AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਬਰਨਾਲਾ: ਛੱਪੜ ‘ਚੋਂ ਨਵ-ਵਿਆਹੀ ਮਹਿਲਾ ਦੀ ਲਾਸ਼ ਮਿਲਣ ਨਾਲ ਸਨਸਨੀ, ਪੁਲਿਸ ਜਾਂਚ ਜਾਰੀ

ਮ੍ਰਿਤਕਾ ਦੇ ਵੱਡੇ ਭਰਾ ਨੇ ਦੱਸਿਆ ਕਿ ਸੰਦੀਪ ਕੁਝ ਦਿਨ ਪਹਿਲਾਂ ਹੀ ਆਪਣੇ ਸਹੁਰੇ ਘਰ ਤੋਂ ਆਪਣੇ ਪੇਕੇ ਘਰ ਆਈ ਸੀ। ਸ਼ੁੱਕਰਵਾਰ ਦੀ ਸਵੇਰੇ ਉਸ ਦੀ ਭੈਣ-ਮਾਤਾ ਤੇ ਉਹ ਗੁਰਦੁਆਰੇ 'ਚ ਮੱਥਾ ਟੇਕ ਕੇ ਆਏ ਸਨ। ਇਸ ਤੋਂ ਬਾਅਦ, ਉਹ ਆਪਣੀ ਮਾਂ ਨਾਲ ਬੈਂਕ ਚਲਾ ਗਿਆ ਤੇ ਸੰਦੀਪ ਨੂੰ ਘਰ ਵਾਪਸ ਜਾਣ ਲਈ ਕਿਹਾ। ਕੁਝ ਸਮੇਂ ਬਾਅਦ, ਖ਼ਬਰ ਆਈ ਕਿ ਪਿੰਡ ਦੇ ਛੱਪੜ 'ਚ ਇੱਕ ਔਰਤ ਦੀ ਲਾਸ਼ ਤੈਰਦੀ ਮਿਲੀ ਹੈ।

ਬਰਨਾਲਾ: ਛੱਪੜ 'ਚੋਂ ਨਵ-ਵਿਆਹੀ ਮਹਿਲਾ ਦੀ ਲਾਸ਼ ਮਿਲਣ ਨਾਲ ਸਨਸਨੀ, ਪੁਲਿਸ ਜਾਂਚ ਜਾਰੀ
pradeepkumar
| Updated On: 04 Jul 2026 13:27 PM IST
Share

ਬਰਨਾਲਾ ਦੇ ਤਪਾ ਮੰਡੀ ਨੇੜੇ ਸਥਿਤ ਤਾਜੋਕੇ ਪਿੰਡ ‘ਚ ਸ਼ੱਕੀ ਹਾਲਾਤਾਂ ‘ਚ ਇੱਕ ਨਵ-ਵਿਆਹੀ ਔਰਤ ਦੀ ਲਾਸ਼ ਪਿੰਡ ਦੇ ਛੱਪੜ ‘ਚੋਂ ਮਿਲੀ ਹੈ। ਮ੍ਰਿਤਕਾ ਦੀ ਪਛਾਣ 28 ਸਾਲਾ ਸੰਦੀਪ ਕੌਰ ਵਜੋਂ ਹੋਈ ਹੈ ਪੁੱਤਰੀ ਰਾਮ ਸਿੰਘ ਵਾਸੀ ਤਾਜੋਕੇ ਪਿੰਡ ਵਜੋਂ ਹੋਈ। ਸੰਦੀਪ ਕੌਰ ਦਾ ਵਿਆਹ ਸਿਰਫ਼ ਤਿੰਨ ਮਹੀਨੇ ਪਹਿਲਾਂ ਹੀ ਖੇੜੀ ਪਿੰਡ (ਸ਼ੇਰਪੁਰ) ਦੇ ਰਹਿਣ ਵਾਲੇ ਅਮਨਪ੍ਰੀਤ ਸਿੰਘ ਨਾਲ ਹੋਇਆ ਸੀ।

ਮ੍ਰਿਤਕਾ ਦੇ ਵੱਡੇ ਭਰਾ ਨੇ ਦੱਸਿਆ ਕਿ ਸੰਦੀਪ ਕੁਝ ਦਿਨ ਪਹਿਲਾਂ ਹੀ ਆਪਣੇ ਸਹੁਰੇ ਘਰ ਤੋਂ ਆਪਣੇ ਪੇਕੇ ਘਰ ਆਈ ਸੀ। ਸ਼ੁੱਕਰਵਾਰ ਦੀ ਸਵੇਰੇ ਉਸ ਦੀ ਭੈਣ-ਮਾਤਾ ਤੇ ਉਹ ਗੁਰਦੁਆਰੇ ‘ਚ ਮੱਥਾ ਟੇਕ ਕੇ ਆਏ ਸਨ। ਇਸ ਤੋਂ ਬਾਅਦ, ਉਹ ਆਪਣੀ ਮਾਂ ਨਾਲ ਬੈਂਕ ਚਲਾ ਗਿਆ ਤੇ ਸੰਦੀਪ ਨੂੰ ਘਰ ਵਾਪਸ ਜਾਣ ਲਈ ਕਿਹਾ। ਕੁਝ ਸਮੇਂ ਬਾਅਦ, ਖ਼ਬਰ ਆਈ ਕਿ ਪਿੰਡ ਦੇ ਛੱਪੜ ‘ਚ ਇੱਕ ਔਰਤ ਦੀ ਲਾਸ਼ ਤੈਰਦੀ ਮਿਲੀ ਹੈ। ਮੌਕੇ ‘ਤੇ ਪਹੁੰਚਣ ‘ਤੇ ਪਤਾ ਲੱਗਾ ਕਿ ਲਾਸ਼ ਸੰਦੀਪ ਕੌਰ ਦੀ ਹੈ। ਉਸ ਦੇ ਭਰਾ ਨੇ ਦੱਸਿਆ ਕਿ ਸੰਦੀਪ ਆਪਣੇ ਪੇਕੇ ਘਰ ਤੇ ਆਪਣੇ ਸਹੁਰੇ ਘਰ ਦੋਵਾਂ ‘ਚ ਖੁਸ਼ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਘਟਨਾ ਦੇ ਪਿੱਛੇ ਦੇ ਕਾਰਨ ਦਾ ਕੁਝ ਪਤਾ ਨਹੀ ਹੈ।

ਇਸ ਮਾਮਲੇ ‘ਚ ਪਿੰਡ ਦੇ ਸਰਪੰਚ ਕਰਨਦੀਪ ਸਿੰਘ ਨੇ ਕਿਹਾ ਕਿ ਪਿੰਡ ਵਾਸੀਆਂ ਦੀ ਮਦਦ ਨਾਲ ਲਾਸ਼ ਨੂੰ ਛੱਪੜ ‘ਚੋਂ ਕੱਢਿਆ ਗਿਆ ਹੈ। ਮਾਮਲੇ ਦੀ ਜਾਣਕਾਰੀ ਮਿਲਣ ‘ਤੇ, ਤਪਾ ਪੁਲਿਸ ਮੌਕੇ ‘ਤੇ ਪਹੁੰਚੀ ਤੇ ਜਾਂਚ ਸ਼ੁਰੂ ਕਰ ਦਿੱਤੀ। ਜਾਂਚ ਅਧਿਕਾਰੀ ਏਐਸਆਈ ਬਲਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਤਾਜੋਕੇ ਪਿੰਡ ਦੇ ਛੱਪੜ ‘ਚੋਂ ਮਿਲੀ ਇੱਕ ਔਰਤ ਦੀ ਲਾਸ਼ ਬਾਰੇ ਰਿਪੋਰਟ ਮਿਲੀ ਸੀ। ਮ੍ਰਿਤਕਾ ਦੀ ਪਛਾਣ ਸੰਦੀਪ ਕੌਰ ਵਜੋਂ ਹੋਈ ਹੈ, ਜਿਸ ਦਾ ਕੁਝ ਮਹੀਨੇ ਪਹਿਲਾਂ ਖੇੜੀ ਪਿੰਡ (ਸ਼ੇਰਪੁਰ) ਦੇ ਅਮਨਪ੍ਰੀਤ ਸਿੰਘ ਨਾਲ ਵਿਆਹ ਹੋਇਆ ਸੀ।

ਪੁਲਿਸ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਲਏ ਗਏ ਹਨ ਤੇ ਉਨ੍ਹਾਂ ਦੇ ਆਧਾਰ ‘ਤੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਮੌਤ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਘਟਨਾ ਦੇ ਪਿੱਛੇ ਅਸਲ ਕਾਰਨ ਪੋਸਟਮਾਰਟਮ ਰਿਪੋਰਟ ਆਉਣ ਤੇ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਸਾਹਮਣੇ ਆਵੇਗਾ।

Follow Us
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?...
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ...
Exclusive Interview: ਜੰਗ ਤੇ ਬਹਾਦਰੀ ਦੀ ਅਣਕਹੀ ਦਾਸਤਾਂ! ਕਾਰਗਿਲ ਵਿਜੇ ਦਿਵਸ 'ਤੇ 'ਆਪ੍ਰੇਸ਼ਨ ਸਫੇਦ ਸਾਗਰ' ਦੀ ਟੀਮ ਨਾਲ ਗੱਲਬਾਤ
Exclusive Interview: ਜੰਗ ਤੇ ਬਹਾਦਰੀ ਦੀ ਅਣਕਹੀ ਦਾਸਤਾਂ! ਕਾਰਗਿਲ ਵਿਜੇ ਦਿਵਸ 'ਤੇ 'ਆਪ੍ਰੇਸ਼ਨ ਸਫੇਦ ਸਾਗਰ' ਦੀ ਟੀਮ ਨਾਲ ਗੱਲਬਾਤ...
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ...
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ......
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ...
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ...
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ...