Barnala Bus Accident: ਇਲਾਜ਼ ਦੌਰਾਨ ਇੱਕ ਹੋਰ ਕਿਸਾਨ ਦੀ ਮੌਤ, ਹੁਣ ਤੱਕ 4 ਲੋਕਾਂ ਦੀ ਗਈ ਜਾਨ
ਝੰਡਾ ਸਿੰਘ ਜੇਠੂਕੇ ਨੇ ਕਿਹਾ ਕਿ ਬਰਨਾਲਾ ਵਿੱਚ ਹੋਏ ਬੱਸ ਹਾਦਸੇ ਤੋਂ ਬਾਅਦ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਇਲਾਜ ਲਈ ਹਰ ਸੰਭਵ ਮਦਦ ਦੇਣ ਦਾ ਐਲਾਨ ਕੀਤਾ ਸੀ, ਪਰ ਇਹ ਸਿਰਫ਼ ਐਲਾਨ ਹੀ ਰਹਿ ਗਿਆ। ਸਹੀ ਇਲਾਜ ਦੀ ਘਾਟ ਕਾਰਨ, ਉਹਨਾਂ ਕਿਸਾਨਾਂ ਨੂੰ ਦੂਜੇ ਹਸਪਤਾਲਾਂ ਵਿੱਚ ਦਾਖਿਲ ਕਰਵਾ ਹਨ। ਉਹਨਾਂ ਇਲਾਜ਼ ਲਗਾਇਆ ਕਿ ਕਿਸਾਨਾਂ ਨੂੰ ਸਹੀ ਇਲਾਜ ਨਹੀਂ ਮਿਲ ਰਿਹਾ।
ਮਹਾਪੰਚਾਇਤ ਵਿੱਚ ਸ਼ਾਮਲ ਹੋਣ ਜਾ ਰਹੇ ਕਿਸਾਨਾਂ ਦੇ ਬਰਨਾਲਾ ਨੇੜੇ ਹੋਏ ਬੱਸ ਹਾਦਸੇ ਵਿੱਚ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਠਿੰਡਾ ਦੇ ਸੀਨੀਅਰ ਮੀਤ ਪ੍ਰਧਾਨ ਬਸੰਤ ਸਿੰਘ ਕੋਠਾ ਗੁਰੂ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ। ਇਸ ਹਾਦਸੇ ਵਿੱਚ ਹੁਣ ਤੱਕ ਕੁੱਲ 4 ਲੋਕਾਂ ਦੀ ਜਾਨ ਜਾ ਚੁੱਕੀ ਹੈ।
ਬਠਿੰਡਾ ਦੇ ਕੋਠਾ ਗੁਰੂ ਪਿੰਡ ਦੇ ਕਿਸਾਨਾਂ ਨਾਲ ਭਰੀ ਇੱਕ ਬੱਸ, ਜੋ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਹਰਿਆਣਾ ਦੇ ਟੋਹਾਣਾ ਵਿੱਚ ਹੋਣ ਵਾਲੀ ਮਹਾਪੰਚਾਇਤ ਵਿੱਚ ਸ਼ਾਮਲ ਹੋਣ ਜਾ ਰਹੀ ਸੀ, ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਵਿੱਚ ਤਿੰਨ ਔਰਤਾਂ ਦੀ ਪਹਿਲਾਂ ਹੀ ਮੌਤ ਹੋ ਗਈ ਸੀ ਅਤੇ ਕਈ ਲੋਕ ਜ਼ਖਮੀ ਹੋ ਗਏ ਸਨ। ਜ਼ਖਮੀਆਂ ਦਾ ਬਠਿੰਡਾ ਦੇ ਸਰਕਾਰੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ, ਜਿਨ੍ਹਾਂ ਵਿੱਚੋਂ ਦੋ ਦੀ ਹਾਲਤ ਅਜੇ ਵੀ ਗੰਭੀਰ ਬਣੀ ਹੋਈ ਹੈ।
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਕਿਸਾਨ ਏਮਜ਼ ਹਸਪਤਾਲ ਬਠਿੰਡਾ ਪਹੁੰਚ ਰਹੇ ਹਨ। ਜੋਗਿੰਦਰ ਸਿੰਘ ਨੇ ਕਿਹਾ ਕਿ ਬਸੰਤ ਸਿੰਘ ਦੀ ਮੌਤ ਨਾਲ ਸੰਸਥਾ ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਉਹ ਸੰਗਠਨ ਲਈ ਇੱਕ ਮਹੱਤਵਪੂਰਨ ਵਿਰਾਸਤ ਛੱਡ ਗਏ ਹਨ।
ਨਹੀਂ ਮਿਲ ਰਿਹਾ ਸਹੀ ਇਲਾਜ਼- ਕਿਸਾਨ
ਇਸ ਮੌਕੇ ਝੰਡਾ ਸਿੰਘ ਜੇਠੂਕੇ ਨੇ ਕਿਹਾ ਕਿ ਬਰਨਾਲਾ ਵਿੱਚ ਹੋਏ ਬੱਸ ਹਾਦਸੇ ਤੋਂ ਬਾਅਦ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਇਲਾਜ ਲਈ ਹਰ ਸੰਭਵ ਮਦਦ ਦੇਣ ਦਾ ਐਲਾਨ ਕੀਤਾ ਸੀ, ਪਰ ਇਹ ਸਿਰਫ਼ ਐਲਾਨ ਹੀ ਰਹਿ ਗਿਆ। ਸਹੀ ਇਲਾਜ ਦੀ ਘਾਟ ਕਾਰਨ, ਅੱਜ ਉਹ ਆਪਣੇ ਦੋਸਤ ਨੂੰ ਇੱਥੇ ਰੈਫਰ ਕਰਵਾ ਰਿਹਾ ਹਨ ਤਾਂ ਜੋ ਉਸਦੀ ਜਾਨ ਬਚਾਈ ਜਾ ਸਕੇ।
ਉਨ੍ਹਾਂ ਕਿਹਾ ਕਿ ਸਿਆਸਤਦਾਨ ਪੰਜਾਬ ਦੇ ਖਜ਼ਾਨੇ ਵਿੱਚੋਂ ਕਰੋੜਾਂ ਰੁਪਏ ਆਪਣੇ ਉੱਤੇ ਖਰਚ ਕਰਦੇ ਹਨ। ਉਹ ਆਮ ਲੋਕਾਂ ਦੇ ਇਲਾਜ ਦੇ ਨਾਮ ‘ਤੇ ਇੱਕ ਵੀ ਰੁਪਿਆ ਖਰਚ ਕਰਨ ਲਈ ਤਿਆਰ ਨਹੀਂ ਹਨ। ਉਨ੍ਹਾਂ ਕਿਹਾ ਕਿ ਬਰਨਾਲਾ ਵਿੱਚ ਜਿਸ ਜਗ੍ਹਾ ਇਹ ਹਾਦਸਾ ਹੋਇਆ ਹੈ, ਉੱਥੇ ਪੁਲ ਬਣਾਉਣ ਵਾਲੀ ਕੰਪਨੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ, ਕਿਉਂਕਿ ਉਸ ਜਗ੍ਹਾ ‘ਤੇ ਹਰ ਰੋਜ਼ ਹਾਦਸੇ ਵਾਪਰਦੇ ਰਹਿੰਦੇ ਹਨ ਅਤੇ ਪੁਲ ਸਹੀ ਢੰਗ ਨਾਲ ਨਹੀਂ ਬਣਾਇਆ ਗਿਆ ਸੀ, ਜਿਸ ਕਾਰਨ ਕਈ ਲੋਕਾਂ ਦੀਆਂ ਜਾਨਾਂ ਗਈਆਂ।ਜਿਸ ਕਾਰਨ ਲੋਕ ਮਰ ਰਹੇ ਹਨ।
ਇਹ ਵੀ ਪੜ੍ਹੋ