ਬਰਨਾਲਾ ਵਿੱਚ ਨਸ਼ਾ ਤਸਕਰਾਂ ਦੇ ਘਰ ਛਾਪਾ: DIG ਨੇ ਖੁਦ ਸੰਭਾਲਿਆ ਮੋਰਚਾ, 250 ਪੁਲਿਸ ਮੁਲਾਜ਼ਮ ਤਾਇਨਾਤ

tv9-punjabi
Published: 

29 Mar 2025 19:04 PM

ਡੀਆਈਜੀ ਗਿੱਲ ਨੇ ਦੱਸਿਆ ਕਿ ਬਰਨਾਲਾ ਤੇ ਭਦੌੜ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਕੀਤੀ ਗਈ ਹੈ। ਜਿੱਥੇ ਵੀ ਪੁਲਿਸ ਨੂੰ ਨਸ਼ੀਲੇ ਪਦਾਰਥਾਂ ਦੀ ਤਸਕਰੀ ਬਾਰੇ ਜਾਣਕਾਰੀ ਮਿਲਦੀ ਹੈ, ਉੱਥੇ ਜਾਂਚ ਕੀਤੀ ਜਾਂਦੀ ਹੈ। ਡੀਆਈਜੀ ਨੇ ਚੇਤਾਵਨੀ ਦਿੱਤੀ ਕਿ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ।

ਬਰਨਾਲਾ ਵਿੱਚ ਨਸ਼ਾ ਤਸਕਰਾਂ ਦੇ ਘਰ ਛਾਪਾ: DIG ਨੇ ਖੁਦ ਸੰਭਾਲਿਆ ਮੋਰਚਾ, 250 ਪੁਲਿਸ ਮੁਲਾਜ਼ਮ ਤਾਇਨਾਤ
Follow Us On

ਪੰਜਾਬ ਪੁਲਿਸ ਦੀ ਨਸ਼ਾ ਵਿਰੋਧੀ ਮੁਹਿੰਮ ਤੇਜ਼ ਹੋ ਗਈ ਹੈ। ਬਰਨਾਲਾ ਵਿੱਚ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਨਗਰ ਕੌਂਸਲ ਦੇ ਪਿੱਛੇ ਵਾਲੀ ਕਲੋਨੀ ਵਿੱਚ ਕੈਸ਼ੋ ਆਪ੍ਰੇਸ਼ਨ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਡੀਆਈਜੀ ਸੁਖਵੰਤ ਸਿੰਘ ਗਿੱਲ ਨੇ ਖੁਦ ਚਾਰਜ ਸੰਭਾਲਿਆ। ਇਸ ਮੁਹਿੰਮ ਵਿੱਚ 9 ਗਜ਼ਟਿਡ ਅਧਿਕਾਰੀਆਂ ਦੀ ਅਗਵਾਈ ਹੇਠ ਢਾਈ ਸੌ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ। ਇਨ੍ਹਾਂ ਵਿੱਚ 65 ਮਹਿਲਾ ਕਾਂਸਟੇਬਲ ਵੀ ਸ਼ਾਮਲ ਸਨ। ਪੁਲਿਸ ਨੇ ਇਸ ਮਾਮਲੇ ਵਿੱਚ ਕੁਝ ਸ਼ੱਕੀਆਂ ਨੂੰ ਹਿਰਾਸਤ ਵਿੱਚ ਲਿਆ ਹੈ।

ਭਦੌੜ ਵਿੱਚ ਚਲਾਇਆ ਸਰਚ ਆਪ੍ਰੇਸ਼ਨ

ਡੀਆਈਜੀ ਗਿੱਲ ਨੇ ਦੱਸਿਆ ਕਿ ਬਰਨਾਲਾ ਤੇ ਭਦੌੜ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਕੀਤੀ ਗਈ ਹੈ। ਜਿੱਥੇ ਵੀ ਪੁਲਿਸ ਨੂੰ ਨਸ਼ੀਲੇ ਪਦਾਰਥਾਂ ਦੀ ਤਸਕਰੀ ਬਾਰੇ ਜਾਣਕਾਰੀ ਮਿਲਦੀ ਹੈ, ਉੱਥੇ ਜਾਂਚ ਕੀਤੀ ਜਾਂਦੀ ਹੈ। ਡੀਆਈਜੀ ਨੇ ਚੇਤਾਵਨੀ ਦਿੱਤੀ ਕਿ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ।

ਨਸ਼ਾ ਛੁਡਾਊ ਕੇਂਦਰ ਵਿੱਚ ਮੁਫ਼ਤ ਇਲਾਜ

ਡੀਆਈਜੀ ਨੇ ਕਿਹਾ ਕਿ ਪੁਲਿਸ ਪਹਿਲਾਂ ਉਨ੍ਹਾਂ ਨੂੰ ਪਿਆਰ ਨਾਲ ਸਮਝਾ ਰਹੀ ਹੈ ਕਿ ਉਹ ਆਪਣੀਆਂ ਗਲਤ ਗਤੀਵਿਧੀਆਂ ਛੱਡ ਦੇਣ, ਜੋ ਨਹੀਂ ਸੁਣ ਰਹੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਨਸ਼ੇੜੀਆਂ ਨੂੰ ਪੁਲਿਸ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ। ਨਸ਼ਾ ਛੁਡਾਊ ਕੇਂਦਰ ਵਿੱਚ ਮੁਫ਼ਤ ਇਲਾਜ ਦਾ ਪ੍ਰਬੰਧ ਕੀਤਾ ਗਿਆ ਹੈ। ਡੀਆਈਜੀ ਨੇ ਐਸਐਸਪੀ ਨੂੰ ਬਰਨਾਲਾ ਵਿੱਚ ਪੀਸੀਆਰ ਦੀ ਗਿਣਤੀ ਵਧਾਉਣ ਦੇ ਨਿਰਦੇਸ਼ ਵੀ ਦਿੱਤੇ ਹਨ।

ਪੁਲਿਸ ਨੇ ਹੈਲਪਲਾਈਨ ਵਟਸਐਪ ਚੈਟਬੋਟ ਨੰਬਰ ਕੀਤਾ ਜਾਰੀ

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਨੂੰ ਨਸ਼ਿਆਂ ਵਿਰੁੱਧ ਲੜਾਈ ਵਿੱਚ ਬਹੁਤ ਸਕਾਰਾਤਮਕ ਅਤੇ ਪ੍ਰਭਾਵਸ਼ਾਲੀ ਹੁੰਗਾਰਾ ਮਿਲ ਰਿਹਾ ਹੈ। ਡੀਜੀਪੀ ਪੰਜਾਬ ਨੇ ਇੱਕ ਸਮਰਪਿਤ ਡਰੱਗ ਹੈਲਪਲਾਈਨ ਵਟਸਐਪ ਚੈਟਬੋਟ ਨੰਬਰ 97791-00200 ਸਾਂਝਾ ਕੀਤਾ ਹੈ ਅਤੇ ਜਨਤਾ ਨੂੰ ਅੱਗੇ ਆਉਣ ਅਤੇ ਆਪਣੇ ਖੇਤਰਾਂ ਵਿੱਚ ਡਰੱਗ ਹੌਟਸਪੌਟਸ ਦੀ ਰਿਪੋਰਟ ਕਰਨ ਦੀ ਅਪੀਲ ਕੀਤੀ ਹੈ। ਤੁਹਾਡੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਸਾਰੀ ਭਰੋਸੇਯੋਗ ਜਾਣਕਾਰੀ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ।