AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਬਟਾਲਾ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤੇ ਹਥਿਆਰਾਂ ਦਾ ਨੈੱਟਵਰਕ ਕੀਤਾ ਤਬਾਹ, 6.5 ਕਿਲੋ ਹੈਰੋਇਨ ਸਮੇਤ 2 ਮੁਲਜ਼ਮ ਕਾਬੂ

ਬਟਾਲਾ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥਾਂ ਅਤੇ ਨਾਜਾਇਜ਼ ਹਥਿਆਰਾਂ ਦੇ ਇੱਕ ਖ਼ਤਰਨਾਕ ਗਿਰੋਹ ਦਾ ਭੰਡਾਫੋੜ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਭਾਰੀ ਮਾਤਰਾ ਵਿੱਚ ਹੈਰੋਇਨ, ਪਿਸਤੌਲ, ਜ਼ਿੰਦਾ ਕਾਰਤੂਸ ਅਤੇ ਡਰੱਗ ਮਨੀ ਬਰਾਮਦ ਕੀਤੀ ਹੈ।

ਬਟਾਲਾ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤੇ ਹਥਿਆਰਾਂ ਦਾ ਨੈੱਟਵਰਕ ਕੀਤਾ ਤਬਾਹ, 6.5 ਕਿਲੋ ਹੈਰੋਇਨ ਸਮੇਤ 2 ਮੁਲਜ਼ਮ ਕਾਬੂ
ਬਟਾਲਾ ਪੁਲਿਸ ਦੀ ਵੱਡੀ ਕਾਰਵਾਈ, 6.5 ਕਿਲੋ ਹੈਰੋਇਨ ਤੇ ਹਥਿਆਰਾਂ ਸਣੇ 2 ਤਸਕਰ ਕਾਬੂ
tv9-punjabi
| Updated On: 11 Apr 2026 20:31 PM IST

ਬਟਾਲਾ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥਾਂ ਅਤੇ ਨਾਜਾਇਜ਼ ਹਥਿਆਰਾਂ ਦੇ ਇੱਕ ਖ਼ਤਰਨਾਕ ਗਿਰੋਹ ਦਾ ਭੰਡਾਫੋੜ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਭਾਰੀ ਮਾਤਰਾ ਵਿੱਚ ਹੈਰੋਇਨ, ਪਿਸਤੌਲ, ਜ਼ਿੰਦਾ ਕਾਰਤੂਸ ਅਤੇ ਡਰੱਗ ਮਨੀ ਬਰਾਮਦ ਕੀਤੀ ਹੈ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਨੈੱਟਵਰਕ ਜ਼ਬਰਦਸਤੀ ਵਸੂਲੀ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰਾਂ ਦੀ ਸਪਲਾਈ ਵਿੱਚ ਸ਼ਾਮਲ ਸੀ।

ਮੁਲਜ਼ਮਾਂ ਕੋਲੋਂ 6.5 ਕਿਲੋ ਹੈਰੋਇਨ ਅਤੇ ਹਥਿਆਰ ਬਰਾਮਦ

ਪੁਲਿਸ ਅਨੁਸਾਰ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ 6.5 ਕਿਲੋਗ੍ਰਾਮ ਹੈਰੋਇਨ, .30 ਕੈਲੀਬਰ ਦੀ ਪਿਸਤੌਲ, 6 ਜ਼ਿੰਦਾ ਕਾਰਤੂਸ ਅਤੇ 1 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਸ਼ੁਰੂਆਤੀ ਜਾਂਚ ਵਿੱਚ ਇਹ ਵੀ ਪਤਾ ਲੱਗਾ ਹੈ ਕਿ ਇਸ ਨੈੱਟਵਰਕ ਰਾਹੀਂ ਅਪਰਾਧੀਆਂ ਨੂੰ ਹਥਿਆਰਾਂ ਦੀ ਸਪਲਾਈ ਕੀਤੀ ਜਾ ਰਹੀ ਸੀ। ਇਸ ਸਬੰਧੀ ਥਾਣਾ ਸਿਵਲ ਲਾਈਨ, ਬਟਾਲਾ ਵਿਖੇ ਐਫ.ਆਈ.ਆਰ. ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

30 ਮਾਰਚ ਦੀ ਗੋਲੀਬਾਰੀ ਤੋਂ ਹੋਈ ਸ਼ੁਰੂਆਤ

ਜ਼ਿਕਰਯੋਗ ਹੈ ਕਿ 30 ਮਾਰਚ 2026 ਨੂੰ ਬਟਾਲਾ ਦੇ ਸਿਵਲ ਲਾਈਨ ਇਲਾਕੇ ਵਿੱਚ ਵਿਦੇਸ਼ ਬੈਠੇ ਸ਼ਰਾਰਤੀ ਅੰਸਰਾਂ ਦੇ ਇਸ਼ਾਰੇ ‘ਤੇ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਸਨ। ਪੁਲਿਸ ਨੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਦਿਆਂ ਵੰਸ਼ ਅਤੇ ਸੁਖਚੈਨ ਨਾਮਕ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ। ਉਨ੍ਹਾਂ ਕੋਲੋਂ .30 ਬੋਰ ਦੀਆਂ 2 ਪਿਸਤੌਲਾਂ ਅਤੇ 8 ਜ਼ਿੰਦਾ ਕਾਰਤੂਸ ਮਿਲੇ ਸਨ। ਪੁੱਛਗਿੱਛ ਦੌਰਾਨ ਵੰਸ਼ ਨੇ ਦੱਸਿਆ ਕਿ ਉਹ ਇਹ ਹਥਿਆਰ ਰਵੀਪਾਲ (ਵਾਸੀ ਰਾਏਪੁਰ) ਅਤੇ ਇੱਕ ਨਾਬਾਲਗ ਲੜਕੇ ਕੋਲੋਂ ਲੈ ਕੇ ਆਇਆ ਸੀ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਇਨ੍ਹਾਂ ਦੋਵਾਂ ਨੂੰ ਵੀ ਨਾਮਜ਼ਦ ਕਰਕੇ ਗ੍ਰਿਫਤਾਰ ਕਰ ਲਿਆ।

ਵਿਦੇਸ਼ੀ ਹੈਂਡਲਰਾਂ ਨਾਲ ਸਬੰਧ ਅਤੇ ਹਥਿਆਰਾਂ ਦਾ ਲੈਣ-ਦੇਣ

ਗ੍ਰਿਫਤਾਰ ਰਵੀਪਾਲ ਸਿੰਘ ਨੇ ਖੁਲਾਸਾ ਕੀਤਾ ਕਿ ਉਹ ਵਿਦੇਸ਼ ਵਿੱਚ ਬੈਠੇ ਇੱਕ ਹੈਂਡਲਰ ਦੇ ਇਸ਼ਾਰੇ ‘ਤੇ ਵੱਡੇ ਪੱਧਰ ‘ਤੇ ਪਿਸਤੌਲਾਂ ਦਾ ਆਦਾਨ-ਪ੍ਰਦਾਨ ਕਰਦਾ ਹੈ। ਉਸ ਨੇ ਦੱਸਿਆ ਕਿ ਹੈਂਡਲਰ ਵੱਲੋਂ ਭੇਜੀ ਗਈ ਲੋਕੇਸ਼ਨ ਤੋਂ ਉਹ ਹਥਿਆਰ ਚੁੱਕਦਾ ਸੀ ਅਤੇ ਅੱਗੇ ਨਿਸ਼ਾਨ (ਵਾਸੀ ਮੁਲੀਆਂਵਾਲ) ਨਾਮਕ ਵਿਅਕਤੀ ਨੂੰ ਸੌਂਪ ਦਿੰਦਾ ਸੀ।

ਅੰਮ੍ਰਿਤਸਰ ਤੋਂ ਮੁੱਖ ਮੁਲਜ਼ਮ ਦੀ ਗ੍ਰਿਫਤਾਰੀ

ਰਵੀਪਾਲ ਦੇ ਖੁਲਾਸੇ ਤੋਂ ਬਾਅਦ ਪੁਲਿਸ ਨੇ 9 ਅਤੇ 10 ਅਪ੍ਰੈਲ ਦੀ ਦਰਮਿਆਨੀ ਰਾਤ ਨੂੰ ਨਿਸ਼ਾਨ ਸਿੰਘ ਨੂੰ ਉਸ ਦੀ ਫਾਰਚੂਨਰ ਗੱਡੀ ਸਮੇਤ ਕਮਲਾ ਦੇਵੀ ਐਵੇਨਿਊ, ਅੰਮ੍ਰਿਤਸਰ ਤੋਂ ਕਾਬੂ ਕਰ ਲਿਆ। ਪੁਲਿਸ ਹਿਰਾਸਤ ਵਿੱਚ ਸਖ਼ਤੀ ਨਾਲ ਕੀਤੀ ਗਈ ਪੁੱਛਗਿੱਛ ਦੌਰਾਨ ਨਿਸ਼ਾਨ ਸਿੰਘ ਨੇ ਮੰਨਿਆ ਕਿ ਉਸ ਨੇ ਨਸ਼ੀਲੇ ਪਦਾਰਥ ਅਤੇ ਹਥਿਆਰ ਲੁਕਾ ਕੇ ਰੱਖੇ ਹੋਏ ਹਨ।

ਉਸ ਦੀ ਨਿਸ਼ਾਨਦੇਹੀ ‘ਤੇ ਪੁਲਿਸ ਨੇ ਬਾਈਪਾਸ ਖਤੀਬਾ ਦੇ ਨੇੜਿਓਂ 6 ਕਿਲੋ 465 ਗ੍ਰਾਮ ਹੈਰੋਇਨ, ਇੱਕ .30 ਬੋਰ ਦੀ ਪਿਸਤੌਲ, 6 ਜ਼ਿੰਦਾ ਕਾਰਤੂਸ ਅਤੇ 1 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਪੁਲਿਸ ਅਧਿਕਾਰੀਆਂ ਨੂੰ ਉਮੀਦ ਹੈ ਕਿ ਇਸ ਨੈੱਟਵਰਕ ਨਾਲ ਜੁੜੇ ਕਈ ਹੋਰ ਵੱਡੇ ਖੁਲਾਸੇ ਅਤੇ ਗ੍ਰਿਫਤਾਰੀਆਂ ਆਉਣ ਵਾਲੇ ਦਿਨਾਂ ਵਿੱਚ ਹੋ ਸਕਦੀਆਂ ਹਨ।

Follow Us
ਕਰਿਸ਼ਮਾ ਕਪੂਰ ਦੇ ਬੱਚਿਆਂ ਲਈ ਰਾਹਤ, ਦਿੱਲੀ ਹਾਈ ਕੋਰਟ ਨੇ ਸੰਜੇ ਕਪੂਰ ਦੀਆਂ ਜਾਇਦਾਦਾਂ ਨੂੰ ਕੀਤਾ ਫ੍ਰੀਜ਼
ਕਰਿਸ਼ਮਾ ਕਪੂਰ ਦੇ ਬੱਚਿਆਂ ਲਈ ਰਾਹਤ, ਦਿੱਲੀ ਹਾਈ ਕੋਰਟ ਨੇ ਸੰਜੇ ਕਪੂਰ ਦੀਆਂ ਜਾਇਦਾਦਾਂ ਨੂੰ ਕੀਤਾ ਫ੍ਰੀਜ਼...
ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਟ੍ਰੈਵਲ ਏਜੰਟਾਂ ਦੀ ਖੈਰ ਨਹੀਂ, ਐਕਟਿਵ ਹੋਇਆ ਹਿਊਮਨ ਰਾਈਟਸ ਕਮਿਸ਼ਨ
ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਟ੍ਰੈਵਲ ਏਜੰਟਾਂ ਦੀ ਖੈਰ ਨਹੀਂ, ਐਕਟਿਵ ਹੋਇਆ ਹਿਊਮਨ ਰਾਈਟਸ ਕਮਿਸ਼ਨ...
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ...
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ...
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ...
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!...
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ...
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ...
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ...