Bathinda Bus Accident: ਬਠਿੰਡਾ ਵਿਖੇ ਗੰਦੇ ਨਾਲੇ ਵਿੱਚ ਡਿੱਗੀ ਬੱਸ, 8 ਦੀ ਮੌਤ, 24 ਤੋਂ ਵੱਧ ਜ਼ਖ਼ਮੀ, ਮੌਕੇ ‘ਤੇ NDRF ਮੌਜੂਦ

Updated On: 

27 Dec 2024 17:33 PM

Bathinda Bus Fell Into Drain: ਬਠਿੰਡਾ ਦੇ ਜੀਵਨ ਸਿੰਘ ਵਾਲਾ ਨੇੜੇ ਵੱਡਾ ਹਾਦਸਾ ਵਾਪਰਿਆ ਹੈ। ਦੱਸ ਦਈਏ ਕਿ ਪੁੱਲ ਤੋਂ ਹੇਠਾਂ ਸਿੱਧਾ ਗੰਦੇ ਪਾਣੀ ਵਿੱਚ ਸਵਾਰੀਆਂ ਨਾਲ ਭਰੀ ਹੋਈ ਬੱਸ ਡਿੱਗ ਗਈ ਹੈ। ਪ੍ਰਸ਼ਾਸਨ ਅਤੇ ਸਥਾਨਕ ਲੋਕਾਂ ਵੱਲੋਂ ਸ਼ੀਸ਼ੇ ਤੋੜ ਕੇ ਬੱਸ ਵਿੱਚੋਂ ਸਵਾਰੀਆਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ 8 ਲੋਕਾਂ ਦੀ ਮੌਤ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।

Bathinda Bus Accident: ਬਠਿੰਡਾ ਵਿਖੇ ਗੰਦੇ ਨਾਲੇ ਵਿੱਚ ਡਿੱਗੀ ਬੱਸ, 8 ਦੀ ਮੌਤ, 24 ਤੋਂ ਵੱਧ ਜ਼ਖ਼ਮੀ, ਮੌਕੇ ਤੇ NDRF ਮੌਜੂਦ
Follow Us On

ਬਠਿੰਡਾ ਦੇ ਬਠਿੰਡਾ ਦੇ ਜੀਵਨ ਸਿੰਘ ਵਾਲਾ ਨੇੜੇ ਵੱਡਾ ਹਾਦਸਾ ਵਾਪਰਿਆ ਹੈ। ਦੱਸ ਦਈਏ ਕਿ ਪੁੱਲ ਤੋਂ ਹੇਠਾਂ ਸਿੱਧਾ ਗੰਦੇ ਪਾਣੀ ਵਿੱਚ ਸਵਾਰੀਆਂ ਨਾਲ ਭਰੀ ਹੋਈ ਬੱਸ ਡਿੱਗ ਗਈ ਹੈ। ਪ੍ਰਸ਼ਾਸਨ ਅਤੇ ਸਥਾਨਕ ਲੋਕਾਂ ਵੱਲੋਂ ਸ਼ੀਸ਼ੇ ਤੋੜ ਕੇ ਬੱਸ ਵਿੱਚੋਂ ਸਵਾਰੀਆਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਖਬਰ ਲਿੱਖੇ ਜਾਣ ਤੱਕ 8 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਬੱਸ ਵਿੱਚ 50 ਦੇ ਕਰੀਬ ਸਵਾਰੀਆਂ ਸਨ। ਡਰਾਈਵਰ ਦੀ ਪਛਾਣ ਮਾਨਸਾ ਦੇ ਰਹਿਣ ਵਾਲੇ ਬਲਕਾਰ ਸਿੰਘ ਦੇ ਰੂਪ ਵਿੱਚ ਹੋਈ ਹੈ।

ਇੱਕ ਨਿੱਜੀ ਟਰਾਂਸਪੋਰਟ ਕੰਪਨੀ ਦੀ ਬੱਸ ਬਠਿੰਡਾ-ਸ਼ਰਦੂਲਗੜ੍ਹ ਲੋਕਲ ਰੂਟ ‘ਤੇ ਚੱਲਦੀ ਸੀ। ਬੱਸ ਵਿੱਚ ਜਖਮੀ ਹੋਏ ਲੋਕਾਂ ਨੂੰ ਹਸਪਤਾਲ ਪਹੁੰਚਿਆ ਜਾ ਰਿਹਾ ਹੈ। ਵੱਡੇ ਪੱਧਰ ‘ਤੇ ਰੈਕਸਕਿਊ ਅਪ੍ਰੇਸ਼ਨ ਚਲਾਇਆ ਜਾ ਰਿਹਾ ਹੈ। ਇਹ ਹਾਦਸਾ ਕਿਵੇਂ ਵਾਪਰੀਆ ਹਾਲੇ ਤੱਕ ਸਪਸ਼ਟ ਨਹੀਂ ਹੋ ਪਾਇਆ ਹੈ। ਬਠਿੰਡਾ ਦੇ ਐਸਐਸਪੀ ਅਵਨੀਤ ਕੌਂਡਲ ਹਾਦਸੇ ਵਾਲੀ ਥਾਂ ‘ਤੇ ਪਹੁੰਚ ਚੁੱਕੇ ਹਨ। ਐਸਐਸਪੀ ਅਵਨੀਤ ਕੌਂਡਲ ਨੇ ਕਿਹਾ ਹੈ ਤਲਵੰਡੀ ਸਾਬੋ ਦੇ ਐਸਐਚਓ ਮੌਕੇ ਤੇ ਹੀ ਪਹੁੰਚ ਗਏ।

ਐਸਐਸਪੀ ਅਮਨੀਤ ਕੌਂਡਲ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਹਾਦਸੇ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ। ਆਸ-ਪਾਸ ਦੇ ਲੋਕਾਂ ਨੇ ਪੁਲਿਸ ਦੀ ਕਾਫੀ ਮਦਦ ਕੀਤੀ। ਅਜੇ ਜਾਂਚ ਜਾਰੀ ਹੈ, ਉਸ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ।

ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ ਵਿਧਾਇਕ ਬਲਜਿੰਦਰ ਕੌਰ ਨੇ ਹਾਦਸੇ ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੇ ਕਿਹਾ ਇਸ ਅਣਹੌਨੀ ਘਟਨਾ ਬਾਰੇ ਸੁਣ ਕੇ ਉਨ੍ਹਾਂ ਨੂੰ ਝਟਕ ਲੱਗਿਆ ਹੈ। ਬਲਜਿੰਦਰ ਕੌਰ ਨੇ ਕਿਹਾ ਕਿ ਮ ਡੀਸੀ ਸ਼ੌਕਤ ਅਹਿਮਦ ਪਰੇ ਨਾਲ ਮੇਰੀ ਫੋਨ ‘ਤੇ ਗੱਲਬਾਤ ਹੋ ਪਾਈ ਹੈ। ਲਗਪਗ ਸਾਰਿਆਂ ਸਵਾਰੀਆਂ ਨੂੰ ਬਾਹਰ ਕੱਢ ਲਿਆ ਗਿਆ ਹੈ। ਇਹ ਹਾਦਸਾ ਕਿਵੇਂ ਹੋਇਆ ਹੈ। ਇਸ ਬਾਰੇ ਹਾਲੇ ਪਤਾ ਨਹੀਂ ਲੱਗ ਪਾਇਆ ਹੈ।

ਬੱਸ ਵਿੱਚ 50 ਲੋਕ ਸਨ ਸਵਾਰ

ਪੁਲਿਸ ਅਨੁਸਾਰ ਗੁਰੂ ਕਾਸ਼ੀ ਟਰਾਂਸਪੋਰਟ ਦੀ ਬੱਸ ਛੁੱਟੀ ਤੋਂ ਬਾਅਦ ਮੁਲਾਜ਼ਮਾਂ ਨੂੰ ਲੈ ਕੇ ਤਲਵੰਡੀ ਸਾਬੋ ਤੋਂ ਬਠਿੰਡਾ ਵੱਲ ਜਾ ਰਹੀ ਸੀ। ਬੱਸ ਵਿੱਚ ਕਰੀਬ 50 ਲੋਕ ਸਵਾਰ ਸਨ। ਬੱਸ ਅਚਾਨਕ ਕਾਬੂ ਤੋਂ ਬਾਹਰ ਹੋ ਗਈ ਅਤੇ ਪਿੰਡ ਜੀਵਨ ਸਿੰਘ ਵਾਲਾ ਨੇੜੇ ਇੱਕ ਨਾਲੇ ਵਿੱਚ ਪਲਟ ਗਈ। ਇਸ ਤੋਂ ਬਾਅਦ ਬੱਸ ਵਿੱਚ ਸਵਾਰ ਲੋਕਾਂ ਵਿੱਚ ਚੀਖ ਪੁਕਾਰ ਮੱਚ ਗਿਆ।

ਸੂਚਨਾ ਮਿਲਦੇ ਹੀ ਆਸਪਾਸ ਦੇ ਲੋਕ ਮੌਕੇ ‘ਤੇ ਪਹੁੰਚੇ। ਉਨ੍ਹਾਂ ਇਸ ਸਬੰਧੀ ਪੁਲਿਸ ਨੂੰ ਵੀ ਸੂਚਿਤ ਕੀਤਾ। ਬਠਿੰਡਾ ਦੇ ਡੀਸੀ ਸ਼ੌਕਤ ਅਹਿਮਦ ਪਰੇ ਅਤੇ ਐਸਐਸਪੀ ਅਮਨੀਤ ਕੌਂਡਲ ਵੀ ਮੌਕੇ ਤੇ ਪੁੱਜੇ। ਜ਼ਖਮੀਆਂ ਨੂੰ ਐਂਬੂਲੈਂਸ ਦੀ ਮਦਦ ਨਾਲ ਤਲਵੰਡੀ ਸਾਬੋ ਹਸਪਤਾਲ ਪਹੁੰਚਾਇਆ ਗਿਆ। ਇੱਥੇ ਡਾਕਟਰਾਂ ਨੇ ਕੁਝ ਲੋਕਾਂ ਨੂੰ ਇਲਾਜ ਤੋਂ ਬਾਅਦ ਸਿਵਲ ਹਸਪਤਾਲ ਰੈਫਰ ਕਰ ਦਿੱਤਾ। ਬੱਸ ਨੂੰ ਕਰੇਨ ਦੀ ਮਦਦ ਨਾਲ ਡਰੇਨ ‘ਚੋਂ ਬਾਹਰ ਕੱਢ ਲਿਆ ਗਿਆ ਹੈ।

ਵਿਧਾਇਕ ਨੇ ਜਾਣਿਆ ਜ਼ਖ਼ਮੀਆਂ ਦਾ ਹਾਲ

ਹਾਦਸੇ ਦੀ ਸੂਚਨਾ ਮਿਲਦੇ ਹੀ ਆਪ ਵਿਧਾਇਕ ਜਗਰੂਪ ਸਿੰਘ ਗਿੱਲ ਹਸਪਤਾਲ ਪੁੱਜੇ। ਉਨ੍ਹਾਂ ਕਿਹਾ- ਇਹ ਘਟਨਾ ਬਹੁਤ ਦੁਖਦਾਈ ਹੈ। 5 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ 3 ਲੋਕਾਂ ਦੀ ਹਸਪਤਾਲ ‘ਚ ਮੌਤ ਹੋ ਗਈ। ਜ਼ਖਮੀਆਂ ਦੇ ਬਿਹਤਰ ਇਲਾਜ ਲਈ ਸੀਐਮਓ ਨੂੰ ਆਦੇਸ਼ ਦਿੱਤੇ ਗਏ ਹਨ। ਲੋਕਾਂ ਦੀ ਆਰਥਿਕ ਮਦਦ ਲਈ ਡੀਸੀ ਨਾਲ ਗੱਲ ਕੀਤੀ ਜਾਵੇਗੀ। ਅਸੀਂ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਸਾਰੇ ਜ਼ਖਮੀ ਜਲਦੀ ਠੀਕ ਹੋ ਜਾਣ।

Exit mobile version