ਬਠਿੰਡਾ ਬੱਸ ਹਾਦਸੇ ‘ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਲਈ CM ਵੱਲੋਂ ਐਲਾਨ, ਮਿਲਣਗੇ 3-3 ਲੱਖ ਰੁਪਏ
Bathinda Bus Accident: ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਹਾਲ ਹੀ 'ਚ ਬਠਿੰਡਾ ਦੇ ਤਲਵੰਡੀ ਸਾਬੋ ਰੋਡ 'ਤੇ ਸਥਿਤ ਲਸਾੜਾ ਡਰੇਨ 'ਚ ਇੱਕ ਨਿੱਜੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਸੀ। ਹਾਦਸੇ ਦੌਰਾਨ ਜਾਨ ਗਵਾਉਣ ਵਾਲੇ ਯਾਤਰੀਆਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ 3-3 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ ਅਤੇ ਜ਼ਖਮੀ ਯਾਤਰੀਆਂ ਦਾ ਪੂਰਾ ਇਲਾਜ ਮੁਫਤ ਕੀਤਾ ਜਾਵੇਗਾ
ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ ਵਿੱਚ ਸ਼ੁੱਕਰਵਾਰ ਨੂੰ ਇੱਕ ਨਿੱਜੀ ਕੰਪਨੀ ਦੀ ਬੱਸ ਬੇਕਾਬੂ ਹੋ ਕੇ ਨਾਲੇ ਵਿੱਚ ਜਾ ਡਿੱਗੀ। ਇਸ ਹਾਦਸੇ ਵਿੱਚ ਡਰਾਈਵਰ ਸਮੇਤ 8 ਲੋਕਾਂ ਦੀ ਮੌਤ ਹੋ ਗਈ। ਜਦਕਿ 24 ਤੋਂ ਵੱਧ ਲੋਕ ਜ਼ਖਮੀ ਹੋ ਗਏ। ਮਰਨ ਵਾਲਿਆਂ ਵਿੱਚ ਇੱਕ 2 ਸਾਲਾ ਬੱਚੀ ਅਤੇ ਉਸ ਦੀ ਮਾਂ ਵੀ ਸ਼ਾਮਲ ਹਨ। ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 3-3 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ।
ਇਹ ਜਾਣਕਾਰੀ ਸੋਸ਼ਲ ਮੀਡੀਆ ‘ਤੇ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਹਾਲ ਹੀ ‘ਚ ਬਠਿੰਡਾ ਦੇ ਤਲਵੰਡੀ ਸਾਬੋ ਰੋਡ ‘ਤੇ ਸਥਿਤ ਲਸਾੜਾ ਡਰੇਨ ‘ਚ ਇੱਕ ਨਿੱਜੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਸੀ। ਹਾਦਸੇ ਦੌਰਾਨ ਜਾਨ ਗਵਾਉਣ ਵਾਲੇ ਯਾਤਰੀਆਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ 3-3 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ ਅਤੇ ਜ਼ਖਮੀ ਯਾਤਰੀਆਂ ਦਾ ਪੂਰਾ ਇਲਾਜ ਮੁਫਤ ਕੀਤਾ ਜਾਵੇਗਾ। ਸਾਡੀ ਸਰਕਾਰ ਹਰ ਸੁੱਖ-ਦੁੱਖ ਵਿੱਚ ਸੂਬੇ ਦੇ ਲੋਕਾਂ ਨਾਲ ਖੜ੍ਹੀ ਹੈ।
ਬੀਤੇ ਦਿਨੀਂ ਬਠਿੰਡਾ ਦੇ ਤਲਵੰਡੀ ਸਾਬੋ ਰੋਡ ‘ਤੇ ਪੈਂਦੀ ਲਸਾੜਾ ਡਰੇਨ ‘ਚ ਇੱਕ ਨਿੱਜੀ ਬੱਸ ਹਾਦਸਾਗ੍ਰਸਤ ਹੋਈ ਸੀ। ਪੰਜਾਬ ਸਰਕਾਰ ਵੱਲੋਂ ਹਾਦਸੇ ਦੌਰਾਨ ਆਪਣੀਆਂ ਜਾਨਾਂ ਗੁਆ ਚੁੱਕੇ ਯਾਤਰੀਆਂ ਦੇ ਵਾਰਸਾਂ ਨੂੰ 3-3 ਲੱਖ ਰੁਪਏ ਸਹਾਇਤਾ ਰਾਸ਼ੀ ਵਜੋਂ ਦਿੱਤੇ ਜਾਣਗੇ ਅਤੇ ਜ਼ਖ਼ਮੀ ਹੋਏ ਯਾਤਰੀਆਂ ਦਾ ਪੂਰਾ ਇਲਾਜ ਮੁਫ਼ਤ ਕਰਵਾਇਆ ਜਾਵੇਗਾ।
ਸਾਡੀ
— Bhagwant Mann (@BhagwantMann) December 28, 2024
ਇਹ ਵੀ ਪੜ੍ਹੋ
ਬੀਤੇ ਦਿਨ ਕੇਂਦਰ ਨੇ ਮਦਦ ਦਾ ਕੀਤਾ ਸੀ ਐਲਾਨ
ਇਸ ਘਟਨਾ ਤੋਂ ਬਾਅਦ ਬੀਤੇ ਦਿਨ ਕੇਂਦਰ ਸਰਕਾਰ ਨੇ ਆਰਥਿਕ ਮਦਦ ਦਾ ਐਲਾਨ ਕੀਤਾ ਗਿਆ ਸੀ। ਐਲਾਨ ਮੁਤਾਬਕ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ‘ਚੋਂ 50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ।
ਤੇਜ਼ ਰਫਤਾਰ ਨਾਲ ਬੱਸ ਚਲਾ ਰਿਹਾ ਸੀ ਡਰਾਈਵਰ
ਬਠਿੰਡਾ ਦੇ ਡੀਸੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਬੱਸ ਵਿੱਚ ਸਵਾਰ ਯਾਤਰੀਆਂ ਦਾ ਕਹਿਣਾ ਹੈ ਕਿ ਡਰਾਈਵਰ ਬੱਸ ਨੂੰ ਤੇਜ਼ ਰਫ਼ਤਾਰ ਨਾਲ ਚਲਾ ਰਿਹਾ ਸੀ। ਉਦੋਂ ਹੀ ਸਾਹਮਣੇ ਤੋਂ ਇੱਕ ਵੱਡੀ ਟਰਾਲੀ ਆਈ। ਇਸ ਤੋਂ ਬਚਣ ਲਈ ਬੱਸ ਨੇ ਮੋੜ ਲੈ ਲਿਆ, ਜਿਸ ਕਾਰਨ ਇਹ ਹਾਦਸਾ ਵਾਪਰ ਗਿਆ।
ਇਹ ਹਾਦਸਾ ਪਿੰਡ ਜੀਵਨ ਸਿੰਘ ਵਾਲਾ ਨੇੜੇ ਵਾਪਰਿਆ। ਬੱਸ ਸਰਦੂਲਗੜ੍ਹ ਤੋਂ ਬਠਿੰਡਾ ਵੱਲ ਜਾ ਰਹੀ ਸੀ। ਬੱਸ ਵਿੱਚ ਕਰੀਬ 50 ਲੋਕ ਸਵਾਰ ਸਨ।
ਪਿੰਡ ਦੇ ਲੋਕਾਂ ਨੇ ਬੱਸ ਸਵਾਰਾਂ ਨੂੰ ਬਚਾਇਆ
ਪੁਲਿਸ ਮੁਤਾਬਕ ਨਿਊ ਗੁਰੂ ਕਾਸ਼ੀ ਟਰਾਂਸਪੋਰਟ ਦੀ ਬੱਸ ਸਵਾਰੀਆਂ ਲੈ ਕੇ ਬਠਿੰਡਾ ਵੱਲ ਜਾ ਰਹੀ ਸੀ। ਪਿੰਡ ਜੀਵਨ ਸਿੰਘ ਵਾਲਾ ਨੇੜੇ ਬੱਸ ਅਚਾਨਕ ਬੇਕਾਬੂ ਹੋ ਕੇ ਨਾਲੇ ਵਿੱਚ ਪਲਟ ਗਈ। ਇਸ ਤੋਂ ਬਾਅਦ ਬੱਸ ਵਿੱਚ ਸਵਾਰ ਲੋਕਾਂ ਵਿੱਚ ਰੌਲਾ ਪੈ ਗਿਆ। ਸੂਚਨਾ ਮਿਲਦੇ ਹੀ ਆਸ-ਪਾਸ ਦੇ ਲੋਕ ਮੌਕੇ ‘ਤੇ ਪਹੁੰਚੇ ਤੇ ਪੌੜੀਆਂ ਚੜ੍ਹਾ ਕੇ ਬੱਸ ‘ਚੋਂ ਸਵਾਰੀਆਂ ਨੂੰ ਬਾਹਰ ਕੱਢਿਆ। ਆਸ-ਪਾਸ ਦੇ ਲੋਕਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਵੀ ਦਿੱਤੀ।