ਬਰਨਾਲਾ ‘ਚ ਗੱਡੀ ਦੀ ਟੱਕਰ ਨਾਲ ਇੱਕ ਵਿਅਕਤੀ ਦੀ ਮੌਤ, ਨਿਹਾਲ ਸਿੰਘ ਵਾਲਾ ਤੋਂ ਆਉਂਦੇ ਸਮੇਂ ਵਾਪਰਿਆ ਹਾਦਸਾ
Barnala Accident: ਇਹ ਘਟਨਾ ਬੀਤੀ ਦੇਰ ਰਾਤ ਉਸ ਸਮੇਂ ਵਾਪਰੀ ਜਦੋਂ ਮ੍ਰਿਤਕ ਰਾਜਵਿੰਦਰ ਸਿੰਘ ਨਿਹਾਲ ਸਿੰਘ ਵਾਲਾ ਕਸਬੇ ਤੋਂ ਬਰਨਾਲਾ ਸ਼ਹਿਰ ਜਾ ਰਿਹਾ ਸੀ। ਭੋਤਨਾ ਪਿੰਡ ਦੇ ਨੇੜੇ, ਕੈਰੇ ਪੀਜ਼ਾ ਕੈਫੇ ਦੇ ਨੇੜੇ ਇੱਕ ਚੌਰਾਹੇ 'ਤੇ ਇੱਕ ਅਣਪਛਾਤੇ ਵਾਹਨ ਨੇ ਉਸ ਦੀ ਬਾਈਕ ਨੂੰ ਟੱਕਰ ਮਾਰ ਦਿੱਤੀ।
ਬਰਨਾਲਾ ਜ਼ਿਲ੍ਹੇ ਵਿੱਚ ਇੱਕ ਸੜਕ ਹਾਦਸੇ ਵਿੱਚ ਇੱਕ ਬਾਈਕ ਸਵਾਰ ਦੀ ਮੌਤ ਹੋ ਗਈ। ਪੁਲਿਸ ਨੇ ਇੱਕ ਅਣਪਛਾਤੇ ਡਰਾਈਵਰ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਇਹ ਘਟਨਾ ਬੀਤੀ ਦੇਰ ਰਾਤ ਉਸ ਸਮੇਂ ਵਾਪਰੀ ਜਦੋਂ ਮ੍ਰਿਤਕ ਰਾਜਵਿੰਦਰ ਸਿੰਘ ਨਿਹਾਲ ਸਿੰਘ ਵਾਲਾ ਕਸਬੇ ਤੋਂ ਬਰਨਾਲਾ ਸ਼ਹਿਰ ਜਾ ਰਿਹਾ ਸੀ। ਭੋਤਨਾ ਪਿੰਡ ਦੇ ਨੇੜੇ, ਕੈਰੇ ਪੀਜ਼ਾ ਕੈਫੇ ਦੇ ਨੇੜੇ ਇੱਕ ਚੌਰਾਹੇ ‘ਤੇ ਇੱਕ ਅਣਪਛਾਤੇ ਵਾਹਨ ਨੇ ਉਸ ਦੀ ਬਾਈਕ ਨੂੰ ਟੱਕਰ ਮਾਰ ਦਿੱਤੀ।
ਪੁਲਿਸ ਮੁਤਾਬਕ, ਅਣਪਛਾਤਾ ਡਰਾਈਵਰ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਗੱਡੀ ਚਲਾ ਰਿਹਾ ਸੀ। ਟੱਕਰ ਵਿੱਚ ਰਾਜਵਿੰਦਰ ਸਿੰਘ ਗੰਭੀਰ ਜ਼ਖਮੀ ਹੋ ਗਿਆ ਅਤੇ ਉਸ ਦੀ ਮੋਟਰ ਸਾਈਕਲ ਨੂੰ ਨੁਕਸਾਨ ਪਹੁੰਚਿਆ। ਜਿਸ ਤੋਂ ਬਾਅਦ ਡਰਾਈਵਰ ਆਪਣੀ ਗੱਡੀ ਸਮੇਤ ਮੌਕੇ ਤੋਂ ਭੱਜ ਗਿਆ।
ਬਠਿੰਡਾ ਏਮਜ਼ ‘ਚ ਇਲਾਜ਼ ਦੌਰਾਨ ਮੌਤ
ਸੜਕ ਸੁਰੱਖਿਆ ਬਲ ਦੇ ਜਵਾਨਾਂ ਨੇ ਰਾਜਵਿੰਦਰ ਸਿੰਘ ਨੂੰ ਸਰਕਾਰੀ ਹਸਪਤਾਲ ਬਰਨਾਲਾ ਪਹੁੰਚਾਇਆ। ਜਿੱਥੇ ਉਨ੍ਹਾਂ ਨੂੰ ਮੁੱਢਲੀ ਸਹਾਇਤਾ ਦਿੱਤੀ ਗਈ ਅਤੇ ਫਿਰ ਏਮਜ਼, ਬਠਿੰਡਾ ਰੈਫਰ ਕਰ ਦਿੱਤਾ ਗਿਆ। ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਪੁਲਿਸ ਨੇ ਮਾਮਲਾ ਦਰ ਕਰ ਸ਼ੁਰੂ ਕੀਤੀ ਕਾਰਵਾਈ
ਟੱਲੇਵਾਲ ਪੁਲਿਸ ਸਟੇਸ਼ਨ ਦੇ ਐਸਐਚਓ ਨਿਰਮਲਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਜਸਪ੍ਰੀਤ ਕੌਰ ਨਿਵਾਸੀ ਜ਼ੀਰਾ, ਫਿਰੋਜ਼ਪੁਰ ਦੀ ਰਹਿਣ ਵਾਲੀ ਹੈ। ਉਨ੍ਹਾਂ ਦੇ ਬਿਆਨ ਦੇ ਆਧਾਰ ‘ਤੇ ਅਣਪਛਾਤੇ ਡਰਾਈਵਰ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਅਗਲੇਰੀ ਕਾਨੂੰਨੀ ਕਾਰਵਾਈ ਕਰ ਰਹੀ ਹੈ।
2025 ਲਈ ਪੰਜਾਬ ਦੀਆਂ ਸੜਕ ਹਾਦਸਿਆਂ ਨਾਲ ਹੋਈਆਂ ਮੌਤਾਂ ਦੀ ਸਾਲਾਨਾ ਰਿਪੋਰਟ NCRB ਵੱਲੋਂ ਹਾਲੇ ਤੱਕ ਜਾਰੀ ਨਹੀਂ ਕੀਤੀ ਗਈ ਹੈ। 2023 ਵਿੱਚ ਪੰਜਾਬ ਭਰ ਵਿੱਚ ਕਰੀਬ 4,829 ਲੋਕਾਂ ਦੀ ਸੜਕ ਹਾਦਸੇ ਵਿੱਚ ਮੌਤ ਹੋਈਆਂ ਸਨ। ਪੰਜਾਬ ਸਰਕਾਰ ਵੱਲੋਂ ਸੜਕ ਸਰੁੱਖਿਆ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਮੁਹਿੰਮਾਂ ਚਲਾਇਆ ਜਾ ਰਹਿਆਂ ਹਨ।


