ਫਿਰੌਤੀ ਨਾ ਦੇਣ ‘ਤੇ ਬਟਾਲਾ ‘ਚ ਦੁਕਾਨ ‘ਤੇ ਗੋਲੀਬਾਰੀ, ਪੁਲਿਸ ਤੋਂ ਕੁੱਝ ਦਿਨ ਪਹਿਲਾਂ ਮੰਗ ਸੀ ਸੁਰੱਖਿਆ
ਡੇਰਾ ਰੋਡ ਦੇ ਰਹਿਣ ਵਾਲੇ ਰਾਕੇਸ਼ ਕੁਮਾਰ ਦੇ ਪੁੱਤਰ ਦੁਕਾਨਦਾਰ ਮਨੂ ਨੇ ਦੱਸਿਆ ਕਿ 15 ਦਿਨ ਪਹਿਲਾਂ ਇੱਕ ਗੈਂਗਸਟਰ ਨੇ ਉਸ ਨੂੰ ਫ਼ੋਨ ਕਰਕੇ 30 ਲੱਖ ਰੁਪਏ ਦੀ ਫਿਰੌਤੀ ਮੰਗੀ ਸੀ। ਉਸ ਨੇ ਫਿਰੌਤੀ ਦੇਣ ਤੋਂ ਇਨਕਾਰ ਕਰ ਦਿੱਤਾ ਤੇ ਬਟਾਲਾ ਦੇ ਐਸਪੀ ਨੂੰ ਸ਼ਿਕਾਇਤ ਕੀਤੀ। ਉਸ ਨੇ ਪੁਲਿਸ ਨੂੰ ਆਪਣੀ ਤੇ ਆਪਣੇ ਪਰਿਵਾਰ ਲਈ ਸੁਰੱਖਿਆ ਵਧਾਉਣ ਦੀ ਬੇਨਤੀ ਕੀਤੀ। ਹਾਲਾਂਕਿ, ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ।
ਫਿਰੌਤੀ ਨਾ ਦੇਣ 'ਤੇ ਬਟਾਲਾ 'ਚ ਦੁਕਾਨ 'ਤੇ ਗੋਲੀਬਾਰੀ, ਪੁਲਿਸ ਤੋਂ ਕੁੱਝ ਦਿਨ ਪਹਿਲਾਂ ਮੰਗ ਸੀ ਸੁਰੱਖਿਆ
ਬਟਾਲਾ ਦੇ ਡੇਰਾ ਬਾਬਾ ਨਾਨਕ ਰੋਡ ‘ਤੇ ਭੀੜ-ਭੜੱਕੇ ਵਾਲੇ ਇਲਾਕੇ ‘ਚ ਮੰਗਲਵਾਰ ਨੂੰ ਇੱਕ ਨੌਜਵਾਨ ਨੇ ਦਿਨ-ਦਿਹਾੜੇ ਗੋਲੀਬਾਰੀ ਕੀਤੀ। ਇਸ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ। ਦੁਕਾਨ ਮਾਲਕ ਮਨੂ ਨੇ ਦੱਸਿਆ ਕਿ 15 ਦਿਨ ਪਹਿਲਾਂ ਇੱਕ ਗੈਂਗਸਟਰ ਨੇ ਉਸ ਨੂੰ ਫਿਰੌਤੀ ਮੰਗਣ ਲਈ ਫ਼ੋਨ ਕੀਤਾ ਸੀ ਤੇ ਉਸ ਨੇ ਬਟਾਲਾ ਦੇ ਐਸਪੀ ਨੂੰ ਸ਼ਿਕਾਇਤ ਕੀਤੀ ਸੀ, ਪਰ ਕੋਈ ਕਾਰਵਾਈ ਨਹੀਂ ਕੀਤੀ ਗਈ। ਬੀਤੇ ਦਿਨ ਉਸ ਦੀ ਦੁਕਾਨ ‘ਤੇ ਗੋਲੀਬਾਰੀ ਕੀਤੀ ਗਈ।
ਜਾਣਕਾਰੀ ਦਿੰਦੇ ਹੋਏ, ਡੇਰਾ ਰੋਡ ਦੇ ਰਹਿਣ ਵਾਲੇ ਰਾਕੇਸ਼ ਕੁਮਾਰ ਦੇ ਪੁੱਤਰ ਦੁਕਾਨਦਾਰ ਮਨੂ ਨੇ ਦੱਸਿਆ ਕਿ 15 ਦਿਨ ਪਹਿਲਾਂ ਇੱਕ ਗੈਂਗਸਟਰ ਨੇ ਉਸ ਨੂੰ ਫ਼ੋਨ ਕਰਕੇ 30 ਲੱਖ ਰੁਪਏ ਦੀ ਫਿਰੌਤੀ ਮੰਗੀ ਸੀ। ਉਸ ਨੇ ਫਿਰੌਤੀ ਦੇਣ ਤੋਂ ਇਨਕਾਰ ਕਰ ਦਿੱਤਾ ਤੇ ਬਟਾਲਾ ਦੇ ਐਸਪੀ ਨੂੰ ਸ਼ਿਕਾਇਤ ਕੀਤੀ। ਉਸ ਨੇ ਪੁਲਿਸ ਨੂੰ ਆਪਣੀ ਤੇ ਆਪਣੇ ਪਰਿਵਾਰ ਲਈ ਸੁਰੱਖਿਆ ਵਧਾਉਣ ਦੀ ਬੇਨਤੀ ਕੀਤੀ। ਹਾਲਾਂਕਿ, ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ।
ਉੱਥੇ ਹੀ, ਬੀਤੇ ਦਿਨ ਇੱਕ ਨੌਜਵਾਨ ਨੇ ਦਿਨ-ਦਿਹਾੜੇ ਉਨ੍ਹਾਂ ਦੀ ਦੁਕਾਨ ‘ਤੇ ਗੋਲੀਬਾਰੀ ਕੀਤੀ। ਉਨ੍ਹਾਂ ਨੇ ਅੱਗੇ ਕਿਹਾ ਕਿ ਇਹ ਹਰ ਰੋਜ਼ ਹੁੰਦਾ ਹੈ। ਦੁਕਾਨਦਾਰਾਂ ਤੇ ਵਪਾਰੀਆਂ ਨੂੰ ਧਮਕੀਆਂ ਮਿਲ ਰਹੀਆਂ ਹਨ, ਪਰ ਪੁਲਿਸ ਕੋਈ ਕਾਰਵਾਈ ਨਹੀਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ ਤੇ ਉਨ੍ਹਾਂ ਦੀ ਸੁਰੱਖਿਆਨਹੀਂ ਵਧਾਈ ਜਾਂਦੀ, ਤਾਂ ਉਹ ਡੇਰਾ ਰੋਡ ਨੂੰ ਪੂਰੀ ਤਰ੍ਹਾਂ ਜਾਮ ਕਰ ਦੇਣਗੇ।
ਮੌਕੇ ‘ਤੇ ਪਹੁੰਚੇ ਡੀਐਸਪੀ ਸਿਟੀ ਸੰਜੀਵ ਕੁਮਾਰ ਨੇ ਕਿਹਾ ਕਿ ਉਨ੍ਹਾਂ ਨੂੰ ਗੋਲੀਬਾਰੀ ਦੀ ਸੂਚਨਾ ਮਿਲੀ ਸੀ ਤੇ ਉਹ ਮੌਕੇ ‘ਤੇ ਪਹੁੰਚੇ ਸਨ। ਕੋਈ ਵੀ ਜ਼ਖਮੀ ਨਹੀਂ ਹੋਇਆ। ਉਨ੍ਹਾਂ ਇਹ ਵੀ ਕਿਹਾ ਕਿ ਦੁਕਾਨਦਾਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਕੀਤੀ ਜਾ ਰਹੀ ਹੈ। ਗੋਲੀ ਚਲਾਉਣ ਵਾਲੇ ਦੋਸ਼ੀ ਦੀ ਸੀਸੀਟੀਵੀ ‘ਚ ਕੈਦ ਹੋ ਗਈ ਹੈ, ਜਿਸ ਦੀ ਜਾਂਚ ਕੀਤੀ ਜਾ ਰਹੀ ਹੈ। ਦੋਸ਼ੀ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
