AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਬਟਾਲਾ ‘ਚ ਨਸ਼ੇੜੀ ਪਿਓ ਨੇ ਪਤਨੀ ਤੇ 12 ਸਾਲਾ ਧੀ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ; ਇਲਾਕੇ ‘ਚ ਦਹਿਸ਼ਤ

ਬਟਾਲਾ ਦੀ ਪੌਸ਼ ਫ਼ਰੈਂਡਜ਼ ਕਲੋਨੀ ਵਿੱਚ ਅੱਜ ਸਵੇਰ ਨਸ਼ੇੜੀ ਵਿਅਕਤੀ ਵੱਲੋਂ ਘਰੇਲੂ ਕਲੇਸ਼ ਦੇ ਚੱਲਦਿਆਂ ਆਪਣੀ ਹੀ ਧਰਮ ਪਤਨੀ ਅਤੇ ਮਾਸੂਮ ਧੀ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰ ਦੇਣ ਦਾ ਖ਼ੂਨੀ ਮਾਮਲਾ ਸਾਹਮਣੇ ਆਇਆ। ਦੋਹਰੇ ਕਤਲ ਦੀ ਇਸ ਰੂਹ ਕੰਬਾਊ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਮੁੱਚੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ।

ਬਟਾਲਾ 'ਚ ਨਸ਼ੇੜੀ ਪਿਓ ਨੇ ਪਤਨੀ ਤੇ 12 ਸਾਲਾ ਧੀ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ; ਇਲਾਕੇ 'ਚ ਦਹਿਸ਼ਤ
avtar-singh
| Updated On: 26 Sep 2026 12:40 PM IST
Share

ਬਟਾਲਾ ਦੀ ਪੌਸ਼ ਫ਼ਰੈਂਡਜ਼ ਕਲੋਨੀ ਵਿੱਚ ਅੱਜ ਸਵੇਰ ਨਸ਼ੇੜੀ ਵਿਅਕਤੀ ਵੱਲੋਂ ਘਰੇਲੂ ਕਲੇਸ਼ ਦੇ ਚੱਲਦਿਆਂ ਆਪਣੀ ਹੀ ਧਰਮ ਪਤਨੀ ਅਤੇ ਮਾਸੂਮ ਧੀ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰ ਦੇਣ ਦਾ ਖ਼ੂਨੀ ਮਾਮਲਾ ਸਾਹਮਣੇ ਆਇਆ। ਦੋਹਰੇ ਕਤਲ ਦੀ ਇਸ ਰੂਹ ਕੰਬਾਊ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਮੁੱਚੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ।

ਘਟਨਾ ਦਾ ਖ਼ੁਲਾਸਾ ਉਸ ਵੇਲੇ ਹੋਇਆ ਜਦੋਂ ਮ੍ਰਿਤਕ ਮਹਿਲਾ ਦਾ ਭਰਾ ਆਪਣੀ ਭਾਣਜੀ ਨੂੰ ਸਕੂਲ ਛੱਡਣ ਜਾਣ ਲਈ ਰੋਜ਼ਾਨਾ ਦੀ ਤਰ੍ਹਾਂ ਫ਼ੋਨ ਕਰ ਰਿਹਾ ਸੀ। ਵਾਰ-ਵਾਰ ਫ਼ੋਨ ਕਰਨ ਦੇ ਬਾਵਜੂਦ ਜਦੋਂ ਪਰਿਵਾਰ ਵੱਲੋਂ ਕਾਲ ਰਿਸੀਵ ਨਾ ਕੀਤੀ ਗਈ ਤਾਂ ਸ਼ੱਕ ਪੈਣ ਤੇ ਲੜਕੀ ਦਾ ਭਰਾ ਤੁਰੰਤ ਭੈਣ ਦੇ ਘਰ ਪਹੁੰਚਿਆ। ਘਰ ਦੇ ਬਾਹਰ ਜਿੰਦਰਾ ਲੱਗਾ ਹੋਇਆ ਸੀ। ਜਦੋਂ ਉਸ ਨੇ ਘਰ ਦਾ ਤਾਲਾ ਤੋੜ ਕੇ ਅੰਦਰ ਜਾ ਕੇ ਦੇਖਿਆ ਤਾਂ ਅੰਦਰ ਦਾ ਦ੍ਰਿਸ਼ ਦੇਖ ਕੇ ਉਸ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਕਮਰੇ ਅੰਦਰ ਉਸ ਦੀ ਭੈਣ ਅਤੇ ਕਰੀਬ 10 ਤੋਂ 12 ਸਾਲਾਂ ਦੀ ਮਾਸੂਮ ਭਾਣਜੀ ਖ਼ੂਨ ਨਾਲ ਲੱਥਪੱਥ ਹਾਲਤ ਵਿੱਚ ਮ੍ਰਿਤਕ ਪਈਆਂ ਹੋਈਆਂ ਸਨ।

ਨਸ਼ੇ ਦੀ ਪੂਰਤੀ ਤੇ ਘਰੇਲੂ ਕਲੇਸ਼ ਬਣਿਆ ਕਤਲ ਦਾ ਕਾਰਨ

ਪੀੜਤ ਲੜਕੀ ਦੇ ਭਰਾ ਨੇ ਭਰੇ ਮਨ ਨਾਲ ਪੱਤਰਕਾਰਾਂ ਅਤੇ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਦਾ ਜੀਜਾ ਹਰ ਤਰ੍ਹਾਂ ਦੇ ਮਾਰੂ ਨਸ਼ਿਆਂ ਦਾ ਆਦੀ ਸੀ। ਉਹ ਆਏ ਦਿਨ ਨਸ਼ੇ ਦੀ ਹਾਲਤ ਵਿੱਚ ਘਰ ਅੰਦਰ ਹੰਗਾਮਾ ਅਤੇ ਲੜਾਈ-ਝਗੜਾ ਕਰਦਾ ਰਹਿੰਦਾ ਸੀ। ਉਸ ਨੇ ਦੱਸਿਆ, “ਮੈਂ ਰੋਜ਼ਾਨਾ ਸਵੇਰੇ ਆਪਣੀ ਭਾਣਜੀ ਨੂੰ ਸਕੂਲ ਛੱਡਣ ਜਾਂਦਾ ਹਾਂ। ਅੱਜ ਵੀ ਰੋਜ਼ਾਨਾ ਵਾਂਗ ਮੈਂ ਕਈ ਵਾਰ ਫ਼ੋਨ ਲਗਾਇਆ ਪਰ ਕਿਸੇ ਨੇ ਫ਼ੋਨ ਨਹੀਂ ਚੁੱਕਿਆ। ਜਦੋਂ ਮੈਂ ਇੱਥੇ ਪਹੁੰਚ ਕੇ ਤਾਲਾ ਤੋੜ ਕੇ ਦੇਖਿਆ ਤਾਂ ਦੋਵਾਂ ਦਾ ਬੇਰਹਿਮੀ ਨਾਲ ਕਤਲ ਹੋ ਚੁੱਕਾ ਸੀ। ਮੇਰਾ ਜੀਜਾ ਦੋਵਾਂ ਨੂੰ ਮੌਤ ਦੇ ਘਾਟ ਉਤਾਰ ਕੇ ਅਤੇ ਬਾਹਰੋਂ ਘਰ ਨੂੰ ਤਾਲਾ ਲਾ ਕੇ ਮੌਕੇ ਤੋਂ ਫ਼ਰਾਰ ਹੋ ਗਿਆ ਹੈ।”

ਪੁਲਿਸ ਨੇ ਲਾਸ਼ਾਂ ਕਬਜ਼ੇ ਚ ਲੈ ਕੇ ਸ਼ੁਰੂ ਕੀਤੀ ਕਾਨੂੰਨੀ ਕਾਰਵਾਈ

ਘਟਨਾ ਦੀ ਇਤਲਾਹ ਮਿਲਦੇ ਹੀ ਥਾਣਾ ਸਿਵਲ ਲਾਈਨਜ਼ ਬਟਾਲਾ ਦੇ ਐੱਸ.ਐੱਚ.ਓ. ਪੁਲਿਸ ਪਾਰਟੀ ਸਮੇਤ ਤੁਰੰਤ ਮੌਕਾ-ਏ-ਵਾਰਦਾਤ ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਐੱਸ.ਐੱਚ.ਓ. ਸਿਵਲ ਲਾਈਨਜ਼ ਨੇ ਦੱਸਿਆ ਕਿ ਪੁਲਿਸ ਨੂੰ ਫ਼ਰੈਂਡਜ਼ ਕਲੋਨੀ ਵਿੱਚ ਕਿਸੇ ਵਾਰਦਾਤ ਹੋਣ ਦੀ ਸੂਚਨਾ ਮਿਲੀ ਸੀ। ਮੌਕੇ ਤੇ ਪਹੁੰਚ ਕੇ ਦੇਖਿਆ ਗਿਆ ਤਾਂ ਘਰ ਅੰਦਰ ਮਾਂ-ਧੀ ਦੀਆਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੀਆਂ ਲਾਸ਼ਾਂ ਮਿਲੀਆਂ ਹਨ।

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕਾ ਦੇ ਭਰਾ ਵੱਲੋਂ ਦਰਜ ਕਰਵਾਏ ਗਏ ਬਿਆਨਾਂ ਦੇ ਆਧਾਰ ਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਮੁਲਜ਼ਮ ਖ਼ਿਲਾਫ਼ ਬਣਦੀਆਂ ਸਖ਼ਤ ਕਾਨੂੰਨੀ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਉਸ ਨੂੰ ਜਲਦ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

Follow Us
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?...
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ...
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ...
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ...
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ...
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ...
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ...
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ...
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼...