਮਾ ਨੇ ਕਿਹਾ ਕਿ ਬਰਨਾਲਾ ਤੋਂ ਵੀ ਜੋ ਵੀ ਪ੍ਰਪੋਜਲ ਮਿਲੇਗਾ, ਉਹ ਉਸਨੂੰ ਪਲਕ ਝਪਕਦਿਆਂ ਹੀ ਮਨਜੂਰੀ ਦੇ ਦੇਣਗੇ।

ਸ਼ਹਿਰ ਦਾ ਹੋਵੇਗਾ ਵੱਡੇ ਪੱਧਰ ਤੇ ਵਿਕਾਸ: ਮੀਤ ਹੇਅਰ

ਸੰਸਦ ਮੈਂਬਰ ਮੀਤ ਹੇਅਰ ਨੇ ਭਰੋਸਾ ਦਿੱਤਾ ਕਿ ਆਉਣ ਵਾਲਾ ਸਮਾਂ ਸ਼ਹਿਰ ਦੇ ਵਿਕਾਸ ਦਾ ਹੋਵੇਗਾ ਅਤੇ ਇਸ ਵਿੱਚ ਕੋਈ ਵੀ ਕਸਰ ਨਹੀਂ ਛੱਡੀ ਜਾਵੇਗੀ। ਨਵੇਂ ਚੁਣੇ ਗਏ ਮੇਅਰ ਹਸਨਪ੍ਰੀਤ ਭਾਰਦਵਾਜ ਨੇ ਸਾਰੇ ਕੌਂਸਲਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸਰਬਸੰਮਤੀ ਨਾਲ ਉਨ੍ਹਾਂ ‘ਤੇ ਭਰੋਸਾ ਜਤਾਇਆ ਹੈ।ਸੰਸਦ ਮੈਂਬਰ ਮੀਤ ਹੇਅਰ ਨੇ ਕਿਹਾ ਕਿ ਅੱਜ ਮੇਅਰ ਨਿਯੁਕਤੀ ਸਮਾਰੋਹ ਵਿੱਚ ਬਰਨਾਲਾ ਦੇ 50 ਉਮੀਦਵਾਰਾਂ ਵਿੱਚੋਂ 49 ਉਮੀਦਵਾਰ ਮੌਜੂਦ ਸਨ, ਅਤੇ ਉਨ੍ਹਾਂ ਨੇ ਹਸਨਪ੍ਰੀਤ ਭਾਰਦਵਾਜ ਨੂੰ ਬਿਨਾਂ ਕਿਸੇ ਵਿਰੋਧ ਦੇ ਬਰਨਾਲਾ ਦਾ ਮੇਅਰ ਚੁਣਿਆ। ਮੀਤ ਹੇਅਰ ਨੇ ਕਿਹਾ ਲੋਕਾਂ ਨੇ ਇੱਕ ਪਾਸੜ ਮੈਂਡੇਟ ਆਮ ਆਦਮੀ ਪਾਰਟੀ ਨੂੰ ਦਿੱਤਾ ਹੈ। ਇਸਦਾ ਵੱਡਾ ਕਾਰਨ ਇਹ ਹੈ ਕਿ ਆਮ ਆਦਮੀ ਪਾਰਟੀ ਨੇ ਕੌਂਸਲ ਤੋਂ ਬਰਨਾਲਾ ਨੂੰ ਨਗਰ ਨਿਗਮ ਬਣਾਇਆ।

ਉਨ੍ਹਾਂ ਕਿਹਾ ਕਿ ਸਾਡੇ ਲਈ ਉਹ ਦਿਨ ਵੀ ਇਤਿਹਾਸਿਕ ਸੀ ਅਤੇ ਅੱਜ ਦਾ ਦਿਨ ਵੀ ਇਤਿਹਾਸਿਕ ਹੈ। ਉਨ੍ਹਾਂ ਨੇ ਸਾਰੇ ਵਰਕਰਾਂ ਅਤੇ ਲੋਕਾਂ ਦਾ ਧੰਨਵਾਦ ਕਰਦਿਆਂ ਹਸਨਪ੍ਰੀਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਅਸੀਂ ਸਾਰੇ ਨਿਰਪੱਖ ਤਰੀਕੇ ਨਾਲ ਬਰਨਾਲਾ ਦਾ ਵਿਕਾਸ ਕਰਾਂਗੇ।

ਕਿਸੇ ਨੂੰ ਵੀ ਨਹੀਂ ਕਰਾਂਗੇ ਨਿਰਾਸ਼ – ਹਸਪਪ੍ਰੀਤ

ਮੇਅਰ ਨੇ ਸਪੱਸ਼ਟ ਕੀਤਾ ਕਿ ਸ਼ਹਿਰ ਵਿੱਚ ਭ੍ਰਿਸ਼ਟਾਚਾਰ ਪ੍ਰਤੀ “ਜ਼ੀਰੋ ਟਾਲਰੈਂਸ” ਨੀਤੀ ਅਪਣਾਈ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਸਾਰਿਆਂ ਦੇ ਕੰਮ ਨੂੰ ਤਰਜੀਹ ਦਿੱਤੀ ਜਾਵੇਗੀ ਅਤੇ ਕਿਸੇ ਨੂੰ ਵੀ ਨਿਰਾਸ਼ ਨਹੀਂ ਕੀਤਾ ਜਾਵੇਗਾ। ਹਸਪ੍ਰੀਤ ਨੇ ਕਿਹਾ ਕਿ ਸਾਡੇ ਵਰਗ੍ਹੇ ਨੌਜਵਾਨਾਂ ਤੇ ਭਰੋਸਾ ਜਤਾਉਣ ਲਈ ਅਰਵਿੰਦ ਕੇਜਰੀਵਾਲ ਅਤੇ ਸੀਐਮ ਭਗਵੰਤ ਮਾਨ ਦਾ ਬਹੁਤ-ਬਹੁਤ ਧੰਨਵਾਦ ਕਰਦੇ ਹਾਂ। ਉਨ੍ਹਾਂ ਕਿ ਉਹ ਬਰਨਾਲਾ ਵਾਸੀਆਂ ਨੂੰ ਨਿਰਾਸ਼ ਨਹੀਂ ਕਰਨਗੇ। ਲੋਕਾਂ ਦੇ ਸਾਰੇ ਕੰਮ ਨਿਰਪੱਖ ਤਰੀਕੇ ਨਾਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਨਵੀਂ ਨਗਰ ਨਿਗਮ ਬੁਲੰਦੀਆਂ ਛੁਹੇਗੀ। ਟ੍ਰੈਫ਼ਿਕ ਦੀ ਸਮੱਸਿਆ ਤੇ ਉਨ੍ਹਾਂ ਕਿਹਾ ਕਿ ਪਾਰਕਿੰਗ ਦਾ ਜਿਆਦਾ ਤੋਂ ਜਿਆਦਾ ਨਿਰਮਾਣ ਕਰਵਾ ਕੇ ਇਸ ਸਮੱਸਿਆ ਨਾਲ ਨਜਿੱਠਣ ਦੀ ਕੋਸ਼ਿਸ਼ ਕੀਤੀ ਜਾਵੇਗੀ।

Follow Us
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ...
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ...
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?...
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ...
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ...
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ...
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ......
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ...