AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਬਟਾਲਾ ਗ੍ਰੇਨੇਡ ਮਾਮਲੇ ‘ਚ ਵੱਡੀ ਸਫ਼ਲਤਾ, ਪੁਲਿਸ ਨੇ 2 ਨਾਬਾਲਗ ਕੀਤੇ ਗ੍ਰਿਫ਼ਤਾਰ, ਤੀਜੇ ਦੀ ਭਾਲ ਜਾਰੀ

ਬਟਾਲਾ ਦੀ ਅਰਬਨ ਐਸਟੇਟ ਪੁਲਿਸ ਚੌਂਕੀ 'ਤੇ ਹੋਏ ਗ੍ਰੇਨੇਡ ਹਮਲੇ ਦੇ ਮਾਮਲੇ ਵਿੱਚ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਦੋ ਨਾਬਾਲਗ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਡੀ.ਆਈ.ਜੀ. ਬਾਰਡਰ ਰੇਂਜ ਹਰਮਨਬੀਰ ਸਿੰਘ ਗਿੱਲ ਨੇ ਬਟਾਲਾ ਵਿਖੇ ਬੁਲਾਈ ਗਈ ਇੱਕ ਵਿਸ਼ੇਸ਼ ਪ੍ਰੈੱਸ ਕਾਨਫ਼ਰੰਸ ਦੌਰਾਨ ਦਿੱਤੀ। ਡੀ.ਆਈ.ਜੀ. ਗਿੱਲ ਨੇ ਦੱਸਿਆ ਕਿ ਇਸ ਪੂਰੀ ਵਾਰਦਾਤ ਵਿੱਚ ਕੁੱਲ ਤਿੰਨ ਨੌਜਵਾਨ ਸ਼ਾਮਲ ਸਨ।

ਬਟਾਲਾ ਗ੍ਰੇਨੇਡ ਮਾਮਲੇ 'ਚ ਵੱਡੀ ਸਫ਼ਲਤਾ, ਪੁਲਿਸ ਨੇ 2 ਨਾਬਾਲਗ ਕੀਤੇ ਗ੍ਰਿਫ਼ਤਾਰ, ਤੀਜੇ ਦੀ ਭਾਲ ਜਾਰੀ
avtar-singh
| Published: 03 Aug 2026 19:53 PM IST
Share

ਬਟਾਲਾ ਦੀ ਅਰਬਨ ਐਸਟੇਟ ਪੁਲਿਸ ਚੌਂਕੀ ‘ਤੇ ਹੋਏ ਗ੍ਰੇਨੇਡ ਹਮਲੇ ਦੇ ਮਾਮਲੇ ਵਿੱਚ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਦੋ ਨਾਬਾਲਗ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਡੀ.ਆਈ.ਜੀ. ਬਾਰਡਰ ਰੇਂਜ ਹਰਮਨਬੀਰ ਸਿੰਘ ਗਿੱਲ ਨੇ ਬਟਾਲਾ ਵਿਖੇ ਬੁਲਾਈ ਗਈ ਇੱਕ ਵਿਸ਼ੇਸ਼ ਪ੍ਰੈੱਸ ਕਾਨਫ਼ਰੰਸ ਦੌਰਾਨ ਦਿੱਤੀ। ਡੀ.ਆਈ.ਜੀ. ਗਿੱਲ ਨੇ ਦੱਸਿਆ ਕਿ ਇਸ ਪੂਰੀ ਵਾਰਦਾਤ ਵਿੱਚ ਕੁੱਲ ਤਿੰਨ ਨੌਜਵਾਨ ਸ਼ਾਮਲ ਸਨ।

ਕਾਊਂਟਰ ਇੰਟੈਲੀਜੈਂਸ ਪੰਜਾਬ ਅਤੇ ਐਸ.ਐਸ.ਪੀ. ਬਟਾਲਾ ਡਾ. ਮਹਿਤਾਬ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮਾਂ ਵੱਲੋਂ ਚਲਾਏ ਗਏ ਸਾਂਝੇ ਅਪ੍ਰੇਸ਼ਨ ਦੌਰਾਨ ਇਹਨਾਂ ਦੋ ਦੋਸ਼ੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਫੜੇ ਗਏ ਦੋਵੇਂ ਨੌਜਵਾਨ ਬਟਾਲਾ ਦੇ ਹੀ ਰਹਿਣ ਵਾਲੇ ਹਨ ਅਤੇ ਉਮਰ ਵਿੱਚ ਨਾਬਾਲਗ ਹਨ। ਪੁਲਿਸ ਅਨੁਸਾਰ ਤੀਜੇ ਮੁਲਜ਼ਮ ਦੀ ਭਾਲ ਵਿੱਚ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਉਸ ਨੂੰ ਵੀ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਗ੍ਰੇਨੇਡ ਹਮਲੇ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋਈ ਸੀ, ਜਿਸ ਵਿੱਚ ਇੱਕ ਸੰਗਠਨ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਏ ਜਾਣ ਦਾ ਦਾਅਵਾ ਕੀਤਾ ਸੀ। ਪੁਲਿਸ ਇਸ ਮਾਮਲੇ ਦੇ ਹਰ ਪਹਿਲੂ ਦੀ ਗੰਭੀਰਤਾ ਨਾਲ ਪੜਤਾਲ ਕਰ ਰਹੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਹਨਾਂ ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਦੇ ਪਿੱਛੇ ਹੋਰ ਕਿਹੜੇ-ਕਿਹੜੇ ਲੋਕ ਜਾਂ ਆਕਾ ਸ਼ਾਮਲ ਹਨ।

‘ਅਪ੍ਰੇਸ਼ਨ ਪ੍ਰਹਾਰ-4’ ਤਹਿਤ ਪੁਲਿਸ ਦੀ ਵੱਡੀ ਕਾਰਵਾਈ

ਇਸ ਖ਼ਤਰਨਾਕ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਵਿੱਢੇ ਗਏ ‘ਅਪ੍ਰੇਸ਼ਨ ਪ੍ਰਹਾਰ-4’ ਦੇ ਤਹਿਤ ਤੁਰੰਤ ਵੱਡੇ ਪੱਧਰ ‘ਤੇ ਕਾਰਵਾਈ ਅਮਲ ਵਿੱਚ ਲਿਆਂਦੀ। ਬਟਾਲਾ ਪੁਲਿਸ ਨੇ ਕਾਊਂਟਰ ਇੰਟੈਲੀਜੈਂਸ ਅਤੇ ਹੋਰ ਕੇਂਦਰੀ ਵੱਖ-ਵੱਖ ਸੁਰੱਖਿਆ ਏਜੰਸੀਆਂ ਦੇ ਸਹਿਯੋਗ ਨਾਲ ਅੱਜ ਸਵੇਰੇ ਲਗਭਗ 4 ਵਜੇ ਤੋਂ ਇਲਾਕੇ ਵਿੱਚ ਵਿਸ਼ਾਲ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।

ਇਸ ਮੁਹਿੰਮ ਤਹਿਤ ਬਟਾਲਾ, ਡੇਰਾ ਬਾਬਾ ਨਾਨਕ, ਫ਼ਤਿਹਗੜ੍ਹ ਚੂੜੀਆਂ, ਸ਼੍ਰੀ ਹਰਗੋਬਿੰਦਪੁਰ ਸਾਹਿਬ, ਕਾਦੀਆਂ ਅਤੇ ਹੋਰ ਆਸ-ਪਾਸ ਦੇ ਇਲਾਕਿਆਂ ਵਿੱਚ ਲਗਭਗ 1000 ਪੁਲਿਸ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਸੀ। ਇਸ ਘੇਰਾਬੰਦੀ ਅਤੇ ਤਲਾਸ਼ੀ ਅਪ੍ਰੇਸ਼ਨ ਦੌਰਾਨ ਪੁਲਿਸ ਨੇ ਸੈਂਕੜੇ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ, ਜਿਨ੍ਹਾਂ ਕੋਲੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ।

ਪ੍ਰੈੱਸ ਕਾਨਫ਼ਰੰਸ ਦੌਰਾਨ ਡੀ.ਆਈ.ਜੀ. ਹਰਮਨਬੀਰ ਸਿੰਘ ਗਿੱਲ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਕੋਲ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਗੈਰ-ਕਾਨੂੰਨੀ ਗਤੀਵਿਧੀ ਬਾਰੇ ਕੋਈ ਵੀ ਜਾਣਕਾਰੀ ਹੋਵੇ, ਤਾਂ ਉਸ ਨੂੰ ਤੁਰੰਤ ਪੁਲਿਸ ਨਾਲ ਸਾਂਝਾ ਕੀਤਾ ਜਾਵੇ, ਤਾਂ ਜੋ ਅਜਿਹੇ ਅਪਰਾਧਾਂ ਨੂੰ ਸਮਾਂ ਰਹਿੰਦੇ ਰੋਕਿਆ ਜਾ ਸਕੇ।

Follow Us
ਚੰਡੀਗੜ੍ਹ 'ਚ ਕਾਂਗਰਸ ਨੇ ਲਗਾਇਆ 'ਖੰਡ ਦਾ ਲੰਗਰ', 500 ਕਿਲੋ ਚੀਨੀ ਵੰਡਣ ਦਾ ਦਾਅਵਾ, ਲੋਕ ਬੋਲੇ - ਸਾਨੂੰ ਤਾਂ ਮਿਲਿਆ ਨਹੀਂ
ਚੰਡੀਗੜ੍ਹ 'ਚ ਕਾਂਗਰਸ ਨੇ ਲਗਾਇਆ 'ਖੰਡ ਦਾ ਲੰਗਰ', 500 ਕਿਲੋ ਚੀਨੀ ਵੰਡਣ ਦਾ ਦਾਅਵਾ, ਲੋਕ ਬੋਲੇ - ਸਾਨੂੰ ਤਾਂ ਮਿਲਿਆ ਨਹੀਂ...
Onion Price Hike: ਪੰਜਾਬ-ਚੰਡੀਗੜ੍ਹ 'ਚ ਪਿਆਜ ਨੇ ਕੱਢੇ ਹੰਝੂ, ਕੀ ਹੈ ਵਜ੍ਹਾ, ਵੇਖੋ TV9ਪੰਜਾਬੀ ਦੀ ਇਹ ਖਾਸ ਰਿਪੋਰਟ
Onion Price Hike: ਪੰਜਾਬ-ਚੰਡੀਗੜ੍ਹ 'ਚ ਪਿਆਜ ਨੇ ਕੱਢੇ ਹੰਝੂ, ਕੀ ਹੈ ਵਜ੍ਹਾ, ਵੇਖੋ TV9ਪੰਜਾਬੀ ਦੀ ਇਹ ਖਾਸ ਰਿਪੋਰਟ...
Onion Price Hike: ਆ ਰਹੀ 'ਕਾਂਦਾ ਐਕਸਪ੍ਰੈਸ', ਹੁਣ ਸਸਤਾ ਹੋਵੇਗਾ ਪਿਆਜ਼
Onion Price Hike: ਆ ਰਹੀ 'ਕਾਂਦਾ ਐਕਸਪ੍ਰੈਸ', ਹੁਣ ਸਸਤਾ ਹੋਵੇਗਾ ਪਿਆਜ਼...
Ram Rahim: 21 ਦਿਨਾਂ ਦੀ ਫਰਲੋ 'ਤੇ 17ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ
Ram Rahim: 21 ਦਿਨਾਂ ਦੀ ਫਰਲੋ 'ਤੇ 17ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ...
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ...
Lawrence Bishnoi ਦਾ ਸਭ ਤੋਂ ਵੱਡਾ ਦੁਸ਼ਮਣ ਕੌਣ? Digital Don Shahzad Bhatti ਦੀ ਪੂਰੀ ਕਹਾਣੀ
Lawrence Bishnoi ਦਾ ਸਭ ਤੋਂ ਵੱਡਾ ਦੁਸ਼ਮਣ ਕੌਣ? Digital Don Shahzad Bhatti ਦੀ ਪੂਰੀ ਕਹਾਣੀ...
ਗਰਲਫਰੈਂਡ ਦੀ Kiss ਨਾਲ ਸੱਜੀ ਕਾਰ, ਵਾਇਰਲ ਹੋਈਆਂ ਤਸਵੀਰਾਂ ਤਾਂ ਪੁਲਿਸ ਨੇ ਕੱਟਿਆ ਚਾਲਾਨ
ਗਰਲਫਰੈਂਡ ਦੀ Kiss ਨਾਲ ਸੱਜੀ ਕਾਰ, ਵਾਇਰਲ ਹੋਈਆਂ ਤਸਵੀਰਾਂ ਤਾਂ ਪੁਲਿਸ ਨੇ ਕੱਟਿਆ ਚਾਲਾਨ...
2027 ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਸਾਣ... ਪਰ MP ਅਮਰ ਸਿੰਘ ਕਰ ਰਹੇ ਕੁਝ ਹੋਰ ਹੀ ਦਾਅਵੇ
2027 ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਸਾਣ... ਪਰ MP ਅਮਰ ਸਿੰਘ ਕਰ ਰਹੇ ਕੁਝ ਹੋਰ ਹੀ ਦਾਅਵੇ...
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ...