AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਜ਼ਮੀਨ ਵਿਵਾਦ: ਰੰਜਿਸ ਦੇ ਚੱਲਦੇ ਸਾਂਢੂ ਨੇ ਵੱਢ ਦਿੱਤਾ ਸਾਂਢੂ … ਪੁਲਿਸ ਨੇ 7 ਲੋਕਾਂ ਖਿਲਾਫ਼ ਮਾਮਲਾ ਕੀਤਾ ਦਰਜ

ਮ੍ਰਿਤਕ ਦੀ ਪਤਨੀ ਗੁਰਜੀਤ ਕੌਰ ਤੇ ਪਰਿਵਾਰ ਦੇ ਮੈਂਬਰ ਗੱਜਣ ਸਿੰਘ ਨੇ ਦੱਸਿਆ ਕਿ ਹਮਲਾ ਰਾਜ ਸਿੰਘ ਤੇ ਉਸ ਦੀ ਪਤਨੀ ਸਮੇਤ ਉਨ੍ਹਾਂ ਦੇ ਹੋਰ ਵੀ ਰਿਸਤੇਦਾਰ ਨੇ ਕੀਤਾ। ਉਨ੍ਹਾਂ ਸਭ ਨੇ ਦਵਿੰਦਰ ਸਿੰਘ ਤੇ ਤੇਜ਼ ਧਾਰ ਹਥਿਆਰਾਂ ਨਾਲ ਬੜੀ ਬੁਰੀ ਤਰ੍ਹਾਂ ਵਾਰ ਕੀਤੇ। ਗੁਰਜੀਤ ਕੌਰ ਨੇ ਦੱਸਿਆ ਕਿ ਜਦੋਂ ਉਹ ਘਰ 'ਚ ਦਾਖਿਲ ਹੋਏ ਸਨ ਤਾਂ ਉਸ ਸਮੇਂ ਉਹ ਗੁਰੂਦਵਾਰਾ 'ਚ ਮੱਥਾ ਟੇਕਣ ਗਈ ਸੀ। ਉਸ ਦੀ ਧੀ ਨੇ ਆ ਕੇ ਦੱਸਿਆ ਕਿ ਪਿਤਾ ਤੇ ਹਮਲਾ ਕਰ ਦਿੱਤਾ ਹੈ।

ਜ਼ਮੀਨ ਵਿਵਾਦ: ਰੰਜਿਸ ਦੇ ਚੱਲਦੇ ਸਾਂਢੂ ਨੇ ਵੱਢ ਦਿੱਤਾ ਸਾਂਢੂ ... ਪੁਲਿਸ ਨੇ 7 ਲੋਕਾਂ ਖਿਲਾਫ਼ ਮਾਮਲਾ ਕੀਤਾ ਦਰਜ
ਮ੍ਰਿਤਕ ਦੀ ਤਸਵੀਰ
avtar-singh
| Published: 14 Jul 2026 08:56 AM IST
Share

ਬਟਾਲਾ ਦੇ ਥਾਣਾ ਰੰਗੜ ਨੰਗਲ ਦੇ ਤਹਿਤ ਪੈਂਦੇ ਪਿੰਡ ਮੰਨਣ ਵਿਖੇ ਪੁਰਾਣੀ ਰੰਜਿਸ਼ ਦੇ ਚਲਦਿਆਂ ਸਾਂਢੂ ਵੱਲੋਂ ਸਾਂਢੂ ਦੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਮੰਨਣ ਦੇ ਰਹਿਣ ਵਾਲੇ ਦਵਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ ਦੀ ਪਿੰਡ ‘ਚ ਹੀ ਰਹਿੰਦੇ ਆਪਣੇ ਸਾਂਢੂ ਤੇ ਸ਼ਰੀਕੇ ‘ਚੋਂ ਚਾਚੇ ਦੇ ਪੁੱਤਰ (ਭਰਾ) ਰਾਜ ਸਿੰਘ ਪੁੱਤਰ ਆਤਮਾ ਸਿੰਘ ਨਾਲ ਸਾਂਝੀ ਪਰਿਵਾਰ ਦੀ ਜ਼ਮੀਨ ਦਾ ਰੌਲਾ ਹੋਣ ਤੇ ਪੁਰਾਣੀ ਰੰਜਿਸ਼ ਚਲਦੀ ਆ ਰਹੀ ਸੀ ਤੇ ਕੁਝ ਦਿਨ ਪਹਿਲਾਂ ਉਨ੍ਹਾਂ ਦਾ ਆਪਸ ‘ਚ ਝਗੜਾ ਵੀ ਹੋਇਆ ਸੀ। ਉਸ ਮਾਮਲੇ ‘ਚ ਪਿੰਡ ਮੋਹਤਬਰਾਂ ਤੇ ਰਿਸ਼ਤੇਦਾਰਾਂ ਨੇ ਦੋਵਾਂ ਦਾ ਰਾਜੀਨਾਮਾ ਕਰਵਾ ਦਿੱਤਾ ਸੀ।

ਪਰ, ਉਸ ਪੁਰਾਣੀ ਰੰਜਿਸ਼ ਦੇ ਚੱਲਦੇ ਬੀਤੇ ਕੱਲ੍ਹ ਰਾਜ ਸਿੰਘ ਨੇ ਆਪਣੇ ਕੁਝ ਸਾਥੀਆ ਨਾਲ ਮਿਲ ਕੇ ਆਪਣੇ ਸਾਂਢੂ ਦਵਿੰਦਰ ਸਿੰਘ ਦੇ ਘਰ ਅੰਦਰ ਦਾਖਲ ਹੋ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ‘ਚ ਦਵਿੰਦਰ ਸਿੰਘ ਦੀ ਮੌਤ ਹੋ ਗਈ।

ਗੁਰਦੁਆਰੇ ਮੱਥਾ ਟੇਕਣ ਗਈ ਹੋਈ ਸੀ ਮ੍ਰਿਤਕ ਦੀ ਪਤਨੀ

ਮ੍ਰਿਤਕ ਦੀ ਪਤਨੀ ਗੁਰਜੀਤ ਕੌਰ ਤੇ ਪਰਿਵਾਰ ਦੇ ਮੈਂਬਰ ਗੱਜਣ ਸਿੰਘ ਨੇ ਦੱਸਿਆ ਕਿ ਹਮਲਾ ਰਾਜ ਸਿੰਘ ਤੇ ਉਸ ਦੀ ਪਤਨੀ ਸਮੇਤ ਉਨ੍ਹਾਂ ਦੇ ਹੋਰ ਵੀ ਰਿਸਤੇਦਾਰ ਨੇ ਕੀਤਾ। ਉਨ੍ਹਾਂ ਸਭ ਨੇ ਦਵਿੰਦਰ ਸਿੰਘ ਤੇ ਤੇਜ਼ ਧਾਰ ਹਥਿਆਰਾਂ ਨਾਲ ਬੜੀ ਬੁਰੀ ਤਰ੍ਹਾਂ ਵਾਰ ਕੀਤੇ। ਗੁਰਜੀਤ ਕੌਰ ਨੇ ਦੱਸਿਆ ਕਿ ਜਦੋਂ ਉਹ ਘਰ ‘ਚ ਦਾਖਿਲ ਹੋਏ ਸਨ ਤਾਂ ਉਸ ਸਮੇਂ ਉਹ ਗੁਰੂਦਵਾਰਾ ‘ਚ ਮੱਥਾ ਟੇਕਣ ਗਈ ਸੀ। ਉਸ ਦੀ ਧੀ ਨੇ ਆ ਕੇ ਦੱਸਿਆ ਕਿ ਪਿਤਾ ਤੇ ਹਮਲਾ ਕਰ ਦਿੱਤਾ ਹੈ। ਜਦੋਂ ਤੱਕ ਉਹ ਘਰ ਪਹੁੰਚੀ ਤਾਂ ਉਸ ਦੇ ਪਤੀ ਦਵਿੰਦਰ ਸਿੰਘ ਨੂੰ ਦਾਤਰਾ ਨਾਲ ਹਮਲਾ ਕਰ ਪੂਰੀ ਤਰ੍ਹਾਂ ਜਾਨੋਂ ਮਾਰ ਦਿੱਤਾ ਸੀ ਤੇ ਉਸ ਦੀ ਤੜਪ-ਤੜਪ ਕੇ ਜਾਨ ਨਿਕਲ ਗਈ।

ਪੀੜਤ ਪਰਿਵਾਰ ਮੁਤਾਬਕ ਇਸ ਹਮਲੇ ਦੌਰਾਨ ਹਮਲਾਵਰਾਂ ਨੇ ਘਰ ‘ਚ ਮੌਜੂਦ ਦਵਿੰਦਰ ਦੀ ਮਾਤਾ ਕੁਲਵੰਤ ਕੌਰ ਤੇ ਬੇਟੀ ਮਨਪ੍ਰੀਤ ਕੌਰ ਨੂੰ ਵੀ ਜ਼ਖਮੀ ਕਰ ਦਿੱਤਾ। ਰਾਜ ਸਿੰਘ ਤੇ ਉਸ ਦੇ ਸਾਥੀ ਵਾਰਦਾਤ ਨੂੰ ਅੰਜ਼ਾਮ ਦੇ ਕੇ ਫ਼ਰਾਰ ਹੋ ਗਏ।

ਇਸ ਮਾਮਲੇ ‘ਚ ਪੁਲਿਸ ਥਾਣਾ ਰੰਗੜ ਨੰਗਲ ਦੇ ਸਬ ਇੰਸਪੈਕਟਰ ਰਾਜਵੰਤ ਕੌਰ ਨੇ ਦੱਸਿਆ ਕਿ ਮ੍ਰਿਤਕ ਦਵਿੰਦਰ ਸਿੰਘ ਦੀ ਲਾਸ਼ ਨੂੰ ‘ਚ ਲੈਣ ਉਪਰੰਤ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਹੈ। ਉਕਤ ਮਾਮਲੇ ਸਬੰਧੀ ਕਾਰਵਾਈ ਕਰਦਿਆਂ ਥਾਣਾ ਰੰਗੜ ਨੰਗਲ ਵਿਖੇ ਬਣਦੀਆਂ ਧਾਰਾਵਾਂ ਹੇਠ ਰਾਜ ਸਿੰਘ ਸਮੇਤ 7 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰ ਦਿੱਤਾ ਗਿਆ ਹੈ ਤੇ ਪੁਲਿਸ ਅੱਧਕਾਰ ਨੇ ਦਾਅਵਾ ਕੀਤਾ ਕਿ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਵੱਖ ਵੱਖ ਪੁਲਿਸ ਟੀਮਾਂ ਬਣਾ ਕੇ ਛਾਪੇਮਾਰੀ ਕੀਤੀ ਜਾ ਰਹੀ ਹੈ ਤੇ ਜਲਦੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Follow Us
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ...
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!...
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ...
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ...
Independence Day Security in Jammu: ਤਿਰੰਗੇ ਦੀ ਆਨ-ਬਾਨ-ਸ਼ਾਨ ਲਈ ਮੁਸਤੈਦ ਜਵਾਨ, ਘੁਸਪੈਠ ਦੀ ਹਰ ਕੋਸ਼ਿਸ਼ ਹੋਵੇਗੀ ਨਾਕਾਮ
Independence Day Security in Jammu: ਤਿਰੰਗੇ ਦੀ ਆਨ-ਬਾਨ-ਸ਼ਾਨ ਲਈ ਮੁਸਤੈਦ ਜਵਾਨ, ਘੁਸਪੈਠ ਦੀ ਹਰ ਕੋਸ਼ਿਸ਼ ਹੋਵੇਗੀ ਨਾਕਾਮ...
Monsoon Floods 2026: ਮੌਨਸੂਨ ਦਾ ਕਹਿਰ, ਦੇਸ਼ ਦੇ ਕਈ ਹਿੱਸਿਆਂ ਵਿੱਚ ਹੜ੍ਹ ਅਤੇ ਬਾਰਿਸ਼ ਨੇ ਲੀਹਾਂ ਤੋਂ ਉੱਤਰੀ ਜਿੰਦਗੀ
Monsoon Floods 2026: ਮੌਨਸੂਨ ਦਾ ਕਹਿਰ, ਦੇਸ਼ ਦੇ ਕਈ ਹਿੱਸਿਆਂ ਵਿੱਚ ਹੜ੍ਹ ਅਤੇ ਬਾਰਿਸ਼ ਨੇ ਲੀਹਾਂ ਤੋਂ ਉੱਤਰੀ ਜਿੰਦਗੀ...
Lok Sabha Adjourned: ਲੋਕ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ, ਹੰਗਾਮੇ ਦੀ ਭੇਟ ਚੜ੍ਹਿਆ ਮੌਨਸੂਨ ਸੈਸ਼ਨ
Lok Sabha Adjourned: ਲੋਕ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ, ਹੰਗਾਮੇ ਦੀ ਭੇਟ ਚੜ੍ਹਿਆ ਮੌਨਸੂਨ ਸੈਸ਼ਨ...
3 ਲੱਖ ਸੋਲਰ ਲਾਈਟਾਂ ਨਾਲ ਰੁਸ਼ਨਾਉਣਗੇ 13,500 ਪਿੰਡ, ਪਹਿਲਾ ਫੇਜ਼ ਲਾਂਚ
3 ਲੱਖ ਸੋਲਰ ਲਾਈਟਾਂ ਨਾਲ ਰੁਸ਼ਨਾਉਣਗੇ 13,500 ਪਿੰਡ, ਪਹਿਲਾ ਫੇਜ਼ ਲਾਂਚ...
Aviation Safety Alert: ਏਅਰ ਇੰਡੀਆ ਦੇ ਪਾਇਲਟ ਨੇ ਪੀਤਾ ਹੋਇਆ ਸੀ ਗਾਂਜਾ , ਟਰਬੂਲੈਂਸ ਘਟਨਾ ਵਿੱਚ ਹੋਇਆ ਖੁਲਾਸਾ
Aviation Safety Alert: ਏਅਰ ਇੰਡੀਆ ਦੇ ਪਾਇਲਟ ਨੇ ਪੀਤਾ ਹੋਇਆ ਸੀ ਗਾਂਜਾ , ਟਰਬੂਲੈਂਸ ਘਟਨਾ ਵਿੱਚ ਹੋਇਆ ਖੁਲਾਸਾ...