AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਸੜਕ ‘ਤੇ ਇਕੱਲੀ ਘੁੰਮ ਰਹੀ ਸੀ 8 ਸਾਲਾਂ ਬੱਚੀ, ਜਾਂਚ ਕਰਨ ‘ਤੇ ਨੇੜੇ ਹੀ ਮਿਲੀ ਪਿਓ ਦੀ ਲਾਸ਼; ਲਾਗੇ ਹੀ ਪਈ ਹੋਈ ਸੀ ਸਰਿੰਜ

ਮ੍ਰਿਤਕ ਦੀ ਪਛਾਣ 32 ਸਾਲਾ ਰਾਜੂ ਸਿੰਘ, ਵਾਸੀ ਜੰਟਾ ਸਿੰਘ, ਵਾਸੀ ਰੱਲਾ ਪਿੰਡ, ਮਾਨਸਾ ਵਜੋਂ ਹੋਈ ਹੈ। ਉਹ ਆਪਣੀ ਅੱਠ ਸਾਲ ਦੀ ਧੀ ਨਾਲ ਰੱਲਾ ਤੋਂ ਆਪਣੇ ਸਹੁਰੇ ਪਿੰਡ ਦੁੱਲਮਸਰ ਕੋਠੇ ਜਾ ਰਿਹਾ ਸੀ। ਰਸਤੇ 'ਚ, ਉਸ ਨੇ ਢਿਲਵਾਂ ਨਾਲੇ ਦੇ ਕੋਲ ਆਪਣਾ ਮੋਟਰਸਾਈਕਲ ਰੋਕਿਆ ਤੇ ਆਪਣੀ ਧੀ ਨੂੰ ਸੜਕ ਕਿਨਾਰੇ ਖੜ੍ਹਾ ਕਰ ਦਿੱਤਾ। ਜਦੋਂ ਉਹ ਕੁਝ ਸਮੇਂ ਬਾਅਦ ਵਾਪਸ ਨਹੀਂ ਆਇਆ ਤਾਂ ਲੋਕਾਂ ਨੇ ਸੜਕ 'ਤੇ ਇੱਕ ਛੋਟੀ ਬੱਚੀ ਨੂੰ ਇਕੱਲਿਆਂ ਦੇਖਿਆ।

ਸੜਕ 'ਤੇ ਇਕੱਲੀ ਘੁੰਮ ਰਹੀ ਸੀ 8 ਸਾਲਾਂ ਬੱਚੀ, ਜਾਂਚ ਕਰਨ 'ਤੇ ਨੇੜੇ ਹੀ ਮਿਲੀ ਪਿਓ ਦੀ ਲਾਸ਼; ਲਾਗੇ ਹੀ ਪਈ ਹੋਈ ਸੀ ਸਰਿੰਜ
ਸੜਕ ‘ਤੇ ਘੁੰਮ ਰਹੀ ਸੀ 8 ਸਾਲਾਂ ਬੱਚੀ, ਜਾਂਚ ਕਰਨ ‘ਤੇ ਨੇੜੇ ਹੀ ਮਿਲੀ ਪਿਓ ਦੀ ਲਾਸ਼
pradeepkumar
| Updated On: 24 Feb 2026 11:40 AM IST

ਭਦੌੜ ਦੀ ਤਪਾ ਮੰਡੀ ਢਿਲਵਾਂ ਡਰੇਨ ਨੇੜੇ ਸ਼ੱਕੀ ਹਾਲਾਤਾਂ ‘ਚ ਇੱਕ ਨੌਜਵਾਨ ਦੀ ਲਾਸ਼ ਮਿਲੀ। ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼ ਮੰਨਿਆ ਜਾ ਰਿਹਾ ਹੈ। ਉਸ ਦੀ ਲਾਸ਼ ਦੇ ਨੇੜੇ ਇੱਕ ਮੈਡੀਕਲ ਸਰਿੰਜ ਵੀ ਮਿਲੀ ਹੈ। ਲਾਸ਼ ਨੂੰ ਦੇਖ ਕੇ ਨੇੜਲੇ ਖੇਤਾਂ ਤੋਂ ਕਿਸਾਨਾਂ ਤੇ ਰਾਹਗੀਰਾਂ ਨੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਨੇ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।

ਸੜਕ ‘ਤੇ ਇੱਕ ਛੋਟੀ ਬੱਚੀ ਨੂੰ ਇਕੱਲਿਆਂ ਦੇਖਿਆ ਤੇ ਹੋਇਆ ਸ਼ੱਕ

ਮ੍ਰਿਤਕ ਦੀ ਪਛਾਣ 32 ਸਾਲਾ ਰਾਜੂ ਸਿੰਘ, ਵਾਸੀ ਜੰਟਾ ਸਿੰਘ, ਵਾਸੀ ਰੱਲਾ ਪਿੰਡ, ਮਾਨਸਾ ਵਜੋਂ ਹੋਈ ਹੈ। ਉਹ ਆਪਣੀ ਅੱਠ ਸਾਲ ਦੀ ਧੀ ਨਾਲ ਰੱਲਾ ਤੋਂ ਆਪਣੇ ਸਹੁਰੇ ਪਿੰਡ ਦੁੱਲਮਸਰ ਕੋਠੇ ਜਾ ਰਿਹਾ ਸੀ। ਰਸਤੇ ‘ਚ, ਉਸ ਨੇ ਢਿਲਵਾਂ ਨਾਲੇ ਦੇ ਕੋਲ ਆਪਣਾ ਮੋਟਰਸਾਈਕਲ ਰੋਕਿਆ ਤੇ ਆਪਣੀ ਧੀ ਨੂੰ ਸੜਕ ਕਿਨਾਰੇ ਖੜ੍ਹਾ ਕਰ ਦਿੱਤਾ। ਜਦੋਂ ਉਹ ਕੁਝ ਸਮੇਂ ਬਾਅਦ ਵਾਪਸ ਨਹੀਂ ਆਇਆ ਤਾਂ ਲੋਕਾਂ ਨੇ ਸੜਕ ‘ਤੇ ਇੱਕ ਛੋਟੀ ਬੱਚੀ ਨੂੰ ਇਕੱਲਿਆਂ ਦੇਖਿਆ।

ਜਾਂਚ ਕਰਨ ‘ਤੇ ਲੋਕਾਂ ਨੂੰ ਇੱਕ ਨੌਜਵਾਨ ਰਾਜੂ ਸਿੰਘ, ਡਰੇਨ ਦੇ ਕੰਢੇ ‘ਤੇ ਮ੍ਰਿਤਕ ਪਿਆ ਮਿਲਿਆ। ਉਨ੍ਹਾਂ ਨੇ ਪੁਲਿਸ ਨੂੰ ਸੂਚਿਤ ਕੀਤਾ। ਰਾਜੂ ਸਿੰਘ ਦੀ ਲਾਸ਼ ਦੇ ਕੋਲ ਇੱਕ ਮੈਡੀਕਲ ਸਰਿੰਜ ਮਿਲੀ ਤੇ ਹਾਲਾਤਾਂ ਤੋਂ ਸ਼ੱਕ ਪੈਦਾ ਹੋ ਰਿਹਾ ਹੈ ਕਿ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਨਾਲ ਹੋਈ ਹੈ। ਮ੍ਰਿਤਕ ਰਾਜੂ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਤੇ 11, 8 ਤੇ 1.5 ਸਾਲ ਦੀਆਂ ਤਿੰਨ ਧੀਆਂ ਦਾ ਪਿਤਾ ਸੀ।

ਡੀਐਸਪੀ ਗੁਰਪ੍ਰੀਤ ਸਿੰਘ ਤਪਾ ਨੇ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਤਪਾ ਪੁਲਿਸ ਨੂੰ ਸ਼ੱਕੀ ਹਾਲਾਤਾਂ ‘ਚ ਡਰੇਨ ਦੇ ਕੰਢੇ ਇੱਕ ਨੌਜਵਾਨ ਦੀ ਲਾਸ਼ ਪਈ ਹੋਣ ਦੀ ਸੂਚਨਾ ਮਿਲੀ ਸੀ। ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ, ਤਪਾ ਪੁਲਿਸ ਕਾਰਵਾਈ ਕਰੇਗੀ। ਮ੍ਰਿਤਕ ਦੀ ਲਾਸ਼ ਨੂੰ ਤਪਾ ਦੇ ਸਰਕਾਰੀ ਹਸਪਤਾਲ ‘ਚ ਲਿਆਂਦਾ ਗਿਆ ਹੈ ਤੇ ਪੋਸਟਮਾਰਟਮ ਤੋਂ ਬਾਅਦ ਪਰਿਵਾਰ ਨੂੰ ਸੌਂਪ ਦਿੱਤਾ ਜਾਵੇਗਾ। ਪੁਲਿਸ ਦਾ ਕਹਿਣਾ ਹੈ ਕਿ ਮੌਤ ਦਾ ਕਾਰਨਾਂ ਦਾ ਪਤਾ ਮੇਡੀਕਲ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਚਲੇਗਾ। ਦੂਜੇ ਪਾਸੇ ਇਸ ਮਾਮਲੇ ‘ਤੇ ਮ੍ਰਿਤਕ ਦੇ ਪਿੰਡ ਦੇ ਸਰਪੰਚ ਤੇ ਪਰਿਵਾਰਕ ਮੈਂਬਰਾਂ ਨੇ ਚੁੱਪੀ ਧਾਰੀ ਰੱਖੀ ਹੈ। ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਨ ਤੋਂ ਇਨਕਾਰ ਕਰ ਦਿੱਤਾ।

Follow Us
UPSC 'ਚ ਸੈਲੇਕਟ ਹੋਈ ਕੁੜੀ ਦਾ ਵਿਧਾਨਸਭਾ 'ਚ ਸਨਮਾਨ, ਕੁੜੀਆਂ ਨੂੰ ਦਿੱਤਾ Success Mantra
UPSC 'ਚ ਸੈਲੇਕਟ ਹੋਈ ਕੁੜੀ ਦਾ ਵਿਧਾਨਸਭਾ 'ਚ ਸਨਮਾਨ, ਕੁੜੀਆਂ ਨੂੰ ਦਿੱਤਾ Success Mantra...
ਤੇਲ ਸੰਕਟ ਨੂੰ ਵਧਾਉਣ ਦੀ ਤਿਆਰੀ? ਹੋਰਮੁਜ਼ ਤੋਂ ਬਾਅਦ ਈਰਾਨ ਦਾ ਅਗਲਾ ਪਲਾਨ
ਤੇਲ ਸੰਕਟ ਨੂੰ ਵਧਾਉਣ ਦੀ ਤਿਆਰੀ? ਹੋਰਮੁਜ਼ ਤੋਂ ਬਾਅਦ ਈਰਾਨ ਦਾ ਅਗਲਾ ਪਲਾਨ...
India LPG Crisis: ਭਾਰਤ 'ਚ ਗੈਸ ਦੀ ਕੋਈ ਕਮੀ ਨਹੀਂ, ਸਰਕਾਰ ਨੇ ਜਮ੍ਹਾਂਖੋਰੀ ਅਤੇ ਘਬਰਾਹਟ ਦਾ ਕਾਰਨ ਦੱਸਿਆ
India LPG Crisis: ਭਾਰਤ 'ਚ ਗੈਸ ਦੀ ਕੋਈ ਕਮੀ ਨਹੀਂ, ਸਰਕਾਰ ਨੇ ਜਮ੍ਹਾਂਖੋਰੀ ਅਤੇ ਘਬਰਾਹਟ ਦਾ ਕਾਰਨ ਦੱਸਿਆ...
ਅਕਾਲੀ ਦਲ ਨਾਲ ਗੱਠਜੋੜ ਬਾਰੇ ਕੀ ਬੋਲੇ ਅਮਿਤ ਸ਼ਾਹ?
ਅਕਾਲੀ ਦਲ ਨਾਲ ਗੱਠਜੋੜ ਬਾਰੇ ਕੀ ਬੋਲੇ ਅਮਿਤ ਸ਼ਾਹ?...
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ...
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ...
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ...
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ...
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?...