ਬਰਨਾਲਾ: ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਜੱਦੀ ਘਰ ‘ਤੇ ਤਾਬੜਤੋੜ ਗੋਲੀਬਾਰੀ, ਗੈਂਗਸਟਰ ਡੋਨੀ ਬੱਲ ਨੇ ਲਈ ਜ਼ਿੰਮੇਵਾਰੀ
ਗੋਲੀਬਾਰੀ ਦੀ ਇਸ ਘਟਨਾ 'ਚ ਕਿਸੇ ਦੇ ਜ਼ਖ਼ਮੀ ਹੋਣ ਦੀ ਸੂਚਨਾ ਨਹੀਂ ਹੈ। ਹਾਲਾਂਕਿ, ਗੋਲੀਬਾਰੀ ਕਾਰਨ ਜਾਇਦਾਦ ਨੂੰ ਨੁਕਸਾਨ ਪਹੁੰਚਿਆ ਹੈ, ਘਰ ਦੇ ਗੇਟ 'ਤੇ ਕਈ ਗੋਲੀਆਂ ਦੇ ਨਿਸ਼ਾਨ ਮਿਲੇ ਹਨ । ਘਟਨਾ ਦੇ ਸਮੇਂ ਗਾਇਕ ਗੁਲਾਬ ਸਿੱਧੂ ਘਰ 'ਚ ਮੌਜੂਦ ਨਹੀਂ ਸਨ। ਪਰਿਵਾਰਕ ਮੈਂਬਰਾਂ ਮੁਤਾਬਕ, ਉਹ ਇਨ੍ਹੀਂ ਦਿਨੀਂ ਆਪਣੇ ਮਿਊਜ਼ਿਕਲ ਸ਼ੋਅ ਤੇ ਪ੍ਰੋਗਰਾਮਾਂ ਲਈ ਵਿਦੇਸ਼ ਗਏ ਹੋਏ ਹਨ।
ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ 'ਤੇ ਤਾਬੜਤੋੜ ਗੋਲੀਬਾਰੀ, ਪੁਲਿਸ ਜਾਂਚ 'ਚ ਜੁਟੀ
ਬਰਨਾਲਾ ਦੇ ਜੱਦੀ ਪਿੰਡ ਫਰਵਾਹੀ ‘ਚ ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਜੱਦੀ ਘਰ ‘ਤੇ ਦੇਰ ਰਾਤ ਅਣਪਛਾਤੇ ਹਮਲਾਵਰਾਂ ਵੱਲੋਂ ਤਾਬੜਤੋੜ ਗੋਲੀਬਾਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਸ਼ਨੀਵਾਰ-ਐਤਵਾਰ ਦੀ ਦਰਮਿਆਨੀ ਰਾਤ ਕਰੀਬ 1:30 ਤੋਂ 2 ਵਜੇ ਦੇ ਵਿਚਕਾਰ ਵਾਪਰੀ ਦੱਸੀ ਜਾ ਰਹੀ ਹੈ। ਹਮਲਾਵਰਾਂ ਨੇ ਘਰ ‘ਤੇ ਕਈ ਰਾਊਂਡ ਫਾਇਰ ਕੀਤੇ ਤੇ ਵਾਰਦਾਤ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਏ।
ਗੋਲੀਬਾਰੀ ਦੀ ਇਸ ਘਟਨਾ ‘ਚ ਕਿਸੇ ਦੇ ਜ਼ਖ਼ਮੀ ਹੋਣ ਦੀ ਸੂਚਨਾ ਨਹੀਂ ਹੈ। ਹਾਲਾਂਕਿ, ਗੋਲੀਬਾਰੀ ਕਾਰਨ ਜਾਇਦਾਦ ਨੂੰ ਨੁਕਸਾਨ ਪਹੁੰਚਿਆ ਹੈ, ਘਰ ਦੇ ਗੇਟ ‘ਤੇ ਕਈ ਗੋਲੀਆਂ ਦੇ ਨਿਸ਼ਾਨ ਮਿਲੇ ਹਨ । ਘਟਨਾ ਦੇ ਸਮੇਂ ਗਾਇਕ ਗੁਲਾਬ ਸਿੱਧੂ ਘਰ ‘ਚ ਮੌਜੂਦ ਨਹੀਂ ਸਨ। ਪਰਿਵਾਰਕ ਮੈਂਬਰਾਂ ਮੁਤਾਬਕ, ਉਹ ਇਨ੍ਹੀਂ ਦਿਨੀਂ ਆਪਣੇ ਮਿਊਜ਼ਿਕਲ ਸ਼ੋਅ ਤੇ ਪ੍ਰੋਗਰਾਮਾਂ ਲਈ ਵਿਦੇਸ਼ ਗਏ ਹੋਏ ਹਨ।
ਸੀਸੀਟੀਵੀ ਵੀਡੀਓ ਆਈ ਸਾਹਮਣੇ
ਗੁਲਾਬ ਸਿੱਧੂ ਦੇ ਘਰ ਦੇ ਬਾਹਰ ਗੋਲੀਬਾਰੀ ਦੀ ਇੱਕ ਸੀਸੀਟੀਵੀ ਵੀਡੀਓ ਵੀ ਸਾਹਮਣੇ ਆ ਰਹੀ ਹੈ। ਵੀਡੀਓ ਇੱਕ ਮੋਟਰਸਾਈਕਲ ‘ਤੇ ਤਿੰਨ ਬਦਮਾਸ਼ ਸਵਾਰ ਦਿਖਾਈ ਦੇ ਰਹੇ ਹਨ। ਇਸ ਦੌਰਾਨ ਉਹ ਗੁਲਾਬ ਸਿੱਧੂ ਦੇ ਘਰ ਬਾਹਰ ਮੋਟਰਸਾਈਕਲ ਖੜ੍ਹਾ ਕਰਦੇ ਹਨ ਤੇ ਕਈ ਰਾਊਂਡ ਫਾਇਰਿੰਗ ਕਰਨ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਜਾਂਦੇ ਹਨ।
ਡੋਲੀ ਬੱਲ ਨੇ ਲਈ ਘਟਨਾ ਦੀ ਜ਼ਿੰਮੇਵਾਰੀ
ਮੀਡੀਆ ਰਿਪੋਰਟਾਂ ਮੁਤਾਬਕ ਇਸ ਘਟਨਾ ਦੀ ਜ਼ਿੰਮੇਵਾਰੀ ਗੈਂਗਸਟਰ ਡੋਨੀ ਬੱਲ ਨੇ ਲਈ ਹੈ। ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ। ਇਹ ਵੀਡੀਓ ਫਾਇਰਿੰਗ ਕਰਨ ਵਾਲੇ ਬਦਮਾਸ਼ਾਂ ਵੱਲੋਂ ਰਿਕਾਰਡ ਕੀਤੀ ਗਈ ਹੈ। ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਗੈਂਗਸਟਰ ਨੇ ਜ਼ਿੰਮੇਵਾਰੀ ਲਈ ਹੈ। ਫ਼ਿਲਹਾਲ, ਗੋਲੀਬਾਰੀ ਪਿੱਛੇ ਕੌਣ ਤੇ ਕਾਰਨ ਕੀ ਸੀ, ਇਸ ਦੀ ਪੁਸ਼ਟੀ ਨਹੀਂ ਹੋਈ ਹੈ।
ਇਹ ਵੀ ਪੜ੍ਹੋ
ਪਹਿਲਾਂ ਵੀ ਮਿਲ ਚੁੱਕੀਆਂ ਸਨ ਧਮਕੀਆਂ
ਦੱਸਿਆ ਜਾ ਰਿਹਾ ਹੈ ਕਿ ਗੁਲਾਬ ਸਿੱਧੂ ਨੂੰ ਕੁਝ ਸਮਾਂ ਪਹਿਲਾਂ ਕਥਿਤ ਤੌਰ ‘ਤੇ ਫਿਰੌਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਮਿਲੀਆਂ ਸਨ। ਇਸ ਕਾਰਨ ਗੋਲੀਬਾਰੀ ਦੀ ਘਟਨਾ ਨੂੰ ਉਨ੍ਹਾਂ ਨੂੰ ਪਹਿਲਾਂ ਮਿਲੀਆਂ ਧਮਕੀਆਂ ਨਾਲ ਜੋੜ ਕੇ ਵੀ ਦੇਖਿਆ ਜਾ ਰਿਹਾ ਹੈ। ਹਾਲਾਂਕਿ, ਇਸ ਗੋਲੀਬਾਰੀ ਪਿੱਛੇ ਅਸਲ ਕਾਰਨ ਕੀ ਹੈ ਤੇ ਹਮਲਾਵਰ ਕੌਣ ਸਨ, ਇਸ ਬਾਰੇ ਪੁਲਿਸ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ।
