AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਬਟਾਲਾ ਦੇ ਕੱਪੜਾ ਵਪਾਰੀ ‘ਤੇ ਫਾਇਰਿੰਗ ਕਰਨ ਵਾਲੇ ਦਾ ਐਨਕਾਊਂਟਰ, ਸ਼ੂਟਰ ਦੇ ਪੈਰ ‘ਚ ਲੱਗੀ ਗੋਲੀ

ਬਟਾਲਾ ਵਿੱਚ ਸ਼ੁੱਕਰਵਾਰ ਰਾਤ ਨੂੰ ਪੁਲਿਸ ਟੀਮ ਅਤੇ ਇੱਕ ਨਾਮੀ ਸ਼ੂਟਰ ਵਿਚਕਾਰ ਭਾਰੀ ਗੋਲੀਬਾਰੀ ਹੋ ਗਈ। ਪੁਲਿਸ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਦੌਰਾਨ ਮੁੱਖ ਮੁਲਜ਼ਮ ਰਵੀ ਦੇ ਪੈਰ ਵਿੱਚ ਗੋਲੀ ਲੱਗ ਗਈ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖ਼ਮੀ ਹਾਲਤ ਵਿੱਚ ਉਸ ਨੂੰ ਸਖ਼ਤ ਸੁਰੱਖਿਆ ਘੇਰੇ ਹੇਠ ਇਲਾਜ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਦਾਖਲ ਕਰਵਾਇਆ ਗਿਆ ਹੈ।

ਬਟਾਲਾ ਦੇ ਕੱਪੜਾ ਵਪਾਰੀ 'ਤੇ ਫਾਇਰਿੰਗ ਕਰਨ ਵਾਲੇ ਦਾ ਐਨਕਾਊਂਟਰ, ਸ਼ੂਟਰ ਦੇ ਪੈਰ 'ਚ ਲੱਗੀ ਗੋਲੀ
avtar-singh
| Updated On: 27 Jun 2026 13:48 PM IST
Share

ਬਟਾਲਾ ਵਿੱਚ ਸ਼ੁੱਕਰਵਾਰ ਰਾਤ ਨੂੰ ਪੁਲਿਸ ਟੀਮ ਅਤੇ ਇੱਕ ਨਾਮੀ ਸ਼ੂਟਰ ਵਿਚਕਾਰ ਭਾਰੀ ਗੋਲੀਬਾਰੀ ਹੋ ਗਈ। ਪੁਲਿਸ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਦੌਰਾਨ ਮੁੱਖ ਮੁਲਜ਼ਮ ਰਵੀ ਦੇ ਪੈਰ ਵਿੱਚ ਗੋਲੀ ਲੱਗ ਗਈ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖ਼ਮੀ ਹਾਲਤ ਵਿੱਚ ਉਸ ਨੂੰ ਸਖ਼ਤ ਸੁਰੱਖਿਆ ਘੇਰੇ ਹੇਠ ਇਲਾਜ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੂੰ ਮੁਕਾਬਲੇ ਵਾਲੀ ਥਾਂ ਤੋਂ ਗੋਲੀਆਂ ਦੇ 3 ਖੋਲ ਵੀ ਬਰਾਮਦ ਹੋਏ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਕੁਝ ਦਿਨ ਪਹਿਲਾਂ ਬਟਾਲਾ ਦੇ ਇੱਕ ਮਸ਼ਹੂਰ ਕੱਪੜਾ ਵਪਾਰੀ ਦੇ ਘਰ ਨੂੰ ਨਿਸ਼ਾਨਾ ਬਣਾ ਕੇ ਅਣਪਛਾਤੇ ਹਮਲਾਵਰਾਂ ਵੱਲੋਂ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ ਸੀ। ਇਸੇ ਮਾਮਲੇ ਵਿੱਚ ਕਾਰਵਾਈ ਕਰਦਿਆਂ ਪੁਲਿਸ ਨੇ 24 ਜੂਨ ਦੀ ਰਾਤ ਨੂੰ ਹੋਏ ਇੱਕ ਹੋਰ ਮੁਕਾਬਲੇ ਤੋਂ ਬਾਅਦ ਇੱਕ ਹੋਰ ਮੁਲਜ਼ਮ ਬਲਦੇਵ ਸਿੰਘ ਨੂੰ ਵੀ ਹਿਰਾਸਤ ਵਿੱਚ ਲਿਆ ਸੀ।

ਇਸ ਪੂਰੇ ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਦੇਖਦਿਆਂ ਹੋਇਆਂ ਉੱਚ ਅਧਿਕਾਰੀਆਂ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਗਿਆ ਸੀ। ਜਾਂਚ ਪ੍ਰਕਿਰਿਆ ਨੂੰ ਅੱਗੇ ਵਧਾਉਂਦੇ ਹੋਏ ਪੁਲਿਸ ਨੇ ਹੁਣ ਤੱਕ ਬਲਦੇਵ ਸਿੰਘ ਅਤੇ ਰਵੀ ਸਮੇਤ ਕੁੱਲ ਪੰਜ ਮੁਲਜ਼ਮਾਂ ਨੂੰ ਸਫ਼ਲਤਾਪੂਰਵਕ ਗ੍ਰਿਫ਼ਤਾਰ ਕਰ ਲਿਆ ਹੈ।

ਘਰ ਦੇ ਗੇਟ ਅਤੇ ਵੇਹੜੇ ਦੀਆਂ ਕੰਧਾਂ ‘ਤੇ ਲੱਗੀਆਂ ਗੋਲੀਆਂ

ਬਟਾਲਾ ਵਿੱਚ ਵਪਾਰੀ ਤੋਂ ਫਿਰੌਤੀ ਮੰਗਣ ਦੇ ਇਸ ਮਾਮਲੇ ਵਿੱਚ ਐਤਵਾਰ ਦੇਰ ਰਾਤ ਕਰੀਬ 2 ਵਜੇ ਕਾਦੀਆਂ ਰੋਡ ‘ਤੇ ਸਥਿਤ ਨਿਊ ਟਾਪ ਸਿਟੀ ਕਾਲੋਨੀ ਵਿੱਚ ਇੱਕ ਕੋਠੀ ਉੱਪਰ ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਛੇ ਗੋਲੀਆਂ ਚਲਾਈਆਂ ਗਈਆਂ ਸਨ। ਹਮਲਾਵਰਾਂ ਦੁਆਰਾ ਚਲਾਈਆਂ ਗਈਆਂ ਇਹ ਗੋਲੀਆਂ ਘਰ ਦੇ ਮੁੱਖ ਗੇਟ ਅਤੇ ਵੇਹੜੇ ਦੀਆਂ ਕੰਧਾਂ ਵਿੱਚ ਜਾ ਕੇ ਲੱਗੀਆਂ ਸਨ।

ਪੀੜਤ ਕਾਰੋਬਾਰੀ ਵਰਿੰਦਰ ਸਿੰਘ, ਜੋ ਕਿ ਨਿਊ ਟਾਪ ਸਿਟੀ ਦੇ ਨਿਵਾਸੀ ਹਨ, ਨੇ ਦੱਸਿਆ ਕਿ ਉਨ੍ਹਾਂ ਨੂੰ ਲੰਬੇ ਸਮੇਂ ਤੋਂ ਅਮਨ ਆਂਡਾ ਨਾਮ ਦੇ ਗੈਂਗਸਟਰ ਵੱਲੋਂ ਫੋਨ ਕਾਲਾਂ ਅਤੇ ਵੌਇਸ ਮੈਸੇਜਾਂ ਰਾਹੀਂ 10 ਲੱਖ ਰੁਪਏ ਦੀ ਫਿਰੌਤੀ ਦੇਣ ਲਈ ਮਜਬੂਰ ਕੀਤਾ ਜਾ ਰਿਹਾ ਸੀ। ਪੈਸੇ ਨਾ ਦੇਣ ਦੀ ਸੂਰਤ ਵਿੱਚ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪੂਰੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਲਗਾਤਾਰ ਧਮਕੀਆਂ ਵੀ ਦਿੱਤੀਆਂ ਜਾ ਰਹੀਆਂ ਸਨ।

ਕੁੱਲ 5 ਵਾਰਦਾਤਾਂ ਸੁਲਝੀਆਂ, ਮੁਲਜ਼ਮ ‘ਤੇ ਪਹਿਲਾਂ ਹੀ ਦਰਜ 8 ਮੁਕੱਦਮੇ

ਐਸ.ਐਸ.ਪੀ. ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਪੰਜਾਂ ਬਦਮਾਸ਼ਾਂ ਦੀ ਗ੍ਰਿਫ਼ਤਾਰੀ ਨਾਲ ਫਿਰੌਤੀ ਮੰਗਣ ਤੋਂ ਬਾਅਦ ਕੀਤੀ ਗਈ ਫਾਇਰਿੰਗ ਦੀਆਂ ਕੁੱਲ ਪੰਜ ਵੱਖ-ਵੱਖ ਵਾਰਦਾਤਾਂ ਨੂੰ ਸੁਲਝਾ ਲਿਆ ਗਿਆ ਹੈ। ਮੁਕਾਬਲੇ ਦੌਰਾਨ ਜ਼ਖ਼ਮੀ ਹੋਏ ਮੁੱਖ ਮੁਲਜ਼ਮ ਰਵੀ ਦਾ ਪੁਰਾਣਾ ਅਪਰਾਧਿਕ ਪਿਛੋਕੜ ਰਿਹਾ ਹੈ। ਉਨ੍ਹਾਂ ਖੁਲਾਸਾ ਕੀਤਾ ਕਿ ਰਵੀ ਦੇ ਖ਼ਿਲਾਫ਼ ਪਹਿਲਾਂ ਹੀ 8 ਅਪਰਾਧਿਕ ਮਾਮਲੇ ਦਰਜ ਹਨ, ਜਿਨ੍ਹਾਂ ਵਿੱਚੋਂ ਦੋ ਮੁਕੱਦਮੇ ਐਨ.ਡੀ.ਪੀ.ਐਸ. ਐਕਟ (NDPS Act) ਯਾਨੀ ਨਸ਼ਾ ਤਸਕਰੀ ਨਾਲ ਸਬੰਧਤ ਹਨ।

ਵਿਦੇਸ਼ੀ ਹਥਿਆਰਾਂ ਅਤੇ ਗੈਂਗਸਟਰਾਂ ਦੇ ਨੈੱਟਵਰਕ ਦੀ ਜਾਂਚ ਜਾਰੀ

ਪੁਲਿਸ ਨੇ ਵਾਰਦਾਤ ਵਾਲੀ ਥਾਂ ਤੋਂ ਇੱਕ ਅਤਿ-ਆਧੁਨਿਕ ਹਥਿਆਰ (SOP) ਬਰਾਮਦ ਕੀਤਾ ਹੈ। ਪੁਲਿਸ ਦਾ ਅੰਦਾਜ਼ਾ ਹੈ ਕਿ ਇਸੇ ਹਥਿਆਰ ਦੀ ਵਰਤੋਂ ਫੈਸ਼ਨ ਸਟੋਰ ‘ਤੇ ਕੀਤੀ ਗਈ ਫਾਇਰਿੰਗ ਦੌਰਾਨ ਵੀ ਕੀਤੀ ਗਈ ਸੀ। ਇਹ ਹਥਿਆਰ ਇਨ੍ਹਾਂ ਮੁਲਜ਼ਮਾਂ ਕੋਲ ਕਿੱਥੋਂ ਆਇਆ ਅਤੇ ਇਸ ਨੈੱਟਵਰਕ ਦੇ ਪਿੱਛੇ ਕਿਹੜੇ ਗੈਂਗਸਟਰਾਂ ਦਾ ਹੱਥ ਹੈ, ਪੁਲਿਸ ਇਸ ਦੀ ਬਾਰੀਕੀ ਨਾਲ ਪੜਤਾਲ ਕਰ ਰਹੀ ਹੈ। ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਪੁਲਿਸ ਵੱਲੋਂ ਉਨ੍ਹਾਂ ਪੰਜ ਥਾਵਾਂ ਅਤੇ ਪੀੜਤਾਂ ਦੇ ਨਾਵਾਂ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ ਜਿੱਥੇ ਇਹ ਵਾਰਦਾਤਾਂ ਹੋਈਆਂ ਸਨ। ਹਾਲਾਂਕਿ, ਇਹ ਸਾਰੀਆਂ ਘਟਨਾਵਾਂ ਸਿਟੀ ਬਟਾਲਾ ਦੇ ਇਲਾਕੇ ਨਾਲ ਹੀ ਸਬੰਧਤ ਦੱਸੀਆਂ ਜਾ ਰਹੀਆਂ ਹਨ।

Follow Us
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ...
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ......
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ...
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ...
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ...
Student Protest... ਪੰਜਾਬ ਦੀ ਸਿੱਖਿਆ ਪ੍ਰਣਾਲੀ... TV9 Digital ਨਾਲ ਖਾਸ ਗੱਲਬਾਤ 'ਚ ਹਰਜੋਤ ਬੈਂਸ ਨੇ ਦਿੱਤਾ ਹਰ ਸਵਾਲ ਦਾ ਜਵਾਬ...ਵੇਖੋ ਵੀਡੀਓ
Student Protest... ਪੰਜਾਬ ਦੀ ਸਿੱਖਿਆ ਪ੍ਰਣਾਲੀ... TV9 Digital ਨਾਲ ਖਾਸ ਗੱਲਬਾਤ 'ਚ ਹਰਜੋਤ ਬੈਂਸ ਨੇ ਦਿੱਤਾ ਹਰ ਸਵਾਲ ਦਾ ਜਵਾਬ...ਵੇਖੋ ਵੀਡੀਓ...
Sonam Wangchuk ਦਾ ਵੱਡਾ ਸੁਨੇਹਾ: ਅਨਸ਼ਨ ਖਤਮ ਕਰਨ ਨੂੰ ਲੈ ਕੇ ਕੀ ਬੋਲੇ?
Sonam Wangchuk ਦਾ ਵੱਡਾ ਸੁਨੇਹਾ: ਅਨਸ਼ਨ ਖਤਮ ਕਰਨ ਨੂੰ ਲੈ ਕੇ ਕੀ ਬੋਲੇ?...
ਕੁੜੀ ਨੂੰ ਥੱਪੜ ਮਾਰਨ ਵਾਲੇ ADCP ਸੰਦੀਪ ਲਾਂਬਾ ਦਾ ਤਬਾਦਲਾ; ਜੰਤਰ-ਮੰਤਰ ਪ੍ਰਦਰਸ਼ਨ 'ਚ ਵੱਡਾ ਐਕਸ਼ਨ
ਕੁੜੀ ਨੂੰ ਥੱਪੜ ਮਾਰਨ ਵਾਲੇ ADCP ਸੰਦੀਪ ਲਾਂਬਾ ਦਾ ਤਬਾਦਲਾ; ਜੰਤਰ-ਮੰਤਰ ਪ੍ਰਦਰਸ਼ਨ 'ਚ ਵੱਡਾ ਐਕਸ਼ਨ...