ਬਰਨਾਲਾ: 22 ਸਾਲਾਂ ਰਾਜਪ੍ਰੀਤ ਸਿੰਘ ਦੀ ਕੈਨੇਡਾ ‘ਚ ਮੌਤ, 15 ਦਿਨਾਂ ਬਾਅਦ ਭੈਣ ਦੇ ਵਿਆਹ ਲਈ ਆਉਣਾ ਸੀ ਪੰਜਾਬ

Published: 

20 Jan 2026 10:12 AM IST

ਮਾਪੇ ਤੇ ਪਰਿਵਾਰ ਆਪਣੇ ਇਕਲੌਤੇ ਪੁੱਤਰ ਨੂੰ ਗੁਆਉਣ 'ਤੇ ਦੁਖੀ ਹਨ। ਮ੍ਰਿਤਕ ਦੇ ਇੱਕ ਪਰਿਵਾਰਕ ਮੈਂਬਰ ਨੇ ਦੱਸਿਆ ਕਿ ਉਨ੍ਹਾਂ ਦਾ ਪੋਤਾ ਰਾਜਪ੍ਰੀਤ ਸਿੰਘ ਦੋ ਸਾਲ ਪਹਿਲਾਂ ਆਈਲੈਟਸ ਦੀ ਪ੍ਰੀਖਿਆ ਪਾਸ ਕਰਨ ਤੇ ਚੰਗੀ ਸਿੱਖਿਆ ਪ੍ਰਾਪਤ ਕਰਨ ਤੋਂ ਬਾਅਦ ਆਪਣੇ ਮਾਪਿਆਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਕੈਨੇਡਾ ਗਿਆ ਸੀ। ਮ੍ਰਿਤਕ ਦੇ ਪਿਤਾ ਕੁਲਵੰਤ ਸਿੰਘ ਨੇ ਆਪਣੀ 3 ਏਕੜ ਜ਼ਮੀਨ 'ਤੇ ਲਗਭਗ 18 ਲੱਖ ਰੁਪਏ ਦਾ ਕਰਜ਼ਾ ਲਿਆ ਸੀ।

ਬਰਨਾਲਾ: 22 ਸਾਲਾਂ ਰਾਜਪ੍ਰੀਤ ਸਿੰਘ ਦੀ ਕੈਨੇਡਾ ਚ ਮੌਤ, 15 ਦਿਨਾਂ ਬਾਅਦ ਭੈਣ ਦੇ ਵਿਆਹ ਲਈ ਆਉਣਾ ਸੀ ਪੰਜਾਬ

ਬਰਨਾਲਾ: 22 ਸਾਲਾਂ ਰਾਜਪ੍ਰੀਤ ਸਿੰਘ ਦੀ ਕੈਨੇਡਾ 'ਚ ਮੌਤ, 15 ਦਿਨਾਂ ਬਾਅਦ ਭੈਣ ਦੇ ਵਿਆਹ ਲਈ ਆਉਣਾ ਸੀ ਪੰਜਾਬ

Follow Us On

ਪੰਜਾਬ ਦੇ ਨੌਜਵਾਨ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਜਿੱਥੇ ਵਿਦੇਸ਼ ਜਾ ਰਹੇ ਹਨ, ਉੱਥੇ ਹੀ ਵਿਦੇਸ਼ਾਂ ਤੋਂ ਬੁਰੀਆਂ ਖ਼ਬਰਾਂ ਵੀ ਆ ਰਹੀਆਂ ਹਨ। ਅਜਿਹੀ ਹੀ ਇੱਕ ਦੁਖਦਾਈ ਖ਼ਬਰ ਬਰਨਾਲਾ ਦੇ ਮਹਿਲ ਕਲਾਂ ਵਿਧਾਨ ਸਭਾ ਹਲਕੇ ਦੇ ਪਿੰਡ ਗੁਰਮ ਤੋਂ ਆਈ ਹੈ, ਜਿੱਥੇ 22 ਸਾਲਾ ਰਾਜਪ੍ਰੀਤ ਸਿੰਘ ਉਰਫ਼ ਰੋਮੀ ਦੀ ਬਿਮਾਰੀ ਕਾਰਨ ਕੈਨੇਡਾ ‘ਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 22 ਸਾਲਾ ਰਾਜਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਕਿ ਮਹਿਲ ਕਲਾਂ ਵਿਧਾਨ ਸਭਾ ਹਲਕੇ ਤੇ ਬਰਨਾਲਾ ਜ਼ਿਲ੍ਹੇ ਦੇ ਪਿੰਡ ਗੁਰਮ ਦੇ ਵਸਨੀਕ ਕੁਲਵੰਤ ਸਿੰਘ ਦਾ ਪੁੱਤਰ ਹੈ।

ਮਾਪੇ ਤੇ ਪਰਿਵਾਰ ਆਪਣੇ ਇਕਲੌਤੇ ਪੁੱਤਰ ਨੂੰ ਗੁਆਉਣ ‘ਤੇ ਦੁਖੀ ਹਨ। ਮ੍ਰਿਤਕ ਦੇ ਇੱਕ ਪਰਿਵਾਰਕ ਮੈਂਬਰ ਨੇ ਦੱਸਿਆ ਕਿ ਉਨ੍ਹਾਂ ਦਾ ਪੋਤਾ ਰਾਜਪ੍ਰੀਤ ਸਿੰਘ ਦੋ ਸਾਲ ਪਹਿਲਾਂ ਆਈਲੈਟਸ ਦੀ ਪ੍ਰੀਖਿਆ ਪਾਸ ਕਰਨ ਤੇ ਚੰਗੀ ਸਿੱਖਿਆ ਪ੍ਰਾਪਤ ਕਰਨ ਤੋਂ ਬਾਅਦ ਆਪਣੇ ਮਾਪਿਆਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਕੈਨੇਡਾ ਗਿਆ ਸੀ। ਮ੍ਰਿਤਕ ਦੇ ਪਿਤਾ ਕੁਲਵੰਤ ਸਿੰਘ ਨੇ ਆਪਣੀ 3 ਏਕੜ ਜ਼ਮੀਨ ‘ਤੇ ਲਗਭਗ 18 ਲੱਖ ਰੁਪਏ ਦਾ ਕਰਜ਼ਾ ਲਿਆ ਸੀ ਤੇ ਬੱਸ ਡਰਾਈਵਰੀ ਤੋਂ ਕਮਾਏ ਪੈਸੇ ਦੀ ਵਰਤੋਂ ਆਪਣੇ ਪੁੱਤਰ ਨੂੰ ਉੱਜਵਲ ਭਵਿੱਖ ਲਈ ਵਿਦੇਸ਼ ਭੇਜਣ ਲਈ ਕੀਤੀ ਸੀ।

ਉਨ੍ਹਾਂ ਨੇ ਦੱਸਿਆ ਬਿਮਾਰ ਹੋਣ ਤੋਂ ਬਾਅਦ ਰਾਜਪ੍ਰੀਤ ਨੂੰ ਕੈਨੇਡਾ ਦੇ ਇੱਕ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ, ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਸ ਖ਼ਬਰ ਨੇ ਪਰਿਵਾਰ ਨੂੰ ਬਹੁਤ ਦੁਖੀ ਕਰ ਦਿੱਤਾ ਤੇ ਮਾਪਿਆਂ ਦੇ ਸੁਪਨਿਆਂ ਨੂੰ ਚਕਨਾਚੂਰ ਕਰ ਦਿੱਤਾ। ਰਾਜਪ੍ਰੀਤ ਸਿੰਘ ਨੇ ਆਪਣੇ ਚਾਚੇ ਦੀ ਧੀ ਦੇ ਵਿਆਹ ‘ਚ ਸ਼ਾਮਲ ਹੋਣ ਲਈ 15 ਦਿਨਾਂ ਬਾਅਦ ਕੈਨੇਡਾ ਤੋਂ ਪੰਜਾਬ ਵਾਪਸ ਆਉਣਾ ਸੀ। ਹਾਲਾਂਕਿ, ਇਸ ਦੁਖਦਾਈ ਘਟਨਾ ਨੇ ਪਰਿਵਾਰ ਦੀ ਖੁਸ਼ੀ ਨੂੰ ਤਬਾਹ ਕਰ ਦਿੱਤਾ।

ਮ੍ਰਿਤਕ ਦੇ ਪਰਿਵਾਰ ਨੇ ਪੰਜਾਬ ਸਰਕਾਰ, ਕੇਂਦਰ ਸਰਕਾਰ, ਸਮਾਜ ਸੇਵਕਾਂ ਤੇ ਵਿਦੇਸ਼ਾਂ ‘ਚ ਰਹਿੰਦੇ ਪ੍ਰਵਾਸੀ ਭਾਰਤੀਆਂ ਤੋਂ ਮਦਦ ਦੀ ਅਪੀਲ ਕੀਤੀ। ਉਨ੍ਹਾਂ ਨੇ ਆਪਣੇ ਪੁੱਤਰ ਦੀ ਲਾਸ਼ ਨੂੰ ਕੈਨੇਡਾ ਤੋਂ ਪੰਜਾਬ ਵਾਪਸ ਲਿਆਉਣ ‘ਚ ਸਹਾਇਤਾ ਦੀ ਮੰਗ ਕੀਤੀ ਤਾਂ ਜੋ ਉਹ ਧਾਰਮਿਕ ਰਸਮਾਂ ਅਨੁਸਾਰ ਅੰਤਿਮ ਸੰਸਕਾਰ ਕਰ ਸਕਣ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਮ੍ਰਿਤਕ ਦੇ ਪਿਤਾ, ਕੁਲਵੰਤ ਸਿੰਘ, ਜੋ ਕਿ ਇੱਕ ਬੱਸ ਡਰਾਈਵਰ ਹਨ ਤੇ ਜਿਨ੍ਹਾਂ ਨੇ ਤਿੰਨ ਏਕੜ ਜ਼ਮੀਨ ‘ਤੇ ਲਗਭਗ 18 ਲੱਖ ਰੁਪਏ ਦਾ ਕਰਜ਼ਾ ਲੈ ਕੇ ਆਪਣੇ ਪੁੱਤ ਨੂੰ ਵਿਦੇਸ਼ ਭੇਜਿਆ ਸੀ। ਉਨ੍ਹਾਂ ਦਾ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇ।