AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਬਰਨਾਲਾ ਸਫ਼ਾਈ ਕਰਮਚਾਰੀ ਮਾਮਲਾ: ਅੱਜ ਪੰਜਾਬ ਬੰਦ ਦੀ ਕਾਲ, ਸੱਤਾ ਪਾਰਟੀ ਦੇ ਮੀਤ ਹੇਅਰ ਤੇ ਹੋਰ ਆਗੂ ਕੀ ਬੋਲੇ?

ਵਾਲਮੀਕੀ ਸਮਾਜ ਦੇ ਆਗੂਆਂ ਨੇ ਵੱਖ-ਵੱਖ ਸਮਾਜਿਕ ਸੰਗਠਨਾਂ, ਵੱਖ-ਵੱਖ ਵਰਗਾਂ, ਸਮਾਜਿਕ ਕਾਰਕੁਨਾਂ ਤੇ ਹੋਰਾਂ ਨੂੰ ਉਨ੍ਹਾਂ ਦੇ ਸੰਘਰਸ਼ 'ਚ ਸਾਥ ਦੇਣ ਦੀ ਅਪੀਲ ਕੀਤੀ ਹੈ। ਵਾਲਮੀਕੀ ਸਮਾਜ ਨੇ ਸਵੇਰ 10 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਦੀ ਕਾਲ ਦਿੱਤੀ ਹੈ।

ਬਰਨਾਲਾ ਸਫ਼ਾਈ ਕਰਮਚਾਰੀ ਮਾਮਲਾ: ਅੱਜ ਪੰਜਾਬ ਬੰਦ ਦੀ ਕਾਲ, ਸੱਤਾ ਪਾਰਟੀ ਦੇ ਮੀਤ ਹੇਅਰ ਤੇ ਹੋਰ ਆਗੂ ਕੀ ਬੋਲੇ?
pradeepkumar
| Updated On: 27 Jul 2026 10:39 AM IST
Share

ਬਰਨਾਲਾ ‘ਚ ਸਫ਼ਾਈ ਕਰਮਚਾਰੀਆਂ ‘ਤੇ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਤੋਂ ਬਾਅਦ ਵਾਲਮੀਕੀ ਸਮਾਜ ‘ਚ ਰੋਸ ਦੇਖਿਆ ਜਾ ਰਿਹਾ ਹੈ। ਘਟਨਾ ਤੋਂ ਬਾਅਦ ਅੱਜ ਵੱਖ-ਵੱਖ ਵਾਲਮੀਕੀ ਸੰਗਠਨਾਂ ਨੇ ਪੰਜਾਬ ਬੰਦ ਦੀ ਕਾਲ ਦਿੱਤੀ ਹੈ। ਦੱਸ ਦੇਈਏ ਕਿ 22 ਜੁਲਾਈ ਨੂੰ ਬਰਨਾਲਾ ‘ਚ ਸਫ਼ਾਈ ਕਰਮਚਾਰੀ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸਨ। ਇਸ ਦੌਰਾਨ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ ਸੀ, ਜਿਸ ਤੋਂ ਬਾਅਦ ਇਹ ਮੁੱਦਾ ਭੱਖ ਗਿਆ।

ਵਾਲਮੀਕੀ ਸਮਾਜ ਦੇ ਆਗੂਆਂ ਨੇ ਵੱਖ-ਵੱਖ ਸਮਾਜਿਕ ਸੰਗਠਨਾਂ, ਵੱਖ-ਵੱਖ ਵਰਗਾਂ, ਸਮਾਜਿਕ ਕਾਰਕੁਨਾਂ ਤੇ ਹੋਰਾਂ ਨੂੰ ਉਨ੍ਹਾਂ ਦੇ ਸੰਘਰਸ਼ ‘ਚ ਸਾਥ ਦੇਣ ਦੀ ਅਪੀਲ ਕੀਤੀ ਹੈ। ਵਾਲਮੀਕੀ ਸਮਾਜ ਨੇ ਸਵੇਰ 10 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਦੀ ਕਾਲ ਦਿੱਤੀ ਹੈ।

ਦੂਜੇ ਪਾਸੇ, ਲਾਠੀਚਾਰ ਮਾਮਲੇ ‘ਚ ਪੰਜਾਬ ਸਰਕਾਰ ਨੇ ਐਕਸ਼ਨ ਲਿਆ ਹੈ ਤੇ ਬਰਨਾਲਾ ਦੇ ਡੀਐਸਪੀ ਨੂੰ ਸਸਪੈਂਡ ਕਰ ਦਿੱਤਾ ਹੈ। ਹਾਲਾਂਕਿ, ਵਾਲਮੀਕੀ ਸਮਾਜ ਦਾ ਗੁੱਸਾ ਸ਼ਾਂਤ ਨਹੀਂ ਹੋ ਰਿਹਾ ਹੈ। ਵੱਖ-ਵੱਖ ਪਾਰਟੀਆਂ ਵੀ ਇਸ ਮੁੱਦੇ ਨੂੰ ਲੈ ਕੇ ਆਪਣੀ ਬਿਆਨਬਾਜ਼ੀ ਕਰ ਰਹੀਆਂ ਹਨ। ਪੰਜਾਬ ਐਸਸੀ ਕਮਿਸ਼ਨ ਦੇ ਚੇਅਰਮੈਨ ਨੇ ਵੀ ਇਸ ਮਾਮਲੇ ‘ਤੇ ਨੋਟਿਸ ਲਿਆ ਹੈ।

ਮੀਤ ਹੇਅਰ ਨੇ ਘਟਨਾ ਨੂੰ ਕਿਹਾ ਮੰਦਭਾਗਾ

ਬੀਤੀ ਦਿਨੀਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਬਰਨਾਲਾ ਪੁਲਿਸ ਤੇ ਸਫਾਈ ਕਰਮਚਾਰੀਆਂ ਵਿਚਕਾਰ ਹਾਲ ਹੀ ‘ਚ ਹੋਈ ਝੜਪ ਦੀ ਸਖ਼ਤ ਨਿੰਦਾ ਕੀਤੀ, ਇਸ ਘਟਨਾ ਨੂੰ ਬਹੁਤ ਹੀ ਮੰਦਭਾਗਾ ਤੇ ਅਣਮਨੁੱਖੀ ਦੱਸਿਆ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਦੀਆਂ ਕਾਰਵਾਈਆਂ ਮਨੁੱਖਤਾ ਦੇ ਵਿਰੁੱਧ ਸਨ ਤੇ ਕਦੇ ਵੀ ਨਹੀਂ ਹੋਣੀਆਂ ਚਾਹੀਦੀਆਂ ਸਨ। ਜ਼ਿੰਮੇਵਾਰ ਪਾਏ ਗਏ ਲੋਕਾਂ ਵਿਰੁੱਧ ਪਹਿਲਾਂ ਹੀ ਕਾਰਵਾਈ ਕੀਤੀ ਜਾ ਚੁੱਕੀ ਹੈ।

ਸੰਸਦ ਮੈਂਬਰ ਮੀਤ ਹੇਅਰ ਨੇ ਟਿੱਪਣੀ ਕੀਤੀ ਕਿ ਸਫਾਈ ਕਰਮਚਾਰੀ ਉਨ੍ਹਾਂ ਦੇ ਆਪਣੇ ਪਰਿਵਾਰ ਦਾ ਹਿੱਸਾ ਹਨ। ਉਨ੍ਹਾਂ ਕਿਹਾ ਇਹ ਸਾਡੇ ਹਲਕੇ ਦੇ ਲੋਕ ਹਨ। ਸਾਡੇ ਭਰਾ, ਭੈਣਾਂ ਤੇ ਮਾਵਾਂ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਮਾਮਲੇ ਦਾ ਨੋਟਿਸ ਲਿਆ ਹੈ ਤੇ ਸਬੰਧਤ ਪੁਲਿਸ ਅਧਿਕਾਰੀਆਂ ਵਿਰੁੱਧ ਕਾਰਵਾਈ ਸ਼ੁਰੂ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚੰਨੀ ਕੀ ਬੋਲੇ?

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬਰਨਾਲਾ ਦੇ ਸਰਕਾਰੀ ਹਸਪਤਾਲ ਦਾ ਦੌਰਾ ਕਰਕੇ ਉੱਥੇ ਇਲਾਜ ਅਧੀਨ ਸਫਾਈ ਕਰਮਚਾਰੀਆਂ ਦੀ ਹਾਲਤ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਲਾਠੀਚਾਰਜ ਦਾ ਸ਼ਿਕਾਰ ਹੋਏ ਸਫਾਈ ਕਰਮਚਾਰੀਆਂ ਦੇ ਸਮਰਥਨ ‘ਚ ਚੱਟਾਨ ਵਾਂਗ ਖੜ੍ਹੀ ਹੈ। ਉਨ੍ਹਾਂ ਨੇ ਦੁਹਰਾਇਆ ਕਿ ਉਹ ਉਨ੍ਹਾਂ ਲਈ ਇਨਸਾਫ਼ ਪ੍ਰਾਪਤ ਕਰਨ ਦੀ ਲੜਾਈ ‘ਚ ਪਿੱਛੇ ਨਹੀਂ ਹਟਣਗੇ।

ਉਨ੍ਹਾਂ ਨੇ ਕਿਹਾ ਜੇਕਰ ਕਾਂਗਰਸ ਪਾਰਟੀ 2027 ਦੀਆਂ ਚੋਣਾਂ ਜਿੱਤਦੀ ਹੈ ਤੇ ਪੰਜਾਬ ਵਿੱਚ ਸਰਕਾਰ ਬਣਾਉਂਦੀ ਹੈ ਤਾਂ ਸਫਾਈ ਕਰਮਚਾਰੀਆਂ ‘ਤੇ ਹਮਲਾ ਕਰਨ ਵਾਲਿਆਂ ਦੇ ਨਾਲ-ਨਾਲ ਘਟਨਾ ਦੇ ਪਿੱਛੇ ਮੌਜੂਦ ਵਿਅਕਤੀਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

ਕਮਿਸ਼ਨ ਨੇ ਲਿਆ ਨੋਟਿਸ

ਸਫ਼ਾਈ ਕਰਮਚਾਰੀਆਂ ਨਾਲ ਹੋਈ ਲਾਠੀਚਾਰਜ ਦੀ ਘਟਨਾ ਦਾ ਗੰਭੀਰ ਨੋਟਿਸ ਲੈਂਦੇ ਹੋਏ, ਸਬੰਧਤ ਕਮਿਸ਼ਨ ਨੇ ਆਪਣੀ ਕਾਰਵਾਈ ਤੇਜ਼ ਕਰ ਦਿੱਤੀ ਹੈ। ਸੂ-ਮੋਟੋ ਨੋਟਿਸ ਲੈਂਦੇ ਹੋਏ, ਕਮਿਸ਼ਨ ਨੇ 28 ਜੁਲਾਈ ਨੂੰ ਬਰਨਾਲਾ ਪੁਲਿਸ ਤੋਂ ਜਵਾਬ ਮੰਗਿਆ। ਕਮਿਸ਼ਨ ਦੇ ਇੱਕ ਪ੍ਰਤੀਨਿਧੀ ਨੇ ਬਰਨਾਲਾ ਦੇ ਸਰਕਾਰੀ ਹਸਪਤਾਲ ਦਾ ਦੌਰਾ ਕੀਤਾ ਤਾਂ ਜੋ ਉੱਥੇ ਇਲਾਜ ਅਧੀਨ ਜ਼ਖ਼ਮੀ ਕਰਮਚਾਰੀਆਂ ਦੀ ਹਾਲਤ ਬਾਰੇ ਜਾਣਕਾਰੀ ਲਈ ਜਾ ਸਕੇ।

ਹਸਪਤਾਲ ‘ਚ ਜ਼ਖਮੀ ਕਰਮਚਾਰੀਆਂ ਨੂੰ ਮਿਲਣ ਤੋਂ ਬਾਅਦ, ਜਸਵੀਰ ਸਿੰਘ ਗੜ੍ਹੀ (ਪੰਜਾਬ ਐਸਸੀ ਕਮਿਸ਼ਨ ਦੇ ਚੇਅਰਮੈਨ) ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਤੇ ਪੀੜਤਾਂ ਦੀ ਹਾਲਤ ਨੂੰ ਦਰਨਦਨਾਕ ਦੱਸਿਆ। ਭਾਵੇਂ ਉਹ ਮਰਦ ਹੋਣ ਜਾਂ ਔਰਤਾਂ, ਕਰਮਚਾਰੀਆਂ ‘ਤੇ ਪੁਲਿਸ ਦੀ ਬੇਰਹਿਮੀ ਨਾਲ ਲੱਗੀਆਂ ਗੰਭੀਰ ਸੱਟਾਂ ਦੇ ਨਿਸ਼ਾਨ ਸਨ। ਇੱਕ ਵੱਡੀ ਪ੍ਰਸ਼ਾਸਕੀ ਕੁਤਾਹੀ ਨੂੰ ਉਜਾਗਰ ਕਰਦੇ ਹੋਏ, ਉਨ੍ਹਾਂ ਦੱਸਿਆ ਕਿ ਪੁਰਸ਼ ਪੁਲਿਸ ਕਰਮਚਾਰੀਆਂ ਦੁਆਰਾ ਮਹਿਲਾ ਕਰਮਚਾਰੀਆਂ ‘ਤੇ ਲਾਠੀਚਾਰਜ ਕੀਤਾ ਗਿਆ ਸੀ, ਜੋ ਕਿ ਨਿਯਮਾਂ ਦੀ ਘੋਰ ਉਲੰਘਣਾ ਹੈ।

Follow Us
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼...
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ...
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ...
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!...
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ...
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ...
Independence Day Security in Jammu: ਤਿਰੰਗੇ ਦੀ ਆਨ-ਬਾਨ-ਸ਼ਾਨ ਲਈ ਮੁਸਤੈਦ ਜਵਾਨ, ਘੁਸਪੈਠ ਦੀ ਹਰ ਕੋਸ਼ਿਸ਼ ਹੋਵੇਗੀ ਨਾਕਾਮ
Independence Day Security in Jammu: ਤਿਰੰਗੇ ਦੀ ਆਨ-ਬਾਨ-ਸ਼ਾਨ ਲਈ ਮੁਸਤੈਦ ਜਵਾਨ, ਘੁਸਪੈਠ ਦੀ ਹਰ ਕੋਸ਼ਿਸ਼ ਹੋਵੇਗੀ ਨਾਕਾਮ...
Monsoon Floods 2026: ਮੌਨਸੂਨ ਦਾ ਕਹਿਰ, ਦੇਸ਼ ਦੇ ਕਈ ਹਿੱਸਿਆਂ ਵਿੱਚ ਹੜ੍ਹ ਅਤੇ ਬਾਰਿਸ਼ ਨੇ ਲੀਹਾਂ ਤੋਂ ਉੱਤਰੀ ਜਿੰਦਗੀ
Monsoon Floods 2026: ਮੌਨਸੂਨ ਦਾ ਕਹਿਰ, ਦੇਸ਼ ਦੇ ਕਈ ਹਿੱਸਿਆਂ ਵਿੱਚ ਹੜ੍ਹ ਅਤੇ ਬਾਰਿਸ਼ ਨੇ ਲੀਹਾਂ ਤੋਂ ਉੱਤਰੀ ਜਿੰਦਗੀ...
Lok Sabha Adjourned: ਲੋਕ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ, ਹੰਗਾਮੇ ਦੀ ਭੇਟ ਚੜ੍ਹਿਆ ਮੌਨਸੂਨ ਸੈਸ਼ਨ
Lok Sabha Adjourned: ਲੋਕ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ, ਹੰਗਾਮੇ ਦੀ ਭੇਟ ਚੜ੍ਹਿਆ ਮੌਨਸੂਨ ਸੈਸ਼ਨ...