AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਬਰਨਾਲਾ ਪੁਲਿਸ ਦੀ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ, 20 ਕਿਲੋ ਅਫੀਮ ਸਮੇਤ ਟਰੱਕ ਚਾਲਕ ਗ੍ਰਿਫ਼ਤਾਰ

ਇਸ ਮਾਮਲੇ 'ਚ ਥਾਣਾ ਸਿਟੀ ਬਰਨਾਲਾ ਵਿਖੇ ਮੁਲਜ਼ਮ ਖ਼ਿਲਾਫ਼ ਐਨਡੀਪੀਐਸ ਐਕਟ ਦੀਆਂ ਧਾਰਾਵਾਂ 15, 18, 25 ਤੇ 61/85 ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਨੂੰ ਉਮੀਦ ਹੈ ਕਿ ਪੁੱਛਗਿੱਛ ਦੌਰਾਨ ਨਸ਼ਾ ਤਸਕਰੀ ਦੇ ਇਸ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਬਾਰੇ ਵੀ ਅਹਿਮ ਖੁਲਾਸੇ ਹੋ ਸਕਦੇ ਹਨ।

ਬਰਨਾਲਾ ਪੁਲਿਸ ਦੀ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ, 20 ਕਿਲੋ ਅਫੀਮ ਸਮੇਤ ਟਰੱਕ ਚਾਲਕ ਗ੍ਰਿਫ਼ਤਾਰ
pradeepkumar
| Published: 03 Nov 2026 08:14 AM IST
Share

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਬਰਨਾਲਾ ਪੁਲਿਸ ਤੇ ਸੀਆਈਏ ਸਟਾਫ਼ ਨੇ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਇੱਕ ਟਰੱਕ ਚਾਲਕ ਨੂੰ 20 ਕਿਲੋ ਅਫੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਟਰੱਕ ਦੇ ਕੈਬਿਨ ‘ਚ ਅਫੀਮ ਲੁਕਾ ਕੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ‘ਚ ਸਪਲਾਈ ਕਰਨ ਦੀ ਤਿਆਰੀ ਕਰ ਰਿਹਾ ਸੀ। ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਮੰਗਲ ਰਾਮ ਪੁੱਤਰ ਸਵਰਨ ਰਾਮ, ਵਾਸੀ ਪਿੰਡ ਗੋਰਸੀਆਂ ਨਿਹਾਲ, ਜ਼ਿਲ੍ਹਾ ਜਲੰਧਰ ਵਜੋਂ ਹੋਈ ਹੈ। ਪੁਲਿਸ ਨੇ ਤਸਕਰੀ ਲਈ ਵਰਤੇ ਜਾ ਰਹੇ ਟਰੱਕ ਨੂੰ ਵੀ ਆਪਣੇ ਕਬਜ਼ੇ ‘ਚ ਲੈ ਲਿਆ ਹੈ।

ਗੁਪਤ ਸੂਚਨਾ ਦੇ ਆਧਾਰ ‘ਤੇ ਕੀਤੀ ਕਾਰਵਾਈ

ਐਸਪੀ (ਐਚ) ਬਾਲ ਕ੍ਰਿਸ਼ਨ ਸਿੰਗਲਾ ਨੇ ਦੱਸਿਆ ਕਿ ਐਸਐਸਪੀ ਮੁਹੰਮਦ ਸਰਫਰਾਜ਼ ਆਲਮ ਦੀ ਅਗਵਾਈ ਹੇਠ ਬਰਨਾਲਾ ਪੁਲਿਸ ਤੇ ਸੀਆਈਏ ਸਟਾਫ਼ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਦੌਰਾਨ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇੱਕ ਟਰੱਕ ਰਾਹੀਂ ਨਸ਼ਾ ਤਸਕਰੀ ਕੀਤੀ ਜਾ ਰਹੀ ਹੈ।

ਸੂਚਨਾ ਦੇ ਆਧਾਰ ‘ਤੇ ਪੁਲਿਸ ਅਤੇ ਸੀਆਈਏ ਸਟਾਫ਼ ਦੀ ਟੀਮ ਨੇ ਕਾਰਵਾਈ ਕਰਦਿਆਂ ਰਾਜਸਥਾਨ ਨੰਬਰ ਵਾਲੇ ਭੂਰੇ ਰੰਗ ਦੇ ਓਪਨ ਬਾਡੀ ਟਰੱਕ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ। ਇਸ ਦੌਰਾਨ ਟਰੱਕ ਦੇ ਕੈਬਿਨ ‘ਚ ਲੁਕਾ ਕੇ ਰੱਖੀ ਗਈ 20 ਕਿਲੋ ਅਫੀਮ ਬਰਾਮਦ ਹੋਈ। ਪੁਲਿਸ ਨੇ ਮੌਕੇ ਤੋਂ ਟਰੱਕ ਚਾਲਕ ਮੰਗਲ ਰਾਮ ਨੂੰ ਗ੍ਰਿਫ਼ਤਾਰ ਕਰ ਲਿਆ।

ਮੱਧ ਪ੍ਰਦੇਸ਼ ਤੋਂ ਅਫੀਮ ਲਿਆ ਕੇ ਪੰਜਾਬ ‘ਚ ਕਰਨੀ ਸੀ ਸਪਲਾਈ

ਪੁਲਿਸ ਅਧਿਕਾਰੀਆਂ ਮੁਤਾਬਕ ਮੁਲਜ਼ਮ ਮੰਗਲ ਰਾਮ ਜਿਸ ਟਰੱਕ ਦੀ ਵਰਤੋਂ ਕਰ ਰਿਹਾ ਸੀ, ਉਹ ਟਾਟਾ ਕੰਪਨੀ ਦਾ 3118 ਮਾਡਲ ਹੈ, ਜਿਸ ਦਾ ਨੰਬਰ RJ-31GB-4704 ਹੈ। ਪੁਲਿਸ ਅਨੁਸਾਰ ਮੁਲਜ਼ਮ ਇੱਕ ਅਜਿਹੇ ਨਸ਼ਾ ਤਸਕਰੀ ਗਿਰੋਹ ਦਾ ਮੈਂਬਰ ਹੈ, ਜੋ ਦੂਜੇ ਸੂਬਿਆਂ ਤੋਂ ਅਫੀਮ ਤੇ ਡੋਡਾ-ਪੋਸਤ ਲਿਆ ਕੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ‘ਚ ਸਪਲਾਈ ਕਰਦਾ ਸੀ।

ਮੁਲਜ਼ਮ ਮੱਧ ਪ੍ਰਦੇਸ਼ ਤੋਂ ਅਫੀਮ ਲੈ ਕੇ ਆਇਆ ਸੀ ਤੇ ਇਸ ਨੂੰ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ‘ਚ ਸਪਲਾਈ ਕਰਨ ਦੀ ਯੋਜਨਾ ਬਣਾ ਰਿਹਾ ਸੀ। ਟਰੱਕ ਦੀ ਬਾਡੀ ‘ਚ ਉੜਦ ਦੀ ਦਾਲ ਲੱਦੀ ਹੋਈ ਸੀ, ਜਦਕਿ 20 ਕਿਲੋ ਅਫੀਮ ਟਰੱਕ ਦੇ ਕੈਬਿਨ ‘ਚ ਲੁਕਾ ਕੇ ਰੱਖੀ ਗਈ ਸੀ।

NDPS ਐਕਟ ਤਹਿਤ ਮਾਮਲਾ ਦਰਜ

ਇਸ ਮਾਮਲੇ ‘ਚ ਥਾਣਾ ਸਿਟੀ ਬਰਨਾਲਾ ਵਿਖੇ ਮੁਲਜ਼ਮ ਖ਼ਿਲਾਫ਼ ਐਨਡੀਪੀਐਸ ਐਕਟ ਦੀਆਂ ਧਾਰਾਵਾਂ 15, 18, 25 ਤੇ 61/85 ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਨੂੰ ਉਮੀਦ ਹੈ ਕਿ ਪੁੱਛਗਿੱਛ ਦੌਰਾਨ ਨਸ਼ਾ ਤਸਕਰੀ ਦੇ ਇਸ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਬਾਰੇ ਵੀ ਅਹਿਮ ਖੁਲਾਸੇ ਹੋ ਸਕਦੇ ਹਨ। ਪੁਲਿਸ ਅਧਿਕਾਰੀਆਂ ਨੇ ਨਸ਼ਾ ਤਸਕਰਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ‘ਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਤੇ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Follow Us
Ludhiana Murder Case: ਲੁਧਿਆਣਾ ਵਿੱਚ ਆਸਟ੍ਰੇਲੀਆ ਤੋਂ ਪਰਤੀ ਪਤਨੀ ਦਾ ਬੇਰਹਿਮੀ ਨਾਲ ਕਤਲ
Ludhiana Murder Case: ਲੁਧਿਆਣਾ ਵਿੱਚ ਆਸਟ੍ਰੇਲੀਆ ਤੋਂ ਪਰਤੀ ਪਤਨੀ ਦਾ ਬੇਰਹਿਮੀ ਨਾਲ ਕਤਲ...
ਔਨਲਾਈਨ ਫਰਾਡ ਹੋਇਆ ਤਾਂ 2 ਘੰਟਿਆਂ ਵਿੱਚ ਕਰੋ ਇਹ ਕੰਮ, ਵਾਪਸ ਮਿਲੇਗਾ ਪੈਸਾ!
ਔਨਲਾਈਨ ਫਰਾਡ ਹੋਇਆ ਤਾਂ 2 ਘੰਟਿਆਂ ਵਿੱਚ ਕਰੋ ਇਹ ਕੰਮ, ਵਾਪਸ ਮਿਲੇਗਾ ਪੈਸਾ!...
ਦਿੱਲੀ ਵਿੱਚ ਪ੍ਰਦੂਸ਼ਣ ਅਲਰਟ! ਕਿਹੜੀਆਂ ਗੱਡੀਆਂ ਨਹੀਂ ਕਰ ਪਾਉਣਗੀਆਂ ਐਂਟਰੀ?
ਦਿੱਲੀ ਵਿੱਚ ਪ੍ਰਦੂਸ਼ਣ ਅਲਰਟ! ਕਿਹੜੀਆਂ ਗੱਡੀਆਂ ਨਹੀਂ ਕਰ ਪਾਉਣਗੀਆਂ ਐਂਟਰੀ?...
ਪੰਜਾਬ ਦੀ ਸਿਆਸਤ 'ਚ ਵੱਡਾ ਫੇਰਬਦਲ, AAP ਦੇ 3 ਵਿਧਾਇਕ BJP 'ਚ ਸ਼ਾਮਲ
ਪੰਜਾਬ ਦੀ ਸਿਆਸਤ 'ਚ ਵੱਡਾ ਫੇਰਬਦਲ, AAP ਦੇ 3 ਵਿਧਾਇਕ BJP 'ਚ ਸ਼ਾਮਲ...
ਨਿਤਿਨ ਨਵੀਨ ਨੇ ਵਿਰੋਧੀ ਧਿਰ 'ਤੇ ਹਮਲਾ, ਬੋਲੇ- ਚੋਣਾਂ ਹਾਰਨ ਵਾਲੇ ਦਲ ਅਰਾਜਕਤਾ ਫੈਲਾਉਣਾ ਚਾਹੁੰਦੇ
ਨਿਤਿਨ ਨਵੀਨ ਨੇ ਵਿਰੋਧੀ ਧਿਰ 'ਤੇ ਹਮਲਾ, ਬੋਲੇ- ਚੋਣਾਂ ਹਾਰਨ ਵਾਲੇ ਦਲ ਅਰਾਜਕਤਾ ਫੈਲਾਉਣਾ ਚਾਹੁੰਦੇ...
ਪਰਾਲੀ ਸਾੜਣ ਤੇ ਸਾਡੀ ਸਰਕਾਰ ਨੇ ਪਾਇਆ ਕਾਬੂ, ਹਵਾ ਪ੍ਰਦੂਸ਼ਣ 'ਤੇ ਸਿਆਸਤ ਕਰ ਰਹੇ ਆਗੂਆਂ ਨੂੰ AAP ਦਾ ਕਰਾਰਾ ਜਵਾਬ
ਪਰਾਲੀ ਸਾੜਣ ਤੇ ਸਾਡੀ ਸਰਕਾਰ ਨੇ ਪਾਇਆ ਕਾਬੂ, ਹਵਾ ਪ੍ਰਦੂਸ਼ਣ 'ਤੇ ਸਿਆਸਤ ਕਰ ਰਹੇ ਆਗੂਆਂ ਨੂੰ AAP ਦਾ ਕਰਾਰਾ ਜਵਾਬ...
ਮਾਨਸਾ ਦੇ ਦਲਜੀਤ ਮੌਤ ਮਾਮਲੇ 'ਚ ਅਹਿਮ ਖੁਲਾਸਾ, ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ
ਮਾਨਸਾ ਦੇ ਦਲਜੀਤ ਮੌਤ ਮਾਮਲੇ 'ਚ ਅਹਿਮ ਖੁਲਾਸਾ, ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ...
ਪੰਜਾਬ ਵਿੱਚ BJP-SAD ਗਠਜੋੜ 'ਤੇ ਮੋਹਰ! ਦੀਵਾਲੀ ਤੋਂ ਬਾਅਦ ਹੋ ਸਕਦਾ ਹੈ ਐਲਾਨ
ਪੰਜਾਬ ਵਿੱਚ BJP-SAD ਗਠਜੋੜ 'ਤੇ ਮੋਹਰ! ਦੀਵਾਲੀ ਤੋਂ ਬਾਅਦ ਹੋ ਸਕਦਾ ਹੈ ਐਲਾਨ...
ਚੱਕਰਵਾਤ ਅਰਨਬ ਦਾ ਦੇਸ਼ ਭਰ ਵਿੱਚ ਅਸਰ, 12 ਸੂਬੇ ਅਲਰਟ 'ਤੇ ਅਤੇ ਦਿੱਲੀ ਵਿੱਚ ਠੰਢ ਵਿੱਚ ਅਚਾਨਕ ਵਾਧਾ
ਚੱਕਰਵਾਤ ਅਰਨਬ ਦਾ ਦੇਸ਼ ਭਰ ਵਿੱਚ ਅਸਰ, 12 ਸੂਬੇ ਅਲਰਟ 'ਤੇ ਅਤੇ ਦਿੱਲੀ ਵਿੱਚ ਠੰਢ ਵਿੱਚ ਅਚਾਨਕ ਵਾਧਾ...