AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਬਰਨਾਲਾ ਦੇ ਨੌਜਵਾਨ ਦਾ ਮਨੀਲਾ ‘ਚ ਗੋਲੀਆਂ ਮਾਰ ਕੇ ਕਤਲ, ਕਾਤਲਾਂ ‘ਚ ਦੋ ਪੰਜਾਬੀ ਸ਼ਾਮਲ

Punjabi Murdered in Manila: ਮ੍ਰਿਤਕ ਦੇ ਮਾਪਿਆਂ ਤੇ ਪਰਿਵਾਰਕ ਮੈਂਬਰਾਂ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਦੇ ਪੁੱਤਰ ਦੀ ਲਾਸ਼ ਨੂੰ ਬਰਨਾਲਾ ਵਾਪਸ ਲਿਆਉਣ 'ਚ ਉਨ੍ਹਾਂ ਦੀ ਸਹਾਇਤਾ ਕਰਨ, ਤਾਂ ਜੋ ਉਹ ਧਾਰਮਿਕ ਰੀਤੀ-ਰਿਵਾਜਾਂ ਅਨੁਸਾਰ ਉਸ ਦਾ ਅੰਤਿਮ ਸੰਸਕਾਰ ਕਰ ਸਕਣ।

ਬਰਨਾਲਾ ਦੇ ਨੌਜਵਾਨ ਦਾ ਮਨੀਲਾ 'ਚ ਗੋਲੀਆਂ ਮਾਰ ਕੇ ਕਤਲ, ਕਾਤਲਾਂ 'ਚ ਦੋ ਪੰਜਾਬੀ ਸ਼ਾਮਲ
pradeepkumar
| Updated On: 12 Feb 2026 10:49 AM IST

ਬਰਨਾਲਾ ਦੇ ਇੱਕ 33 ਸਾਲਾਂ ਨੌਜਵਾਨ ਨੂੰ ਮਨੀਲਾ ‘ਚ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਹਿਚਾਣ ਮਨਪ੍ਰੀਤ ਸਿੰਘ ਉਰਫ਼ ਮਨੀ ਪੁੱਤਰ ਹਰਦੇਵ ਸਿੰਘ ਵਸਨੀਕ ਸੰਧੂ ਪੱਟੀ ਵਜੋਂ ਹੋਈ ਹੈ। ਮਨਪ੍ਰੀਤ ਮੋਟਰਸਾਈਕਲ ‘ਤੇ ਸਵਾਰ ਹੋ ਕੇ ਕੰਮ ‘ਤੇ ਜਾ ਰਿਹਾ ਸੀ, ਇਸ ਦੌਰਾਨ ਮੌਕਾ ਦੇਖਦੇ ਹੋਏ ਹਮਲਾਵਰਾਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ। ਦੱਸਿਆ ਜਾ ਰਿਹਾ ਹੈ ਕਿ ਉਸ ਦਾ ਕਤਲ ਤਿੰਨ ਲੋਕਾਂ ਨੇ ਕੀਤਾ ਹੈ, ਜਿਨ੍ਹਾਂ ‘ਚੋਂ ਦੋ ਪੰਜਾਬੀ ਤੇ ਇੱਕ ਉਨ੍ਹਾਂ ਦਾ ਸਾਥੀ ਹੈ।

ਮ੍ਰਿਤਕ ਮਨਪ੍ਰੀਤ ਸਿੰਘ ਮਨੀ ਦੀ ਮਾਂ ਪਰਮਜੀਤ ਕੌਰ, ਪਿਤਾ ਹਰਦੇਵ ਸਿੰਘ, ਦਾਦੀ ਜੋਗਿੰਦਰ ਕੌਰ ਤੇ ਪਤਨੀ ਵੀਰਪਾਲ ਕੌਰ ਨੇ ਦੱਸਿਆ ਕਿ ਮਨਪ੍ਰੀਤ ਸਿੰਘ ਮਨੀ 2017 ‘ਚ ਆਪਣੇ ਮਾਪਿਆਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਿਦੇਸ਼ ‘ਚ ਨੌਕਰੀ ਲੱਭਣ ਲਈ ਮਨੀਲਾ ਗਿਆ ਸੀ। ਉਹ ਪਿਛਲੀ ਦੀਵਾਲੀ ‘ਤੇ ਇੱਕ ਪਰਿਵਾਰਕ ਵਿਆਹ ‘ਚ ਸ਼ਾਮਲ ਹੋਣ ਲਈ ਪੰਜਾਬ ਆਇਆ ਸੀ ਤੇ ਆਪਣੇ ਪਰਿਵਾਰ ਨੂੰ ਮਿਲਣ ਤੋਂ ਬਾਅਦ 9 ਅਕਤੂਬਰ ਨੂੰ ਮਨੀਲਾ ਵਾਪਸ ਗਿਆ ਸੀ।

ਪਿਛਲੇ ਦਿਨ, ਉਨ੍ਹਾਂ ਨੂੰ ਇੱਕ ਫੋਨ ਆਇਆ ਜਿਸ ‘ਚ ਦੱਸਿਆ ਗਿਆ ਕਿ ਉਨ੍ਹਾਂ ਦੇ ਪੁੱਤਰ, ਜੋ ਕਿ ਮਨੀਲਾ ‘ਚ ਸੀ, ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਕਤਲ ਦਾ ਉਦੇਸ਼ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ, ਤਿੰਨ ਹਮਲਾਵਰਾਂ ‘ਚੋਂ ਜਲੰਧਰ ਜ਼ਿਲ੍ਹੇ ਦੇ ਦੋ ਪੰਜਾਬੀ ਭਰਾ ਮੰਨੇ ਜਾ ਰਹੇ ਹਨ। ਮੋਟਰਸਾਈਕਲ ‘ਤੇ ਸਵਾਰ ਮਨਪ੍ਰੀਤ ਸਿੰਘ ਮਨੀ ਨੂੰ ਕੰਮ ‘ਤੇ ਜਾਂਦੇ ਸਮੇਂ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਹਮਲਾਵਰਾਂ ਨੇ ਮਨਪ੍ਰੀਤ ਸਿੰਘ ਨੂੰ ਇੱਕ ਸੁੰਨਸਾਨ ਇਲਾਕੇ ‘ਚ ਇਕੱਲੇ ਦੇਖ ਕੇ ਉਸ ‘ਤੇ ਗੋਲੀ ਚਲਾ ਦਿੱਤੀ, ਜਿਸ ਨਾਲ ਉਸ ਦੀ ਮੌਤ ਹੋ ਗਈ। ਤਿੰਨ ਹਮਲਾਵਰਾਂ ‘ਚੋਂ ਇੱਕ ਨੂੰ ਮਨੀਲਾ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।

ਮਾਪਿਆਂ ਦੀ ਅਪੀਲ

ਮ੍ਰਿਤਕ ਦੇ ਮਾਪਿਆਂ ਤੇ ਪਰਿਵਾਰਕ ਮੈਂਬਰਾਂ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਦੇ ਪੁੱਤਰ ਦੀ ਲਾਸ਼ ਨੂੰ ਬਰਨਾਲਾ ਵਾਪਸ ਲਿਆਉਣ ‘ਚ ਉਨ੍ਹਾਂ ਦੀ ਸਹਾਇਤਾ ਕਰਨ, ਤਾਂ ਜੋ ਉਹ ਧਾਰਮਿਕ ਰੀਤੀ-ਰਿਵਾਜਾਂ ਅਨੁਸਾਰ ਉਸ ਦਾ ਅੰਤਿਮ ਸੰਸਕਾਰ ਕਰ ਸਕਣ।

ਮ੍ਰਿਤਕ, ਮਨਪ੍ਰੀਤ ਸਿੰਘ, ਉਰਫ਼ ਮਨੀ, ਦਾ ਵਿਆਹ ਤਿੰਨ ਸਾਲ ਪਹਿਲਾਂ ਹੋਇਆ ਸੀ। ਉਸਦਾ ਪਿਤਾ ਇੱਕ ਦਿਹਾੜੀਦਾਰ ਮਜ਼ਦੂਰ ਹੈ ਤੇ ਉਸ ਦੀ ਦਾਦੀ ਇੱਕ ਸਕੂਲ ਅਧਿਆਪਕਾ ਹੈ। ਮ੍ਰਿਤਕ ਆਪਣੇ ਪਿੱਛੇ ਆਪਣੇ ਮਾਤਾ-ਪਿਤਾ, ਦਾਦੀ, ਪਤਨੀ ਤੇ ਇੱਕ ਛੋਟਾ ਭਰਾ ਛੱਡ ਗਿਆ ਹੈ।

Follow Us
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ...
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ...
Womens Reservation Bill: "543 ਸੀਟਾਂ 'ਤੇ 33% ਰਾਖਵਾਂਕਰਨ ਦੇਣ ਵਿੱਚ ਕੀ ਸਮੱਸਿਆ?" CM ਮਾਨ ਦਾ BJP ਤੇ ਹਮਲਾ
Womens Reservation Bill:
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ...
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ...
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ...
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ...
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ...
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ...