AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਬਰਨਾਲਾ ‘ਚ 6 ਦਿਨਾਂ ਤੋਂ ਟੈਂਕੀ ‘ਤੇ ਬੈਠੀ ਮਾਂ-ਧੀ ਦੀ ਵਿਗੜੀ ਹਾਲਤ, ਮੀਂਹ ਤੇ ਝੱਖੜ ਵਿੱਚ ਵੀ ਨਹੀਂ ਉਤਰੀਆਂ ਹੇਠਾਂ

ਬਰਨਾਲਾ ਜ਼ਿਲ੍ਹੇ ਦੇ ਪਿੰਡ ਰੂੜੇਕੇ ਕਲਾਂ ਵਿੱਚ ਇੱਕ ਦਿਲ ਕੰਬਾਊ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪਿਛਲੇ ਛੇ ਦਿਨਾਂ ਤੋਂ ਘਰੇਲੂ ਕਲੇਸ਼ ਅਤੇ ਪੁਲਿਸ ਦੀ ਕਥਿਤ ਅਣਦੇਖੀ ਖ਼ਿਲਾਫ਼ ਪਾਣੀ ਦੀ ਟੈਂਕੀ 'ਤੇ ਚੜ੍ਹੀ ਗੁਰਜੀਤ ਕੌਰ ਦੀ ਸਿਹਤ ਕਾਫ਼ੀ ਵਿਗੜ ਗਈ ਹੈ। ਤੇਜ਼ ਹਵਾਵਾਂ, ਮੀਂਹ ਅਤੇ ਗੜ੍ਹੇਮਾਰੀ ਦੇ ਬਾਵਜੂਦ ਗੁਰਜੀਤ ਕੌਰ ਆਪਣੀ 18 ਸਾਲਾ ਧੀ ਮਨਵੀਰ ਕੌਰ ਸਮੇਤ ਟੈਂਕੀ 'ਤੇ ਡਟੀ ਹੋਈ ਹੈ।

ਬਰਨਾਲਾ 'ਚ 6 ਦਿਨਾਂ ਤੋਂ ਟੈਂਕੀ 'ਤੇ ਬੈਠੀ ਮਾਂ-ਧੀ ਦੀ ਵਿਗੜੀ ਹਾਲਤ, ਮੀਂਹ ਤੇ ਝੱਖੜ ਵਿੱਚ ਵੀ ਨਹੀਂ ਉਤਰੀਆਂ ਹੇਠਾਂ
barnala woman on water tank protest
tv9-punjabi
| Updated On: 09 Apr 2026 21:03 PM IST

ਬਰਨਾਲਾ ਜ਼ਿਲ੍ਹੇ ਦੇ ਪਿੰਡ ਰੂੜੇਕੇ ਕਲਾਂ ਵਿੱਚ ਇੱਕ ਦਿਲ ਕੰਬਾਊ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪਿਛਲੇ ਛੇ ਦਿਨਾਂ ਤੋਂ ਘਰੇਲੂ ਕਲੇਸ਼ ਅਤੇ ਪੁਲਿਸ ਦੀ ਕਥਿਤ ਅਣਦੇਖੀ ਖ਼ਿਲਾਫ਼ ਪਾਣੀ ਦੀ ਟੈਂਕੀ ‘ਤੇ ਚੜ੍ਹੀ ਗੁਰਜੀਤ ਕੌਰ ਦੀ ਸਿਹਤ ਕਾਫ਼ੀ ਵਿਗੜ ਗਈ ਹੈ। ਤੇਜ਼ ਹਵਾਵਾਂ, ਮੀਂਹ ਅਤੇ ਗੜ੍ਹੇਮਾਰੀ ਦੇ ਬਾਵਜੂਦ ਗੁਰਜੀਤ ਕੌਰ ਆਪਣੀ 18 ਸਾਲਾ ਧੀ ਮਨਵੀਰ ਕੌਰ ਸਮੇਤ ਟੈਂਕੀ ‘ਤੇ ਡਟੀ ਹੋਈ ਹੈ। ਹਾਲਤ ਨਾਜ਼ੁਕ ਹੁੰਦੀ ਦੇਖ ਪ੍ਰਸ਼ਾਸਨ ਨੇ ਡਾਕਟਰਾਂ ਦੀ ਟੀਮ ਬੁਲਾਈ, ਜਿਨ੍ਹਾਂ ਨੇ ਟੈਂਕੀ ‘ਤੇ ਚੜ੍ਹ ਕੇ ਹੀ ਪੀੜਤਾ ਦਾ ਮੁਆਇਨਾ ਕੀਤਾ ਅਤੇ ਇਲਾਜ ਸ਼ੁਰੂ ਕੀਤਾ।

ਪੈਟਰੋਲ ਦੀ ਬੋਤਲ ਲੈ ਕੇ ਟੈਂਕੀ ‘ਤੇ ਚੜ੍ਹੀਆਂ ਮਾਂ-ਧੀ

ਗੁਰਜੀਤ ਕੌਰ ਨੇ ਆਪਣੇ ਪਤੀ ‘ਤੇ ਤਸ਼ੱਦਦ ਕਰਨ ਅਤੇ ਪੁਲਿਸ ‘ਤੇ ਕੋਈ ਸੁਣਵਾਈ ਨਾ ਕਰਨ ਦੇ ਗੰਭੀਰ ਆਰੋਪ ਲਗਾਏ ਹਨ। ਉਹ ਆਪਣੇ ਨਾਲ ਪੈਟਰੋਲ ਦੀ ਬੋਤਲ ਲੈ ਕੇ ਟੈਂਕੀ ‘ਤੇ ਚੜ੍ਹੀ ਹੋਈ ਹੈ ਅਤੇ ਧਮਕੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਉਹ ਅੱਗ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਵੇਗੀ। ਪਿਛਲੇ ਛੇ ਦਿਨਾਂ ਤੋਂ ਪਿੰਡ ਵਿੱਚ ਭਾਰੀ ਹੰਗਾਮਾ ਚੱਲ ਰਿਹਾ ਹੈ ਅਤੇ ਪੁਲਿਸ ਤੇ ਪ੍ਰਸ਼ਾਸਨਿਕ ਟੀਮਾਂ ਲਗਾਤਾਰ ਮੌਕੇ ‘ਤੇ ਮੌਜੂਦ ਹਨ।

ਪਤੀ ‘ਤੇ ਜਾਇਦਾਦ ਹੜੱਪਣ ਦੇ ਦੋਸ਼

ਪੀੜਤ ਗੁਰਜੀਤ ਕੌਰ ਅਨੁਸਾਰ, ਉਸ ਦੇ ਪਤੀ ਦੀਆਂ ਪਹਿਲਾਂ ਦੋ ਸ਼ਾਦੀਆਂ ਹੋ ਚੁੱਕੀਆਂ ਸਨ, ਪਰ ਉਨ੍ਹਾਂ ਵਿੱਚੋਂ ਕੋਈ ਸੰਤਾਨ ਨਹੀਂ ਸੀ। ਹੁਣ ਉਸ ਦੇ ਆਪਣੇ ਦੋ ਬੱਚੇ ਹਨ, ਪਰ ਉਸ ਦਾ ਪਤੀ ਅਤੇ ਰਿਸ਼ਤੇਦਾਰ ਮਿਲ ਕੇ ਬੱਚਿਆਂ ਦੇ ਹੱਕ ਮਾਰ ਰਹੇ ਹਨ ਅਤੇ 28 ਏਕੜ ਜ਼ਮੀਨ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਗੁਜ਼ਾਰੇ ਲਈ ਮਜ਼ਦੂਰੀ ਕਰਨੀ ਪੈ ਰਹੀ ਹੈ। ਉਸ ਨੇ ਦੋਸ਼ ਲਾਇਆ ਕਿ ਪਰਿਵਾਰਕ ਮੈਂਬਰ ਜਾਇਦਾਦ ਹੜੱਪਣ ਦੀ ਕੋਸ਼ਿਸ਼ ਕਰ ਰਹੇ ਹਨ।

ਧੀ ਨੇ ਪ੍ਰਸ਼ਾਸਨ ਨੂੰ ਠਹਿਰਾਇਆ ਜ਼ਿੰਮੇਵਾਰ

ਧੀ ਮਨਵੀਰ ਕੌਰ ਨੇ ਭਰੇ ਮਨ ਨਾਲ ਕਿਹਾ ਕਿ ਉਸ ਦੀ ਮਾਂ ਦੀ ਵਿਗੜਦੀ ਹਾਲਤ ਲਈ ਉਸ ਦਾ ਪਿਤਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹਨ। ਮਾਂ-ਧੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗਰਗੱਜ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਗੁਰਸਿੱਖ ਪਰਿਵਾਰ ਨਾਲ ਹੋ ਰਹੇ ਅਨਿਆਂ ਦਾ ਨੋਟਿਸ ਲੈਣ ਅਤੇ ਤੁਰੰਤ ਮਦਦ ਲਈ ਪਹੁੰਚਣ।

ਨਿਹੰਗ ਸਿੰਘ ਜਥੇਬੰਦੀਆਂ ਵਲੋਂ ਤਿੱਖੇ ਸੰਘਰਸ਼ ਦੀ ਚਿਤਾਵਨੀ

ਇਸ ਸੰਘਰਸ਼ ਨੂੰ ਹੁਣ ਦਸ਼ਮੇਸ਼ ਤਰਨਾ ਦਲ, ਬੁੱਢਾ ਦਲ (96 ਕਰੋੜੀ) ਅਤੇ ਹੋਰ ਨਿਹੰਗ ਸਿੰਘ ਜਥੇਬੰਦੀਆਂ ਦਾ ਸਮਰਥਨ ਮਿਲ ਗਿਆ ਹੈ। ਦਸ਼ਮੇਸ਼ ਤਰਨਾ ਦਲ ਦੇ ਜਥੇਦਾਰ ਨਰਦੇਵ ਸਿੰਘ ਨੇ ਪ੍ਰਸ਼ਾਸਨ ਨੂੰ ਦੋ ਟੁੱਕ ਸ਼ਬਦਾਂ ਵਿੱਚ ਚਿਤਾਵਨੀ ਦਿੱਤੀ ਹੈ ਕਿ ਜੇਕਰ ਵਿਸਾਖੀ ਤੱਕ ਮਾਂ-ਧੀ ਨੂੰ ਇਨਸਾਫ਼ ਨਾ ਮਿਲਿਆ ਤਾਂ ਉਹ ਤਿੱਖਾ ਸੰਘਰਸ਼ ਵਿੱਢਣਗੇ।

ਉਨ੍ਹਾਂ ਕਿਹਾ ਕਿ ਨਿਹੰਗ ਸਿੰਘ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਦਫ਼ਤਰਾਂ ਅਤੇ ਘਰਾਂ ਦੇ ਬਾਹਰ ਆਪਣੇ ਘੋੜੇ ਬੰਨ੍ਹਣਗੇ ਅਤੇ ਉਦੋਂ ਤੱਕ ਨਹੀਂ ਹਟਣਗੇ ਜਦੋਂ ਤੱਕ ਪੀੜਤਾਂ ਨੂੰ ਉਨ੍ਹਾਂ ਦਾ ਹੱਕ ਨਹੀਂ ਮਿਲ ਜਾਂਦਾ। ਪੀੜਤਾ ਨੇ ਇਹ ਵੀ ਦੱਸਿਆ ਕਿ ਭਾਵੇਂ ਮਹਿਲਾ ਕਮਿਸ਼ਨ ਨੇ ਉਨ੍ਹਾਂ ਨੂੰ ਬੁਲਾਇਆ ਸੀ, ਪਰ ਅਜੇ ਤੱਕ ਕੋਈ ਠੋਸ ਹੱਲ ਨਹੀਂ ਨਿਕਲ ਸਕਿਆ, ਜਿਸ ਕਾਰਨ ਉਹ ਇਸ ਸਖ਼ਤ ਕਦਮ ਚੁੱਕਣ ਲਈ ਮਜਬੂਰ ਹੋਈਆਂ ਹਨ।

Follow Us
ਬੇਅਦਬੀਆਂ ਦੀ ਮੰਦਭਾਗੀਆਂ ਘਟਨਾਵਾਂ ਰੋਕਣ ਲਈ ਪੰਜਾਬ ਕੈਬਨਿਟ ਨੇ ਲਿਆ ਅਹਿਮ ਫੈਸਲਾ
ਬੇਅਦਬੀਆਂ ਦੀ ਮੰਦਭਾਗੀਆਂ ਘਟਨਾਵਾਂ ਰੋਕਣ ਲਈ ਪੰਜਾਬ ਕੈਬਨਿਟ ਨੇ ਲਿਆ ਅਹਿਮ ਫੈਸਲਾ...
CBSE ਦਾ ਨਵਾਂ ਨਿਯਮ: Three Language Policy ਵਿੱਚ ਵੱਡਾ ਫੇਰਬਦਲ, ਵਿਦਿਆਰਥੀਆਂ 'ਤੇ ਪਵੇਗਾ ਅਸਰ
CBSE ਦਾ ਨਵਾਂ ਨਿਯਮ: Three Language Policy ਵਿੱਚ ਵੱਡਾ ਫੇਰਬਦਲ, ਵਿਦਿਆਰਥੀਆਂ 'ਤੇ ਪਵੇਗਾ ਅਸਰ...
Iran-USA War Impact: ਮੱਧ ਪੂਰਬ ਜੰਗ ਨਾਲ ਭਾਰਤੀ ਚੌਲਾਂ ਦਾ ਵਪਾਰ ਠੱਪ, ਹੋਰਮੁਜ਼ ਮਾਰਗ ਦੇ ਬੰਦ ਹੋਣ ਨਾਲ ਭਾਰੀ ਨੁਕਸਾਨ
Iran-USA War Impact: ਮੱਧ ਪੂਰਬ ਜੰਗ ਨਾਲ ਭਾਰਤੀ ਚੌਲਾਂ ਦਾ ਵਪਾਰ ਠੱਪ, ਹੋਰਮੁਜ਼ ਮਾਰਗ ਦੇ ਬੰਦ ਹੋਣ ਨਾਲ ਭਾਰੀ ਨੁਕਸਾਨ...
Nari Shakti Vandan Adhiniyam: ਮਹਿਲਾ ਰਾਖਵਾਂਕਰਨ ਬਿੱਲ 'ਤੇ PM ਮੋਦੀ ਦਾ ਇਤਿਹਾਸਕ ਸੰਦੇਸ਼, ਸੰਸਦ 'ਚ ਸਿਆਸੀ ਭਾਗੀਦਾਰੀ
Nari Shakti Vandan Adhiniyam: ਮਹਿਲਾ ਰਾਖਵਾਂਕਰਨ ਬਿੱਲ 'ਤੇ PM ਮੋਦੀ ਦਾ ਇਤਿਹਾਸਕ ਸੰਦੇਸ਼, ਸੰਸਦ 'ਚ ਸਿਆਸੀ ਭਾਗੀਦਾਰੀ...
ਬੇਮੌਸਮੀ ਬਰਸਾਤ ਨਾਲ 1.25 ਲੱਖ ਏਕੜ ਤੋਂ ਵੱਧ ਫਸਲ ਦਾ ਨੁਕਸਾਨ, ਮੁਰਝਾਏ ਕਿਸਾਨਾਂ ਦੇ ਚੇਹਰੇ
ਬੇਮੌਸਮੀ ਬਰਸਾਤ ਨਾਲ 1.25 ਲੱਖ ਏਕੜ ਤੋਂ ਵੱਧ ਫਸਲ ਦਾ ਨੁਕਸਾਨ, ਮੁਰਝਾਏ ਕਿਸਾਨਾਂ ਦੇ ਚੇਹਰੇ...
ਨਵਜੋਤ ਕੌਰ ਸਿੱਧੂ ਵੱਲੋਂ ਵੱਡਾ ਐਲਾਨ, ਭਾਰਤੀ ਰਾਸ਼ਟਰਵਾਦੀ ਪਾਰਟੀ 117 ਸੀਟਾਂ 'ਤੇ ਲੜੇਗੀ ਚੋਣ
ਨਵਜੋਤ ਕੌਰ ਸਿੱਧੂ ਵੱਲੋਂ ਵੱਡਾ ਐਲਾਨ,  ਭਾਰਤੀ ਰਾਸ਼ਟਰਵਾਦੀ ਪਾਰਟੀ 117 ਸੀਟਾਂ 'ਤੇ ਲੜੇਗੀ ਚੋਣ...
Iran-America Ceasefire: ਈਰਾਨ ਦੀਆਂ 10 ਸ਼ਰਤਾਂ ਜੋ ਟਰੰਪ ਨੇ ਮੰਨੀਆਂ ਤਾਂ ਹੋਇਆ ਸੀਜ਼ਫਾਇਰ, PAK ਦੀ ਭੂਮਿਕਾ
Iran-America Ceasefire: ਈਰਾਨ ਦੀਆਂ 10 ਸ਼ਰਤਾਂ ਜੋ ਟਰੰਪ ਨੇ ਮੰਨੀਆਂ ਤਾਂ ਹੋਇਆ ਸੀਜ਼ਫਾਇਰ, PAK ਦੀ ਭੂਮਿਕਾ...
Amarnath Yatra 2026: ਦਿੱਲੀ-ਕਟੜਾ ਐਕਸਪ੍ਰੈਸਵੇਅ ਤੋਂ ਅਮਰਨਾਥ ਯਾਤਰਾ ਹੋਵੇਗੀ ਸੋਖੀ, NHAI ਦਾ ਨਵਾਂ ਤੋਹਫ਼ਾ
Amarnath Yatra 2026: ਦਿੱਲੀ-ਕਟੜਾ ਐਕਸਪ੍ਰੈਸਵੇਅ ਤੋਂ ਅਮਰਨਾਥ ਯਾਤਰਾ ਹੋਵੇਗੀ ਸੋਖੀ, NHAI ਦਾ ਨਵਾਂ ਤੋਹਫ਼ਾ...
ਤਲਾਕ ਹੋਇਆ ਤਾਂ ਕੁੜੀ ਵਾਲਿਆਂ ਨੇ ਢੋਲ ਵਜਾ ਕੇ ਮਣਾਈ ਖੁਸ਼ੀ, ਮੁੰਡੇ ਦੇ ਪਰਿਵਾਰ ਨੇ ਲਗਾਏ ਗੰਭੀਰ ਆਰੋਪ
ਤਲਾਕ ਹੋਇਆ ਤਾਂ ਕੁੜੀ ਵਾਲਿਆਂ ਨੇ ਢੋਲ ਵਜਾ ਕੇ ਮਣਾਈ ਖੁਸ਼ੀ, ਮੁੰਡੇ ਦੇ ਪਰਿਵਾਰ ਨੇ ਲਗਾਏ ਗੰਭੀਰ ਆਰੋਪ...