AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਬਟਾਲਾ ‘ਚ ਮਾਮੂਲੀ ਝਗੜੇ ਵਿੱਚ ਗੁਆਂਢੀ ਦੀ ਗੋਲੀ ਮਾਰ ਕੇ ਹੱਤਿਆ, ਲਾਇਸੈਂਸੀ ਰਿਵਾਲਵਰ ਨਾਲ ਚੱਲੀਆਂ 6 ਗੋਲੀਆਂ; ਮੁਲਜ਼ਮ ਪਤੀ-ਪਤਨੀ ਗ੍ਰਿਫ਼ਤਾਰ

ਬੀਤੀ ਦੇਰ ਰਾਤ ਬਟਾਲਾ ਦੇ ਸੀਰਾ ਪਿੰਡ ਵਿੱਚ ਇੱਕ ਮਾਮੂਲੀ ਝਗੜੇ ਨੇ ਹਿੰਸਕ ਰੂਪ ਧਾਰਨ ਕਰ ਲਿਆ। ਰਣਜੀਤ ਸਿੰਘ ਦੇ ਪੁੱਤਰ ਗਗਨਦੀਪ ਸਿੰਘ ਗਗਨ ਨੇ ਉਸੇ ਪਿੰਡ ਦੇ ਰਹਿਣ ਵਾਲੇ ਕਰਨੈਲ ਸਿੰਘ ਦੇ ਪੁੱਤਰ ਮਨਪਿੰਦਰ ਸਿੰਘ ਉਰਫ ਮੰਨਾ 'ਤੇ ਲਾਇਸੈਂਸੀ ਰਿਵਾਲਵਰ ਤੋਂ 4-5 ਗੋਲੀਆਂ ਚਲਾਈਆਂ। ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ। ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ।

ਬਟਾਲਾ 'ਚ ਮਾਮੂਲੀ ਝਗੜੇ ਵਿੱਚ ਗੁਆਂਢੀ ਦੀ ਗੋਲੀ ਮਾਰ ਕੇ ਹੱਤਿਆ, ਲਾਇਸੈਂਸੀ ਰਿਵਾਲਵਰ ਨਾਲ ਚੱਲੀਆਂ 6 ਗੋਲੀਆਂ; ਮੁਲਜ਼ਮ ਪਤੀ-ਪਤਨੀ ਗ੍ਰਿਫ਼ਤਾਰ
avtar-singh
| Published: 11 Jul 2026 18:21 PM IST
Share

ਬਟਾਲਾ ਦੇ ਸੀਰਾ ਪਿੰਡ ਵਿੱਚ ਬੀਤੀ ਦੇਰ ਰਾਤ ਹੋਈ ਮਾਮੂਲੀ ਤਕਰਾਰ ਤੋਂ ਬਾਅਦ ਇੱਕ ਗੁਆਂਢੀ ਨੇ ਦੂਜੇ ਗੁਆਂਢੀ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ। ਪੁਲਿਸ ਨੇ ਮੁਲਜ਼ਮ ਜੋੜੇ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮ੍ਰਿਤਕ ਦੀ ਪਛਾਣ ਮਨਪਿੰਦਰ ਸਿੰਘ ਉਰਫ ਮੰਨਾ ਪੁੱਤਰ ਕਰਨੈਲ ਸਿੰਘ ਵਜੋਂ ਹੋਈ ਹੈ, ਜਦੋਂ ਕਿ ਮੁਲਜ਼ਮ ਗਗਨਦੀਪ ਸਿੰਘ ਪੁੱਤਰ ਰਣਜੀਤ ਸਿੰਘ ਹੈ।

ਗਗਨਦੀਪ ਨੇ ਕਥਿਤ ਤੌਰ ‘ਤੇ ਆਪਣੇ ਲਾਇਸੈਂਸੀ ਰਿਵਾਲਵਰ ਤੋਂ ਮਨਪਿੰਦਰ ਸਿੰਘ ‘ਤੇ ਛੇ ਗੋਲੀਆਂ ਚਲਾਈਆਂ। ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ। ਮਨਪਿੰਦਰ ਨੂੰ ਪਹਿਲਾਂ ਬਟਾਲਾ ਦੇ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ। ਜਿੱਥੇ ਉਸ ਦੀ ਹਾਲਤ ਵਿਗੜ ਗਈ ਅਤੇ ਬਾਅਦ ਵਿੱਚ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ। ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਦੌਰਾਨ ਮਨਪਿੰਦਰ ਸਿੰਘ ਦੀ ਮੌਤ ਹੋ ਗਈ।

ਮ੍ਰਿਤਕ ਦੇ ਦੋ ਬੱਚੇ

ਮ੍ਰਿਤਕ ਆਪਣੇ ਪਿੱਛੇ ਆਪਣੀ ਪਤਨੀ ਅਤੇ ਦੋ ਛੋਟੇ ਬੱਚੇ ਛੱਡ ਗਿਆ ਹੈ। ਮ੍ਰਿਤਕ ਦੇ ਭਰਾ ਨੇ ਪੁਲਿਸ ਨੂੰ ਦੱਸਿਆ ਕਿ ਉਹ ਘਟਨਾ ਵਾਲੀ ਥਾਂ ‘ਤੇ ਮੌਜੂਦ ਸੀ। ਉਸ ਦੇ ਅਨੁਸਾਰ, ਇੱਕ ਮਾਮੂਲੀ ਝਗੜੇ ਤੋਂ ਬਾਅਦ, ਗਗਨਦੀਪ ਸਿੰਘ ਦੀ ਪਤਨੀ ਜਸਬੀਰ ਕੌਰ ਨੇ ਆਪਣੀ ਪਿਸਤੌਲ ਗਗਨਦੀਪ ਨੂੰ ਦੇ ਦਿੱਤੀ। ਜਿਸ ਤੋਂ ਬਾਅਦ ਗਗਨਦੀਪ ਨੇ ਗੋਲੀ ਚਲਾ ਦਿੱਤੀ। ਪਰਿਵਾਰ ਨੇ ਇਹ ਵੀ ਇਲਜ਼ਾਮ ਲਗਾਇਆ ਕਿ ਗਗਨਦੀਪ ਸਿੰਘ ਦੀ ਉਨ੍ਹਾਂ ਨਾਲ ਪੁਰਾਣੀ ਰੰਜਿਸ਼ ਸੀ।

ਪੁਲਿਸ ਨੇ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਫਤਿਹਗੜ੍ਹ ਚੂੜੀਆਂ ਦੇ ਡੀਐਸਪੀ ਲਲਿਤ ਕੁਮਾਰ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਬੀਤੀ ਦੇਰ ਰਾਤ ਸੀਰਾ ਪਿੰਡ ਵਿੱਚ ਇੱਕ ਵਿਅਕਤੀ ਨੇ ਆਪਣੇ ਗੁਆਂਢੀ ਨੂੰ ਗੋਲੀ ਮਾਰ ਕੇ ਮਾਰ ਦਿੱਤਾ। ਉਸਨੇ ਕਿਹਾ ਕਿ ਮ੍ਰਿਤਕ ਦੇ ਸਰੀਰ ‘ਤੇ ਛੇ ਗੋਲੀਆਂ ਦੇ ਜ਼ਖ਼ਮ ਮਿਲੇ ਹਨ। ਪੁਲਿਸ ਨੇ ਮੁੱਖ ਮੁਲਜ਼ਮ ਗਗਨਦੀਪ ਸਿੰਘ ਅਤੇ ਉਸ ਦੀ ਪਤਨੀ ਜਸਬੀਰ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਡੀਐਸਪੀ ਨੇ ਇਹ ਵੀ ਦੱਸਿਆ ਕਿ ਗ੍ਰਿਫ਼ਤਾਰ ਕੀਤੀ ਗਈ ਔਰਤ ਜਸਬੀਰ ਕੌਰ ਇੱਕ ਸਰਕਾਰੀ ਅਧਿਆਪਕਾ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

Follow Us
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ...
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ...
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ...
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼...
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ...
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ...
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!...
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ...
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ...