AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਬਠਿੰਡਾ ‘ਚ ਵੱਡੀ ਵਾਰਦਾਤ, ਸ਼ਰਾਬ ਦੇ ਠੇਕੇ ‘ਤੇ ਕਰਿੰਦੇ ਦਾ ਗੋਲੀਆਂ ਮਾਰ ਕੇ ਕਤਲ; ਗੱਲੇ ‘ਚੋਂ ਨਕਦੀ ਕੀਤੀ ਗ਼ਾਇਬ

Bathinda Wine Shop Employee Murder: ਬਠਿੰਡਾ ਦੇ ਪਿੰਡ ਬੀਬੀਵਾਲਾ ਵਿਖੇ ਸੋਮਵਾਰ ਦੁਪਹਿਰ ਕਰੀਬ ਸਾਢੇ ਤਿੰਨ ਵਜੇ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਸ਼ਰਾਬ ਦੇ ਠੇਕੇ ਤੇ ਕੰਮ ਕਰਨ ਵਾਲੇ ਕਰਿੰਦੇ ਦਾ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਤੁਰੰਤ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋਣ ਵਿੱਚ ਕਾਮਯਾਬ ਹੋ ਗਏ।

ਬਠਿੰਡਾ 'ਚ ਵੱਡੀ ਵਾਰਦਾਤ, ਸ਼ਰਾਬ ਦੇ ਠੇਕੇ 'ਤੇ ਕਰਿੰਦੇ ਦਾ ਗੋਲੀਆਂ ਮਾਰ ਕੇ ਕਤਲ; ਗੱਲੇ 'ਚੋਂ ਨਕਦੀ ਕੀਤੀ ਗ਼ਾਇਬ
tv9-punjabi
| Updated On: 28 Sep 2026 18:18 PM IST
Share

ਬਠਿੰਡਾ ਦੇ ਪਿੰਡ ਬੀਬੀਵਾਲਾ ਵਿਖੇ ਸੋਮਵਾਰ ਦੁਪਹਿਰ ਕਰੀਬ ਸਾਢੇ ਤਿੰਨ ਵਜੇ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਸ਼ਰਾਬ ਦੇ ਠੇਕੇ ਤੇ ਕੰਮ ਕਰਨ ਵਾਲੇ ਕਰਿੰਦੇ ਦਾ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਤੁਰੰਤ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋਣ ਵਿੱਚ ਕਾਮਯਾਬ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਕੈਂਟ ਦੀ ਪੁਲਿਸ ਫੋਰਸ ਮੌਕੇ ਤੇ ਪਹੁੰਚੀ, ਜਿੱਥੇ ਠੇਕੇ ਦੇ ਅੰਦਰ ਕਾਰਿੰਦੇ ਦੀ ਖ਼ੂਨ ਨਾਲ ਲੱਥਪੱਥ ਲਾਸ਼ ਬਰਾਮਦ ਹੋਈ। ਪੁਲਿਸ ਟੀਮ ਨੇ ਇਲਾਕੇ ਦੇ ਲੋਕਾਂ ਕੋਲੋਂ ਪੁੱਛਗਿੱਛ ਸ਼ੁਰੂ ਕਰਦਿਆਂ ਅਗਲੇਰੀ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਹੈ।

ਮ੍ਰਿਤਕ ਦੀ ਪਛਾਣ ਸੋਲਨ ਸਿੰਘ ਵਜੋਂ ਹੋਈ ਹੈ, ਜੋ ਪਿਛਲੇ ਲੰਮੇ ਸਮੇਂ ਤੋਂ ਇਸੇ ਸ਼ਰਾਬ ਦੇ ਠੇਕੇ ਤੇ ਕੰਮ ਕਰ ਰਿਹਾ ਸੀ। ਇਹ ਹਮਲਾ ਕਿਸ ਮਕਸਦ ਲਈ ਕੀਤਾ ਗਿਆ, ਇਸ ਬਾਰੇ ਫ਼ਿਲਹਾਲ ਪੁਲਿਸ ਵੱਲੋਂ ਕੋਈ ਸਪੱਸ਼ਟ ਖ਼ੁਲਾਸਾ ਨਹੀਂ ਕੀਤਾ ਗਿਆ ਹੈ। ਪੁਲਿਸ ਇਸ ਘਟਨਾ ਦੀ ਲੁੱਟ-ਖੋਹ ਅਤੇ ਆਪਸੀ ਰੰਜਿਸ਼ ਦੋਵਾਂ ਪਹਿਲੂਆਂ ਤੋਂ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਪੁਲਿਸ ਟੀਮ ਨੂੰ ਘਟਨਾ ਸਥਾਨ ਤੋਂ ਗੋਲੀਆਂ ਦੇ ਤਿੰਨ ਖ਼ਾਲੀ ਖ਼ੋਲ ਬਰਾਮਦ ਹੋਏ ਹਨ।

ਤਿੰਨ ਗੋਲੀਆਂ ਚੱਲਣ ਦੀ ਆਵਾਜ਼ ਸੁਣ ਕੇ ਮੌਕੇ ਤੇ ਇਕੱਠੇ ਹੋਏ ਲੋਕ

ਦੱਸਿਆ ਜਾ ਰਿਹਾ ਹੈ ਕਿ ਇਹ ਸ਼ਰਾਬ ਦਾ ਠੇਕਾ ਪਿੰਡ ਦੀ ਆਬਾਦੀ ਤੋਂ ਬਾਹਰ ਖੇਤਾਂ ਵੱਲ ਸਥਿਤ ਹੈ, ਜਿੱਥੇ ਦੁਪਹਿਰ ਵੇਲੇ ਆਮ ਲੋਕਾਂ ਦੀ ਆਵਾਜਾਈ ਕਾਫ਼ੀ ਘੱਟ ਹੁੰਦੀ ਹੈ। ਸੋਮਵਾਰ ਦੁਪਹਿਰ ਸੋਲਨ ਸਿੰਘ ਇਕੱਲਾ ਹੀ ਠੇਕੇ ਤੇ ਹਾਜ਼ਰ ਸੀ। ਜਾਣਕਾਰੀ ਅਨੁਸਾਰ ਦੁਪਹਿਰ ਕਰੀਬ ਤਿੰਨ ਵਜੇ ਅਣਪਛਾਤੇ ਹਮਲਾਵਰਾਂ ਨੇ ਆ ਕੇ ਉਸ ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਲੱਗਣ ਕਾਰਨ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਪੁਲਿਸ ਆਸ-ਪਾਸ ਲੱਗੇ ਸੀਸੀਟੀਵੀ (CCTV) ਕੈਮਰਿਆਂ ਦੀ ਫੁਟੇਜ ਖੰਗਾਲ ਰਹੀ ਹੈ ਤਾਂ ਜੋ ਹਮਲਾਵਰਾਂ ਦੇ ਰੂਟ ਅਤੇ ਪਛਾਣ ਦਾ ਪਤਾ ਲਗਾਇਆ ਜਾ ਸਕੇ।

ਚਸ਼ਮਦੀਦਾਂ ਅਤੇ ਸਥਾਨਕ ਲੋਕਾਂ ਮੁਤਾਬਕ ਵਾਰਦਾਤ ਦੌਰਾਨ ਕਰੀਬ ਤਿੰਨ ਫ਼ਾਇਰ ਕੀਤੇ ਜਾਣ ਦੀ ਆਵਾਜ਼ ਸੁਣਾਈ ਦਿੱਤੀ ਸੀ। ਇਨ੍ਹਾਂ ਵਿੱਚੋਂ ਦੋ ਗੋਲੀਆਂ ਸੋਲਨ ਸਿੰਘ ਨੂੰ ਲੱਗਣ ਦੀ ਜਾਣਕਾਰੀ ਸਾਹਮਣੇ ਆਈ ਹੈ। ਪੁਲਿਸ ਨੇ ਸਮੁੱਚੇ ਘਟਨਾ ਸਥਾਨ ਨੂੰ ਸੀਲ ਕਰਕੇ ਫ਼ੋਰੈਂਸਿਕ ਸਬੂਤ ਜੁਟਾਉਣੇ ਸ਼ੁਰੂ ਕਰ ਦਿੱਤੇ ਹਨ।

ਠੇਕੇ ਦੇ ਬਾਹਰ ਖ਼ੂਨ ਦੇ ਨਿਸ਼ਾਨ

ਘਟਨਾ ਤੋਂ ਬਾਅਦ ਮੌਕੇ ਤੇ ਇਕੱਠੇ ਹੋਏ ਪਿੰਡ ਵਾਸੀਆਂ ਅਤੇ ਸੂਤਰਾਂ ਅਨੁਸਾਰ ਠੇਕੇ ਦੇ ਬਾਹਰ ਵੀ ਵੱਡੀ ਮਾਤਰਾ ਵਿੱਚ ਖ਼ੂਨ ਖਿੱਲਰਿਆ ਮਿਲਿਆ ਹੈ। ਇਸ ਤੋਂ ਇਹ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਪਹਿਲਾਂ ਸੋਲਨ ਸਿੰਘ ਨੂੰ ਠੇਕੇ ਦੇ ਬਾਹਰ ਗੋਲੀ ਮਾਰੀ ਅਤੇ ਫਿਰ ਜ਼ਖ਼ਮੀ ਹਾਲਤ ਵਿੱਚ ਉਸ ਨੂੰ ਧੂਹ ਕੇ ਅੰਦਰ ਸੁੱਟ ਦਿੱਤਾ। ਹਾਲਾਂਕਿ ਇਸ ਤੱਥ ਬਾਰੇ ਪੁਲਿਸ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ।

ਗੱਲੇ ਚੋਂ ਨਕਦੀ ਗ਼ਾਇਬ, ਲੁੱਟ ਦੇ ਐਂਗਲ ਤੋਂ ਵੀ ਪੜਤਾਲ ਜਾਰੀ

ਵਾਰਦਾਤ ਤੋਂ ਬਾਅਦ ਜਦੋਂ ਠੇਕੇ ਅੰਦਰ ਰੱਖੇ ਨਕਦੀ ਵਾਲੇ ਗੱਲੇ ਦੀ ਤਲਾਸ਼ੀ ਲਈ ਗਈ, ਤਾਂ ਸੂਤਰਾਂ ਮੁਤਾਬਕ ਉਸ ਵਿੱਚ ਕੋਈ ਨਕਦੀ ਮੌਜੂਦ ਨਹੀਂ ਮਿਲੀ। ਇਸੇ ਆਧਾਰ ਤੇ ਇਹ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਕਿਤੇ ਇਸ ਘਟਨਾ ਨੂੰ ਲੁੱਟ ਦੀ ਨੀਅਤ ਨਾਲ ਤਾਂ ਅੰਜਾਮ ਨਹੀਂ ਦਿੱਤਾ ਗਿਆ।

ਹਾਲਾਂਕਿ ਅਜੇ ਇਹ ਪੂਰੀ ਤਰ੍ਹਾਂ ਸਪੱਸ਼ਟ ਨਹੀਂ ਹੋ ਸਕਿਆ ਕਿ ਠੇਕੇ ਵਿੱਚੋਂ ਅਸਲ ਵਿੱਚ ਕਿੰਨੀ ਰਕਮ ਜਾਂ ਕੋਈ ਹੋਰ ਸਾਮਾਨ ਲੁੱਟਿਆ ਗਿਆ ਹੈ। ਪੁਲਿਸ ਕਤਲ ਦੇ ਨਾਲ-ਨਾਲ ਲੁੱਟ-ਖੋਹ ਦੇ ਐਂਗਲ ਨੂੰ ਧਿਆਨ ਵਿੱਚ ਰੱਖਦਿਆਂ ਵੀ ਜਾਂਚ ਅੱਗੇ ਵਧਾ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੌਕੇ ਤੋਂ ਇਕੱਤਰ ਕੀਤੇ ਗਏ ਤੱਥਾਂ ਅਤੇ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਵੇਰਵਿਆਂ ਦੇ ਆਧਾਰ ਤੇ ਹੀ ਕਤਲ ਦੇ ਅਸਲ ਕਾਰਨਾਂ ਦਾ ਖ਼ੁਲਾਸਾ ਕੀਤਾ ਜਾਵੇਗਾ।

ਮੌਕੇ ਤੋਂ ਬਰਾਮਦ ਹੋਏ 3 ਖ਼ਾਲੀ ਖ਼ੋਲ

ਘਟਨਾ ਸਥਾਨ ਤੋਂ ਤਿੰਨ ਖ਼ਾਲੀ ਖ਼ੋਲ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ਨੂੰ ਪੁਲਿਸ ਨੇ ਆਪਣੇ ਕਬਜ਼ੇ ਵਿੱਚ ਲੈ ਕੇ ਬੈਲਿਸਟਿਕ ਜਾਂਚ ਲਈ ਭੇਜ ਦਿੱਤਾ ਹੈ। ਮੌਕੇ ਤੋਂ ਮਿਲੇ ਇਨ੍ਹਾਂ ਖ਼ੋਲਾਂ ਅਤੇ ਹੋਰ ਫ਼ੋਰੈਂਸਿਕ ਸਬੂਤਾਂ ਦੇ ਆਧਾਰ ਤੇ ਪੁਲਿਸ ਵਾਰਦਾਤ ਵਿੱਚ ਵਰਤੇ ਗਏ ਹਥਿਆਰ ਅਤੇ ਸ਼ੱਕੀ ਮੁਲਜ਼ਮਾਂ ਦਾ ਸੁਰਾਗ ਲਗਾਉਣ ਵਿੱਚ ਜੁਟੀ ਹੋਈ ਹੈ।

Follow Us
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼...
Houthi-Saudi War: ਹੂਤੀ-ਸਾਊਦੀ ਟਕਰਾਅ ਵਿੱਚ ਵਧਿਆ ਤਣਾਅ , ਭਾਰਤੀਆਂ ਲਈ ਅਲਰਟ ਜਾਰੀ
Houthi-Saudi War: ਹੂਤੀ-ਸਾਊਦੀ ਟਕਰਾਅ ਵਿੱਚ ਵਧਿਆ ਤਣਾਅ , ਭਾਰਤੀਆਂ ਲਈ ਅਲਰਟ ਜਾਰੀ...
ਲੁਧਿਆਣਾ ਵਿੱਚ ਮੁੜ ਤੇਜ਼ ਰਫ਼ਤਾਰ ਦਾ ਕਹਿਰ, ਨੌਜਵਾਨ ਦੀ ਮੌਕੇ 'ਤੇ ਹੀ ਮੌਤ
ਲੁਧਿਆਣਾ ਵਿੱਚ ਮੁੜ ਤੇਜ਼ ਰਫ਼ਤਾਰ ਦਾ ਕਹਿਰ, ਨੌਜਵਾਨ ਦੀ ਮੌਕੇ 'ਤੇ ਹੀ ਮੌਤ...
ਗੋਲਡਨ ਟੈਂਪਲ 'ਚ ਟ੍ਰੈਵਲ ਵਲੌਗਰ ਨਾਲ ਬਦਸਲੂਕੀ! ਇਲਜ਼ਾਮਾਂ 'ਤੇ ਕੀ ਬੋਲੀ SGPC? ਜਾਣੋ...
ਗੋਲਡਨ ਟੈਂਪਲ 'ਚ ਟ੍ਰੈਵਲ ਵਲੌਗਰ ਨਾਲ ਬਦਸਲੂਕੀ! ਇਲਜ਼ਾਮਾਂ 'ਤੇ ਕੀ ਬੋਲੀ SGPC? ਜਾਣੋ......
UPI ਪੇਮੈਂਟ ਤੇ ਚਾਰਜ ਦੀਵਾਲੀ ਤੱਕ ਟਲਿਆ, ਵਪਾਰੀਆਂ ਅਤੇ ਗਾਹਕਾਂ ਨੂੰ ਮਿਲੀ ਰਾਹਤ
UPI ਪੇਮੈਂਟ ਤੇ ਚਾਰਜ ਦੀਵਾਲੀ ਤੱਕ ਟਲਿਆ, ਵਪਾਰੀਆਂ ਅਤੇ ਗਾਹਕਾਂ ਨੂੰ ਮਿਲੀ ਰਾਹਤ...
ਮਾਂ ਚੰਦਰਘੰਟਾ ਦੀ ਪੂਜਾ ਵਿੱਚ ਘੰਟੀ ਅਤੇ ਪੀਲੇ ਫੁੱਲਾਂ ਦਾ ਕੀ ਹੈ ਮਹੱਤਵ? ਜਾਣੋ...
ਮਾਂ ਚੰਦਰਘੰਟਾ ਦੀ ਪੂਜਾ ਵਿੱਚ ਘੰਟੀ ਅਤੇ ਪੀਲੇ ਫੁੱਲਾਂ ਦਾ ਕੀ ਹੈ ਮਹੱਤਵ? ਜਾਣੋ......
'ਸ਼ਿਵਜੀ ਦੀ ਬਰਾਤ' ਵਾਲੇ ਬਿਆਨ 'ਤੇ ਮੱਚ ਗਿਆ ਹੰਗਾਮਾ, ਹਮਲਾਵਰ ਹੋਈ BJP
'ਸ਼ਿਵਜੀ ਦੀ ਬਰਾਤ' ਵਾਲੇ ਬਿਆਨ 'ਤੇ ਮੱਚ ਗਿਆ ਹੰਗਾਮਾ, ਹਮਲਾਵਰ ਹੋਈ BJP...
ਅਮਰੀਕਾ ਲਈ ਕਿੰਨਾ ਅਹਿਮ H-1B ਵੀਜ਼ਾ... JD ਵੈਂਸ ਨੇ ਭਾਰਤੀ ਕਾਮਿਆਂ ਬਾਰੇ ਅਜਿਹਾ ਕੀ ਕਿਹਾ, ਛਿੜ ਗਈ ਬਹਿਸ?
ਅਮਰੀਕਾ ਲਈ ਕਿੰਨਾ ਅਹਿਮ H-1B ਵੀਜ਼ਾ... JD ਵੈਂਸ ਨੇ ਭਾਰਤੀ ਕਾਮਿਆਂ ਬਾਰੇ ਅਜਿਹਾ ਕੀ ਕਿਹਾ, ਛਿੜ ਗਈ ਬਹਿਸ?...
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ...